Author: On Point Channel

“I’m a Newswriter, “I write about the trending news events happening all over the world.

ਚੰਡੀਗੜ੍ਹ, ਪੰਜਾਬ: 25 ਅਕਤੂਬਰ:ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ ਐਮਰੀਟਸ ਅਤੇ ਪੰਜਾਬ ਤੋਂ ਰਾਜ ਸਭਾ ਲਈ ਨਵੇਂ ਚੁਣੇ ਗਏ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿੱਚ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। 16 ਅਕਤੂਬਰ, 2025 ਨੂੰ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਜਾਣ ਤੋਂ ਬਾਅਦ ਇਹ ਸ਼੍ਰੀ ਗੁਪਤਾ ਦਾ ਪਹਿਲਾ ਅਧਿਕਾਰਤ ਦੌਰਾ ਸੀ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਜੋ ਕਿ ਰਾਜ ਸਭਾ ਦੇ ਚੇਅਰਮੈਨ ਵੀ ਹਨ, ਨੇ ਸ਼੍ਰੀ ਰਾਜਿੰਦਰ ਗੁਪਤਾ ਦਾ ਰਾਜ ਸਭਾ ਮੈਂਬਰ ਵਜੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਸੰਵਿਧਾਨਕ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਸ਼੍ਰੀ ਰਾਜਿੰਦਰ ਗੁਪਤਾ ਨੇ…

Read More

ਦਿੱਲੀ/ਚੰਡੀਗੜ੍ਹ, 25 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ‘ਅਰਦਾਸ’ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ…

Read More

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 25 ਅਕਤੂਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ…

Read More

ਤਰਨਤਾਰਨ, 25 ਅਕਤੂਬਰ 2025ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲਗਿਆ ਹੈ। ਸ਼ਨੀਵਾਰ ਨੂੰ ਅਕਾਲੀ ਆਗੂ ਤੇ ਮੌਜੂਦਾ ਸਰਪੰਚ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਸਰਵਣ ਸਿੰਘ ਧੁੱਨ ਅਤੇ ਸੂਬਾ ਜਨਰਲ ਸਕਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਜਸ਼ਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੰਚ ਅਵਤਾਰ ਸਿੰਘ,ਪੰਚ ਦਵਿੰਦਰ ਸਿੰਘ, ਪੰਚ ਪਰਗਟ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਨਰਿੰਦਰ ਪਾਲ ਕੌਰ ਪੰਚ, ਬਲਜੀਤ ਕੌਰਕੰਨਵਰ ਜਗਦੀਪ ਸਿੰਘ ਲਾਡਾ ਛਿਛਰੇਵਾਲ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।ਮੰਤਰੀ ਲਾਲਜੀਤ ਸਿੰਘ…

Read More

ਇੰਦੌਰ : ਇੰਦੌਰ ਵਿੱਚ ਆਸਟ੍ਰੇਲੀਆਈ ਮਹਿਲਾ ਕ੍ਰਿਕਟਰਾਂ ਦੀ ਸੁਰੱਖਿਆ ਵਿੱਚ ਇੱਕ ਗੰਭੀਰ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਆਸਟ੍ਰੇਲੀਆਈ ਖਿਡਾਰਨਾਂ ਨੂੰ ਬਾਈਕ ‘ਤੇ ਸਵਾਰ ਨੌਜਵਾਨਾਂ ਨੇ ਕਥਿਤ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ। ਸਥਾਨ: ਇੰਦੌਰ ਵਿੱਚ ਹੋਟਲ ਰੈਡੀਸਨ ਬਲੂ ਦੇ ਨੇੜੇ। ਘਟਨਾ: ਆਸਟ੍ਰੇਲੀਆਈ ਮਹਿਲਾ ਕ੍ਰਿਕਟਰ ਹੋਟਲ ਤੋਂ ਇੱਕ ਕੈਫੇ ਵੱਲ ਜਾ ਰਹੀਆਂ ਸਨ ਜਦੋਂ ਬਾਈਕ ‘ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਛੇੜਨਾ ਸ਼ੁਰੂ ਕਰ ਦਿੱਤਾ। ਪੀੜਤ: ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀ ਆਸਟ੍ਰੇਲੀਆਈ ਟੀਮ ਦੀਆਂ ਦੋ ਮੈਂਬਰ। ਪੁਲਿਸ ਕਾਰਵਾਈ:ਮਹਿਲਾ ਕ੍ਰਿਕਟਰਾਂ ਨੇ ਛੇੜਛਾੜ ਤੋਂ ਤੁਰੰਤ ਬਾਅਦ ਇੱਕ SOS ਸੂਚਨਾ ਭੇਜੀ।ਸੁਰੱਖਿਆ ਅਧਿਕਾਰੀ ਡੈਨੀ ਸਿਮੰਸ ਦੀ ਸ਼ਿਕਾਇਤ ਦੇ ਆਧਾਰ ‘ਤੇ, ਐੱਮ.ਆਈ.ਜੀ.…

Read More

ਜਲੰਧਰ, 25 ਅਕਤੂਬਰ: ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੈਰੀਟੋਰੀਅਲ ਆਰਮੀ (ਟੀ.ਏ.) ਦੀ ਖੱਲ੍ਹੀ ਭਰਤੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ 17 ਤੋਂ 30 ਨਵੰਬਰ 2025 ਤੱਕ 103 ਬਟਾਲੀਅਨ ਸਿਖ਼ਲਾਈ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਫਿਜ਼ੀਕਲ ਟ੍ਰੇਨਿੰਗ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹਾ ਜਲੰਧਰ, ਕਪੂਰਥਲਾ ਹੁਸ਼ਿਆਰਪਰੁ, ਗੁਰਦਾਸਪੁਰ, ਤਰਨਤਰਨ, ਪਠਾਨਕੋਟ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਸਕਦੇ ਹਨ।ਇਸੇ ਤਰ੍ਹਾਂ ਆਰਮੀ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ…

Read More

ਜਲੰਧਰ, 25 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ‘ਚੇਤਨਾ ਵਿੱਦਿਅਕ ਟੂਰ’ ਤਹਿਤ ਵੱਖ-ਵੱਖ ਸਕੂਲਾਂ ਦੇ ਕਰੀਬ 220 ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦਾ ਦੌਰਾ ਕਰਵਾਇਆ ਗਿਆ ਅਤੇ ਸਰਕਾਰੀ ਸੇਵਾਵਾਂ ਅਤੇ ਪ੍ਰਸ਼ਾਸਕੀ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਅਤੇ ਸੀ.ਐਮ.ਐਫ.ਓ. ਨਵਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੇ ਕੰਮਕਾਜ, ਸੇਵਾਵਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਵੀ ਮੌਜੂਦ ਸਨ। ਟੂਰ ਦੌਰਾਨ ਵਿਦਿਆਰਥੀਆਂ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਇੰਤਕਾਲ, ਵਸੀਅਤਨਾਮਾ, ਹਲਫੀਆ ਬਿਆਨ, ਡਰਾਈਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਆਦਿ…

Read More

ਲੁਧਿਆਣਾ, 25 ਅਕਤੂਬਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 32 ਅਧੀਨ ਚੰਬਲਘਾਟੀ ਦੀਆਂ ਤਿੰਨ ਗਲੀਆਂ ਦੀ 6 ਇੰਚ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਸੀ। ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ…

Read More

ਜਲੰਧਰ, 25 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਅਬਾਦਪੁਰਾ ਇਲਾਕੇ ਵਿੱਚ ਬਦਨਾਮ ਮਹਿਲਾ ਨਸ਼ਾ ਤਸਕਰਾਂ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਉਰਫ਼ ਭੰਬੋ ਅਤੇ ਮੋਹਿੰਦਰਜੀਤ ਕੌਰ ਉਰਫ਼ ਲੰਬੋ ਵਾਸੀ ਆਬਾਦਪੁਰਾ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਦੋਵੇਂ ਮਹਿਲਾਵਾਂ ਬਦਨਾਮ ਨਸ਼ਾ ਤਸਕਰ ਹਨ, ਜਿਨ੍ਹਾਂ ਵਿਚੋਂ ਮਨਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ 3 ਐਫ.ਆਈ.ਆਰ. ਅਤੇ ਮੋਹਿੰਦਰਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਇਕ ਐਫ.ਆਈ.ਆਰ. ਦਰਜ…

Read More

ਨਵੀਂ ਦਿੱਲੀ/ਲਾਹੌਰ, 24 ਅਕਤੂਬਰ, 2025 : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਲਖ਼ ਰਿਸ਼ਤਿਆਂ (tense relations) ਦਾ ਅਸਰ ਹੁਣ ਖੇਡ ਦੇ ਮੈਦਾਨ ‘ਤੇ ਸਾਫ਼ ਦਿਸਣ ਲੱਗਾ ਹੈ। ਇਸ ਸਾਲ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਦੇ ‘Operation Sindoor’ ਨਾਲ ਵਧੇ ਸਿਆਸੀ ਤਣਾਅ (political tensions) ਵਿਚਾਲੇ, ਪਾਕਿਸਤਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਕਿਸਤਾਨ ਨੇ ਭਾਰਤ ਵਿੱਚ ਹੋਣ ਵਾਲੇ FIH Men’s Junior World Cup ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਇਹ ਫੈਸਲਾ ਟੂਰਨਾਮੈਂਟ ਦੇ ਉਦਘਾਟਨੀ ਮੈਚ ਤੋਂ ਸਿਰਫ਼ ਇੱਕ ਮਹੀਨਾ ਪਹਿਲਾਂ ਆਇਆ ਹੈ। FIH ਨੇ ਕੀਤੀ ਪੁਸ਼ਟੀ, Replacement Team ਦਾ ਹੋਵੇਗਾ ਐਲਾਨ ਅੰਤਰਰਾਸ਼ਟਰੀ ਹਾਕੀ ਮਹਾਸੰਘ…

Read More