Author: On Point Channel

“I’m a Newswriter, “I write about the trending news events happening all over the world.

ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ…

Read More

ਬਠਿੰਡਾ,12 ਸਤੰਬਰ 2025: ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਦੇ ਚੰਬਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਾਈ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਹੁਣ ਬਠਿੰਡਾ ਦੀ ਅਦਾਲਤ ’ਚ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਮਾਈ ਮਹਿੰਦਰ ਕੌਰ ਖਿਲਾਫ ਭੱਦੀਆਂ ਟਿਪਣੀਆਂ ਕਰਕੇ ਕਸੂਤੀ ਫਸੀ ਕੰਗਣਾ ਰਣੌਤ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਾਂ ਦੇਣ ਕਾਰਨ ਹੁਣ ਅਦਾਲਤੀ ਕਾਰਵਾਈ ਸ਼ੁਰੂ ਲਈ ਰਾਹ ਪੱਧਰਾ ਹੋ ਗਿਆ ਹੈ। ਬਜ਼ੁਰਗ ਮਾਈ ਮਹਿੰਦਰ ਕੌਰ ਨੇ 5 ਜਨਵਰੀ 2021 ਨੂੰ ਬਠਿੰਡਾ ਦੀ ਅਦਾਲਤ ਵਿੱਚ ਧਾਰਾ 499,500 ਤਹਿਤ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦੇ ਕੇਸ ਨੂੰ ਲੈਕੇ…

Read More

ਚੰਡੀਗੜ੍ਹ, 12 ਸਤੰਬਰ 2025- ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅੱਜ ਤਰਨਤਾਰਨ ਦੀ ਜ਼ਿਲ੍ਹਾ ਕੋਰਟ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ। ਦਰਅਸਲ, ਇਹ ਕਾਰਵਾਈ 2013 ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ।ਵਿਧਾਇਕ ਨੂੰ ਪਰਸੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਲਾਲਪੁਰਾ ਦੀ ਵਿਧਾਇਕੀ ਖ਼ਤਰੇ ਵਿੱਚ ਜਾਪ ਰਹੀ ਹੈ। ਜਾਣਕਾਰਾਂ ਦੀ ਮੰਨੀਏ ਤਾਂ, ਜੇਕਰ ਕਿਸੇ ਵੀ ਵਿਧਾਇਕ ਨੂੰ ਕੋਰਟ ਦੀ ਤਰਫ਼ੋਂ ਦੋ ਸਾਲ ਤੋਂ ਜਿਆਦਾ ਸਜ਼ਾ ਸੁਣਾਈ ਜਾਂਦੀ ਹੈ ਤਾਂ, ਉਸਨੂੰ ਆਯੋਗ ਕਰਾਰ ਦੇ ਦਿੱਤਾ ਜਾਂਦਾ ਹੈ। ਇਹ ਕਾਰਵਾਈ Representation of the People Act, 1951 (ਧਾਰਾ 8(3)) ਦੇ…

Read More

ਲੁਧਿਆਣਾ, 12 ਸਤੰਬਰ – ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਸਰਹਿੰਦ ਨਹਿਰ ਰੋਪੜ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਕੰਬਾਇਡ ਬਰਾਂਚ ਅਤੇ ਅਬੋਹਰ ਬਰਾਂਚ ‘ਤੇ ਮੱਛੀ ਫੜਨ ਦੀ ਨਿਲਾਮੀ ਹੁਣ ਮੁੜ 18 ਸਤੰਬਰ ਨੂੰ ਕਰਵਾਈ ਜਾਵੇਗੀ। ਇਹ ਬੋਲੀ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕਰਵਾਈ ਜਾਵੇਗੀ ਅਤੇ ਇਸ ਦੀ ਮਿਆਦ 01-09-2025 ਤੋਂ 31-08-2026 ਤੱਕ ਹੋਵੇਗੀ। ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਉਪਰੋਕਤ ਨਹਿਰਾਂ ਦੀ ਬੋਲੀ ਪਹਿਲਾਂ 02 ਸਤੰਬਰ ਨੂੰ ਕਰਵਾਈ ਗਈ ਸੀ…

Read More

ਲੁਧਿਆਣਾ, 12 ਸਤੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਮੰਡੀ ਬੋਰਡ, ਖੇਤੀਬਾੜੀ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਬੰਧਕਾਂ ਨਾਲ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਡੀ.ਸੀ ਹਿਮਾਂਸ਼ੂ ਜੈਨ ਨੇ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ 16 ਸਤੰਬਰ ਤੋਂ ਆਉਣ ਵਾਲੇ ਝੋਨੇ ਦੀ ਨਮੀ ਦੀ ਨਿਗਰਾਨੀ ਲਈ ਅਨਾਜ ਮੰਡੀਆਂ ਦੇ ਪ੍ਰਵੇਸ਼ ਦੁਆਰ ‘ਤੇ ਸਥਾਈ ਤੌਰ ‘ਤੇ ਕਰਮਚਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਹਿਮਾਂਸ਼ੂ…

Read More

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 12-09-25 ਨੂੰ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਚੂਹੜਪੁਰ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ, ਲਾਦੀਆਂ ਖੁਰਦ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਹੈਬੋਵਾਲ ਕਲਾਂ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਚੂਹੜਪੁਰ ਅਤੇ ਲਾਦੀਆਂ ਖੁਰਦ ਆਦਿ ਦਾ ਦੌਰਾ ਕੀਤਾ ਗਿਆ। ​​ਉਪਰੋਕਤ ਲਿਖੇ ਗਏ ਸਰਕਾਰੀ ਸਕੂਲਾ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ…

Read More

ਲੁਧਿਆਣਾ, 12 ਸਤੰਬਰ: ਆਗਾਮੀ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਦੀ ਲਾਜ਼ਮੀ ਵਰਤੋਂ ਬਾਰੇ ਕੰਬਾਈਨ ਹਾਰਵੈਸਟਰ ਉਪਰੇਟਰਾਂ ਅਤੇ ਮਾਲਕਾਂ ਨੂੰ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਬਣਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਲਈ ਸ਼ੁੱਕਰਵਾਰ ਨੂੰ ਬੱਚਤ ਭਵਨ, ਲੁਧਿਆਣਾ ਵਿਖੇ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਵਲੋਂ ਕੀਤੀ ਗਈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ। ਵੱਖ-ਵੱਖ ਪਿੰਡਾਂ ਵਿੱਚੋਂ ਕੰਬਾਈਨ ਹਾਰਵੈਸਟਰ ਉਪਰੇਟਰਾਂ ਅਤੇ ਮਾਲਕਾਂ ਨੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਪਰਾਲੀ…

Read More

ਲੁਧਿਆਣਾ, 12 ਸਤੰਬਰ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਹਿਲਾ ਸਸ਼ਕਤੀਕਰਣ ਤਹਿਤ ਔਰਤਾਂ ਨੂੰ ਆਪਣੇ ਪੈਰਾਂ ਸਿਰ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੁਧਿਆਣਾ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਪਾਇਲ ਗੋਇਲ ਅਤੇ ਇੰਡੀਅਨ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰੀ ਸਕੱਤਰ ਨਵਨੀਤ ਜੋਸ਼ੀ ਵੀ ਮੌਜੂਦ ਸਨ। ਸਹਾਇਕ ਕਮਿਸ਼ਨਰ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੁਧਿਆਣਾ ਵੱਲੋਂ ਵਿਧਵਾ ਅਤੇ ਗਰੀਬ ਅੋਰਤਾ ਨੂੰ ਵੱਖ-ਵੱਖ ਮੌਕਿਆਂ ‘ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਵੱਖ-ਵੱਖ 16 ਵਿਧਵਾ ਅਤੇ ਗਰੀਬ ਔਰਤਾਂ ਨੂੰ ਸਿਲਾਈ ਮਸ਼ੀਨਾਂ ਸਪੁਰਦ…

Read More

Ravi Jakhu ਚੰਡੀਗੜ੍ਹ – 11 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਘਰ ਪਰਤਦਿਆਂ ਹੀ ਉਹ ਪੂਰੇ ਐਕਸ਼ਨ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੇ ਰਾਜ ਵਿੱਚ ਹੜ੍ਹ ਰਾਹਤ ਕਾਰਜਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ। ਮੁੱਖ ਮੰਤਰੀ ਮਾਨ ਨੇ ਹੜ੍ਹ ਦੀ ਸਥਿਤੀ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਕੱਲ੍ਹ, ਭਾਵ 12 ਸਤੰਬਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਇਸ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਵੀਡੀਓ ਕਾਨਫਰੰਸਿੰਗ ਰਾਹੀਂ…

Read More

ਬਠਿੰਡਾ 11 ਸਤੰਬਰ 2025: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ ਕਿ ਰਾਸ਼ਨ ਕਾਰਡਾਂ ਦੀ ਈਕੇਵਾਈਸੀ (ekyc) ਆਂਗਣਵਾੜੀ ਵਰਕਰਾਂ ਵੱਲੋਂ ਕੀਤੀ ਜਾਵੇਗੀ ਉਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਆਪਣੇ ਵਿਭਾਗ ਦਾ ਕੰਮ ਹੀ ਬੜੀ ਮੁਸ਼ਕਲ ਨਾਲ ਕਰ ਰਹੀਆਂ ਹਨ, ਕਿਉਂਕਿ ਆਂਗਣਵਾੜੀ ਵਰਕਰਾਂ ’ਤੇ ਪਹਿਲਾਂ ਤੋਂ ਹੀ ਬਹੁਤ ਬੋਝ ਹੈ। ਆਂਗਣਵਾੜੀ ਕੇਂਦਰਾਂ ’ਚ ਆ ਰਹੇ ਰਾਸ਼ਨ ਦੇ ਲਾਭਪਾਤਰੀਆਂ ਦੀ ਏਈਕੇਵਾਈਸੀ ਅਤੇ ਐਫਆਰਐਸ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਹ ਕੰਮ ਨਹੀਂ ਕਰ ਸਕਦੀਆਂ ਹਨ…

Read More