- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 28 ਸਤੰਬਰ 2025- ਪੰਜਾਬੀ ਗਾਇਕ ਰਾਜਵੀਰ ਜਵੰਦਾ, ਜੋ ਕਿ ਬੀਤੇ ਦਿਨ ਇੱਕ ਖ਼ਤਰਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਹ ਲੰਘੀ ਸ਼ਾਮ ਤੋਂ ਮੋਹਾਲੀ ਦੇ ਹਸਪਤਾਲ ਵਿਖੇ ਦਾਖ਼ਲ ਹਨ, ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਸੀਰੀਅਸ ਦੱਸੀ ਜਾ ਰਹੀ ਹੈ। ਜਵੰਦਾ ਦੀ ਸਿਹਤ ਦਾ ਹਾਲ ਜਾਨਣ ਵਾਸਤੇ ਸੀਐੱਮ ਭਗਵੰਤ ਮਾਨ ਵੀ ਮੋਹਾਲੀ ਦੇ ਫੋਰਟਿਸ ਹਸਪਤਾਲ ਪੁੱਜੇ ਹਨ, ਜਿੱਥੇ ਉਨ੍ਹਾਂ ਨੇ ਜਵੰਦਾ ਦੀ ਸਿਹਤ ਬਾਰੇ ਡਾਕਟਰਾਂ ਤੋਂ ਅਪਡੇਟ ਲਈ ਅਤੇ ਨਾਲ ਹੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ, ਉਹ ਜਲਦੀ ਠੀਕ ਹੋਣ।
ਚੰਡੀਗੜ੍ਹ, 28 ਸਤੰਬਰ 2025- ਪੰਜਾਬੀ ਗਾਇਕ ਰਾਜਵੀਰ ਜਵੰਦ ਜੋ ਕਿ ਬੀਤੇ ਕੱਲ੍ਹ ਸੜਕ ਹਾਦਸੇ ਦਾ ਸਿਕਾਰ ਹੋ ਗਏ ਸਨ, ਉਹ ਲੰਘੀ ਸ਼ਾਮ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹਨ। ਫੋਰਟਿਸ ਹਸਪਤਾਲ ਦੇ ਡਾਕਟਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਜਵੰਦਾ ਦੀ ਸਿਹਤ ਵਿੱਚ ਮਾਮੂਲੀ ਜਿਹਾ ਸੁਧਾਰ ਹੋਇਆ ਹੈ, ਪਰ ਖ਼ਤਰਾ ਹਾਲੇ ਬਰਕਰਾਰ ਹੈ। ਉਹ ਵੈਂਟੀਲੇਟਰ ਤੇ ਹੀ ਹੈ। ਪੰਜਾਬੀ ਕਲਾਕਾਰ ਅਤੇ ਹੋਰ ਸਕੇ ਸਬੰਧੀ ਉਨ੍ਹਾਂ ਦਾ ਹਾਲ-ਚਾਲ ਜਾਨਣ ਵਾਸਤੇ ਹਸਪਤਾਲ ਪਹੁੰਚ ਰਹੇ ਹਨ ਅਤੇ ਅਰਦਾਸਾਂ ਕਰ ਰਹੇ ਹਨ ਕਿ, ਵਾਹਿਗੁਰੂ ਉਨ੍ਹਾਂ ਨੂੰ ਜਲਦੀ ਠੀਕ ਕਰਨ। ਅੱਜ ਸਵੇਰੇ ਰਣਜੀਤ ਬਾਵਾ, ਸੁਰਜੀਤ ਭੁੱਲਰ, ਆਰ. ਨੇਤ, ਮਨਕੀਰਤ ਔਲਖ, ਕੰਵਰ ਗਰੇਵਾਲ, ਰੇਸ਼ਮ ਸਿੰਘ ਅਨਮੋਲ, ਸੋਨੀਆ…
ਖਟਕੜ ਕਲਾਂ, 28 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਪਹੁੰਚਣਗੇ, ਜਿੱਥੇ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਮਾਰੋਹ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਲਾਮੀ ਦੇਣਗੇ। ਸਮਾਗਮ ਵਿੱਚ ਸਰਕਾਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਰਹਿਣਗੇ।
ਚੰਡੀਗੜ੍ਹ, 28 ਸਤੰਬਰ:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ…
ਲੁਧਿਆਣਾ : 28 ਸਤੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਹਲਕਾ ਖੰਨਾ ਦੇ 5 ਪਿੰਡਾਂ ਵਿੱਚ 1 ਕਰੋੜ, 56 ਲੱਖ, 85 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਗੋਹ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਘਰ, ਪਿੰਡ ਕੌੜੀ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਹੋਏ ਸੀਵਰੇਜ਼, ਗਲੀਆਂ, ਬਰਮ ਦੇ ਕੰਮ, ਪਿੰਡ ਇਕੋਲਾਹੀ ਵਿਖੇ 35 ਲੱਖ…
ਲੁਧਿਆਣਾ, 28 ਸਤੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਅਰਬਨ ਅਸਟੇਟ, ਦੁੱਗਰੀ ਵਿਖੇ ਸਟੋਰਮ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਅਰਬਨ ਅਸਟੇਟ, ਨੇੜੇ ਪਾਣੀ ਵਾਲੀ ਟੈਂਕੀ ਫੇਜ-1 ਅਤੇ ਫੇਜ-2 ਦੇ ਡਿਵਾਈਡਿੰਗ ਰੋਡ ‘ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੀਵਰੇਜ ਪਾਈਪ ਵਿਛਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 42 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ…
ਲੁਧਿਆਣਾ 28 ਸਤੰਬਰ () ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮਿਤੀ 27 ਸਤੰਬਰ ਨੂੰ ਵਾਰਡ ਨੰਬਰ 45 ਦੀ ਰਾਮ ਨਗਰ ਮਾਰਕੀਟ ਵਿੱਚ ਮੋਬਾਇਲ ਦਫਤਰ ਲਾ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਵਕਤ ਉਹਨਾਂ ਨਾਲ ਇਲਾਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ ਵੀ ਹਾਜ਼ਰ ਸਨ। ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਿਧਾਇਕ ਸਿੱਧੂ ਨੇ ਹਰ ਇੱਕ ਸਵੰਧਿਤ ਵਿਭਾਗ ਦੇ ਅਧਿਕਾਰੀ ਨੂੰ ਮੌਕੇ ਤੇ ਨਾਲ ਹੀ ਬਿਠਾਇਆ ਹੋਇਆ ਸੀ। ਜਿਸ ਵਿੱਚ ਇਲਾਕਾ ਪਟਵਾਰੀ ਗੁਰਪ੍ਰੀਤ ਸਿੰਘ ਥਾਣਾ 6 ਨੰਬਰ ਦੇ ਮੁੱਖ ਅਫਸਰ ਬਲਵੰਤ ਸਿੰਘ ਅਤੇ ਨਗਰ ਨਿਗਮ, ਬਿਜਲੀ ਬੋਰਡ ਅਤੇ ਫੂਡ ਸਪਲਾਈ…
ਲੁਧਿਆਣਾ, 28 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਨੇ 17 ਫੀਸਦੀ ਜਾਂ ਇਸ ਤੋਂ ਘੱਟ ਨਮੀ…
ਲੁਧਿਆਣਾ, 27 ਸਤੰਬਰ:ਹਰਿਆਲੀ ਵਧਾਉਣ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਨੀਵਾਰ ਨੂੰ ਜੀਵਨ ਨਗਰ ਵਿੱਚ ਇੱਕ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।ਪਾਰਕ ਨੂੰ 26 ਲੱਖ ਰੁਪਏ ਦੀ ਲਾਗਤ ਨਾਲ ਮੁੜ ਵਿਕਸਤ ਕੀਤਾ ਜਾਵੇਗਾ।ਮੁੰਡੀਆਂ ਨੇ ਕਿਹਾ ਕਿ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ/ਰੁੱਖ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪਾਰਕ ਲੰਬੇ ਸਮੇਂ ਤੋਂ ਮਾੜੀ ਹਾਲਤ ਵਿੱਚ ਪਿਆ ਸੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟ ਨੂੰ ਪੂਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।ਮੰਤਰੀ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ…
ਖੰਨਾ,(ਲੁਧਿਆਣਾ) 27 ਸਤੰਬਰ:ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਚੇਅਰਮੈਨ ਨੇ ਦੱਸਿਆ ਕਿ ਅਧਿਕਾਰੀਆਂ…

