Author: On Point Channel

“I’m a Newswriter, “I write about the trending news events happening all over the world.

ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਵਰਤਣ ਦੀ ਹਦਾਇਤਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਵੀ ਕਿਹਾਜਲੰਧਰ, 29 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ਵਿੱਚ ਡਟੇ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਸੀ-ਪਾਈਟ ਕੈਪ ‘ਚ ਖੇਤਰੀ ਫੌਜ ਭਰਤੀ ਲਈ ਫਿਜੀਕਲ ਤਿਆਰੀ ਸ਼ੁਰੂ*ਲੁਧਿਆਣਾ, 29 ਅਕਤੂਬਰ (000) – ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ 17 ਨਵੰਬਰ ਤੋਂ 30 ਨਵੰਬਰ, 2025 ਤੱਕ ਹੋਣ ਵਾਲੀ ਖੇਤਰੀ ਫੌਜ ਭਰਤੀ ਸਬੰਧੀ ਕੈਂਪ ਵਿੱਚ ਫਿਜੀਕਲ ਦੀ ਤਿਆਰੀ ਸੁਰੂ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ ਲੁਧਿਆਣਾ ਵਿਖੇ ਕਿਸੇ ਵੀ ਦਿਨ ਫਿਜੀਕਲ ਦੀ ਸਿਖਲਾਈ ਲਈ ਕੈਪ ਵਿੱਚ ਆ ਸਕਦੇ ਹਨ।ਫਿਜੀਕਲ ਸਿਖਲਾਈ ਪ੍ਰਾਪਤ ਕਰਨ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉੱਚ ਵਿਦਿਅਕ ਸਾਰੇ ਸਰਟੀਫਿਕੇਟ,…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ‘ਚ ਇੰਟਰ ਪੌਲੀਟੈਕਨਿਕ ਕਾਲਜ ਖੇਡਾਂ ਦਾ ਸ਼ਾਨਦਾਰ ਆਗਾਜ**- ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ ਰਸਮੀ ਉਦਘਾਟਨ*ਲੁਧਿਆਣਾ, 29 ਅਕਤੂਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਰਿਸ਼ੀ ਨਗਰ, ਲੁਧਿਆਣਾ ਵਿਖੇ ਪੀ.ਟੀ.ਆਈ.ਐਸ. ਵਲੋਂ ਕਰਵਾਈਆਂ ਜਾ ਰਹੀਆਂ ਇੰਟਰ ਪੌਲੀਟੈਕਨਿਕ ਕਾਲਜ ਦੀਆਂ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ।ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਟਂ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਆਪਣੇ ਕਰ ਕਮਲਾਂ ਨਾਲ ਖੇਡਾਂ ਦਾ ਰਸਮੀ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਸਟਾਫ ਅਤੇ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਕਰਵਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਉਹਨਾ ਵਿਦਿਆਰਥੀਆਂ ਨੂੰ…

Read More

ਲੁਧਿਆਣਾ, 29 ਅਕਤੂਬਰਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ।ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ।ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ…

Read More

ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ…

Read More

ਜਲੰਧਰ, 29 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ। ਮੀਟਿੰਗ…

Read More

ਲੁਧਿਆਣਾ, 29 ਅਕਤੂਬਰ (000) – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 43 ਅਧੀਨ ਬੇਦੀ ਚੌਕ ਤੋੰ ਏ ਟੀ ਆਈ ਚੌਕ ਤੱਕ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 89.55 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਵਿਧਾਇਕ ਛੀਨਾ ਨੇ ਦੱਸਿਆ ਕਿ…

Read More

ਖੰਨਾ, (ਲੁਧਿਆਣਾ) 29 ਅਕਤੂਬਰ: ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਪਿੰਡਾਂ ਵਿੱਚ ਚੱਲ ਰਹੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਐਸ.ਡੀ.ਐਮ ਡਾ. ਢਿੱਲੋਂ ਨੇ ਸਰਪੰਚਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪਿੰਡਾਂ ਦੇ ਪਤਵੰਤੇ ਅਹਿਮ ਰੋਲ ਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਪੰਚ ਆਪਣੇ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਅਪਣਾਉਣ ਲਈ ਅੱਗੇ ਆਉਣ ਦਾ…

Read More

ਪੱਟੀ, ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰੂੜੀਵਾਲਾ ਵਿੱਚ ਇੱਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਛੇ ਮਹੀਨੇ ਪਹਿਲਾਂ ਨਸ਼ੇ ਨੇ ਇੱਕ ਹੱਸਦੇ-ਵੱਸਦੇ ਘਰ ਨੂੰ ਉਜਾੜ ਕੇ ਰੱਖ ਦਿੱਤਾ ਸੀ, ਅਤੇ ਹੁਣ ਇਹ ਪਰਿਵਾਰ ਹੋਰ ਵੀ ਉਜਾੜੇ ਦੇ ਕਿਨਾਰੇ ਬੈਠਾ ਹੈ। ਪਿੰਡ ਰੂੜੀਵਾਲਾ ਦੇ ਰਹਿਣ ਵਾਲੇ ਬਜ਼ੁਰਗ ਜੋੜੇ ਪ੍ਰੇਮ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਵਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਛੇ ਮਹੀਨੇ ਪਹਿਲਾਂ ਉਨ੍ਹਾਂ ਦਾ ਲੜਕਾ ਗੁਰਭੇਜ ਸਿੰਘ, ਜੋ ਕਿ ਨਸ਼ੇ ਦਾ ਆਦੀ ਸੀ, ਨਸ਼ੇ ਕਾਰਨ ਹੀ ਆਪਣੀ ਜਾਨ ਗੁਆ ਬੈਠਾ। ਗੁਰਭੇਜ ਸਿੰਘ ਦਿਹਾੜੀ-ਦੱਪਾ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ, ਪਰ ਉਸ ਦੀ ਮੌਤ…

Read More

ਨਵੀਂ ਦਿੱਲੀ, 28 ਅਕਤੂਬਰ 2025 : ਖਾਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਰਦੀਆਂ ਦੌਰਾਨ, ਦਮ ਘੁੱਟਦੀ ਹਵਾ, ਇੱਕ ਵੱਡੀ ਚੁਣੌਤੀ ਬਣ ਗਈ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਵਿਗਿਆਨੀ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ‘ਬਣਾਵਟੀ ਮੀਂਹ’ (Artificial Rain) ਕਰਾਉਣਾ। ਦਿੱਲੀ ਵਰਗੇ ਸ਼ਹਿਰ, ਜੋ ਗੰਭੀਰ ਹਵਾ ਪ੍ਰਦੂਸ਼ਣ (severe air pollution) ਨਾਲ ਜੂਝ ਰਹੇ ਹਨ, ਇਸ ਤਕਨੀਕ ਨੂੰ ਅਜ਼ਮਾਉਣ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ ਅਤੇ ਇਸਦੇ ਲਈ ਪ੍ਰੀਖਣ (trials) ਵੀ ਕੀਤੇ ਜਾ ਰਹੇ ਹਨ। ਪਰ ਇਹ ਬਣਾਵਟੀ ਮੀਂਹ (artificial rain) ਆਖਰ ਹੈ ਕੀ? ਕੀ ਇਹ ਸੱਚਮੁੱਚ ਅਸਮਾਨੋਂ ਪਾਣੀ ਵਰ੍ਹਾ ਸਕਦੀ ਹੈ? ਇਸਨੂੰ ਕਰਵਾਇਆ ਕਿਵੇਂ ਜਾਂਦਾ ਹੈ, ਅਤੇ…

Read More