Author: On Point Channel

“I’m a Newswriter, “I write about the trending news events happening all over the world.

ਕਮਿਸ਼ਨਰ ਪੁਲਿਸ ਲੁਧਿਆਣਾ  ਸਵਪਨ ਸ਼ਰਮਾ IPS ਅਤੇ ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ,  ਰੁਪਿੰਦਰ ਸਿੰਘ IPS ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧੀਨ ਆਉਂਦੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ ਕੀਤੇ ਗਏ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ  ਸਮੀਰ ਵਰਮਾ PPS ਏ.ਡੀ.ਸੀ.ਪੀ.-1 ਅਤੇ ਸ੍ਰੀ ਕਿੱਕਰ ਸਿੰਘ PPS ਏ.ਸੀ.ਪੀ. ਉੱਤਰੀ ਜੀ ਨੇ ਦੱਸਿਆ ਕਿ ਇੰਸਪੈਕਟਰ ਹਰਸ਼ਵੀਰ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ…

Read More

ਗੁਰਦਾਸਪੁਰ  20 ਅਕਤੂਬਰ ਅੱਜ ਦੀਵਾਲੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਿਆ ਨੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ।  ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਪਿੰਡ ਸੋਹਲ ਅਤੇ ਸਹਾਰੀ ਵਿਖੇ ਜਾ ਕੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨਾਲ ਸਬੰਧਤ ਗੱਲਬਾਤ ਕੀਤੀ ਤੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ…

Read More

ਪਹਿਲਾਂ ਵੀ ਗੈਂਗਸਟਰਾਂ ਵਲੋਂ ਦਿੱਤੀਆਂ ਗਈਆਂ ਸਨ ਧਮਕੀਆਂ ਸੋਮਵਾਰ ਦਿਵਾਲੀ ਵਾਲੇ ਦਿਨ ਕਸਬਾ ਚੋਹਲਾ ਸਾਹਿਬ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਸਵੇਰੇ 10.30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਬੇਪਛਾਣ ਹਮਲਾਵਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਨੂੰ ਮਾਰ ਦੇਣ ਦੀ ਨੀਅਤ ਨਾਲ ਪਿਸਤੌਲ ਨਾਲ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ ਗਈ,ਪਰ ਫਾਇਰ ਮਿਸ ਹੋਣ ਕਰਕੇ ਉਹ ਵਾਲ-ਵਾਲ ਬਚ ਗਏ।ਉਪਰੋਕਤ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਜ਼ੋ ਕਿ ਕ੍ਰਿਸ਼ਨਾ ਗਊਸ਼ਾਲਾ ਚੋਹਲਾ ਸਾਹਿਬ ਦੇ ਵੀ ਪ੍ਰਧਾਨ ਹਨ…

Read More

ਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿਵਾਲੀ ਦਾ ਤਿਉਹਾਰ ਹਥਿਆਰਬੰਦ ਸੈਨਾਵਾਂ ਦੇ ਵੀਰ ਜਵਾਨਾਂ ਨਾਲ ਮਨਾਇਆ। ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਵਾਰ ਗੋਆ ਅਤੇ ਕਾਰਵਾਰ ਦੇ ਤੱਟ ‘ਤੇ ਭਾਰਤ ਦੇ ਪਹਿਲੇ ਸਵਦੇਸ਼ੀ ਜਹਾਜ਼ ਵਾਹਕ ਆਈਐਨਐਸ ਵਿਕਰਾਂਤ (INS Vikrant) ‘ਤੇ ਜਲ ਸੈਨਾ ਦੇ ਜਵਾਨਾਂ ਨਾਲ ਦਿਵਾਲੀ ਮਨਾਈ। ਇਸ ਮੌਕੇ ‘ਤੇ ਉਨ੍ਹਾਂ ਨੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੀ ਦਿਵਾਲੀ ਮਨਾ ਰਹੇ ਹਨ। ਇਹ 12ਵੀਂ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨੇ ਦਿਵਾਲੀ ਦਾ ਤਿਉਹਾਰ ਜਵਾਨਾਂ ਵਿਚਕਾਰ ਮਨਾਇਆ ਹੈ। ਉਨ੍ਹਾਂ ਨੇ ਐਤਵਾਰ ਰਾਤ ਵੀ ਆਈਐਨਐਸ ਵਿਕਰਾਂਤ ‘ਤੇ…

Read More

ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿੱਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ’ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਮਾਣਮੱਤਾ ਪਲ ਹੈ। ਇਹ ਇੱਕ ਇਤਿਹਾਸਕ ਘਟਨਾ ਹੈ, ਕਿਉਂਕਿ ਨਿਊਯਾਰਕ ਭਾਰਤ ਤੋਂ ਬਾਹਰ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਇੱਕ ਸਿੱਖ ਗੁਰੂ ਜੀ ਦੇ ਨਾਮ ਨੂੰ ਇੱਕ ਗਲੀ (ਸਟ੍ਰੀਨ) ਸਮਰਪਿਤ ਕੀਤੀ ਗਈ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਦੁਨੀਆ ਭਰ ਵਿੱਚ ਵਿਆਪਕ…

Read More

ਲੁਧਿਆਣਾ ਦੇ ਤਾਜਪੁਰ ਪਿੰਡ ਦੇ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਕੱਪੜੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਈ ਟਨ ਕੱਪੜੇ ਦੀ ਰਹਿੰਦ-ਖੂੰਹਦ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਗ ਇੰਨੀ ਭਿਆਨਕ ਸੀ ਕਿ ਇਹ ਗੁਆਂਢੀਆਂ ਦੇ ਘਰਾਂ ਤੱਕ ਵੀ ਪਹੁੰਚ ਗਈ, ਜਿਸ ਕਾਰਨ ਤਰੇੜਾਂ ਆ ਗਈਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਵੇਂ ਹੀ ਅੱਗ ਉਨ੍ਹਾਂ ਦੇ ਗੁਆਂਢੀਆਂ ਦੇ ਘਰਾਂ ਤੱਕ ਪਹੁੰਚੀ, ਉਨ੍ਹਾਂ ਨੇ ਜਲਦੀ ਨਾਲ ਆਪਣਾ ਸਮਾਨ ਖਾਲੀ ਕਰਵਾ ਲਿਆ। ਗੁਆਂਢੀਆਂ ਨੇ ਕਿਹਾ ਕਿ ਗੋਦਾਮ ਦੇ ਮਾਲਕ ਨੂੰ ਕਈ…

Read More

ਪਿਛਲੀ ਕਾਂਗਰਸ ਸਰਕਾਰ ਦੌਰਾਨ ਆਪਣੇ ਨਾਲ ਹੋਏ ਧੱਕੇ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮਸਲਾ ਹੱਲ ਕਰਨ ਦਾ ਵਾਅਦਾ ਵਫਾ ਨਾ ਹੋਣ ਤੋਂ ਅੱਗੇ ਈਟੀਟੀ ਅਧਿਆਪਕਾਂ ਨੇ ਅੱਜ ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (6505) ਜੈ ਸਿੰਘ ਵਾਲਾ ਦੇ ਸੱਦੇ ਤਹਿਤ ਤਰਨ ਤਾਰਨ ਸ਼ਹਿਰ ਵਿਖੇ ਪੰਜਾਬ ਸਰਕਾਰ ਖਿਲਾਫ ਭੰਡੀ ਪ੍ਰਚਾਰ ਕੀਤਾ ਅਤੇ ਝੂਠੇ ਵਾਅਦਿਆਂ ਦੀਆਂ ਪੋਲਾਂ ਖੋਲੀਆਂ। ਭੜਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਤਰਨ ਤਾਰਨ ਹਲਕੇ ਦੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚ ਸਰਕਾਰ ਦੀ ਪੋਲ ਖੋਲ੍ਹਣ ਸਬੰਧੀ ਪੈਂਫਲਟ ਵੀ ਵੰਡੇ ਗਏ। ਇਨ੍ਹਾਂ ਅਧਿਆਪਕਾਂ ਨੇ…

Read More

ਪਿਛਲੇ ਦਿਨੀਂ ਕਸਬਾ ਰਮਦਾਸ ਵਿਖੇ ਇਕ ਵੈਲਡਿੰਗ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ ‘ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕਰਨਾਲ ਤੋਂ ਗ੍ਰਿਫਤਾਰ ਕਰਕੇ ਜਦੋਂ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਅਚਾਨਕ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਰਮਦਾਸ ਦੇ ਐਸ.ਐਚ.ਓ. ਆਗਿਆਪਾਲ ਸਿੰਘ ਵਲੋਂ ਕੀਤੀ ਜਵਾਬੀ ਫਾਇਰਿੰਗ ‘ਤੇ ਦੋਵੇਂ ਮੁਲਜ਼ਮਾਂ ਅਭਿਨਾਸ਼ ਕੁਮਾਰ ਉਰਫ ਅਭੀ ਮਹਿਤਾ ਪੁੱਤਰ ਉਮੇਸ਼ ਅਤੇ ਆਜ਼ਾਦ ਪੁੱਤਰ ਹਾਸ਼ਮ ਵਾਸੀ ਨਿਊ ਸ਼ਿਵਾ ਜੀ ਕਾਲੋਨੀ ਕਰਨਾਲ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ…

Read More

ਪਿਛਲੇ ਤਿੰਨ ਚਾਰ ਦਿਨਾਂ ਤੋਂ ਸੋਸ਼ਲ ਮੀਡੀਆ ਰਾਹੀਂ ਗੁਹਾਰ ਲਗਾ ਰਹੇ 7 ਲੋਕਾਂ ਦੇ ਪਰਿਵਾਰਾਂ ਨੇ ਅੱਜ ਫੇਰ ਇਕੱਠੇ ਹੋ ਕੇ ਪ੍ਰੈਸ ਦੇ ਮਾਧਿਅਮ ਰਾਹੀਂ ਸਥਾਨਕ ਵਿਧਾਇਕ ਅਤੇ ਮੰਤਰੀ ਹਰਜੋਤ ਬੈਂਸ ਅੱਗੇ ਗੁਹਾਰ ਲਗਾਈ ਹੈ ਕਿ ਉਹਨਾਂ ਦੇ ਪਰਿਵਾਰਾਂ ਦੇ ਜੀਅ, ਜੋ ਤਜ਼ਾਕਿਸਤਾਨ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਸਨ, ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਵਾਪਸ ਆਪਣੇ ਘਰਾਂ ’ਚ ਆਉਣ ਲਈ ਪੰਜਾਬ ਸਰਕਾਰ ਮਦਦ ਕਰੇ। ਜ਼ਿਕਰਯੋਗ ਹੈ ਕਿ ਇਹ ਲੋਕ ਨੰਗਲ ਦੇ ਇੱਕ ਏਜੰਟ (ਕੁਝ ਸਬ ਏਜੰਟ ਵੀ ਸ਼ਾਮਲ) ਰਾਹੀਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਸਨ, ਜਿੱਥੇ ਇਹਨਾਂ ਨੂੰ ਡਰਾਈਵਰੀ ਦੇ ਕੰਮ ਵਾਸਤੇ ਭੇਜਿਆ ਗਿਆ ਸੀ, ਪਰ ਉੱਥੇ…

Read More

ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ…

Read More