Author: On Point Channel

“I’m a Newswriter, “I write about the trending news events happening all over the world.

ਚੰਡੀਗੜ੍ਹ, 26 ਅਕਤੂਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ।ਸ. ਸੰਧਵਾਂ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨ੍ਹੇਹਾ ਵੀ ਪਹੁੰਚਾਇਆ। ਉਹਨਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੇ…

Read More

ਮਹਾਰਾਸ਼ਟਰ, 26 ਅਕਤੂਬਰ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਡਾਕਟਰ ਦੀ ਖੁਦਕੁਸ਼ੀ ਨੂੰ ‘ਸੰਸਥਾਗਤ ਕਤਲ’ ਕਰਾਰ ਦਿੱਤਾ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਦੇ ‘ਅਣਮਨੁੱਖੀ ਅਤੇ ਅਸੰਵੇਦਨਸ਼ੀਲ’ ਸੁਭਾਅ ‘ਤੇ ਸਵਾਲ ਉਠਾਏ ਹਨ। ਮਾਮਲੇ ਦੀ ਪਿੱਠਭੂਮੀ:ਸਤਾਰਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਕੰਮ ਕਰਨ ਵਾਲੀ ਮਹਿਲਾ ਡਾਕਟਰ, ਜੋ ਮਰਾਠਵਾੜਾ ਖੇਤਰ ਦੇ ਬੀਡ ਜ਼ਿਲ੍ਹੇ ਦੀ ਰਹਿਣ ਵਾਲੀ ਸੀ, ਦੀ ਲਾਸ਼ ਵੀਰਵਾਰ ਆਪਣੀ ਹਥੇਲੀ ‘ਤੇ ਲਿਖੇ ਇੱਕ ਸੁਸਾਈਡ ਨੋਟ ਵਿੱਚ, ਡਾਕਟਰ ਨੇ ਦੋਸ਼ ਲਗਾਇਆ ਕਿ:ਪੁਲਿਸ ਸਬ-ਇੰਸਪੈਕਟਰ ਗੋਪਾਲ ਬਦਨੇ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ।ਸਾਫਟਵੇਅਰ ਇੰਜੀਨੀਅਰ ਪ੍ਰਸ਼ਾਂਤ ਬੰਕਰ ਉਸ ਨੂੰ ਮਾਨਸਿਕ ਤੌਰ…

Read More

ਤਰਨਤਾਰਨ, 26 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਤਰਨਤਾਰਨ ਵਿਧਾਨ ਸਭਾ ਜਿਮਨੀ।ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਸ਼ਾਮਲ ਸਨ। ਇਸ ਜੋਸ਼ੀਲੇ ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਦੇਖਣ ਨੂੰ ਮਿਲੀ, ਜੋ ਭਗਵੰਤ ਮਾਨ ਦੀ ਅਗਵਾਈ ਅਤੇ ‘ਆਪ’ ਦੇ ਪਾਰਦਰਸ਼ੀ ਸ਼ਾਸਨ ਦੇ ਮਾਡਲ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ।ਰੋਡ ਸ਼ੋਅ ਨੇ ਬਾਲਾ ਚੱਕ, ਗੋਹਲਵੜ, ਕੋਟ ਦਸੰਧੀ ਮੱਲ, ਪੰਡੋਰੀ ਸਿੱਧਵਾਂ, ਮੰਨਣ, ਖੈਰਦਿਨਕੇ, ਠੱਠਗੜ੍ਹ, ਜਗਤਪੁਰਾ ਅਤੇ ਢੰਡ ਸਮੇਤ ਕਈ ਪਿੰਡਾਂ ਨੂੰ ਕਵਰ ਕੀਤਾ ਗਿਆ, ਜਿੱਥੇ ਹਜ਼ਾਰਾਂ…

Read More

ਚੰਡੀਗੜ੍ਹ, 26 ਅਕਤੂਬਰਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ “ਬੇਹੱਦ ਮੰਦਭਾਗਾ” ਅਤੇ “ਦੁੱਖਦਾਈ” ਕਰਾਰ ਦਿੰਦਿਆਂ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ। ਇੱਕ ਪ੍ਰੈਸ ਬਿਆਨ ਵਿੱਚ ਮਲਵਿੰਦਰ ਸਿੰਘ ਕੰਗ ਜੋ ਕਿ ਖੁਦ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਦੇ ਵਿਦਿਆਰਥੀ…

Read More

*ਅੰਮ੍ਰਿਤਸਰ, 26 ਅਕਤੂਬਰ*:ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ…

Read More

ਚੰਡੀਗੜ੍ਹ, 26 ਅਕਤੂਬਰ 2025- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ…

Read More

ਅੰਮ੍ਰਿਤਸਰ, 26 ਅਕਤੂਬਰ 2025- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਸਾਮ ਤੋਂ ਸ਼ੁਰੂ ਕੀਤੇ ਗਏ ਦੇਸ਼ ਪੱਧਰੀ ਸ਼ਹੀਦੀ ਨਗਰ ਕੀਰਤਨ ਦਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਲੰਘੇ ਪੰਜ ਦਿਨ ਵੱਖ ਵੱਖ ਥਾਵਾਂ ਉਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਕਈ ਸੂਬਿਆਂ ਵਿਚੋਂ ਲੰਘਣ ਬਾਅਦ 22 ਅਕਤੂਬਰ ਨੂੰ ਦਿੱਲੀ ਪੁੱਜਿਆ ਸੀ ਅਤੇ ਉਸ ਤੋਂ ਬਾਅਦ 4 ਦਿਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਸੰਗਤ ਨੂੰ ਦਰਸ਼ਨ ਦੇਣ ਉਪਰੰਤ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅੱਗੇ ਰਵਾਨਾ ਹੋਇਆ।ਦਿੱਲੀ ਵਿਖੇ ਅੱਜ ਨਗਰ ਕੀਰਤਨ ਵਿਚ ਸ਼੍ਰੋਮਣੀ…

Read More

*ਲੁਧਿਆਣਾ, 26 ਅਕਤੂਬਰ:ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਨਾਲ ਐਤਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਰੂਟ ਪਲਾਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਦੌਰਾਨ ਵਿਧਾਇਕਾਂ ਨੇ ਦੱਸਿਆ ਕਿ ਚਾਰ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਇੱਕ 20 ਨਵੰਬਰ ਨੂੰ ਫਰੀਦਕੋਟ ਤੋਂ ਸ਼ੁਰੂ ਹੋਵੇਗਾ, ਫਿਰੋਜ਼ਪੁਰ ਅਤੇ ਮੋਗਾ ਵਿੱਚੋਂ ਹੁੰਦਾ ਹੋਇਆ ਉਸੇ ਦਿਨ ਲੁਧਿਆਣਾ ਪਹੁੰਚੇਗਾ। ਨਗਰ ਕੀਰਤਨ ਗੁਰਦੁਆਰਾ ਨਾਨਕਸਰ ਜਗਰਾਉਂ ਅਤੇ ਮੁੱਲਾਂਪੁਰ ਦਾਖਾ ਸਮੇਤ ਮਹੱਤਵਪੂਰਨ ਸਥਾਨਾਂ ਵਿੱਚੋਂ ਲੰਘੇਗਾ।ਉਨ੍ਹਾਂ ਨੇ ਸ਼ਹਿਰ ਦੇ…

Read More

ਦੋਰਾਹਾ, ਖੰਨਾ, (ਲੁਧਿਆਣਾ), 26 ਅਕਤੂਬਰ:ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਐਤਵਾਰ ਨੂੰ ਰਾਮਗੜੀਆ ਭਵਨ, ਦੋਰਾਹਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤਿ ਦਿਵਸ ਹੈ, ਜਿਸ ਦੇ ਚੱਲਦੇ ਹਰ ਕੋਈ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਮਨੁੱਖਤਾ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ…

Read More

ਤਰਨ ਤਾਰਨ , 25 ਅਕਤੂਬਰ 2025 : ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਤਰਨਤਾਰਨ ਹਲਕੇ ਦੇ ਦੋ ਕਾਂਗਰਸੀ ਨੇਤਾ ਅੱਜ ਦਿੱਲੀ ‘ਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਏ ਨੇਤਾਵਾਂ ‘ਚ ਰਣਜੀਤ ਸਿੰਘ ਢਿੱਲੋਂ (ਰਾਣਾ ਗੰਦੀਵਿੰਡ), ਜੋ ਕਿ ਬਲਾਕ ਕਮੇਟੀ ਦੇ ਚੇਅਰਮੈਨ ਅਤੇ ਪੀ.ਪੀ.ਸੀ.ਸੀ. ਕੋਆਰਡੀਨੇਟਰ ਹਨ, ਅਤੇ ਐਡਵੋਕੇਟ ਜਗਮੀਤ ਸਿੰਘ ਢਿੱਲੋਂ ਗੰਦੀਵਿੰਡ, ਜੋ ਪੰਜਾਬ ਕਾਂਗਰਸ ਦੇ ਬੁਲਾਰਾ ਅਤੇ ਬਲਾਕ ਕਾਂਗਰਸ ਕਮੇਟੀ ਗੰਦੀਵਿੰਡ ਦੇ ਪ੍ਰਧਾਨ ਹਨ।

Read More