- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵ੍ਹੀਕਲ/ਮੋਟਰਸਾਈਕਲ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਜਲੰਧਰ, 12 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕੀਤੇ ਹਨ ਕਿ ਖਾਦ ਦਾ ਕੋਈ ਵੀ ਪ੍ਰਾਈਵੇਟ ਵਿਕਰੇਤਾ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਡੀ.ਏ.ਪੀ. ਖਾਦ ਦੇ ਨਾਲ ਹੋਰ ਕੋਈ ਸਮੱਗਰੀ ਧੱਕੇ ਨਾਲ ਅਟੈਚ ਕਰਕੇ ਨਹੀਂ ਵੇਚਣਗੇ ਅਤੇ ਨਾ ਹੀ ਕਿਸਾਨਾਂ ਤੋਂ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਜਾਰੀ ਕੀਤੇ ਹੁਕਮ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਪ੍ਰਾਈਵੇਟ ਵਿਕਰੇਤਾਵਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਵਾਧੂ ਸਮੱਗਰੀ ਜਿਵੇਂ ਨੈਨੋ ਯੂਰੀਆ ਆਦਿ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਡੀ.ਏ.ਪੀ. ਦਾ ਸਟਾਕ…
ਲੁਧਿਆਣਾ, 12 ਨਵੰਬਰ – ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 8 ਅਧੀਨ ਪਾਲ ਸਿੰਘ ਨਗਰ ਦੀ ਗਲੀ ਨੰਬਰ 8 ਵਿਖੇ ਸੀਵਰੇਜ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 28.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਪ੍ਰੇਸ਼ਾਨ ਸਨ ਅਤੇ…
ਲੁਧਿਆਣਾ, 12 ਨਵੰਬਰ 2025:ਇਹ ਸਮਾਰੋਹ MY Bharat ਲੁਧਿਆਣਾ ਵੱਲੋਂ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਭਾਰਤ ਦੇ ਲੋਹ ਪੁੱਤਰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਜੰਤੀ ਨੂੰ ਸ਼ਰਧਾਂਜਲੀ ਦੇਣਾ ਸੀ। ਕਾਰਜਕ੍ਰਮ ਦਾ ਉਦਘਾਟਨ ਸੁਸ਼੍ਰੀ ਹਰਪ੍ਰੀਤ ਕੌਰ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ “ਵੰਦੇ ਮਾਤਰਮ” ਦੇ ਸੁਰੀਲੇ ਗੀਤ ਨਾਲ ਹੋਈ, ਜਿਸ ਤੋਂ ਬਾਅਦ ਦੀਵੇ ਦੀ ਰੌਸ਼ਨੀ ਅਤੇ ਸਰਦਾਰ ਪਟੇਲ ਦੀ ਤਸਵੀਰ ‘ਤੇ ਮਾਲਾ ਚੜ੍ਹਾਈ ਗਈ। ਸਮਾਰੋਹ ਦੌਰਾਨ ਯੁਵਕਾਂ ਵੱਲੋਂ ਸੱਭਿਆਚਾਰਕ ਪ੍ਰਦਰਸ਼ਨ ਅਤੇ ਨੁੱਕੜ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਇਕਤਾ, ਅਖੰਡਤਾ ਅਤੇ ਰਾਸ਼ਟਰੀ ਗਰਵ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਪਦ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ:ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹੁਕਮਾਂ ਅਧੀਨ ਗੈਰ-ਕਾਨੂੰਨੀ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਚਲ ਰਹੀ ਖਾਸ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸ੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਿਟੀ) ਨੇ ਦੱਸਿਆ ਕਿ ਅਕੁੰਸ ਜਿੰਦਲ, ਜੋ ਫੇਜ਼ 3ਬੀ2 ਮਾਰਕੀਟ ਮੋਹਾਲੀ ਵਿੱਚ ਸੁਨਿਆਰੇ ਦੀ ਦੁਕਾਨ ਚਲਾਉਂਦਾ ਹੈ, ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਮੋਬਾਇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਸੀ। ਇਸ ਸਬੰਧੀ ਮਟੌਰ ਥਾਣੇ ਵਿੱਚ ਮੁਕੱਦਮਾ ਨੰਬਰ 182 ਮਿਤੀ 11.11.2025 ਅਧੀਨ ਧਾਰਾ 308(2), 62, 351(1),…
ਅਸ਼ੋਕ ਵਰਮਾਬਠਿੰਡਾ,11 ਨਵੰਬਰ 2025: ਪੰਜਾਬ ਵਿੱਚ ਹਕੂਮਤਾਂ ਨੂੰ ਜ਼ਿਮਨੀ ਚੋਣਾਂ ਦੀ ਪ੍ਰੀਖਿਆ ’ਚੋਂ ਲੰਘਣਾ ਪਿਆ ਹੈ । ਜ਼ਿਮਨੀ ਚੋਣਾਂ ਦੇ ਨਤੀਜਿਆਂ ਬਾਰੇ ਇਹ ਧਾਰਨਾ ਹੈ ਕਿ ਆਮ ਤੌਰ ’ਤੇ ਸੱਤਾਧਾਰੀ ਧਿਰ ਹੀ ਜਿੱਤਦੀ ਹੈ ਪਰ ਕਈ ਵਾਰ ਇਹ ਧਾਰਨਾ ਟੁੱਟੀ ਵੀ ਹੈ ਅਤੇ ਹਾਕਮ ਧਿਰਾਂ ਨੂੰ ਸਿਆਸੀ ਝਟਕਿਆਂ ਦਾ ਵੀ ਸਾਹਮਣਾ ਕਰਨਾ ਪਿਆ ਹੈ। ਜਦੋਂ ਵੀ ਵਿਧਾਨ ਸਭਾ ਸੀਟਾਂ ਕਿਸੇ ਕਾਰਨ ਖਾਲੀ ਹੋਈਆਂ ਤਾਂ ਉਹ ਵੋਟਰਾਂ ਲਈ ਵੀ ਪਰਖ ਦੀ ਘੜੀ ਬਣੀਆਂ ਹਨ। ਸਿਆਸੀ ਪੱਖ ਤੋਂ ਅਹਿਮ ਤਰਨਤਾਰਨ ਹਲਕੇ ਦੀ ਹੋਈ ਜਿਮਨੀ ਚੋਣ ਦੇ ਨਤੀਜੇ ਵੱਲ ਨਜ਼ਰਾਂ ਲੱਗ ਗਈਆਂ ਹਨ । ਪੰਜਾਬ ਦੀ ਹਾਕਮ ਧਿਰ ਨੂੰ ਸਭ ਤੋਂ ਵੱਡਾ ਝਟਕਾ…
ਲੁਧਿਆਣਾ, 11 ਨਵੰਬਰ (000) – ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ, ਸੋਹੀਆ, ਸਰਕਾਰੀ ਪ੍ਰਾਇਮਰੀ ਸਕੂਲ, ਗਗੜਾ, ਕੋਠੇ ਪੋਨਾ ਅਤੇ ਸਰਕਾਰੀ ਹਾਈ ਸੂਕਲ, ਕੋਠੇ ਪੋਨਾ, ਆਂਗਣਵਾੜੀ ਸੈਂਟਰ ਕੋਠੇ ਪੋਨਾ, ਗਗੜਾ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਕੋਠੇ ਪੋਨਾ, ਜਗਰਾਉ ਅਤੇ ਸਹੀਦ ਭਗਤ ਸਿੰਘ ਨਗਰ, ਜਗਰਾਉ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦਾ ਵੀ ਨਿਰੀਖਣ ਕੀਤਾ। ਸਮੀਖਿਆ ਦੌਰਾਨ ਉਨ੍ਹਾਂ ਸੁਤੰਸ਼ਟੀ…
ਲੁਧਿਆਣਾ, 11 ਨਵੰਬਰ (000) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲ੍ਹੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ (ਪੀ.ਯੂ.ਆਰ.ਸੀ.), ਲੁਧਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਔਰਤਾਂ, ਬੱਚੇ, ਹਿਰਾਸਤ ਵਿੱਚ ਬੰਦ ਦੋਸ਼ੀ ਅਤੇ ਕੋਈ ਵੀ ਵਿਅਕਤੀ ਜਿਸਦੀ ਆਮਦਨ 3 ਲੱਖ ਰੁਪਏ ਸਲਾਨਾ ਤੋਂ ਘੱਟ ਹੈ, ਆਪਣੇ ਕੇਸ ਵਿੱਚ ਵਕੀਲ ਸਾਹਿਬਾਨਾਂ ਦੀਆਂ ਮੁਫ਼ਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਇਸ ਤੋਂ ਇਲਾਵਾਂ ਉਨ੍ਹਾਂ ਆਗਾਮੀ 13…
ਲੁਧਿਆਣਾ, 11 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਆਗਾਮੀ ਕਿਦਵਈ ਨਗਰ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸ ਪ੍ਰੋਜੈਕਟ ਨੂੰ ਸੰਪੂਰਣ ਰੂਪ ਵਿੱਚ ਮੁਕੰਮਲ ਕਰਕੇ ਲੋਕ ਅਰਪਿਤ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਕਾਰਜ਼ਾਂ…
ਜਲੰਧਰ, 11 ਨਵੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦਾ ਜ਼ਿਲਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ ਐਚ.ਆਈ.ਵੀ., ਏਡਜ਼ ਅਤੇ ਨਸ਼ਾ ਵਿਰੋਧੀ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਣ ਮੁਕਾਬਲੇ ਵਿੱਚ ਭਾਗ ਲਿਆ।ਸੀ. ਟੀ. ਕਾਲਜ ਆਫ ਐਜੂਕੇਸ਼ਨ ਮਕਸੂਦਾਂ, ਜਲੰਧਰ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਨਸ਼ਾ ਵਿਰੋਧੀ ਸੈਮੀਨਾਰ ਅਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ…

