Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 03 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ, ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬ੍ਰਿਜ ‘ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਸ਼੍ਰੀ ਦੰਡੀ ਸਵਾਮੀ ਮੰਦਿਰ ਦੇ ਸ਼੍ਰੀ ਰਾਜ ਕੁਮਾਰ ਸ਼ਰਮਾ ਦੇ ਸ਼ੁਭ ਆਸ਼ੀਰਵਾਦ ਨਾਲ ਕੀਤਾ। ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨੀਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਜਲੰਧਰ, 3 ਨਵੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ।ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ…

Read More

ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਤੇ ਜੀਵਨਜੋਤ 2.0 ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ ਜੁਲਾਈ 2024 ਤੋਂ ਪੰਜਾਬ ਭਰ ’ਚ ਲਾਗੂ ਕੀਤਾ ਗਿਆ, ਜੋ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ ’ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਤੇ ਦਸਤਾਵੇਜ਼ਾਂ ਦੀ ਉਪਲਬਧਤਾ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸਮੱਗਲਿੰਗ ਤੇ ਸੰਗਠਿਤ ਭੀਖ ਮੰਗਣ…

Read More

ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਨੇ ਤਰਨਾਤਰਨ ‘ਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ ‘ਆਪ’ ਵਰਕਰ ਮੌਜੂਦ ਰਹੇ ।\ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ ‘ਤੇ…

Read More

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ 4 ਨਵੰਬਰ ਮੰਗਲਵਾਰ ਦੀ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸਿਰਫ ਸੁਲਤਾਨਪੁਰ ਲੋਧੀ ਵਿਖੇ ਰਹੇਗੀ। ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਇਸ ਸੰਬੰਧੀ ਜਾਣਕਾਰੀ ਨੋਟੀਫਿਕੇਸ਼ਨ ਵਿਚ ਬਕਾਇਦਾ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਇਹ ਯਕੀਨੀ ਬਣਾਇਆ…

Read More

ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਸ਼੍ਰੀ ਸੰਜੀਵ ਬਾਂਸਲ ਨੇ ਅੱਜ 34ਵੀ ਵਾਰ ਖੂਨਦਾਨ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਹ ਮਹਾਨ ਕਾਰਜ ਉਨ੍ਹਾਂ ਨੇ ਆਪਣੀ ਕੰਪਨੀ ਕਰੋਪ ਆਰਗੇਨਿਕਸ ਪ੍ਰਾਈਵੇਟ ਲਿਮਟਿਡ (ਕੋਪਲ) ਦੀ 15ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕੀਤਾ ਹੈ। ਮਨੁੱਖਤਾ ਲਈ ਮਿਸਾਲੀ ਕਦਮ ਸ਼੍ਰੀ ਸੰਜੀਵ ਬਾਂਸਲ, ਜੋ ਕਿ ਖੂਨਦਾਨ ਦੀ ਮਹੱਤਤਾ ਵਿੱਚ ਡੂੰਘਾ ਵਿਸ਼ਵਾਸ ਰੱਖਦੇ ਹਨ, ਨੇ 34ਵੀਂ ਵਾਰ ਖੂਨਦਾਨ ਕਰਕੇ ਇਹ ਸਾਬਤ ਕੀਤਾ ਹੈ ਕਿ ਸਮਾਜ ਪ੍ਰਤੀ ਉਨ੍ਹਾਂ ਦੀ ਸੇਵਾ ਭਾਵਨਾ ਅਟੁੱਟ ਹੈ। ਉਨ੍ਹਾਂ ਨੇ ਕਿਹਾ, ਖੂਨਦਾਨ ਸਭ ਤੋਂ ਵੱਡਾ ਦਾਨ ਹੈ ਕਿਉਂਕਿ ਇਸ ਨੂੰ ਕਿਸੇ…

Read More

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ  117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣ ਗਏ ਹਨ।  ਦੱਸ…

Read More

ਚੰਡੀਗੜ੍ਹ, 3 ਨਵੰਬਰ, 2025 : ਪੰਜਾਬ ਦੇ ਲੱਖਾਂ ਪੈਨਸ਼ਨਰਾਂ (pensioners) ਨੂੰ ਹੁਣ ਆਪਣੀ ਪੈਨਸ਼ਨ (pension) ਨਾਲ ਜੁੜੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 3.15 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੀਆਂ ਲਗਭਗ ਸਾਰੀਆਂ ਸੇਵਾਵਾਂ ਆਨਲਾਈਨ (online) ਕਰ ਦਿੱਤੀਆਂ ਹਨ। ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ (Harpal Cheema) ਨੇ ਅੱਜ (ਸੋਮਵਾਰ) ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ “ਪੈਨਸ਼ਨਰ ਸੇਵਾ ਪੋਰਟਲ” (Pensioner Sewa Portal) ਦਾ ਰਸਮੀ ਆਗਾਜ਼ ਕੀਤਾ। ਘਰ ਬੈਠੇ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਦਾ ਮਕਸਦ ਪੈਨਸ਼ਨਰਾਂ ਨੂੰ ਘਰ…

Read More

ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਜਿੰਦਰ ਗੁਪਤਾ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਭਾਰਤ ਦੇ ਉਦਯੋਗਿਕ ਵਿਕਾਸ, ਨਵੀਨਤਾ ਅਤੇ ਦੇਸ਼ ਦੇ ਵਿਕਾਸ ਵਿੱਚ ਨਿੱਜੀ ਖੇਤਰ ਦੀ ਵਧਦੀ ਭੂਮਿਕਾ ‘ਤੇ ਕੇਂਦ੍ਰਿਤ ਸੀ। ਗੁਪਤਾ ਨੇ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਅਤੇ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਜ਼ਰੂਰਤ ਨੂੰ ਅਡਾਨੀ ਨਾਲ ਵੀ ਸਾਂਝਾ ਕੀਤਾ।ਮੀਟਿੰਗ ਤੋਂ ਬਾਅਦ, ਰਜਿੰਦਰ ਗੁਪਤਾ ਨੇ ਸੋਸ਼ਲ ਮੀਡੀਆ ‘ਤੇ ਅਡਾਨੀ ਦੀ ਅਗਵਾਈ ਅਤੇ ਅਡਾਨੀ ਗਰੁੱਪ ਦੇ ਉੱਦਮਾਂ ਦੇ ਪਰਿਵਰਤਨਸ਼ੀਲ ਪੈਮਾਨੇ ਲਈ ਪ੍ਰਸ਼ੰਸਾ ਕੀਤੀ ਅਤੇ ਲਿਖਿਆ ਕਿ “ਅੱਜ ਅਹਿਮਦਾਬਾਦ ਵਿੱਚ ਸ਼੍ਰੀ ਗੌਤਮ ਅਡਾਨੀ ਜੀ ਨੂੰ…

Read More

ਡੀਗੜ੍ਹ, 2 ਨਵੰਬਰ 2025- ਪੰਜਾਬ ਯੂਨੀਵਰਸਿਟੀ ਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਪੰਜਾਬ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਿਵਸ ਤੇ ਭਾਜਪਾ ਦਾ ਪੰਜਾਬ ਨੂੰ ਤਾਨਾਸ਼ਾਹੀ ਤੋਹਫਾ ਦਿੱਤਾ ਗਿਆ ਹੈ, ਜਿਸਦਾ ਸਾਡੀ ਪਾਰਟੀ ਅਤੇ ਸਮੂਹ ਪੰਜਾਬੀ ਸਖ਼ਤ ਵਿਰੋਧ ਕਰਦੇ ਹਨ। ਸੀਐੱਮ ਮਾਨ ਨੇ ਕਿਹਾ ਕਿ, ਕੇਂਦਰ ਸਰਕਾਰ ਦੁਆਰਾ ਪੀਯੂ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਗੈਰ ਸੰਵਿਧਾਨਿਕ ਹੈ।

Read More