Author: On Point Channel

“I’m a Newswriter, “I write about the trending news events happening all over the world.

ਬਠਿੰਡਾ, 5 ਦਸੰਬਰ 2025 ਲੋਕਤੰਤਰ ਦਾ ਧੁਰਾ ਅਖਵਾਉਂਦੇ ਰਹੇ ਪੰਜਾਬ ਦੀਆਂ ਚੋਣਾਂ ਦਾ ਰੰਗ ਤੇ ਮਜਾਜ਼ ਮੁਲਕ ਦੇ ਹੋਰਨਾਂ ਸੂਬਿਆਂ ਤੋਂ ਕੋਈ ਵੱਖਰਾ ਨਹੀਂ ਰਹਿ ਗਿਆ ਹੈ। ਪਿਛਲੇ 30 ਕੁ ਸਾਲਾਂ ਦੀ ਪੁਣਛਾਣ ਕਰੀਏ ਤਾਂ ਪਤਾ ਲੱਗਦਾ ਹੈ ਕਿ ਸਿਆਸੀ ਧਿਰ ਕਿਸੇ ਵੀ ਰੰਗ ਦੀ ਹੋਵੇ ਹਰੇਕ ਦਾ ਮਕਸਦ ਸੱਤਾ ਪ੍ਰਾਪਤੀ ਹੀ ਰਹਿ ਗਿਆ ਹੈ। ਕੋਈ ਸਮਾਂ ਸੀ ਜਦੋਂ ਨੇਤਾ ਪਾਰਟੀ ਬਦਲਦਾ ਤਾਂ ਪੱਗ ਦਾ ਰੰਗ ਵੀ ਬਦਲ ਲਿਆ ਜਾਂਦਾ ਸੀ ਤਾਂ ਲੋਕ ਸਮਝ ਜਾਂਦੇ ਸਨ । ਮੌਜੂਦਾ ਦੌਰ ’ਚ ਪੱਗਾਂ ਦੀ ਥਾਂ ਲੀਡਰਾਂ ਦੇ ਬਦਲਦੇ ਰੰਗ ਦੇਖਕੇ ਤਾਂ ‘ਗਿਰਗਟ’ ਵੀ ਦੰਗ ਰਹਿ ਗਈ ਹੈ। ਦਿਲਚਸਪ ਤੱਥ ਇਹ ਹੈ ਕਿ…

Read More

ਲੁਧਿਆਣਾ, 05 ਦਸੰਬਰ – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 ਅਧੀਨ ਨਿਊ ਕਰਤਾਰ ਨਗਰ ਵਿਖੇ ਪਾਣੀ ਦੀ ਪਾਈਪਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਕਰੀਬ 37.77 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਸਿੱਧੂ ਨੇ ਕਿਹਾ ਇਸ ਪਹਿਲਕਦਮੀ ਤਹਿਤ ਸੈਨੀਟੇਸ਼ਨ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਅੱਪਗ੍ਰੇਡ ਕੀਤਾ ਗਿਆ ਸਿਸਟਮ ਵਸਨੀਕਾਂ ਨੂੰ ਸਾਫ਼ ਪਾਣੀ ਅਤੇ ਵਧੇਰੇ ਭਰੋਸੇਯੋਗ ਸਪਲਾਈ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਸਾਫ ਸੁਥਰਾ ਪਾਣੀ ਅਤੇ ਬੁਨਿਆਦੀ ਸਹੂਲਤਾਂ ਹਲਕਾ ਨਿਵਾਸੀਆਂ ਦਾ ਮੌਲਿਕ ਅਧਿਕਾਰ ਹੈ ਜੋ ਸਮੇਂ ਸਿਰ ਉਨ੍ਹਾਂ ਨੂੰ ਮੁਹੱਈਆ…

Read More

ਜਲੰਧਰ, 5 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਫੌਜੀ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਬਹਾਦਰ ਸੂਰਮਿਆਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ।ਇਥੇ ਰੈੱਡ ਕਰਾਸ ਭਵਨ ਵਿਖੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਵਿਜੇ ਦਿਵਸ-2025’ ਦੇ ਸਬੰਧ ਵਿੱਚ ਸਾਬਕਾ ਸੈਨਿਕਾਂ ਦੇ ਸਨਮਾਨ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ…

Read More

ਰਵੀ ਜੱਖੂ ਕਾਂਗਰਸ ਪਾਰਟੀ ਆਪਣੇ ਪੰਜਾਬ ਸਗਠੰਨ ਦਾ ਵਿਸਤਾਰ ਕਰਨ ਜਾ ਰਹੀ ਹੈ ਬਾਬੂਸ਼ਾਹੀ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੂਸਾਰ ਹਾਈਕਮਾਨ ਨੇ ਦੋ ਮੁੱਖ ਅਹੁਦਿਆਂ ਲਈ ਆਗੂਆਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਸੂਬੇ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਵਾਲੇ ਪ੍ਰਧਾਨ ਦੇ ਅਹੁਦੇ ਲਈ ਅੱਠ ਉਮੀਦਵਾਰਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੰਗਠਨ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਸੰਤੁਸ਼ਟੀ ਨੂੰ ਰੋਕਣ ਲਈ ਇੱਕ ਤਾਲਮੇਲ ਕਮੇਟੀ ਬਣਾਈ ਜਾ ਰਹੀ ਹੈ। ਦਲਿਤ ਅਤੇ ਸੀਨੀਅਰ ਵਿਧਾਇਕ ਅਰੁਨਾ ਚੌਧਰੀ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ। ਤਾਲਮੇਲ ਕਮੇਟੀ ਨੂੰ ਪ੍ਰਧਾਨ ਨਾਲੋਂ ਵੱਧ ਸ਼ਕਤੀਆਂ ਦਿੱਤੀਆਂ ਜਾ ਸਕਦੀਆਂ ਹਨ। ਆਉਣ ਵਾਲੀਆਂ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਕਮੇਟੀ…

Read More

ਲੁਧਿਆਣਾ, 04 ਦਸੰਬਰ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ (ਡੀ.ਐਲ.ਐਸ.ਏ.) ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ, ਜਗਰਾਓਂ, ਖੰਨਾ, ਪਾਇਲ ਅਤੇ ਸਮਰਾਲਾ, ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਹ ਮੁਹਿੰਮ ਆਗਾਮੀ 06 ਦਸੰਬਰ ਤੋਂ 06 ਜਨਵਰੀ, 2026 ਤੱਕ ਚਲਾਈ ਜਾਵੇਗੀ। ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਸੁਮਿਤ ਸਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰਾ ਇੱਕ ਮਹੀਨਾ ਚਲਾਈ ਜਾਵੇਗੀ ਜਿਸ ਵਿੱਚ ਸਕੂਲਾਂ…

Read More

ਲੁਧਿਆਣਾ, 4 ਦਸੰਬਰ: ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਸ਼ੇਸ਼ ਤੌਰ ‘ਤੇ ਅਪਾਹਜ ਐਥਲੀਟਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 13 ਤੋਂ 18 ਜਨਵਰੀ, 2026 ਤੱਕ ਹੋਣ ਵਾਲੇ ਸਪਾਈਰੋ ਸਪਾਥਿਸ ਮਿਸਰ ਪੈਰਾ ਬੈਡਮਿੰਟਨ ਇੰਟਰਨੈਸ਼ਨਲ 2026 ਵਿੱਚ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ ਸਪਾਂਸਰ ਕੀਤਾ ਹੈ। ਸਪਾਂਸਰਸ਼ਿਪ ਸੌਂਪਦੇ ਹੋਏ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਿਸ਼ਵ ਪੱਧਰ ‘ਤੇ ਸ਼ਬਾਨਾ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸ਼ਬਾਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਬਾਨਾ ਨੇ ਲਗਾਤਾਰ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਅਣਗਿਣਤ ਨੌਜਵਾਨ ਐਥਲੀਟਾਂ, ਖਾਸ ਕਰਕੇ ਪੈਰਾ ਸਪੋਰਟਸ ਭਾਈਚਾਰੇ ਦੇ ਖਿਡਾਰੀਆਂ ਲਈ ਪ੍ਰੇਰਨਾ…

Read More

ਲੁਧਿਆਣਾ, 4 ਦਸੰਬਰ: ਜ਼ਿਲ੍ਹਾ ਲੁਧਿਆਣਾ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਅਬਜ਼ਰਵਰ ਕੈਪਟਨ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸਤ੍ਰਿਤ ਵਰਚੁਅਲ ਸਮੀਖਿਆ ਮੀਟਿੰਗ ਕੀਤੀ। ਅਬਜ਼ਰਵਰ ਨੇ ਤਿਆਰੀ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਚੋਣਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਵਿਚਾਰੇ ਗਏ ਮੁੱਖ ਪਹਿਲੂਆਂ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੇ ਸੁਰੱਖਿਆ ਬਲਾਂ ਦੀ ਤਾਇਨਾਤੀ, ਬੈਲਟ ਪੇਪਰਾਂ ਦੀ ਸਮੇਂ ਸਿਰ ਵੰਡ, ਪੋਲਿੰਗ ਪਾਰਟੀਆਂ ਲਈ ਆਵਾਜਾਈ ਅਤੇ ਲੌਜਿਸਟਿਕਲ ਸਹਾਇਤਾ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਸ਼ਾਮਲ…

Read More

ਅੱਜ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ, ਪੀਏਯੂ ਲੁਧਿਆਣਾ ਦੁਆਰਾ ਡਾ. ਮਨਮੋਹਨ ਸਿੰਘ ਆਡੀਟੋਰੀਅਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸੈਂਕੜੇ ਸਕੂਲੀ ਬੱਚਿਆਂ ਦੀ ਮੌਜੂਦਗੀ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਇੱਕ ਜ਼ਿਲ੍ਹਾ ਪੱਧਰੀ ਫਿਲੇਟੈਲਿਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਦੋ ਦਿਨਾਂ ਦੀ ਇਸ ਪ੍ਰਦਰਸ਼ਨੀ ਵਿੱਚ ਭਾਰਤ ਅਤੇ ਹੋਰ ਦੇਸ਼ਾਂ ਦੁਆਰਾ ਜਾਰੀ ਕੀਤੇ ਗਏ ਵੱਖ-ਵੱਖ ਵਿਸ਼ਿਆਂ ‘ਤੇ ਬਹੁਤ ਹੀ ਦੁਰਲੱਭ ਅਤੇ ਵਿਭਿੰਨ ਡਾਕ ਟਿਕਟਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਹ ਖੁਸ਼ੀ ਅਤੇ ਖੁਸ਼ੀ ਦਾ ਪਲ ਸੀ ਕਿਉਂਕਿ ਸਕੂਲੀ ਬੱਚਿਆਂ ਨੇ ਪੰਜਾਬ ਦੇ ਸੱਭਿਆਚਾਰ ਅਤੇ ਪਰੰਪਰਾ ਨੂੰ ਦਰਸਾਉਂਦੇ ਰੰਗੀਨ ਨਾਚ ਪੇਸ਼ ਕੀਤੇ।ਉਦਘਾਟਨ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.…

Read More

ਐਪਲ (Apple) ਨੇ ਇੱਕ ਵਾਰ ਫਿਰ ਆਪਣੀ Vintage ਅਤੇ Obsolete ਨੂੰ ਅਪਡੇਟ ਕੀਤਾ ਹੈ, ਜਿਸ ਵਿੱਚ ਪੰਜ ਹੋਰ ਪੁਰਾਣੇ ਡਿਵਾਈਸਾਂ ਨੂੰ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਹੈ ਜਿਨ੍ਹਾਂ ਦੀ ਹੁਣ ਅਧਿਕਾਰਤ ਤੌਰ ‘ਤੇ ਰਿਪੇਅਰ ਨਹੀਂ ਕੀਤੀ ਜਾਵੇਗੀ। ਇਨ੍ਹਾਂ ਡਿਵਾਈਸਾਂ ਵਿੱਚ ਪਹਿਲਾ ਆਈਫੋਨ SE, iPad Pro 2nd Gen, ਅਤੇ Apple Watch ਦੇ ਕੁਝ ਵਿਸ਼ੇਸ਼ ਐਡੀਸ਼ਨ ਮਾਡਲ ਸ਼ਾਮਲ ਹਨ। ਕਿਹੜੇ ਡਿਵਾਈਸ Apple ਦੀ Obsolete ਲਿਸਟ ਵਿੱਚ ਸ਼ਾਮਲ ਹਨ ? ਕੰਪਨੀ ਨੇ ਹੁਣ ਜਿਨ੍ਹਾਂ ਉਤਪਾਦਾਂ ਨੂੰ ਪੂਰੀ ਤਰ੍ਹਾਂ ‘Obsolete’ ਘੋਸ਼ਿਤ ਕੀਤਾ ਹੈ, ਉਨ੍ਹਾਂ ਵਿੱਚ ਅਸਲ iPhone SE, iPad Pro 12.9-inch (2nd Gen), Apple Watch Series 4 के Nike ਅਤੇ Hermès ਮਾਡਲ, ਅਤੇ Beats Pill…

Read More

ਲੁਧਿਆਣਾ, 03 ਦਸੰਬਰ – ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ 08 ਤੋਂ 31 ਦਸੰਬਰ 2025 ਤੱਕ ਹੋਣ ਵਾਲੀ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫਜ) ਅਤੇ ਐਸ.ਐਸ.ਐਫ. ਵਿੱਚ ਕਾਂਸਟੇਬਲ (ਜੀ.ਡੀ.) ਅਤੇ ਆਸਾਮ ਰਾਈਫਲਜ ਵਿੱਚ ਰਾਈਫਲਮੈਨ (ਜੀ.ਡੀ.) ਦੀ ਪ੍ਰੀਖਿਆ, 2026 ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਇਹ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕਿਸੇ ਵੀ ਦਿਨ ਲਿਖਤੀ ਪੇਪਰ ਦੀ ਤਿਆਰੀ ਲਈ ਕੈਪ ਵਿੱਚ ਆ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ,…

Read More