Author: On Point Channel

“I’m a Newswriter, “I write about the trending news events happening all over the world.

ਨਵੀਂ ਦਿੱਲੀ, 22 ਅਕਤੂਬਰ, 2025: ਭ੍ਰਿਸ਼ਟਾਚਾਰ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਲੋਕਪਾਲ (Lokpal) ਅੱਜਕੱਲ੍ਹ ਸੱਤ ਲਗਜ਼ਰੀ BMW ਕਾਰਾਂ ਦੀ ਖਰੀਦ ਦੇ ਟੈਂਡਰ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਹੋਈ ਹੈ। ਲਗਭਗ 5 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਵਾਲੀਆਂ ਇਨ੍ਹਾਂ ਗੱਡੀਆਂ ਦੀ ਖਰੀਦ ‘ਤੇ ਵਿਰੋਧੀ ਪਾਰਟੀਆਂ ਨੇ ਤਿੱਖਾ ਹਮਲਾ ਬੋਲਿਆ ਹੈ, ਜਿਸ ਤੋਂ ਬਾਅਦ ਦੇਸ਼ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਨੇਤਾਵਾਂ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਹੁਣ ਇਹ ਸੰਸਥਾ ‘ਲੋਕਪਾਲ’ ਨਹੀਂ, ਸਗੋਂ ‘ਸ਼ੌਕਪਾਲ’ ਹੋ ਗਈ ਹੈ। ਕੀ ਹੈ ਪੂਰਾ ਮਾਮਲਾ? 1. ਟੈਂਡਰ ਜਾਰੀ: ਲੋਕਪਾਲ ਨੇ 16 ਅਕਤੂਬਰ ਨੂੰ ਇਹ ਵਿਵਾਦਿਤ ਟੈਂਡਰ ਜਾਰੀ ਕੀਤਾ। 2. ਗੱਡੀਆਂ ਦੀ ਮੰਗ: ਟੈਂਡਰ ਵਿੱਚ…

Read More

ਜਲੰਧਰ, 22 ਅਕਤੂਬਰ : ਪੰਜਾਬ ਦੇ ਬਾਗਬ਼ਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੇ ਵਿਕਾਸ ਵਿੱਚ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕਰਦਿਆਂ 120 ਫੁੱਟੀ ਰੋਡ ਉਤੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਪ੍ਰੋਜੈਕਟ ਵਿੱਚ ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਦੇ ਨਵੀਨੀਕਰਨ ਵਿੱਚ ਪਾਰਕਿੰਗ ਥਾ ਨੂੰ ਅਪਗ੍ਰੇਡ ਕਰਨਾ, ਨਵੀਂਆਂ ਟਾਈਲਾਂ ਲਗਾਉਣਾ, ਅਤਿ ਆਧੁਨਿਕ ਬਾਥਰੂਮਾਂ ਦਾ ਨਿਰਮਾਣ ਕਰਨਾ ਅਤੇ ਸਾਫ਼-ਸਫ਼ਾਈ ਆਦਿ ਦੇ ਕੰਮ ਸ਼ਾਮਿਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਕਮਿਊਨਟੀ ਹਾਲ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ ਜੋ ਸਥਾਨਿਕ ਵਾਸੀਆਂ ਨੂੰ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਉਣ ਵਿੱਚ ਹੋਰ ਸਹੂਲਤ…

Read More

ਲੁਧਿਆਣਾ, 22 ਅਕਤੂਬਰ ()- ਅੱਜ ਕਿਰਤ ਕਲਾ ਅਤੇ ਸ਼ਿਲਪ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬਾਬਾ ਵਿਸ਼ਵਕਰਮਾ ਫਾਊਂਡੇਸ਼ਨ ਵੱਲੋਂ ਜੈਮਲ ਰੋਡ, ਜਨਤਾ ਨਗਰ ਚੌਂਕ ਬਾਬਾ ਵਿਸ਼ਵਕਰਮਾ ਪਾਰਕ ਵਿਖੇ ਸਰਪ੍ਰਸਤ ਚਰਨਜੀਤ ਸਿੰਘ ਵਿਸ਼ਵਕਰਮਾ, ਚੇਅਰਮੈਨ ਅਮਰੀਕ ਸਿੰਘ ਘੜਿਆਲ, ਪ੍ਰਧਾਨ ਰਣਜੀਤ ਸਿੰਘ ਮਠਾੜੂ, ਕਨਵੀਨਰ ਰਣਧੀਰ ਸਿੰਘ ਦਹੇਲੇ, ਮੀਤ ਪ੍ਰਧਾਨ ਜਗਦੀਪ ਸਿੰਘ ਲੋਟੇ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਸਰਪ੍ਰਸਤੀ ਹੇਠ ਪੂਰਨ ਸ਼ਰਧਾ ਸਤਿਕਾਰ ਮਨਾਇਆ ਗਿਆ। ਇਸ ਸਮੇਂ ਫਾਊਂਡੇਸ਼ਨ ਵੱਲੋਂ ਹਵਨ ਯੱਗ ਵੀ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿੱਚ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਇੰਦਰਜੀਤ ਕੌਰ ਅਤੇ ਕ੍ਰਿਸ਼ਨ ਕੁਮਾਰ ਬਾਵਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਸਮੇਂ…

Read More

ਖੰਨਾ, (ਲੁਧਿਆਣਾ), 22 ਅਕਤੂਬਰ:ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।ਇੱਥੇ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ ਵੱਲੋਂ ਵਿਸ਼ਵਕਰਮਾ ਮੰਦਰ ਖੰਨਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ 66ਵੇਂ ਵਾਰਸਿਕ ਉਤਸਵ ਮੌਕੇ ਸਮਾਗਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ…

Read More

ਲੁਧਿਆਣਾ, 22 ਅਕਤੂਬਰ-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਦਿੱਤਾ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੌਂਦ ਨੇ ਜ਼ਿਕਰ ਕੀਤਾ ਕਿ ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਸਨਮਾਨ ਅਤੇ…

Read More

ਜਲੰਧਰ, 22 ਅਕਤੂਬਰ : ਸੰਗਠਿਤ ਅਪਰਾਧਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅੱਜ ਤੜਕਸਾਰ ਮੁੱਠਭੇੜ ਦੌਰਾਨ ਮੁੱਖ ਦੋਸ਼ੀ ਮਨਕਰਨ ਦਿਉਲ ਸਮੇਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਕਰਨ ਦਿਉਲ, ਜੈ ਵੀਰ ਅਤੇ ਸਿਮਰਜੀਤ ਸਿੰਘ ਵਲੋਂ ਹੋਈ ਹੈ, ਜੋ ਕਿ ਗੈਂਗਸਟਰ ਜੱਗੂ ਭਗਵਾਨਪਰੀਆਂ ਦੇ ਕਰੀਬੀ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੰਹਿਤਾ ਤਹਿਤ ਐਫ.ਆਈ.ਆਰ. ਨੰਬਰ 303/25, ਧਾਰਾ 109, 351, 3(5) ਅਤੇ 25/27 ਆਰਮਜ਼ ਐਕਟ ਤਹਿਤ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਦਰਜ ਕੀਤੀ ਗਈ ਹੈ। ਮਨੁੱਖੀ ਸਰੋਤਾਂ ਅਤੇ ਤਕਨੀਕੀ ਜਾਣਕਾਰੀ ਦੇ ਅਧਾਰ…

Read More

ਜਲੰਧਰ, 21 ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿੱਚ ਮੰਗਲਵਾਰ ਨੂੰ ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 66ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਪੁਲਿਸ ਨੂੰ ਇੱਕ ਬੇਮਿਸਾਲ ਫੋਰਸ ਦੱਸਿਆ, ਜਿਸਨੇ ਸ਼ਾਂਤੀ ਅਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ…

Read More

ਜਲੰਧਰ, 21 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ’ਤੇ ਜ਼ੋਰ ਦਿੱਤਾ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਮੰਡੀਆਂ ਵਿੱਚ ਲਗਾਤਾਰ ਦੌਰੇ ਕਰਨ ਦੀਆਂ ਹਦਾਇਤਾਂ ਕੀਤੀਆਂ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ…

Read More

ਖੰਨਾ, (ਲੁਧਿਆਣਾ), 21 ਅਕਤੂਬਰ:ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਨੇ ਮੰਗਲਵਾਰ ਨੂੰ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨਜ਼ ਖੰਨਾ ਵਿਖੇ ਪੁਲਿਸ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਪੁਲਿਸ ਸ਼ਹੀਦੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ…

Read More

ਲੁਧਿਆਣਾ, 21 ਅਕਤੂਬਰ (000) – ਸਰਕਾਰੀ ਆਈ.ਟੀ.ਆਈ. ਲੁਧਿਆਣਾ, ਕੇਂਦਰੀ ਤੇ ਮਹਿਲਾ ਜੇਲ੍ਹ ਆਈ.ਟੀ.ਆਈ. ਤਾਜਪੁਰ ਰੋਡ ਵਿਖੇ ਸ਼ੈਸ਼ਨ 2025-26 ਤਹਿਤ ਵੱਖ-ਵੱਖ ਟਰੇਡਾਂ ਵਿੱਚ ਨਿਰੋਲ ਆਰਜੀ ਆਸਾਮੀਆਂ ਲਈ ਗੈਸਟ ਫੈਕਲਟੀ ਠੇਕੇ ਦੇ ਆਧਾਰ ‘ਤੇ ਇੰਸਟ੍ਰਕਟਰਾਂ ਦੀ ਭਰਤੀ ਕੀਤੀ ਜਾਣੀ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸਰਕਾਰੀ ਆਈ.ਟੀ.ਆਈ. ਲੁਧਿਆਣਾ ਵਿੱਚ ਭਰਤੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜੀਆਂ ਮਿਤੀ 31-10-2025 ਤੱਕ ਦਸਤੀ/ਰਜਿਸਟਰਡ ਡਾਕ ਰਾਹੀਂ ਸੰਸਥਾ ਵਿਖੇ ਭੇਜ ਸਕਦੇ ਹਨ। ਸਰਕਾਰੀ ਆਈ.ਟੀ.ਆਈ., ਲੁਧਿਆਣਾ ਵਿਖੇ 03 ਨਵੰਬਰ, 2025 ਨੂੰ ਇੰਟਰਵਿਉ ਲਈ ਜਾਣੀ ਹੈ ਜਿੱਥੇ ਅਸਲ ਦਸਤਾਵੇਜ ਤੇ ਤਸਦੀਕਸ਼ੁਦਾ ਕਾਪੀਆਂ ਨਾਲ…

Read More