ਜਲੰਧਰ, 5 ਦਸੰਬਰ : ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਅੱਜ ਝੰਡਾ ਦਿਵਸ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ।ਇਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਫੀਲਡ ਦਫ਼ਤਰ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਵੱਲੋਂ ਕੈਬਨਿਟ ਮੰਤਰੀ ਨੂੰ ਫਲੈਗ ਲਗਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮਨਾਇਆ ਜਾਂਦਾ ਹੈ। ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਆਮ ਨਾਗਰਿਕਾਂ ਤੋਂ ਇਕੱਤਰ ਕੀਤੀ ਗਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਵੇ।ਇਸ ਮੌਕੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਦੇ ਬਲਿਦਾਨਾਂ ਦਾ ਮੁੱਲ ਕਦੇ ਵੀ ਉਤਾਰਿਆ ਨਹੀਂ ਕੀਤਾ ਜਾ ਸਕਦਾ।ਕੈਬਨਿਟ ਮੰਤਰੀ ਨੇ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਰੀਰਕ ਤੌਰ ’ਤੇ ਅਸਮਰੱਥ ਹੋਏ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਅਤੇ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।——
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


