- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਜਲੰਧਰ, 22 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਜਲੰਧਰ ਪੱਛਮੀ ਦੇ ਪਿੰਡ ਨੁੱਸੀ ਵਿਖੇ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਕਿਸਾਨ ਸਿਖ਼ਲਾਈ ਕੈਂਪ ਲਾਇਆ ਗਿਆ।ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਕਰਕੇ ਖੇਤਾਂ ਵਿੱਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਅਤੇ ਇਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨਾਲ ਪਰਾਲੀ ਨੂੰ ਖੇਤਾਂ ਵਿੱਚ…
ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਾ. ਜਸਵਿੰਦਰ ਸਿੰਘ ਮੱਲ੍ਹੀ ਦੁਆਰਾ ਲੁਧਿਆਣਾ ਪੱਛਮੀ (64) ਤੋਂ ਚੋਣ ਨੂੰ ਚੁਣੌਤੀ ਦੇਣ ਵਾਲੀ ਚੋਣ ਪਟੀਸ਼ਨ ਵਿੱਚ ਸੰਜੀਵ ਅਰੋੜਾ ਅਤੇ ਹੋਰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸੁਣਵਾਈ ਦੀ ਅਗਲੀ ਮਿਤੀ 13 ਅਕਤੂਬਰ, 2025 ਨਿਰਧਾਰਤ ਕੀਤੀ ਗਈ ਹੈ। 6 ਅਗਸਤ, 2025 ਨੂੰ ਦਾਇਰ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਰੋੜਾ ਦਾ ਪ੍ਰਚਾਰ ਖਰਚਾ ₹40 ਲੱਖ ਦੀ ਕਾਨੂੰਨੀ ਸੀਮਾ ਤੋਂ ਕਈ ਗੁਣਾ ਵੱਧ ਕੀਤਾ ਗਿਆ ਅਤੇ ਉਸ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ, ਧਾਰਮਿਕ ਅਪੀਲਾਂ ਕਰਨ ਅਤੇ ਜੂਨ 2025 ਦੀ ਉਪ-ਚੋਣ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਭੁਗਤਾਨ ਕੀਤੇ…
ਚੰਡੀਗੜ੍ਹ, 22 ਸਤੰਬਰ 2025 : ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ 24 ਸਤੰਬਰ, 2025 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12:00 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਕੋਈ ਖਾਸ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
-ਕਿਹਾ, ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੌਣਾ ਵਾਇਰਸ (ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ), ਹਲਦੀ ਰੋਗ (ਝੂਠੀ ਕਾਂਗਿਆਰੀ) ਅਤੇ ਸਥਾਨਕ ਹੜ੍ਹ ਕਾਰਨ ਖਰਾਬ ਹੋਈ ਝੋਨੇ ਦੀ ਫ਼ਸਲ ਦਾ ਅੰਦਾਜ਼ਾ ਲਗਾਉਣ ਲਈ ਸਰਵੇ ਕਰਕੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਨਾ ਵਹਾਉਣ ਕਿਉਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਲਦ ਹੀ ਵਿਸ਼ੇਸ਼ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਨੂੰ ਹਰੀ ਝੰਡੀ ਦਿੱਤੀ ਹੈ, ਕਿਉਂਕਿ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਪਾਲਣ…
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ ਪੱਥਰ ਰੱਖਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਆਖਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਉੱਤੇ ਸਥਾਪਤ ਕੀਤੇ ਜਾਣ ਵਾਲੇ ਇਸ ਵਿਦਿਆਲੇ ਦਾ ਉਦੇਸ਼ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਗ੍ਰੰਥੀ, ਪ੍ਰਚਾਰਕ ਅਤੇ ਗੁਰਮਤਿ ਅਧਿਐਨ ਵਿੱਚ ਰੁਚੀ ਰੱਖਣ ਵਾਲੇ ਵਿਦਵਾਨ ਤਿਆਰ ਕਰਨਾ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਇਸ ਵਿਦਿਆਲੇ…
ਗਹਿਰੀ ਮੰਡੀ ਦਾ ਹੋਵੇਗਾ ਸੁੰਦਰੀਕਰਨ ਅਤੇ ਮੱਲੀਆਂ ਵਿੱਚ ਬਣੇਗਾ ਹੈਲਥ ਐਂਡ ਵੈਲਨੈਸ ਸੈਂਟਰ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਆਪਣੇ ਹਲਕੇ ਦੇ ਮਸ਼ਹੂਰ ਪਿੰਡ ਗਹਿਰੀ ਮੰਡੀ ਦੇ ਸੁੰਦਰੀਕਰਨ ਅਤੇ ਮੱਲੀਆਂ ਪਿੰਡ ਵਿੱਚ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖੇ ਗਏ। ਗਹਿਰੀ ਮੰਡੀ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਜੰਡਿਆਲਾ ਹਲਕੇ ਦਾ ਇਹ ਪਿੰਡ ਕਿਸੇ ਜਾਣ ਪਛਾਣ ਦਾ ਮੁਹਤਾਜ਼ ਨਹੀਂ ਪਰ ਵਿਕਾਸ ਪੱਖੋਂ ਕਈ ਗੱਲਾਂ ਤੋਂ ਪਿਛੜਿਆ ਹੋਇਆ ਸੀ। ਉਹਨਾਂ ਦੱਸਿਆ ਕਿ ਜਦ ਮੈਂ ਗਹਿਰੀ ਮੰਡੀ ਦੀਆਂ ਲੋੜਾਂ ਬਾਬਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਹਨਾਂ ਨੇ…
ਸਰਹੱਦੀ ਪਿੰਡ ਦਰਿਆ ਮੂਸਾ ਨੂੰ ਬਸ ਭੇਂਟ ਕਰਨ ਦਾ ਐਲਾਨ, ਸਥਾਨਕ ਸਕੂਲ ਨੂੰ ਅਪਗਰੇਡ ਕਰਨ ਦਾ ਭਰੋਸਾ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੁਨਰਵਾਸ ਤੇ ਰਾਹਤ ਕੰਮਾਂ ਲਈ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਸਾਂਸਦ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਵਿਚ ਵੱਡੇ ਪੱਧਰ ‘ਤੇ ਹੜ੍ਹ ਰਾਹਤ ਤੇ ਖੇਤਾਂ ਤੋਂ ਰੇਤ ਹਟਾਉਣ (ਡੀਸਿਲਟਿੰਗ) ਦੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਅਧੀਨ ਪਿੰਡ ਨੰਗਲ ਸੋਹਲ ਅਤੇ ਮਹਿਮਤ ਮੰਦੀਰਾ ਵਾਲੀ ਸਮੇਤ ਆਸਪਾਸ ਦੇ ਖੇਤਰਾਂ ਵਿਚ 15 ਟਰੈਕਟਰ ਅਤੇ 5 ਜੇਸੀਬੀ ਮਸ਼ੀਨਾਂ ਰੇਤ ਹਟਾਉਣ…
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਐਸ ਡੀ ਐਮ ਅਜਨਾਲਾ ਨੇ ਕੀਤਾ ਸਵਾਗਤ ਹੜ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਚੱਲ ਰਹੇ “ਮਿਸ਼ਨ ਚੜ੍ਹਦੀ ਕਲਾ” ਤਹਿਤ ਕੀਤੇ “ਸਾਂਝੇ ਉਪਰਾਲੇ” ਅਧੀਨ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੋਕ ਲੋੜਵੰਦਾਂ ਦੀ ਮਦਦ ਲਈ ਰਾਸ਼ਨ, ਦਵਾਈਆਂ, ਕੱਪੜੇ, ਭਾਂਡੇ, ਬਿਸਤਰੇ, ਗਾਵਾਂ, ਮੱਝਾਂ ਅਤੇ ਲੋੜ ਦੀਆਂ ਹੋਰ ਚੀਜ਼ਾਂ ਲੈ ਕੇ ਪਹੁੰਚ ਰਹੇ ਹਨ, ਉਥੇ ਬਾਰਵੀਂ ਕਲਾਸ ਵਿੱਚ ਪੜ੍ਹਦੀ ਬੱਚੀ ਅਮਾਇਰਾ ਨੇ ਲੋੜਵੰਦ ਪਰਿਵਾਰ ਲਈ ਕੰਟੇਨਰ ਹੋਮ ਦੇ ਕੇ ਨਵੀਂ ਮਿਸਾਲ ਪੈਦਾ ਕੀਤੀ ਹੈ। ਇਸ ਚੜਦੀ ਉਮਰੇ ਜਦੋਂ ਬੱਚਿਆਂ ਨੂੰ ਆਪਣੇ ਆਪ ਤੋਂ ਵਿਹਲ ਨਹੀਂ ਹੁੰਦਾ ਉਸ ਉਮਰ ਅਮਾਇਰਾ ਨੇ ਆਪਣੀਆਂ ਕੋਸ਼ਿਸ਼ਾਂ ਨਾਲ ਲੋੜਵੰਦ ਪਰਿਵਾਰ ਨੂੰ ਛੱਤ ਦੀ ਸਹੂਲਤ ਦਿੱਤੀ ਹੈ।…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ…
“ਸਰੀਰ ਨਿਰੋਗ ਤਾਂ ਮਨ ਨਿਰੋਗ” : ਤਰੁਨਪ੍ਰੀਤ ਸਿੰਘ ਸੌਂਦ ਆਉਣ ਵਾਲੇ ਸਮੇਂ ਵਿੱਚ ਖੰਨਾ ‘ਚ ਹੋਰ ਓਪਨ ਜਿੰਮ ਲਗਾਉਣ ਦੀ ਯੋਜਨਾ ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਦੀ ਕਿਸਾਨ ਇਨਕਲੇਵ ਪਾਰਕ ਨੰਬਰ-1 ਵਿੱਚ ਐਤਵਾਰ ਨੂੰ ਲਗਾਏ ਗਏ ਓਪਨ ਜਿੰਮ ਮਸ਼ੀਨਾਂ ਦਾ ਉਦਘਾਟਨ ਕੀਤਾ ਅਤੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਕਿਸਾਨ ਇਨਕਲੇਵ ਦੀ ਪਾਰਕ ਵਿੱਚ…

