Author: On Point Channel

“I’m a Newswriter, “I write about the trending news events happening all over the world.

ਚੰਡੀਗੜ੍ਹ/ਲੁਧਿਆਣਾ; 15 ਸਤੰਬਰ 2026: ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ ‘ਚ ਹੋਏ ਭਾਰੀ ਵਾਧੇ ਦਰਮਿਆਨ ਹਾਸਲ ਹੋਈ ਹੈ ਅਤੇ ਉਨ੍ਹਾਂ ਨੇ ਬਿਜਲੀ ਮੰਗ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਤਿਆਰੀ ਅਤੇ ਬਿਜਲੀ ਉਤਪਾਦਨ ਸਮਰੱਥਾ ‘ਤੇ ਚਾਨਣਾ ਪਾਇਆ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ…

Read More

ਪੰਜਾਬ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿਚਕਾਰ ਚੱਲ ਰਿਹਾ ਤਣਾਅ ਵਧਦਾ ਜਾ ਰਿਹਾ ਹੈ। ਸਾਂਝਾ ਮੁਲਾਜ਼ਮ ਮੰਚ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ। ਸਾਂਝਾ ਮੁਲਾਜ਼ਮ ਮੰਚ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਦੇ ਮਨਿਸਟੀਰੀਅਲ ਸਟਾਫ ਮੰਗਲਵਾਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ‘ਤੇ ਜਾਣਗੇ। ਇਸ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਕਰਮਚਾਰੀ ਆਪਣੇ ਦਫਤਰਾਂ ਦੇ ਬਾਹਰ ਭੁੱਖ ਹੜਤਾਲ ਕਰਨਗੇ। ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਨੇ 7 ਸਤੰਬਰ ਤੱਕ ਕਰਮਚਾਰੀਆਂ ਵਿਰੁੱਧ ਜਾਰੀ ਪੱਤਰ ਵਾਪਸ ਲੈਣ ਦਾ…

Read More

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸਮੇਤ ਕਈ ਪਤਵੰਤੇ ਵਿਅਕਤੀ ਵੀ ਸਮਾਰੋਹ ਵਿੱਚ ਸ਼ਾਮਲ ਹੋਏ।

Read More

ਲੁਧਿਆਣਾ, 07 ਸਤੰਬਰ 2026 — ਜੀਵਨਜੋਤ ਪ੍ਰੋਜੈਕਟ ਤਹਿਤ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸ. ਗੁਰਮੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਜੀ ਦਿਸ਼ਾ-ਨਿਰਦੇਸ਼ਾਂ ‘ਤੇ,ਮਿਤੀ 05.09.2026 ਅਤੇ 06.09.2026 ਨੂੰ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਰੇਡ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ, ਘੰਟਾ ਘਰ, ਜਲੰਧਰ ਬਾਈਪਾਸ, ਵਿਸ਼ਵਨਾਥ ਚੌਂਕ ਅਤੇ ਜਮਾਲਪੁਰ ਚੌਂਕ ਸਮੇਤ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਨੂੰ ਕਵਰ ਕੀਤਾ ਗਿਆ। ਮੁਹਿੰਮ ਦੌਰਾਨ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ ਕੁੱਲ 4 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਸਨਮੁੱਖ ਪੇਸ਼ ਕਰਕੇ, ਜੇ.ਜੇ.…

Read More

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ Special Intensive Revision (SIR-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਮਿਤੀ 13.08.2026 ਤੋਂ 12.09.2026 ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ (www.voters.eci.gov.in ਅਤੇ Voter Helpline App) ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀ.ਐਲ.ਓ.) ਭਰੇ ਜਾ ਸਕਦੇ। ਇਸ ਕੰਮ ਦੀ ਪੜਤਾਲ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਸ੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ., ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜੀ ਨੂੰ ਜਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਚੋਣ ਹਲਕੇ 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ (ਅ.ਜ.), 68-ਦਾਖਾ, 69-ਰਾਏਕੋਟ (ਅ.ਜ.) ਅਤੇ 70-ਜਗਰਾਓਂ…

Read More

ਲੁਧਿਆਣਾ, 19 ਅਗਸਤ: ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਆਪਣੀ ਸੀ.ਐਸ.ਆਰ. ਪਹਿਲਕਦਮੀ ‘ਖੇਲ ਪ੍ਰੋਸਥਨ’ ਤਹਿਤ ਨੌਜਵਾਨਾਂ ਵਿੱਚ ਖੇਡਾਂ ਅਤੇ ਖਾਸ ਕਰਕੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਲਈ 5 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਸਬੰਧੀ 5 ਲੱਖ ਰੁਪਏ ਦਾ ਚੈੱਕ ਵੀ.ਐਸ.ਐਸ.ਐਲ. ਦੇ ਸੀ.ਐਸ.ਆਰ. ਮੁਖੀ ਸ੍ਰੀ ਅਮਿਤ ਧਵਨ ਵੱਲੋਂ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਨੂੰ ਸੌਂਪਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵੀ.ਐਸ.ਐਸ.ਐਲ. ਦੇ ਚੇਅਰਮੈਨ ਸ੍ਰੀ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਸੌਮਿਆ ਜੈਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਅਜਿਹੀਆਂ…

Read More

ਲੁਧਿਆਣਾ, 4 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ…

Read More

ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ…

Read More

ਲੁਧਿਆਣਾ, 23 ਜੁਲਾਈ: ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026 ਦੇ ਬੁੱਧਵਾਰ ਨੂੰ ਖੇਡੇ ਗਏ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਗਲੇ ਦੌਰ ਵਿੱਚ ਥਾਂ ਬਣਾਈ। ਲੜਕਿਆਂ ਦੇ ਅੰਡਰ-11 ਸਿੰਗਲਜ਼ ਦੇ ਰਾਊਂਡ ਆਫ-16 ਵਿੱਚ ਮਾਧਵ ਜੱਗਾ ਨੇ ਵਿਵਾਨ ਗੁਪਤਾ ਨੂੰ 15-9, 15-6 ਨਾਲ ਹਰਾਇਆ। ਸੂਰਿਆ ਜੈਨ ਨੇ ਅਦਿਪਤਾ ਦਾਸ ਖ਼ਿਲਾਫ਼ ਪਹਿਲੀ ਗੇਮ ਗੁਆਉਣ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ 15-17, 15-4, 15-13 ਨਾਲ ਜਿੱਤ ਦਰਜ ਕੀਤੀ। ਯੁਵੈਨ ਵਿਨੇ ਕੱਕੜ ਨੇ ਸ਼ੁਭਜੀਤ ਪਾਲ ਨੂੰ 15-6, 15-8 ਨਾਲ, ਕਨਨਦੀਪ ਸਿੰਘ ਨੇ ਗੁਣਵ ਜੈਨ ਨੂੰ 15-6, 15-4 ਨਾਲ, ਅਰਿਹਾਨ ਮਹਿਤਾ ਨੇ ਆਰਿਆਵੀਰ ਗੋਇਲ ਨੂੰ 15-12, 15-12 ਨਾਲ, ਕਬੀਰ ਅਗਰਵਾਲ…

Read More

ਹਰ ਸਾਲ ਦੀ ਤਰ੍ਹਾਂ 2026 ਵਿੱਚ ਵੀ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਵਿਦਿਆਰਥੀ, ਸਰਕਾਰੀ ਕਰਮਚਾਰੀ ਅਤੇ ਕਾਰੋਬਾਰੀ ਲੋਕ ਆਪਣੀ ਯੋਜਨਾ ਬਣਾਉਣ ਲਈ “Punjab Govt Holidays 2026” ਜਾ “Punjab Govt Holidays 2026 List” ਖੋਜਦੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪ੍ਰਸੋਨਲ ਪਾਲਿਸੀ-3 ਸ਼ਾਖਾ) ਵੱਲੋਂ ਜਾਰੀ ਅਧਿਸੂਚਨਾ ਮਿਤੀ 26.11.2025, ਨੰਬਰ 06/01/2025-2ਪੀ.ਪੀ.3/781 ਦੇ ਤਹਿਤ ਕਲੰਡਰ ਸਾਲ 2026 ਲਈ ਪੰਜਾਬ ਸਰਕਾਰ ਦੀਆਂ ਗਜ਼ਟਿਡ ਛੁੱਟੀਆਂ ਦੀ ਅਧਿਕਾਰਿਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਅਧਿਸੂਚਨਾ ਅਨੁਸਾਰ ਸਾਲ 2026 ਦੌਰਾਨ ਲਾਗੂ ਹੋਣ ਵਾਲੀਆਂ ਸਾਰੀਆਂ ਸਰਕਾਰੀ ਗਜ਼ਟਿਡ ਛੁੱਟੀਆਂ ਨੂੰ ਸਰਕਾਰੀ ਤੌਰ ‘ਤੇ ਘੋਸ਼ਿਤ ਕੀਤਾ ਗਿਆ ਹੈ,…

Read More