Author: On Point Channel

“I’m a Newswriter, “I write about the trending news events happening all over the world.

ਖੰਨਾ, (ਲੁਧਿਆਣਾ), 18 ਅਪ੍ਰੈਲ: ਆਮ ਲੋਕਾਂ ਅਤੇ ਪੁਲਿਸ ਵਿਚਕਾਰ ਭਰੋਸਾ ਮਜ਼ਬੂਤ ਕਰਨ ਲਈ ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਸ਼ਲਾਘਾਯੋਗ ਅਤੇ ਅਨੋਖੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਦੇ ਬਾਹਰ ਇੱਕ ਸ਼ਿਕਾਇਤ ਬਾਕਸ ਲਗਾਇਆ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਜਾਂ ਜਾਣਕਾਰੀ ਗੁਪਤ ਤੌਰ ‘ਤੇ ਪਾ ਸਕਦਾ ਹੈ। ਇਸ ਪਹਿਲ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਬਾਕਸ ਨੂੰ ਖੁਦ ਐਸ.ਐਸ.ਪੀ ਵੱਲੋਂ ਹੀ ਖੋਲ੍ਹਿਆ ਜਾਂਦਾ ਹੈ, ਤਾਂ ਜੋ ਸ਼ਿਕਾਇਤਕਰਤਾ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰਹੇ ਅਤੇ ਲੋਕਾਂ ਦਾ ਭਰੋਸਾ ਕਾਇਮ ਰਹੇ। ਬਾਕਸ ਵਿੱਚ ਸ਼ਿਕਾਇਤ ਜਾਂ ਸੁਝਾਅ ਪਾਉਣ ਵਾਲੇ ਨਾਗਰਿਕ ਨੂੰ ਇਹ ਯਕੀਨੀ…

Read More

ਜਲੰਧਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਅਤੇ ਪੂਰੇ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ.…

Read More

ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ…

Read More

ਜਲੰਧਰ, 17 ਅਪ੍ਰੈਲ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2026 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਦਿਵਿਯਾ ਪੀ. ਨੇ ਦੱਸਿਆ ਕਿ ਨਗਰ ਕੌਸਲ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ ਅਤੇ ਨਗਰ ਪੰਚਾਇਤ, ਮਹਿਤਪੁਰ, ਲੋਹੀਆਂ ਖਾਸ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਯੋਗਤਾ ਮਿਤੀ 23 ਅਪ੍ਰੈਲ 2026 ਅਨੁਸਾਰ ਅਪਡੇਟ ਕੀਤੀਆਂ ਜਾਣੀਆਂ ਹਨ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ, ਜਿਸ ’ਤੇ ਦਾਅਵੇ ਅਤੇ ਇਤਰਾਜ਼ 23 ਅਪ੍ਰੈਲ 2026…

Read More

*ਲੁਧਿਆਣਾ, 16 ਅਪ੍ਰੈਲ:ਸਥਾਨਕ ਸੜਕੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੀ ਲਾਗਤ ਨਾਲ ਰਾਮ ਨਗਰ ਤੋਂ ਸਾਹਿਬਾਨਾ ਚੌਕ ਤੱਕ 1.42 ਕਿਲੋਮੀਟਰ ਸੜਕ ਦੇ ਆਧੁਨਿਕੀਕਰਨ ਲਈ ਨੀਂਹ ਪੱਥਰ ਰੱਖਿਆ।ਸਮਾਗਮ ਵਿੱਚ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਆਉਣ-ਜਾਣ ਨੂੰ ਕਾਫ਼ੀ ਸੌਖਾ ਬਣਾਏਗਾ ਅਤੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਉੱਚ-ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।ਮੰਤਰੀ ਨੇ ਸਥਾਨਕ…

Read More

ਖੰਨਾ/ਲੁਧਿਆਣਾ 16 ਅਪ੍ਰੈਲ ਖੰਨਾ ਸਿਵਲ ਹਸਪਤਾਲ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਕੇਂਦਰ ਸਰਕਾਰ ਦੀ ਮਹੱਤਵਪੂਰਨ ਕਾਇਆਕਲਪ ਯੋਜਨਾ ਦੇ ਦੂਜੇ ਦੌਰ ਵਿੱਚ ਵੀ ਕਾਮਯਾਬੀ ਹਾਸਲ ਕਰ ਲਈ ਹੈ। ਇਸ ਉਪਲਬਧੀ ਨਾਲ ਹਸਪਤਾਲ ਨੇ ਪੂਰੇ ਪੰਜਾਬ ਵਿੱਚੋਂ 41 ਵਿੱਚੋਂ 13ਵਾਂ ਸਥਾਨ ਪ੍ਰਾਪਤ ਕੀਤਾ ਹੈ, ਜੋ ਖੰਨਾ ਲਈ ਮਾਣ ਵਾਲੀ ਗੱਲ ਹੈ। ਇਸ ਯੋਜਨਾ ਦੇ ਦੋ ਮੁੱਖ ਰਾਊਂਡ ਹੁੰਦੇ ਹਨ ਅਤੇ ਖੰਨਾ ਸਿਵਲ ਹਸਪਤਾਲ ਨੇ ਦੋਵੇਂ ਹੀ ਰਾਊਂਡ ਸਫਲਤਾਪੂਰਵਕ ਪਾਸ ਕੀਤੇ ਹਨ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸਿਵਲ ਹਸਪਤਾਲ ਨੇ ਇਹ ਉਪਲਬਧੀ ਹਾਸਲ ਕੀਤੀ ਹੈ। ਇਸ ਨਾਲ ਨਾ ਸਿਰਫ ਹਸਪਤਾਲ…

Read More

ਖੰਨਾ, (ਲੁਧਿਆਣਾ), 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਇਹ ਵਿਚਾਰ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਵੀਰਵਾਰ ਨੂੰ ਹਲਕਾ ਖੰਨਾ ਦੇ ਰਘਵੀਰ ਸਿੰਘ ਫਰੀਡਮ ਫਾਈਟਰ ਪੀ.ਐਮ ਸ਼੍ਰੀ ਸਰਕਾਰੀ ਹਾਈ ਸਕੂਲ ਖੰਨਾ ਵਿੱਚ 13.2…

Read More

ਜਲੰਧਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਪਖੋਂ ਇਕ ਪ੍ਰਗਤੀਸ਼ੀਲ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਆਪਣੀਆਂ ਪ੍ਰਮੁੱਖ ਤਰਜੀਹਾਂ ਦੀ ਰੂਪਰੇਖਾ ਸਾਂਝੀ ਕੀਤੀ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਚੰਗੇ ਪ੍ਰਸ਼ਾਸਨ ’ਤੇ ਕੇਂਦਰਿਤ ਵਿਆਪਕ ਵਿਉਂਤਬੰਦੀ ְ’ਤੇ ਚਾਨਣਾ ਪਾਇਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਣਕ ਦੇ ਚੱਲ ਰਹੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।…

Read More

ਜਲੰਧਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ 18 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸਾਈਕਲੋਥਾਨ 4.0’ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਪਰਾਲਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ…

Read More

ਲੁਧਿਆਣਾ, 15 ਅਪ੍ਰੈਲ – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਡੀ.ਬੀ.ਈ.ਈ. ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ 17 ਅਪ੍ਰੈਲ (ਸ਼ੁਕਰਵਾਰ) ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਡਿਪਟੀ ਡਾਇਰੈਕਟਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਲੁਧਿਆਣਾ ਨੇ ਦੱਸਿਆ ਗਿਆ ਕਿ ਇਸ…

Read More