- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 6 ਅਕਤੂਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਖਾਸੀ ਕਲਾਂ ਤੋਂ ਮੱਤੇਵਾੜਾ-ਰਤਨਗੜ੍ਹ ਲਿੰਕ ਰੋਡ ਦੀ ਸਪੈਸ਼ਲ ਮੁਰੰਮਤ ਕਾਰਜ਼ਾਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ। ਕੈਬਨਿਟ ਮੰਤਰੀ ਮੁੰਡੀਆ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ ਰੁਪਏ ਖਰਚ ਕੀਤੇ…
ਚੰਡੀਗੜ੍ਹ,6 ਅਕਤੂਬਰ 2025- ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਰੂਸ-ਯੂਕਰੇਨ ਦੀ ਜੰਗ ਲਈ ਰੂਸ ਦੀ ਫੌਜ ਵਿਚ ਜਬਰਨ ਭਰਤੀ ਕੀਤੇ ਪੰਜਾਬੀ ਨੌਜਵਾਨਾਂ ਨੂੰ ਬਚਾਉਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਇਨ੍ਹਾਂ ਪੰਜਾਬੀ ਨੌਜਵਾਨਾਂ ਨਾਲ ਰੂਸ ਵਿਚ ਕਥਿਤ ਤੌਰ ’ਤੇ ਚੰਗੀਆਂ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਗੈਰ-ਕਾਨੂੰਨੀ ਏਜੰਟਾਂ ਵੱਲੋਂ ਧੋਖਾਧੜੀ ਕੀਤੀ ਗਈ ਹੈ ਤੇ ਝੂਠ ਬੋਲ ਕੇ ਰੂਸੀ ਫੌਜ ਵਿਚ ਭਰਤੀ ਹੋਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਦੇ 16 ਸੈਕਟਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਵੱਲੋਂ ਕੀਤਾ ਗਿਆ।ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸੰਧੂ…
ਚੰਡੀਗੜ੍ਹ, 6 ਅਕਤੂਬਰ, 2025: ਭਾਰਤ ਦੇ ਚੋਣ ਕਮਿਸ਼ਨ (Election Commission of India – ECI) ਨੇ ਪੰਜਾਬ ਤੋਂ ਰਾਜ ਸਭਾ ਦੀ ਇੱਕ ਸੀਟ ਲਈ ਜ਼ਿਮਨੀ ਚੋਣ (Bye-election) ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਹ ਸੀਟ 1 ਜੁਲਾਈ, 2025 ਨੂੰ ਸੰਜੀਵ ਅਰੋੜਾ ਦੇ ਅਸਤੀਫੇ ਕਾਰਨ ਖਾਲੀ ਹੋਈ ਸੀ। ਇਸ ਸੀਟ ਦਾ ਕਾਰਜਕਾਲ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਜ਼ਿਮਨੀ ਚੋਣ ਲੋਕ ਪ੍ਰਤੀਨਿਧਤਾ ਐਕਟ, 1951 (Representation of the People Act, 1951) ਦੇ ਪ੍ਰਬੰਧਾਂ ਤਹਿਤ ਕਰਵਾਈ ਜਾਵੇਗੀ। ਇਸ ਜ਼ਿਮਨੀ ਚੋਣ ਲਈ ਪੰਜਾਬ ਵਿਧਾਨ ਸਭਾ ਦੇ ਸਕੱਤਰ, ਰਾਮ ਲੋਕ ਖਟਾਣਾ ਨੂੰ ਰਿਟਰਨਿੰਗ ਅਫਸਰ (Returning Officer) ਨਿਯੁਕਤ ਕੀਤਾ…
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ…
ਚੰਡੀਗੜ੍ਹ, 6 ਅਕਤੂਬਰ 2025: ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨੇ ਰਾਜ ਸਭਾ ਦੇ ਉਮੀਦਵਾਰ ਰਜਿੰਦਰ ਗੁਪਤਾ 10 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜਾਣਕਾਰੀ ਅਨੁਸਾਰ, ਵਿਧਾਨ ਸਭਾ ਦੇ ਸੈਕਟਰੀ ਕੋਲ ਰਜਿੰਦਰ ਗੁਪਤਾ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।
ਚੰਡੀਗੜ੍ਹ, 5 ਅਕਤੂਬਰ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” ਕਰਵਾਏ ਜਾਣਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ…
ਚੰਡੀਗੜ੍ਹ, 5 ਅਕਤੂਬਰ 2025- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਤੇ ਸੀਐੱਮ ਭਗਵੰਤ ਮਾਨ ਦੇ ਵੱਲੋਂ ਰਜਿੰਦਰ ਗੁਪਤਾ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ…
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।ਅਧਿਆਪਕ ਦਿਵਸ ਦਾ ਜ਼ਿਕਰ…
ਲੁਧਿਆਣਾ, 5 ਅਕਤੂਬਰ:ਲੁਧਿਆਣਾ ਦੇ ਸਾਰਸ ਮੇਲਾ 2025 ਵਿੱਚ ਸ਼ਨੀਵਾਰ ਨੂੰ ਪਹਿਲੀ ਸਿਤਾਰਿਆਂ ਨਾਲ ਭਰੀ ਸ਼ਾਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੇਅਰ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਨ੍ਹਾਂ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ…

