Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 15 ਦਸੰਬਰ – ਲੁਧਿਆਣਾ ਸ਼ਹਿਰ ਭਰ ਵਿੱਚ ਅਣਅਧਿਕਾਰਤ ਪੋਸਟਰਾਂ, ਗ੍ਰੈਫਿਟੀ, ਬੈਨਰਾਂ, ਕੰਧ ਲਿਖਤਾਂ ਅਤੇ ਜਨਤਕ ਕੰਧਾਂ, ਬੁਨਿਆਦੀ ਢਾਂਚੇ ਅਤੇ ਜਾਇਦਾਦਾਂ ‘ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਇਸ਼ਤਿਹਾਰਬਾਜ਼ੀ ਕਰਨ ਦੀਆਂ ਵਧਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਪੰਜਾਬ ਪ੍ਰੀਵੈਸ਼ਨ ਆਫ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ, 1997 ਦੀਆਂ ਇਨ੍ਹਾਂ ਉਲੰਘਣਾਵਾਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਹ ਕਾਰਵਾਈਆਂ ਨਾ ਸਿਰਫ਼ ਸ਼ਹਿਰ ਦੇ ਸੁਹਜ ਨੂੰ ਵਿਗਾੜਦੀਆਂ ਹਨ ਬਲਕਿ ਜਨਤਕ ਵਿਵਸਥਾ ਨੂੰ ਵੀ ਵਿਗਾੜਦੀਆਂ ਹਨ। ਤੁਰੰਤ ਉਪਚਾਰਕ ਅਤੇ ਰੋਕਥਾਮ ਵਾਲੇ ਉਪਾਅ ਯਕੀਨੀ ਬਣਾਉਣ ਲਈ ਡੀ.ਸੀ ਨੇ ਕਮਿਸ਼ਨਰ, ਨਗਰ ਨਿਗਮ ਨੂੰ ਸ਼ਹਿਰ ਭਰ ਵਿੱਚ ਸਾਰੇ ਅਣਅਧਿਕਾਰਤ…

Read More

ਲੰਬੀ, 14 ਦਸੰਬਰ 2025 : ਹਲਕੇ ਦੇ ਸਰਹੱਦੀ ਖੇਤਰ ਵਿੱਚ ਸਥਿਤ ਇੱਕ ਨਿੱਜੀ ਅੰਗਰੇਜ਼ੀ ਸਕੂਲ ਦੀਆਂ 10 ਤੋਂ 11 ਅਧਿਆਪਕਾਵਾਂ ਵੱਲੋਂ ਸਮੂਹਿਕ ਅਸਤੀਫ਼ਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਖੇਤਰ ਵਿੱਚ ਕਾਫੀ ਚਰਚਾ ਛਿੜ ਗਈ ਹੈ।ਚਰਚਾ ਮੁਤਾਬਕ, ਇਨ੍ਹਾਂ ਅਧਿਆਪਕਾਵਾਂ ਨੇ ਇਹ ਸਮੂਹਿਕ ਕਦਮ ਮਹੀਨੇ ਦੇ ਦੂਜੇ ਸ਼ਨਿਚਰਵਾਰ ਨੂੰ, ਜੋ ਕਿ ਛੁੱਟੀ ਵਾਲਾ ਦਿਨ ਹੁੰਦਾ ਹੈ, ਉਸ ਦਿਨ ਡਿਊਟੀ ਦੇ ਫੁਰਮਾਨ ਜਾਰੀ ਕਰਨ ਦੇ ਵਿਰੋਧ ਵਜੋਂ ਚੁੱਕਿਆ। ਇਸ ਤੋਂ ਇਲਾਵਾ, ਗੱਲਬਾਤ ਦੌਰਾਨ ਸਕੂਲ ਚੇਅਰਮੈਨ ਵੱਲੋਂ ਕਥਿਤ ਮਾੜੇ ਵਿਹਾਰ ਨੂੰ ਵੀ ਇਸ ਅਸਤੀਫੇ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ, ਅਸਤੀਫ਼ਾ ਦੇਣ ਵਾਲੀਆਂ ਅਧਿਆਪਕਾਵਾਂ ਸੀਨੀਅਰ ਜਮਾਤਾਂ ਨੂੰ ਪੜ੍ਹਾਉਂਦੀਆਂ…

Read More

ਗੁਰਦਾਸਪੁਰ : ਪੰਜਾਬ ਦੇ ਨੌਜਵਾਨ ਹਮੇਸ਼ਾ ਆਪਣੇ ਵੱਖਰੇ ਅੰਦਾਜ਼ ਅਤੇ ਸ਼ੌਂਕ ਕਰਕੇ ਜਾਣੇ ਜਾਂਦੇ ਹਨ ਇਸੇ ਤਰ੍ਹਾਂ ਗੁਰਦਾਸਪੁਰ ਦੇ ਨੌਜਵਾਨ ਅੰਮ੍ਰਿਤਪਾਲ ਨੂੰ ਇੱਕ ਵੱਖਰਾ ਸ਼ੋਕ ਹੈ । ਅੰਮ੍ਰਿਤਪਾਲ ਨੇ ਦੋ ਬਾਜ ਅਤੇ ਇੱਕ ਵਿਦੇਸ਼ੀ ਕਿਰਲਾ ਰੱਖਿਆ ਹੈ ਜੋ ਲੋਕਾਂ ਲਈ ਆਕਰਸ਼ਿਤ ਦਾ ਕੇਂਦਰ ਹੈ । ਨੌਜਵਾਨ ਨੇ ਦੱਸਿਆ ਕਿ ਉਸ ਨੂੰ ਬਚਪਨ ਤੋਂ ਹੀ ਬਾਜ ਰੱਖਣ ਦਾ ਸ਼ੌਂਕ ਸੀ ਜਿਸ ਤੋਂ ਬਾਅਦ ਉਸਨੇ ਨਿਹੰਗ ਸਿੰਘਾਂ ਨਾਲ ਰਾਬਤਾ ਕਰਕੇ ਇਹ ਦੋ ਬਾਜ ਮੰਗਵਾਏ ਹਨ ਅਤੇ ਉਸਦੇ ਕੋਲੋਂ ਇੱਕ ਵਿਦੇਸ਼ੀ ਕਿਰਲਾ ਵੀ ਮੌਜੂਦ ਹੈ । ਉਸਨੇ ਦੱਸਿਆ ਕਿ ਉਸਦੇ ਕੋਲੋਂ ਹੋਰ ਵੀ ਕਾਫੀ ਪੰਛੀ ਹਨ ਜੋ ਕਿ ਜਿਆਦਾਤਰ ਅਲੋਪ ਹੋ ਚੁੱਕੇ ਹਨ…

Read More

ਚੰਡੀਗੜ੍ਹ, 14 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਆਸੀ ਵਿਰੋਧੀਆਂ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ, ਉਨ੍ਹਾਂ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਹਾਰ ਮੰਨ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਸਿਰਫ਼ ਦੋਸ਼ ਲਾਉਣ ਜੋਗੇ ਹਨ, ਪਰ ਪੱਲੇ ਇਨ੍ਹਾਂ ਦੇ ਕੁੱਝ ਵੀ ਨਹੀਂ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਹੁਣ ਮੈਦਾਨ ਵਿੱਚ ਹਾਰ ਮੰਨ ਚੁੱਕੇ ਹਨ, ਇਸ ਲਈ ਉਹ ਬਿਲਕੁਲ ਝੂਠੇ ਦੋਸ਼ ਲਗਾ ਰਹੇ ਹਨ।ਮਾਨ ਨੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਪਹਿਲਾਂ ਲੱਗੇ ਦੋਸ਼ਾਂ ਨੂੰ ਵੀ…

Read More

ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ…

Read More

ਜਲੰਧਰ, 14 ਦਸੰਬਰ : ਡਿਪਟੀ ਕਮਿਸ਼ਨਰ ਜਲੰਧਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਝਵਾਨ ਵੋਟਰਾਂ, ਚੋਣ ਤੇ ਸੁਰੱਖਿਆ ਅਮਲੇ, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਚੋਣਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ, ਤਾਂ ਜੋ ਲੋਕਾਂ ਨੂੰ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਸੂਝਵਾਨ ਤੇ ਬਹਾਦਰ ਵੋਟਰਾਂ ਦਾ ਇਕ ਵਾਰ ਫਿਰ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਕ…

Read More

– *ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ*- ਕਿਹਾ, ਦੇਰੀ ਬਰਦਾਸ਼ਤ ਨਹੀਂ, ਸਮੇਂ-ਸਿਰ ਅਰਜ਼ੀਆਂ ਦਾ ਕੀਤਾ ਜਾਵੇ ਨਿਪਟਾਰਾਜਲੰਧਰ, 14 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਪ੍ਰਾਪਤ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਂਦਿਆਂ ਜ਼ੀਰੋ ਪੈਂਡੇਂਸੀ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ 3,75,774 ਬਿਨੈਕਾਰਾਂ ਵਲੋਂ ਵੱਖ-ਵੱਖ ਸੇਵਾਵਾਂ ਦਾ ਲਾਭ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ…

Read More

*1971 ਦੇ ਯੁੱਧ ਦੇ ਹੀਰੋ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਕੀਤੀ ਸ਼ਰਧਾਂਜਲੀ ਭੇਟ*ਲੁਧਿਆਣਾ, 14 ਦਸੰਬਰ (000)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਤਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਭਾਰਤੀ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਅਤੇ ਸਮਾਰੋਹ ਦੌਰਾਨ ਦੋ ਮਿੰਟ ਦਾ…

Read More

ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ: ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ…

Read More

ਆਮ ਆਦਮੀ ਪਾਰਟੀ (ਆਪ ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਬਟਾਲਾ ਵਿੱਚ ਸ਼ਰਾਬ, ਔਰਤਾਂ ਦੇ ਸੂਟ, ਹਥਿਆਰ, ਜ਼ਿੰਦਾ ਕਾਰਤੂਸ ਅਤੇ ਕਾਂਗਰਸ ਪਾਰਟੀ ਦੇ ਝੰਡਿਆਂ ਤੋਂ ਭਰੀ ਇੱਕ ਗੱਡੀ ਫੜੀ ਜਾਣ ਤੋਂ ਬਾਅਦ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਦੀ ਨਿਰਾਸ਼ਾ, ਘਬਰਾਹਟ ਅਤੇ ਲੋਕਤੰਤਰ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਤੀਜਿਆਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ। ਪੰਨੂ ਨੇ ਕਿਹਾ ਕਿ ਸ਼ੁਰੂ ਵਿੱਚ ਵਿਰੋਧੀ ਪਾਰਟੀਆਂ ਨੇ ਜਨਤਾ ਨੂੰ ਗੁੰਮਰਾਹ ਕਰਨ ਦੀ…

Read More