Author: On Point Channel

“I’m a Newswriter, “I write about the trending news events happening all over the world.

ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ.…

Read More

ਲੁਧਿਆਣਾ, 20 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਰਹੀ ਹੈ। ਇਸ ਲੜੀ ਦੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਵੱਲੋਂ ਬਿਜਲੀ ਵੰਡ ਪ੍ਰਣਾਲੀ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਲਈ 10,500 ਸੁਰੱਖਿਆ ਟੂਲ ਕਿੱਟਾਂ ਖਰੀਦੀਆਂ ਗਈਆਂ ਹਨ, ਜਿਨ੍ਹਾਂ ਦੀ ਵੰਡ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪੀ.ਐੱਸ.ਪੀ.ਸੀ.ਐੱਲ ਦੇ ਸਰਾਭਾ ਨਗਰ, ਲੁਧਿਆਣਾ ‘ਚ ਪੈਂਦੇ ਦਫਤਰ ਵਿਖੇ ਕਰਵਾਏ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਡਾ. ਬਸੰਤ ਗਰਗ, ਆਈ.ਏ.ਐੱਸ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.), ਪੀ.ਐੱਸ.ਪੀ.ਸੀ.ਐੱਲ ਅਤੇ ਇੰਜੀ. ਇੰਦਰਪਾਲ ਸਿੰਘ,…

Read More

ਲੁਧਿਆਣਾ, 20 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦੂਰਅੰਦੇਸ਼ੀ ਸੋਚ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਜਗਰਾਓਂ ਤਹਿਸੀਲ ਦੇ ਪਿੰਡ ਗਿੱਦੜਵਿੰਡੀ ਵਿਖੇ ਸੂਬੇ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਵੇਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਪਾਵਰਕਾਮ ਦੇ ਸੀ.ਐਮ.ਡੀ ਡਾ. ਬਸੰਤ ਗਰਗ ਵੀ ਮੌਜੂਦ ਸਨ। ਇਸ ਮੌਕੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬਾ ਸਰਕਾਰ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ…

Read More

ਲੁਧਿਆਣਾ, 20 ਜੁਲਾਈ – ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ, ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਟੂਰਨਾਮੈਂਟ ਦਾ ਉਦਘਾਟਨ ਸਮਾਰੋਹ 21 ਜੁਲਾਈ ਨੂੰ ਸਵੇਰੇ 11 ਵਜੇ ਸਥਾਨਕ ਸ਼ਾਸਤਰੀ ਹਾਲ, ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗਾ। 21-26 ਜੁਲਾਈ, 2026 ਤੱਕ ਹੋਣ ਵਾਲੀ ਚੈਂਪੀਅਨਸ਼ਿਪ ਦੌਰਾਨ 11 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲਗਭਗ 600 ਖਿਡਾਰੀ ਹਿੱਸਾ ਲੈਣਗੇ। ਬਾਅਦ ਵਿੱਚ ਸ਼ਾਮ 7 ਵਜੇ, ਚੈਂਪੀਅਨਸ਼ਿਪ ਵਿੱਚ ਹਿਮਾਂਸ਼ੂ ਜੈਨ, ਆਈ ਏ ਐਸ (ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪ੍ਰਧਾਨ, ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ) ਅਤੇ ਵਿਕਾਸ ਹੀਰਾ, ਪੀ ਸੀ ਐਸ (ਸੀਏ, ਗਲਾਡਾ) ਵਿਚਕਾਰ ਇੱਕ ਦਿਲਚਸਪ ਪ੍ਰਦਰਸ਼ਨੀ ਮੈਚ ਹੋਵੇਗਾ। ਬੈਡਮਿੰਟਨ ਐਸੋਸੀਏਸ਼ਨ ਆਫ਼…

Read More

ਲੁਧਿਆਣਾ, 17 ਜੁਲਾਈ: ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਸੁਰੱਖਿਆ ਅਤੇ ਉਨ੍ਹਾਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਨੰਨ੍ਹੇ ਕਦਮ” ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਗਿਆਸਪੁਰਾ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸੈਸ਼ਨ ਦੌਰਾਨ 491 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਗੁਨਜੀਤ ਰੁਚੀ ਬਾਵਾ ਨੇ ਕਿਹਾ ਕਿ ਹਰ…

Read More

ਲੁਧਿਆਣਾ, 17 ਜੁਲਾਈ: ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਗੈਰ-ਨਿਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ 22 ਜੁਲਾਈ ਨੂੰ ਲੁਧਿਆਣਾ ਵਿਖੇ “ਐਨ.ਆਰ.ਆਈ. ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਵੇਰੇ 11 ਵਜੇ ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈ. ਭਾਗ ਲੈਣਗੇ। ਸਮਾਗਮ ਦੌਰਾਨ ਐਨ.ਆਰ.ਆਈ. ਮਾਮਲੇ ਵਿਭਾਗ, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ…

Read More

*ਜਨਤਕ ਸਲਾਹ* ਇੱਕ ਸੂਚਿਤ ਕਰਜ਼ਦਾਰ ਬਣੋ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਨਾਗਰਿਕਾਂ ਨੂੰ ਕਰਜ਼ਾ ਲੈਣ ਤੋਂ ਪਹਿਲਾਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਕਰਜ਼ਾ ਲੈਣ ਤੋਂ ਪਹਿਲਾਂ: ਵਿਆਜ ਦਰਾਂ, ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਦੀ ਤੁਲਨਾ ਕਰੋ। ਸਾਰੇ ਨਿਯਮ ਅਤੇ ਸ਼ਰਤਾਂ ਧਿਆਨ ਨਾਲ ਪੜ੍ਹੋ ਅਤੇ ਸਮਝੋ। ਕਰਜ਼ੇ ਦੀ ਰਕਮ, ਈ.ਐਮ.ਆਈ, ਭੁਗਤਾਨ ਦੀ ਮਿਆਦ, ਜੁਰਮਾਨੇ ਅਤੇ ਹੋਰ ਚਾਰਜਾਂ ਦੀ ਪੁਸ਼ਟੀ ਕਰੋ। ਆਪਣੀ ਆਮਦਨ ਅਤੇ ਭੁਗਤਾਨ ਕਰਨ ਦੀ ਸਮਰੱਥਾ ਦੇ ਅਨੁਸਾਰ ਹੀ ਕਰਜ਼ਾ ਲਓ। ਖਾਲੀ ਕਾਗਜ਼ਾਂ ‘ਤੇ ਦਸਤਖਤ ਨਾ ਕਰੋ ਅਤੇ ਆਪਣਾ ਓ.ਟੀ.ਪੀ, ਪੈਨ, ਪਾਸਵਰਡ ਜਾਂ ਬੈਂਕਿੰਗ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰੋ। ਜਾਅਲੀ…

Read More

ਲੁਧਿਆਣਾ, 16 ਜੁਲਾਈ: ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਗੇ ਵਧਦੇ ਹੋਏ, ਲੁਧਿਆਣਾ ਦੱਖਣੀ ਦੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਵੀਰਵਾਰ ਸਵੇਰੇ ਦੱਖਣੀ ਹਲਕੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਫੀਲਡ ਨਿਰੀਖਣ ਕੀਤਾ। ਨਿਰੀਖਣ ਪਿੰਡ ਸ਼ੇਰਪੁਰ, ਢੰਡਾਰੀ, ਮੈਟਰੋ ਰੋਡ, ਢੰਡਾਰੀ ਬੀ.ਐਸ.ਯੂ.ਪੀ ਫਲੈਟਾਂ, 100 ਫੁੱਟ ਸੜਕ ਸਮੇਤ ਹੋਰ ਇਲਾਕਿਆਂ ਵਿੱਚ ਕੀਤਾ ਗਿਆ। ਨਿਰੀਖਣ ਦੌਰਾਨ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਹੋਰ ਅਧਿਕਾਰੀ ਮੌਜੂਦ ਸਨ। ਨਿਰੀਖਣ ਦੌਰਾਨ, ਵਿਧਾਇਕ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਖਾਸ…

Read More

ਲੁਧਿਆਣਾ, 15 ਜੁਲਾਈ: ਉਡਾਨ ਮਿਊਜ਼ਿਕ ਬੈਂਡ ਵੱਲੋਂ ਐਕਟ ਹਿਊਮਨ ਅਤੇ ਡੂ ਗੁੱਡ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਵਿੱਚ ਪ੍ਰੋਸਥੈਟਿਕ ਲਿੰਬ ਇੰਸਟਾਲੇਸ਼ਨ ਅਤੇ ਫਿਟਮੈਂਟ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮਨੁੱਖਤਾ ਭਰਪੂਰ ਉਪਰਾਲੇ ਤਹਿਤ 23 ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮੁਫ਼ਤ ਪ੍ਰੋਸਥੈਟਿਕ ਅੰਗ ਪ੍ਰਦਾਨ ਕੀਤੇ ਗਏ, ਜਿਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬਿਹਤਰ ਗਤੀਸ਼ੀਲਤਾ ਮਿਲੀ, ਸਗੋਂ ਨਵੇਂ ਆਤਮਵਿਸ਼ਵਾਸ ਅਤੇ ਸਨਮਾਨ ਨਾਲ ਜੀਵਨ ਜਿਊਣ ਦੀ ਉਮੀਦ ਵੀ ਪ੍ਰਾਪਤ ਹੋਈ। ਇਹ ਕੈਂਪ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਅਤੇ ਸਨਮਾਨਜਨਕ ਜੀਵਨ ਵੱਲ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। ਪ੍ਰੋਸਥੈਟਿਕ ਅੰਗਾਂ ਦੀ ਫਿਟਮੈਂਟ ਮਾਹਿਰਾਂ ਦੀ ਦੇਖ-ਰੇਖ…

Read More

ਲੁਧਿਆਣਾ, 15 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਵਿਦਿਆਰਥੀਆਂ ਵਿੱਚ ਵਿੱਤੀ ਸਾਖਰਤਾ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪੱਧਰੀ ਵਿੱਤੀ ਸਾਖਰਤਾ ਪ੍ਰੋਗਰਾਮ ‘ਪ੍ਰੋਜੈਕਟ ਅਰਥ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ। ਇਸ ਪਹਿਲ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਤੀ ਪ੍ਰਬੰਧਨ ਅਤੇ ਜ਼ਿੰਮੇਵਾਰ ਆਰਥਿਕ ਵਿਵਹਾਰ ਬਾਰੇ ਜਾਗਰੂਕ ਕਰਨਾ ਹੈ। ਇਸਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਰਾਹੀਂ ਸਮਾਜਿਕ ਸੇਵਾ ਅਤੇ ਵਿਹਾਰਕ ਸਿੱਖਣ ਦਾ ਵਿਲੱਖਣ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ…

Read More