- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 23 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਜਲੰਧਰ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ…
ਜਲੰਧਰ, 23 ਅਪ੍ਰੈਲ : ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 24 ਅਪ੍ਰੈਲ 2026 ਨੂੰ ਰਾਤ 8 ਵਜੇ ਕੇਵਲ ਖਾਲਸਾ ਕਾਲਜ ਫਾਰ ਵੂਮੈਨ ਕੈਂਪਸ, ਜਲੰਧਰ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਇਕ ਮੀਟਿੰਗ ਕਰਦਿਆਂ ਮੌਕ ਡਰਿੱਲ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਅਤੇ ਕਮਾਂਡੈਂਟ ਜਸਕਰਨ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੇ ਕੈਂਪਸ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਏਅਰ ਰੇਡ ‘ਚਿਤਾਵਨੀ ਸਿਗਨਲ’ ਨਾਲ ਸ਼ੁਰੂ ਹੋਵੇਗੀ, ਜੋ ਕਿ…
ਲੁਧਿਆਣਾ, 23 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਮਿਲ ਕੇ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ‘ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ’ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ, ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਤੋਂ ਗੋਬਰ ਦੀ ਲਿਫਟਿੰਗ ਲਈ ਰੱਖੇ ਗਏ ਠੇਕੇਦਾਰ ਨੂੰ ਗੋਬਰ ਦੀ ਲਿਫਟਿੰਗ ਨੂੰ ਸੁਚਾਰੂ ਬਣਾਉਣ ਲਈ ਡੇਅਰੀ ਮਾਲਕਾਂ ਨੂੰ ਰੇਹੜੇ ਸੌਂਪਣ ਦੇ ਨਿਰਦੇਸ਼ ਦਿੱਤੇ ਗਏ। ਇਹ ਫੈਸਲਾ ਕੀਤਾ…
ਲੁਧਿਆਣਾ, 23 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਾਮ 8:00 ਵਜੇ ਤੋਂ 8:15 ਵਜੇ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਕਿਚਲੂ ਨਗਰ ਅਤੇ ਅਗਰ ਨਗਰ ਪੀ.ਐਸ.ਪੀ.ਸੀ.ਐਲ ਡਿਵੀਜ਼ਨ ਅਧੀਨ ਆਉਣ ਵਾਲੇ ਹੋਰ ਖੇਤਰਾਂ ਵਿੱਚ ਇੱਕ ਬਲੈਕਆਊਟ ਮੌਕ ਡ੍ਰਿਲ ਕੀਤੀ ਜਾਵੇਗੀ। ਨਿਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਹ ਅਭਿਆਸ ਪੂਰੀ ਤਰ੍ਹਾਂ ਇੱਕ ਤਿਆਰੀ ਅਭਿਆਸ ਹੈ ਜਿਸਦਾ ਉਦੇਸ਼ ਭਵਿੱਖ ਵਿੱਚ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰੀ ਦਾ ਮੁੱਲਾਂਕਣ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਭਿਆਸ ਨਾਲ ਸਬੰਧਤ ਕਿਸੇ ਵੀ ਅਫਵਾਹ ਜਾਂ ਗਲਤ…
ਲੁਧਿਆਣਾ, 22 ਅਪ੍ਰੈਲ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਅਤੇ ਅਗਰ ਨਗਰ ਪੀ.ਐਸ.ਪੀ.ਸੀ.ਐਲ ਡਿਵੀਜ਼ਨ ਅਧੀਨ ਆਉਂਦੇ ਖੇਤਰਾਂ ਵਿੱਚ ਸ਼ੁੱਕਰਵਾਰ ਨੂੰ ਰਾਤ 8:00 ਵਜੇ ਤੋਂ 8:15 ਵਜੇ ਤੱਕ ਇੱਕ ਬਲੈਕਆਊਟ ਮੌਕ ਡਰਿੱਲ ਕੀਤੀ ਜਾਵੇਗੀ। ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਪਾਇਲ ਗੋਇਲ ਨੇ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਲਾਈਟਾਂ ਬੰਦ ਕਰਕੇ ਬਲੈਕਆਊਟ ਅਭਿਆਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਨਾਗਰਿਕਾਂ ਨੂੰ ਸੁਚੇਤ ਕਰਨ ਲਈ ਧਾਰਮਿਕ ਸਥਾਨਾਂ ਤੋਂ ਜਨਤਕ ਘੋਸ਼ਣਾਵਾਂ ਦੇ ਨਾਲ ਲਗਭਗ 7:55 ਵਜੇ ਇੱਕ ਸਾਇਰਨ ਵਜਾਇਆ ਜਾਵੇਗਾ। ਸਾਇਰਨ ਤੋਂ ਤੁਰੰਤ ਬਾਅਦ ਪੀ.ਐਸ.ਪੀ.ਸੀ.ਐਲ ਬਿਜਲੀ ਸਪਲਾਈ ਕੱਟ ਦੇਵੇਗਾ। ਇਹ ਡ੍ਰਿੱਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਅਲਾਰਮ ਨਾਲ ਸ਼ੁਰੂ ਹੋਵੇਗੀ ਅਤੇ ਇਸ ਵਿੱਚ…
ਲੁਧਿਆਣਾ, 22 ਅਪ੍ਰੈਲ – ਐਨ ਸੀ ਸੀ 3 ਪੰਜਾਬ ਗਰਲਜ਼ ਬਟਾਲਿਅਨ, ਲੁਧਿਆਣਾ ਵੱਲੋਂ ਜੂਨੀਅਰ ਵਿੰਗ ਕੈਡੇਟਾਂ ਨੂੰ ਇੱਕ ਸਰਕਾਰੀ ਸਮਾਗਮ ਦੌਰਾਨ ਐਨ ਸੀ ਸੀ ‘ਏ’ ਸਰਟੀਫਿਕੇਟ ਵੰਡੇ ਗਏ।ਕਮਾਂਡਿੰਗ ਅਫਸਰ, ਐਨ ਸੀ ਸੀ 3 ਪੰਜਾਬ ਗਰਲਜ਼ ਬਟਾਲਿਅਨ, ਲੁਧਿਆਣਾ ਕਰਨਲ ਆਰ.ਐਸ. ਚੌਹਾਨ ਨੇ ਦੱਸਿਆ ਕਿ ਪ੍ਰੀਖਿਆ ਦਾ ਨਤੀਜਾ 100% ਰਿਹਾ, ਜੋ ਕੈਡੇਟਾਂ ਦੀ ਮਿਹਨਤ ਅਤੇ ਟ੍ਰੇਨਰਾਂ ਦੇ ਮਾਰਗਦਰਸ਼ਨ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ, 21 ਅਪ੍ਰੈਲ ਤੋਂ 24 ਅਪ੍ਰੈਲ 2026 ਤੱਕ ਇਕ ਓਰੀਐਂਟੇਸ਼ਨ ਕੈਡਰ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਟ੍ਰੇਨਰਾਂ ਨੂੰ ਐਨ ਸੀ ਸੀ ਜੂਨੀਅਰ ਵਿੰਗ ਸਿਲੇਬਸ ਵਿੱਚ ਹੋਏ ਬਦਲਾਵਾਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀ ਟ੍ਰੇਨਿੰਗ ਕਾਬਲੀਅਤ ਨੂੰ ਵਧਾਉਣਾ ਸੀ। ਇਸ…
ਲੁਧਿਆਣਾ, 22 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਬੁੱਧਵਾਰ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਸਪੱਸ਼ਟ ਰੋਜ਼ਾਨਾ ਟੀਚੇ ਨਿਰਧਾਰਤ ਕਰਕੇ ਅਨਾਜ ਮੰਡੀਆਂ ਤੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਪੂਨਮ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਖਰੀਦ, ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਸਲ ਦੀ ਜਲਦੀ ਚੁਕਾਈ ਲਈ ਪ੍ਰਬੰਧਾਂ ਦੀ ਨੇੜਿਓਂ…
ਜਲੰਧਰ, 22 ਅਪ੍ਰੈਲ : ਸਥਾਨਕ ਉਦਯੋਗ ਨੂੰ ਹੁਲਾਰਾ ਦੇਣ ਲਈ ਇਕ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਤਹਿਤ 12 ਉਦਯੋਗਾਂ ਲਈ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਖੇਤਰ ਦੇ ਉਦਯੋਗਾਂ ਨੂੰ ਮਹੱਤਵਪੂਰਣ ਵਿੱਤੀ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪੱਧਰੀ ਇੰਡਸਟਰੀਅਲ ਐਂਡ ਬਿਜ਼ਨੈਸ ਡਿਵੈਲਪਮੈਂਟ ਪਾਲਿਸੀ (ਆਈ.ਬੀ.ਡੀ.ਪੀ.) ਦੀ ਮੀਟਿੰਗ ਦੌਰਾਨ ਇਹ ਪ੍ਰਵਾਨਗੀਆਂ ਦਿੱਤੀਆਂ। ਇੰਸੈਟਿਵ ਵਿੱਚ ਜੀ.ਐਸ.ਟੀ. ਰੀ-ਇੰਬਰਸਮੈਂਟ, ਈ.ਡੀ.ਸੀ. ਛੋਟ, ਸੀ.ਜੀ.ਟੀ.ਐਮ.ਐਸ.ਈ. ਫੀਸ ਰੀ-ਇੰਬਰਸਮੈਂਟ, ਸਟੈਂਪ ਡਿਊਟੀ ਰੀ-ਇੰਬਰਸਮੈਂਟ, ਮਾਲ ਢੁਆਈ ਸਹਾਇਤਾ ਅਤੇ ਕੈਪੀਟਲ ਸਬਸਿਡੀ ਵਰਗੇ ਲਾਭ ਸ਼ਾਮਲ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ…
ਲੁਧਿਆਣਾ, 22 ਅਪ੍ਰੈਲ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਜਲਦ ਹੀ ਸ਼ਪੈਸ਼ਲ ਇੰਟੇਸਿਵ ਰਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਦੀ ਸੰਭਵਾਨਾ ਹੈ ਅਤੇ ਪ੍ਰੀ-ਐੱਸ.ਆਈ.ਆਰ ਗਤੀਵਿਧੀਆਂ ਤਹਿਤ ਮੌਜ਼ੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਨ/ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਜ਼ਿਲ੍ਹੇ ਦੇ ਕੁੱਲ 26,96,474 ਵੋਟਰ ਹਨ, ਜਿਸ ਵਿੱਚੋਂ 18,68,074 (ਕਰੀਬ 70 ਫੀਸਦੀ) ਵੋਟਰਾਂ ਦਾ ਮਿਲਾਨ ਬੀ.ਐੱਲ.ਓਜ਼ ਵੱਲੋਂ ਕੀਤਾ ਜਾ ਚੁੱਕਾ ਹੈ। ਪੇਂਡੂ ਚੋਣ ਖੇਤਰਾਂ ਦੇ ਮੁਕਾਬਲੇ ਸ਼ਹਿਰੀ ਚੋਣ ਖੇਤਰਾਂ ਵਿੱਚ ਪ੍ਰੀ-ਐੱਸ.ਆਈ.ਆਰ ਵੋਟਰ ਮੈਪਿੰਗ ਦਾ ਕੰਮ 65 ਫੀਸਦੀ ਤੋਂ ਘੱਟ ਹੋਇਆ ਹੈ ਜਿਸ ਦੀ ਪ੍ਰਗਤੀ ਨੂੰ ਵਧਾਉਣ ਲਈ ਸਬੰਧਤ ਚੋਣਕਾਰ ਰਜਿਟ੍ਰੇਸ਼ਨ ਅਫਸਰਾਂ ਵੱਲੋਂ ਯੋਗ ਉਪਰਾਲੇ…
ਲੁਧਿਆਣਾ, 21 ਅਪ੍ਰੈਲ 2026: ਵਿਸ਼ਵ ਰਚਨਾਤਮਕਤਾ ਅਤੇ ਨਵਾਚਾਰ ਦਿਵਸ 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ ਦੇ ਅਧੀਨ ਐਨਸੀਸੀ ਕੈਡੇਟਾਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। GCG, KCW, SDP ਅਤੇ GHG ਕਾਲਜਾਂ ਦੇ ਕੈਡੇਟਾਂ ਨੇ ਪੋਸਟਰ ਬਣਾਉਣ, ਭਾਸ਼ਣ ਅਤੇ ਸਕਿੱਟ ਰਾਹੀਂ ਆਰਟੀਫਿਸ਼ਲ ਇੰਟੈਲੀਜੈਂਸ (AI) ਦੇ ਜ਼ਿੰਮੇਵਾਰ ਉਪਯੋਗ ਬਾਰੇ ਜਾਗਰੂਕਤਾ ਫੈਲਾਈ।ਕਾਰਜਕ੍ਰਮ ਦਾ ਥੀਮ “Let AI be your tools, not your masters” ਰਿਹਾ, ਜਿਸ ਵਿੱਚ ਤਕਨਾਲੋਜੀ ਦੇ ਸਹੀ ਅਤੇ ਸੰਤੁਲਿਤ ਇਸਤੇਮਾਲ ‘ਤੇ ਜ਼ੋਰ ਦਿੱਤਾ ਗਿਆ। ਕੈਡੇਟਾਂ ਨੇ ਰਚਨਾਤਮਕ ਪੋਸਟਰਾਂ ਰਾਹੀਂ AI ਦੇ ਫਾਇਦੇ ਅਤੇ ਨੁਕਸਾਨ, ਜਿਵੇਂ ਕਿ ਦੁਰਵਰਤੋਂ ਅਤੇ ਅਤਿ ਨਿਰਭਰਤਾ, ਨੂੰ ਦਰਸਾਇਆ। ਭਾਸ਼ਣਾਂ ਵਿੱਚ ਆਧੁਨਿਕ ਤਕਨਾਲੋਜੀ ਦੇ ਨੈਤਿਕ ਉਪਯੋਗ ‘ਤੇ ਜ਼ੋਰ ਦਿੱਤਾ ਗਿਆ।…

