Author: On Point Channel

“I’m a Newswriter, “I write about the trending news events happening all over the world.

ਖੰਨਾ, (ਲੁਧਿਆਣਾ) : 01 ਨਵੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ 3 ਪਿੰਡਾਂ ਵਿੱਚ 1 ਕਰੋੜ, 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਦੈਹਿੜੂ ਵਿਖੇ 40 ਲੱਖ ਰੁਪਏ, ਪਿੰਡ ਮਹਿੰਦੀਪੁਰ ਵਿਖੇ 40 ਲੱਖ ਰੁਪਏ ਅਤੇ ਪਿੰਡ ਭੁਮੱਦੀ ਵਿਖੇ 40 ਲੱਖ ਰੁਪਏ ਲਾਗਤ ਨਾਲ ਬਣੇ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।…

Read More

ਚੰਡੀਗੜ੍ਹ, 1 ਨਵੰਬਰ, 2025 : ਪੰਜਾਬ ਯੂਨੀਵਰਸਿਟੀ (Panjab University – PU) ਦੀ 59 ਸਾਲ ਪੁਰਾਣੀ ਸੈਨੇਟ (Senate) ਅਤੇ ਸਿੰਡੀਕੇਟ (Syndicate) ਨੂੰ ਭੰਗ (dissolve) ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਹੁਣ ਆਮ ਆਦਮੀ ਪਾਰਟੀ (AAP) ਨੇ ਵੀ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ (ਸ਼ਨੀਵਾਰ) ਇੱਕ ਪ੍ਰੈਸ ਕਾਨਫਰੰਸ (press conference) ਕਰਦਿਆਂ ਕੇਂਦਰ ਦੇ ਇਸ ਕਦਮ ਨੂੰ “ਪੰਜਾਬ ਵਿਰੋਧੀ” ਅਤੇ “ਗੈਰ-ਸੰਵਿਧਾਨਕ” (unconstitutional) ਕਰਾਰ ਦਿੱਤਾ ਹੈ। ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਲਈ “ਬੇਹੱਦ ਖ਼ਤਰਨਾਕ” (very dangerous) ਹੈ ਅਤੇ ਇਹ ਪੰਜਾਬ ਤੋਂ ਉਸਦੀ ਵਿਰਾਸਤ (heritage) ਖੋਹਣ ਦੀ ਇੱਕ…

Read More

ਬਠਿੰਡਾ, 1 ਨਵੰਬਰ:2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ…

Read More

ਅੰਮ੍ਰਿਤਸਰ,1 ਨਵੰਬਰ – ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ।…

Read More

ਜਲੰਧਰ, 1 ਨਵੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਸਲ ਐਜੂਕੇਸ਼ਨ ਵਲੋਂ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈਵੀ ਵਰਲਡ ਸਕੂਲ ਵਿਖੇ ਕਰਵਾਏ ਜਾ ਰਹੇ ਜਲੰਧਰ ਪ੍ਰੀਮੀਅਰ ਲੀਗ-2025 (ਅੰਡਰ-17) ਦਾ ਕ੍ਰਿਕਟ ਮੈਚ ਸਾਈ ਦਾਸ ਸਕੂਲ, ਜਲੰਧਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਹੋਇਆ। ਇਹ ਰੋਮਾਂਚਕ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਦੀ ਟੀਮ ਨੇ 118 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਜਿੱਤਿਆ। ਦੋਹਾਂ ਟੀਮਾਂ ਨੇ ਆਪਣੇ ਹੁਨਰ, ਸਮਰਪਣ ਅਤੇ ਖੇਡ ਭਾਵਨਾ ਨਾਲ ਦਰਸ਼ਕਾਂ ਦੇ ਦਿਲ ਜਿੱਤੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਿੱਥੇ ਖਿਡਾਰੀਆਂ…

Read More

ਕਰਤਾਰਪੁਰ/ਜਲੰਧਰ, 1 ਨਵੰਬਰ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਗੰਗਸਰ ਸਾਹਿਬ, ਕਰਤਾਰਪੁਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਿੱਖ ਪੰਥ ਦੇ ਕੀਰਤਨੀਏ ਭਾਈ ਕਮਲਜੀਤ ਸਿੰਘ ਨੂਰ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਜਤਿੰਦਰ…

Read More

– ਜਲੰਧਰ, 1 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਮਾਨਤਾ, ਸ਼ਾਂਤੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ‘ਤੇ ਆਧਾਰਿਤ ਸਦਭਾਵਨਾਪੂਰਣ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ‘ਤੇ ਅਮਲ ਕਰਨ ਦੀ ਅਪੀਲ ਕੀਤੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਵਿੱਚ ਇੱਕ ਸ਼ਰਧਾਲੂ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਅਜੋਕੇ ਸਮੇਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਸਦੀਵੀ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ…

Read More

ਜਲੰਧਰ, 1 ਨਵੰਬਰ : ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ-ਸਾਡੀ ਸਾਂਝੀ ਜ਼ਿੰਮੇਵਾਰੀ’ ਤਹਿਤ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਮਾਜ ਵਿੱਚ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ਨੂੰ ਸਾਂਝੇ ਹੰਭਲਿਆ ਨਾਲ ਹੀ ਜਿੱਤਿਆ ਜਾ ਸਕਦਾ ਹੈ। ਡਾ. ਅਗਰਵਾਲ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ…

Read More

ਕੁਆਲਾਲੰਪੁਰ (ਮਲੇਸ਼ੀਆ)/ਨਵੀਂ ਦਿੱਲੀ, 31 ਅਕਤੂਬਰ, 2025 : ਹਿੰਦ-ਪ੍ਰਸ਼ਾਂਤ ਖੇਤਰ (Indo-Pacific region) ਵਿੱਚ ਵਧਦੇ ਰਣਨੀਤਕ ਤਣਾਅ (strategic tension) ਦੇ ਵਿਚਕਾਰ, ਭਾਰਤ ਅਤੇ ਅਮਰੀਕਾ ਨੇ ਆਪਣੇ ਰੱਖਿਆ ਸਬੰਧਾਂ ਨੂੰ ਇੱਕ ਨਵੀਂ ਅਤੇ ਬੇਮਿਸਾਲ ਉਚਾਈ ‘ਤੇ ਪਹੁੰਚਾ ਦਿੱਤਾ ਹੈ। ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਅੱਜ (ਸ਼ੁੱਕਰਵਾਰ) ਨੂੰ ਦੋਵਾਂ ਦੇਸ਼ਾਂ ਵਿਚਾਲੇ ਇੱਕ ਇਤਿਹਾਸਕ 10-ਸਾਲਾ ਰੱਖਿਆ ਰੂਪਰੇਖਾ ਸਮਝੌਤੇ (10-year Defence Framework Agreement) ‘ਤੇ ਹਸਤਾਖਰ ਕੀਤੇ ਗਏ। ਇਹ ਮਹੱਤਵਪੂਰਨ ਸਮਝੌਤਾ ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਅਤੇ ਅਮਰੀਕੀ ਯੁੱਧ ਸਕੱਤਰ (US Secretary of War) ਪੀਟ ਹੇਗਸੇਥ (Pete Hegseth) ਵਿਚਾਲੇ ਹੋਇਆ। ਇਸ ਕਦਮ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਰਣਨੀਤਕ ਤਾਲਮੇਲ (strategic alignment) ਅਤੇ ਚੀਨ ਨੂੰ ਲੈ…

Read More

ਮੁੰਬਈ, 31 ਅਕਤੂਬਰ, 2025 : ਸ਼ਿਵਸੈਨਾ (UBT) ਦੇ ਆਗੂ ਅਤੇ ਰਾਜ ਸਭਾ ਸਾਂਸਦ ਸੰਜੇ ਰਾਉਤ (Sanjay Raut) ਦੀ ਸਿਹਤ ਨੂੰ ਲੈ ਕੇ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਕਥਿਤ ਤੌਰ ‘ਤੇ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ (hospitalized) ਕਰਵਾਇਆ ਗਿਆ ਹੈ। ਇੰਨਾ ਹੀ ਨਹੀਂ, ਰਾਉਤ ਹੁਣ ਅਗਲੇ ਦੋ ਮਹੀਨਿਆਂ ਤੱਕ ਸਰਗਰਮ ਰਾਜਨੀਤੀ ਅਤੇ ਜਨਤਕ ਜੀਵਨ (public life) ਤੋਂ ਪੂਰੀ ਤਰ੍ਹਾਂ ਦੂਰ ਰਹਿਣਗੇ। ਉਨ੍ਹਾਂ ਨੇ ਖੁਦ ਇੱਕ ਭਾਵੁਕ ਪੱਤਰ (emotional letter) ਲਿਖ ਕੇ ਆਪਣੇ ਵਰਕਰਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। “ਨਵੇਂ ਸਾਲ ‘ਚ ਤੁਹਾਨੂੰ ਮਿਲਣ ਆਵਾਂਗਾ” – ਰਾਉਤ ਦਾ ਪੱਤਰਸੰਜੇ ਰਾਉਤ ਨੇ ਆਪਣੇ ਪੱਤਰ…

Read More