Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 2 ਮਈ:ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰਤ ਪੋਰਟਲ se.census.gov.in ਰਾਹੀਂ ਵੇਰਵੇ ਜਮ੍ਹਾਂ ਕਰਵਾ ਕੇ ਆਪਣੀ ਸਵੈ-ਗਣਨਾ ਪੂਰੀ ਕੀਤੀ।ਜ਼ਿਲ੍ਹਾ ਲੁਧਿਆਣਾ ਦੇ ਨਿਵਾਸੀਆਂ ਨੂੰ ਇਸ ਪਹਿਲਕਦਮੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੇ ਹੋਏ ਪੂਨਮ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਵੈ-ਗਣਨਾ ਪ੍ਰਕਿਰਿਆ ਨਾਗਰਿਕਾਂ ਨੂੰ ਮੋਬਾਈਲ ਨੰਬਰ ਅਤੇ ਓ.ਟੀ.ਪੀ ਤਸਦੀਕ ਦੀ ਵਰਤੋਂ ਕਰਕੇ ਆਪਣੀ ਘਰੇਲੂ ਜਾਣਕਾਰੀ ਆਨਲਾਈਨ ਜਮ੍ਹਾਂ ਕਰਾਉਣ ਦੀ ਆਗਿਆ ਦਿੰਦੀ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਸਰਲ, ਸੁਰੱਖਿਅਤ ਅਤੇ ਉਪਭੋਗਤਾ ਅਨੁਕੂਲ ਦੱਸਿਆ, ਜਿਸ ਨਾਲ ਲੋਕ ਬਿਨਾਂ ਕਿਸੇ ਗਣਨਾਕਾਰ ਦੀ ਉਡੀਕ ਕੀਤੇ ਆਪਣੇ ਘਰਾਂ ਤੋਂ ਆਰਾਮ ਨਾਲ ਇਸ ਨੂੰ ਪੂਰਾ ਕਰ ਸਕਦੇ ਹਨ।ਵਧੀਕ ਡਿਪਟੀ ਕਮਿਸ਼ਨਰ…

Read More

ਮਾਨਸਾ, 1 ਮਈ 2026:ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਪਹਿਲਕਦਮੀ ਕੀਤੀ ਹੈ। ਅੱਜ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਰੰਘੜਿਆਲ, ਦਾਤੇਵਾਸ ਆਦਿ ਦੇ ਖੇਤਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਜਿਹੇ ਕਿਸਾਨਾਂ ਦੀ ਭਰਵੀਂ ਸ਼ਲਾਘਾ ਕੀਤੀ।ਪਿੰਡ ਦਾਤੇਵਾਸ ਦਾ ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ, ਜੋ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਟਰੈਕਟਰ ਦੀਆਂ ਤਵੀਆਂ ਨਾਲ ਮਿੱਟੀ ਵਿੱਚ ਰਲਾ ਰਿਹਾ ਸੀ, ਕੋਲ ਪਹੁੰਚ ਕੇਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਵਾਤਾਵਰਣ ਦੇ ਰਾਖੇ ਬਣਨ…

Read More

ਚੰਡੀਗੜ੍ਹ, 1 ਮਈ 2026- ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ ‘ਕਿਰਤੀ ਦਿਵਸ’ (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।ਮਤਾ ਪੇਸ਼ ਕਰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਦੇਸ਼, ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ…

Read More

ਚੰਡੀਗੜ੍ਹ, 1 ਮਈਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ,…

Read More

ਚੰਡੀਗੜ੍ਹ, 1 ਮਈ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਕਾ ਨੀਲਾ ਤਾਰਾ (Operation Blue Star) ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਵਾਲ ਉਠਾਇਆ ਹੈ ਕਿ 1984 ਵਿੱਚ ਵਾਪਰੇ ਇਸ ਘਟਨਾਕ੍ਰਮ ਨੂੰ ‘ਬੇਅਦਬੀ’ ਦੀ ਸ਼੍ਰੇਣੀ ਵਿੱਚ ਕਿਉਂ ਨਾ ਰੱਖਿਆ ਜਾਵੇ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਉਸ ਸਮੇਂ ਦੀਆਂ ਸਰਕਾਰਾਂ ਵਿਰੁੱਧ ਕਾਨੂੰਨੀ ਪਰਚੇ ਦਰਜ ਕਰਨ ਦੀ ਮੰਗ ਰੱਖੀ ਹੈ।

Read More

ਸ਼੍ਰੀ ਸ਼੍ਰੀ 1008 ਬ੍ਰਹਮਲੀਨ ਸ਼੍ਰੀ ਸਤਿਗੁਰੂ ਬ੍ਰਹਮਾਨੰਦ ਜੀ ਮਹਾਰਾਜ ਭੂਰੀਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਸਮਾਗਮ ਮੌਜੂਦਾ ਗੁਰਗੱਦੀ ਨਸ਼ੀਨ ਸ਼੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸੁਆਮੀ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗਰੀਬਦਾਸੀਆ ਸਰਬ ਉੱਚ ਪੀਠ ਛੁਡਾਣੀ ਧਾਮ ਹਰਿਆਣਾ ਦੇ ਸ਼੍ਰੀ ਮਹੰਤ ਦਯਾ ਸਾਗਰ ਜੀ ਅਤੇ ਗਰੀਬਦਾਸੀਆ ਸੰਪਰਦਾਇ ਦੇ ਹੋਰ ਪ੍ਰਮੁੱਖ ਅਧਿਆਤਮਕ ਆਗੂਆਂ ਤੇ ਸੰਤਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਸ਼੍ਰੀ ਸ਼੍ਰੀ 1008 ਬ੍ਰਹਮਲੀਨ ਸ਼੍ਰੀ ਸਤਿਗੁਰੂ ਬ੍ਰਹਮਾਨੰਦ ਜੀ ਨੇ ਦੁਆਬੇ ਦੇ ਪਛੜੇ ਇਲਾਕੇ ਵਿੱਚ ਸਿੱਖਿਆ…

Read More

ਜਲੰਧਰ,1 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਕਾਰਡਾਂ ਦਾ ਜਾਇਜ਼ਾ ਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ…

Read More

ਲੁਧਿਆਣਾ, 30 ਅਪ੍ਰੈਲ:ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਰਥਿਕ ਤੌਰ ‘ਤੇ ਪਛੜੇ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ।ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਦੇ ਆਡੀਟੋਰੀਅਮ ਵਿੱਚ ਨੋਬਲ ਫਾਊਂਡੇਸ਼ਨ ਟਰੱਸਟ ਦੁਆਰਾ ਆਯੋਜਿਤ ਸਵਾਭਿਮਾਨ ਪੁਰਸਕਾਰ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ ਗੁਲਾਬ ਚੰਦ ਕਟਾਰੀਆ ਨੇ ਸੰਸਥਾ ਦੇ ਸੰਸਥਾਪਕਾਂ ਅਤੇ ਦਾਨੀਆਂ ਦੀ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖਿਆ ਰਾਸ਼ਟਰ ਦੇ ਵਿਕਾਸ ਦੀ ਨੀਂਹ ਪੱਥਰ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਲਈ ਮਿਆਰੀ ਸਿੱਖਿਆ ਤੱਕ ਪਹੁੰਚ…

Read More

ਲੁਧਿਆਣਾ, 30 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 8 ਅਧੀਨ ਕਬੀਰ ਨਗਰ ਵਿੱਚ ਬਣਨ ਜਾ ਰਹੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ।ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 56 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ…

Read More

ਖੰਨਾ, 30 ਅਪ੍ਰੈਲ 2026:ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਵੀਂ ਤਾਕਤ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਪ੍ਰੰਪਰਾਗਤ ਦਿਹਾਤੀ ਦੌਰਾ ਪ੍ਰਣਾਲੀ ਦੀ ਮੁੜ ਸ਼ੁਰੂਆਤ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਇਹ ਕਦਮ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਜ਼ਮੀਨੀ ਪੱਧਰ ‘ਤੇ ਸ਼ਾਸਨ ਅਤੇ ਲੋਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਸੋਚ ਨੂੰ ਦਰਸਾਉਂਦਾ ਹੈ।ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਕੀਤੀ ਗਈ ਦਿਹਾਤੀ ਦੌਰਾ ਪ੍ਰਣਾਲੀ ਜੋ ਬ੍ਰਿਟਿਸ਼ ਦੌਰ ਤੋਂ ਚੱਲਦੀ ਆ ਰਹੀ ਸੀ ਨੂੰ ਹੁਣ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਬਾਰਾ ਲਾਗੂ…

Read More