- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 10 ਸਤੰਬਰ : ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਜਲੰਧਰ ਵੱਲੋਂ ਸੈਸ਼ਨ 2025-26 ਲਈ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਆਰਜ਼ੀ ਤੌਰ ’ਤੇ ਭਰਤੀ ਕੀਤੀ ਜਾਣੀ ਹੈ, ਜਿਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇੰਸਟੀਚਿਊਟ ਮੈਂਨੇਜਮੈਂਟ ਕਮੇਟੀ ਦੇ ਮੈਂਬਰ ਸਕੱਤਰ-ਕਮ-ਡੀ.ਡੀ.ਓ., ਸਰਕਾਰੀ ਆਈ.ਟੀ.ਆਈ ਮੇਹਰਚੰਦ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਪਲੰਬਰ, ਵੈਲਡਰ, ਆਰ.ਏ.ਸੀ., ਐਮ.ਐਮ.ਵੀ., ਮਸ਼ੀਨਿਸਟ ਅਤੇ ਡੀ.ਐਮ.ਸੀ. ਟਰੇਡ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਇਕ-ਇਕ ਅਸਾਮੀ ’ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਲਈ ਡਾਇਰੈਕਟਰ ਜਨਰਲ ਟ੍ਰੇਨਿੰਗ ਦੀ ਵੈੱਬਸਾਈਟ https://dgt.gov.in/cts_datails ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਇੰਟਰਵਿਊ 18…
ਜਲੰਧਰ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਾਹਨ/ਮੋਟਰਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਜਲੰਧਰ , 10 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਅਤੇ ਹੜ੍ਹਾਂ ਕਰਕੇ ਘਰਾਂ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਪ੍ਰਭਾਵਿਤ ਪਰਿਵਾਰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬਿਨੈਕਾਰਾਂ ਵਲੋਂ ਘਰਾਂ ਨੂੰ ਹੋਏ ਨੁਕਸਾਨ ਸਬੰਧੀ ਸਹਾਇਤਾ ਲਈ ਬਿਨੈਪੱਤਰ ਦਿੱਤੇ ਹੋਏ ਹਨ, ਖੁਦ ਨਿੱਜੀ ਤੌਰ ’ਤੇ ਜਾ ਕੇ…
ਜਲੰਧਰ,10 ਸਤੰਬਰ: ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਵਿੱਚ 11 ਅਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਉਹ ਸਕੂਲ ਹਨ, ਜਿਨ੍ਹਾਂ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਰਾਹਤ ਕੈਂਪ ਬਣੇ ਹੋਏ ਹਨ। ਜਾਰੀ ਕੀਤੇ ਹੁਕਮ ਮੁਤਾਬਕ ਜਿਨ੍ਹਾਂ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਸਕੂਲਾਂ ਵਿੱਚ ਸਰਕਾਰੀ ਮਿਡਲ ਸਕੂਲ, ਫਤਿਹ ਜਲਾਲ, ਸਰਕਾਰੀ ਮਿਡਲ ਸਕੂਲ, ਬਸਤੀ ਪੀਰ ਦਾਦ, ਸਰਕਾਰੀ ਹਾਈ ਸਕੂਲ, ਲਿੱਧੜਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ, ਮੁੰਧ, ਸਰਕਾਰੀ ਹਾਈ ਸਕੂਲ, ਬੋਪਾਰਾਏ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਪੁਰ ਕਲਾਂ, ਲੋਹੀਆਂ ਖਾਸ, ਸਰਕਾਰੀ…
ਜਲੰਧਰ, 10 ਸਤੰਬਰ : ਹਾਲ ਹੀ ਵਿੱਚ ਪਈ ਭਾਰੀ ਬਾਰਿਸ਼ ਅਤੇ ਹੜ੍ਹਾਂ ਤੋਂ ਬਾਅਦ ਸੰਭਾਵਿਤ ਚੁਣੌਤੀਆਂ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਹਤ ਅਤੇ ਰੋਕਥਾਮ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਹੋਣ ਕਰਕੇ ਉਹ ਜਲੰਧਰ ਸਮੇਤ ਗੁਰਦਾਸਪੁਰ ਜ਼ਿਲ੍ਹੇ ਦਾ ਕੰਮ ਵੀ ਦੇਖ ਰਹੇ ਹਨ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ…
ਲੁਧਿਆਣਾ, 10 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਵੱਲੋਂ 04 ਅਕਤੂਬਰ ਤੋਂ 13 ਅਕਤੂਬਰ, 2025 ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਾਰਸ ਮੇਲੇ ਦੇ ਪ੍ਰਬੰਧਾਂ ਸਬੰਧੀ ਬੁੱਧਵਾਰ ਨੂੰ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਪ੍ਰਗਤੀ ਰਾਣੀ, ਸਹਾਇਕ ਕਮਿਸ਼ਨਰ ਜੀ.ਐਸ.ਟੀ ਸ੍ਰੀ ਦੀਪਕ ਭਾਟੀਆ ਅਤੇ ਸਹਾਇਕ ਮੇਲਾ ਅਫਸਰ ਸ੍ਰੀ ਜੀਵਨਦੀਪ ਸਿੰਘ ਈ.ਜੀ.ਐਸ.ਡੀ.ਟੀ.ਓ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਲੁਧਿਆਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੈਂਕੜੇ ਕਾਰੀਗਰ ਅਤੇ…
ਲੁਧਿਆਣਾ, 10 ਸਤੰਬਰ – ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ”ਮੁੱਖ ਮੰਤਰੀ ਰਾਹਤ ਫੰਡ” ਲਈ ਨਿੱਜੀ ਤੌਰ ‘ਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਦਿਆਂ, ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਔਖੀ ਘੜੀ ਵਿੱਚ ਸਹਿਯੋਗ ਲਈ, ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਤੀ ਮਦਦ ਰਾਹਤ…
ਲੁਧਿਆਣਾ, 10 ਸਤੰਬਰ: ਆਬਕਾਰੀ ਅਤੇ ਕਰ ਵਿਭਾਗ, ਲੁਧਿਆਣਾ ਡਿਵੀਜ਼ਨ ਅਤੇ ਏ.ਸੀ.ਐਸ.ਟੀ ਲੁਧਿਆਣਾ-3 ਦੁਆਰਾ ਜੀ.ਐਸ.ਟੀ ਦਾ ਮਾਲੀਆ ਵਧਾਉਣ ਲਈ ਵਪਾਰੀ/ਦੁਕਾਨਦਾਰ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ ਗਈ। ਨਿਟਵੀਅਰ ਕਲੱਬ (ਰਜਿਸਟਰਡ) ਲੁਧਿਆਣਾ, ਬਹਾਦਰਕੇ ਟੈਕਸਟਾਈਲਜ਼ ਐਂਡ ਨਿਟਵੀਅਰ ਐਸੋਸੀਏਸ਼ਨ ਲੁਧਿਆਣਾ ਅਤੇ ਲੁਧਿਆਣਾ ਰੈਡੀਮੇਡ ਗਾਰਮੈਂਟਸ ਮੈਨੂਫੈਕਚਰਰ ਐਸੋਸੀਏਸ਼ਨ ਲੁਧਿਆਣਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਜੀ.ਐਸ.ਟੀ ਕੌਂਸਲ ਦੁਆਰਾ ਐਲਾਨੇ ਗਏ ਜੀ.ਐਸ.ਟੀ ਸੁਧਾਰਾਂ ਅਨੁਸਾਰ ਇਸ ਮਹੀਨੇ ਲਾਗੂ ਕੀਤੀਆਂ ਜਾ ਰਹੀਆਂ ਨਵੀਆਂ ਜੀ.ਐਸ.ਟੀ ਦਰਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਨ੍ਹਾਂ ਸੁਧਾਰਾਂ ਨੇ ਧਾਗੇ ਅਤੇ ਸਹਾਇਕ ਵਸਤੂਆਂ ਸਮੇਤ ਕਈ ਖੇਤਰਾਂ ਵਿੱਚ ਟੈਕਸ ਦਰਾਂ ਘਟਾ ਦਿੱਤੀਆਂ ਹਨ। ਮੀਟਿੰਗ ਦਾ ਉਦੇਸ਼ ਜੀ.ਐਸ.ਟੀ ਦਰਾਂ ਵਿੱਚ ਆਉਣ ਵਾਲੇ ਬਦਲਾਅ ਬਾਰੇ ਐਸੋਸੀਏਸ਼ਨਾਂ…
ਲੁਧਿਆਣਾ, 10 ਸਤੰਬਰ: ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਕੰਮ ਕਰਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਹੈਬੋਵਾਲ ਮੇਨ ਪੁਲੀ ਤੋਂ ਭੂਰੀ ਵਾਲੇ ਗੁਰਦੁਆਰਾ ਸਾਹਿਬ ਤੱਕ ਮੇਨ ਰੋਡ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਇਸ ਪ੍ਰੋਜੈਕਟ ਤਹਿਤ ਕੰਕਰੀਟ ਦੀ ਸੜਕ ਬਣਾਈ ਜਾ ਰਹੀ ਹੈ। ਉਦਘਾਟਨ ਸਮਾਰੋਹ ਦੌਰਾਨ ਕੌਂਸਲਰ ਪੁਸ਼ਪਿੰਦਰ ਭਨੋਟ, ਗੁਰਬੀਰ ਬਾਜਵਾ ਸਮੇਤ ਹੈਬੋਵਾਲ…
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਦਾ ਹਾਲ ਜਾਨਣ ਲਈ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹਸਪਤਾਲ ਪੁੱਜੇ। ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੀ ਹਸਪਤਾਲ ਪੁੱਜੇ। ਮੁੱਖ ਮੰਤਰੀ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਵਲੋਂ 2-3 ਵਾਰ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਗਿਆ ਸੀ ਅਤੇ ਉਹ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਕਾਫ਼ੀ ਫ਼ਿਕਰਮੰਦ ਸਨ। ਪ੍ਰਧਾਨ…

