Author: On Point Channel

“I’m a Newswriter, “I write about the trending news events happening all over the world.

ਬਠਿੰਡਾ, 14ਸਤੰਬਰ 2025 :ਬਠਿੰਡਾ ਜਿਲ੍ਹੇ ਦੇ ਪਿੰਡ ਜੀਦਾ ’ਚ 10 ਅਗਸਤ ਸ਼ਾਮ ਨੂੰ ਹੋਏ ਜਬਰਦਸਤ ਧਮਾਕੇ ਦਾ ਭੇਦ ਹਾਲੇ ਖੁੱਲਿ੍ਹਆ ਨਹੀਂ ਹੈ ਕਿ ਅੱਜ ਬਾਅਦ ਦੁਪਹਿਰ ਉਸੇ ਮਕਾਨ ’ਚ ਹੋਏ ਦੋ ਹੋਰ ਧਮਾਕਿਆਂ ਨੇ ਪਿੰਡ ਵਿੱਚ ਦਹਿਸ਼ਤ ਦਾ ਮਹੌਲ ਸਿਰਜ ਦਿੱਤਾ ਹੈ। ਹਾਲਾਂਕਿ ਅਧਿਕਾਰੀਆਂ ਨੇ ਤਾਜਾ ਧਮਾਕਿਆਂ ਦਾ ਕਾਰਨ ਧਮਾਕਾਖੇਜ ਸਮੱਗਰੀ ਨੂੰ ਨਕਾਰਾ ਕਰਨ ਦੌਰਾਨ ਰਸਾਇਣਾਂ ਦੀ ਆਪਸੀ ਰਗੜ ਦਾ ਸਿੱਟਾ ਦੱਸਿਆ ਹੈ ਪਰ ਲੋਕ ਇੱਕ ਵਾਰ ਫਿਰ ਤੋਂ ਕਿਸੇ ਅਣਹੋਣੀ ਵਾਪਰਨ ਦੇ ਖਦਸ਼ੇ ਕਾਰਨ ਡਰੇ ਹੋਏ ਹਨ। ਮਾਹਿਰਾਂ ਵੱਲੋਂ ਅਧੁਨਿਕ ਤਕਨੀਕਾਂ ਨਾਲ ਘਰ ਦੇ ਅੰਦਰ ਚਲਾਈ ਜਾ ਰਹੀ ਸਫਾਈ ਮੁਹਿੰਮ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਮੁਲਜਮ…

Read More

ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ ‘ਤੇ ਕੇਂਦਰਿਤ ਹੋਵੇਗੀ।ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ…

Read More

ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ…

Read More

ਅੰਮ੍ਰਿਤਸਰ/ ਅਜਨਾਲਾ, 14 ਸਤੰਬਰ ਅੱਜ ਵਿਧਾਨ ਸਭਾ ਹਲਕਾ ਅਜਨਾਲਾ ‘ਚ ਰਾਵੀ ਦਰਿਆ ‘ਚ ਆਏ ਕੁਦਰਤੀ ਕਰੋਪੀ ਦੇ ਭਿਆਨਕ ਹੜਾਂ ਤੋਂ ਇਲਾਵਾ ਸੱਕੀ ਨਾਲੇ ਤੇ ਹੋਰ ਬਰਸਾਤੀ ਨਾਲਿਆਂ ਦੇ ਬਰਸਾਤਾਂ ‘ਚ ਓਫਾਨ ਤੇ ਸ਼ੂਕਦੇ ਪਾਣੀਆਂ ਦੀ ਮਾਰ ਝੱਲਣ ਵਾਲੇ ਪ੍ਰਭਾਵਿਤ ਪਿੰਡਾਂ ਚਮਿਆਰੀ, ਹਰੜ ਖੁਰਦ, ਅੰਬ ਕੋਟਲੀ, ਜਗਦੇਵ ਖੁਰਦ, ਕੋਟ ਗੁਰਬਖਸ਼, ਪੱਛੀਆ, ਮਾਛੀਵਾਹਲਾ ਤੇ ਕੋਟਲੀ ਸ਼ਾਹ ਹਬੀਬ ਆਦਿ ਪਿੰਡਾਂ, ਗ੍ਰਾਮ ਸਭਾਵਾਂ ਦੇ ਬੁਲਾਏ ਗਏ ਇਜਲਾਸਾਂ ਨੂੰ ਸੰਬੋਧਨ ਕੀਤਾ । ਇਜਲਾਸਾਂ ‘ਚ ਚ ਨੁਕਸਾਨੀਆਂ ਫਸਲਾਂ , ਘਰਾਂ, ਪਸ਼ੂਆਂ , ਸਕੂਲਾਂ, ਧਰਮਸ਼ਾਲਾਵਾਂ, ਪੰਚਾਇਤ ਘਰਾਂ ਤੇ ਹੋਰ ਸਰਕਾਰੀ ਬੁਨਿਆਦੀ ਇਮਾਰਤਾਂ ਨੂੰ ਪੁੱਜੇ ਨੁਕਸਾਨ ਦੀਆਂ ਸਰਕਾਰੀ ਤੌਰ ਤੇ ਤਾਇਨਾਤ ਸਰਵੇਖਣ ਤੇ ਗਿਰਦਾਵਰੀ ਟੀਮਾਂ ਨੂੰ ਇਮਾਨਦਾਰੀ ਤੇ…

Read More

ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੰਜਾਬ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੋਵੇਗੀ। ਸਾਲ 2047 ਤੱਕ ਪੰਜਾਬ ਨੂੰ ਦੇਸ਼ ਦਾ ਵਿਕਸਤ ਸੂਬਾ ਬਣਾਉਣ ਲਈ ਉੱਦਮੀਆਂ ਨੂੰ ਚਾਹੀਦਾ ਹੈ ਉਹ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ।ਉਕਤ ਵਿਚਾਰ ਰਾਜ ਸਭਾ ਮੈਂਬਰ ਅਤੇ ਸਿੱਖਿਆ ਸ਼ਾਸਤਰੀ ਸਤਨਾਮ ਸਿੰਘ ਸੰਧੂ ਨੇ ਅੱਜ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 11ਵੇਂ ਇੰਸ-ਆਊਟ ਦੇ ਸਮਾਪਤੀ ਸਮਾਰੋਹ ਦੇ ਮੌਕੇ ‘ਤੇ ਮੌਜੂਦ ਉੱਦਮੀਆਂ ਅਤੇ ਆਰਕੀਟੈਕਚਰ ਸੈਕਟਰ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਦੇਸ਼ ਉਦੋਂ ਹੀ ਆਤਮ-ਨਿਰਭਰ ਬਣੇਗਾ ਜਦੋਂ ਪੰਜਾਬ ਪੂਰੀ ਤਰ੍ਹਾਂ ਵਿਕਸਤ ਹੋਵੇਗਾ।ਪੰਜਾਬ ਵਿੱਚ ਦੇਸ਼…

Read More

ਜਲੰਧਰ, 14 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ.ਐਮ.ਐਸ. ਤੋਂ ਨਹੀਂ ਚਲਾਈ ਜਾਵੇਗੀ ਅਤੇ ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਇਜਾਜ਼ਤ ਹੋਵੇਗੀ।ਡਾ. ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵੇਖਣ ਵਿਚ ਆਉਂਦਾ ਹੈ ਕਿ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਜੀਰੀ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਝੋਨੇ ਵਿੱਚ ਨਮੀ…

Read More

ਚੰਡੀਗੜ੍ਹ, 14 ਸਤੰਬਰ:ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ (ਐਸ.ਆਈ.ਆਰ.) ਦੀ ਸਮਾਂ-ਸਾਰਣੀ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਘੋਸ਼ਿਤ ਨਹੀਂ ਕੀਤੀ ਗਈ ਹੈ ਅਤੇ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਆਈ ਖ਼ਬਰ ਸਿਰਫ਼ ਅੰਦਾਜ਼ੇ ਵਾਲੀ ਹੈ ਅਤੇ ਇਸਨੂੰ ਅਣਡਿੱਠਾ ਕੀਤਾ ਜਾਣਾ ਚਾਹੀਦਾ ਹੈ। ਇੱਕ ਬੁਲਾਰੇ ਨੇ ਦੱਸਿਆ ਕਿ ਹਾਲਾਂਕਿ, ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਰਾਜਾਂ ਵਿੱਚ ਆਲ ਇੰਡੀਆ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਪਿਛਲੀ ਵੋਟਰ ਸੂਚੀ ਦੇ ਵੋਟਰਾਂ ਅਤੇ ਨਵੀਨਤਮ ਵੋਟਰ ਸੂਚੀ ਵਿੱਚ ਮੌਜੂਦਾ ਵੋਟਰਾਂ ਦੀ ਤੁਲਨਾ ਸ਼ਾਮਲ ਹੈ।ਉਨ੍ਹਾਂ ਅੱਗੇ…

Read More

ਖੰਨਾ, (ਲੁਧਿਆਣਾ) 14 ਸਤੰਬਰ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਐਤਵਾਰ ਨੂੰ ਪਾਰਟੀ ਦਫਤਰ ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਆਵਾਮ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਪ੍ਰਗਟ ਕਰਕੇ…

Read More

ਲੁਧਿਆਣਾ, 14 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਲਈ ਕਿਹਾ।ਹਿਮਾਂਸ਼ੂ ਜੈਨ ਨੇ ਕਿਹਾ ਕਿ ਝੋਨੇ ਦੇ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਨੇ 17…

Read More

ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਫਾਈਰਿੰਗ ਹੋ ਗਈ। ਘਟਨਾ ਦੌਰਾਨ ਜਦ ਸਿਮਰਜੀਤ ਸਿੰਘ ਬੈਂਸ ‘ਤੇ ਫਾਈਰਿੰਗ ਹੋਈ ਉਸ ਵੇਲੇ ਉਹ ਕਾਰ ਨੂੰ ਘਰ ਵਿੱਚੋਂ ਬਾਹਰ ਕੱਢ ਰਹੇ…

Read More