- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ 2025 – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ, ਐੱਸ.ਡੀ.ਐੱਮ. ਦੀਨਾਨਗਰ ਜਸਵਿੰਦਰ ਸਿੰਘ ਭੁੱਲਰ, ਐੱਸ.ਈ. ਡਰੇਨਜ਼…
ਚੰਡੀਗੜ੍ਹ/ਪਠਾਨਕੋਟ, 26 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ…
ਬਲਜੀਤ ਸਿੰਘਪੱਟੀ, ਤਰਨ ਤਾਰਨ, 26 ਅਗਸਤ 2025 : – ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਵਿੱਚ ਵੀ ਪਾਣੀ ਵੱਡੇ ਪੱਧਰ ‘ਤੇ ਵਧ ਗਿਆ ਹੈ। ਇਸ ਕਾਰਨ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੱਟੀ ਤੋਂ ਫਿਰੋਜ਼ਪੁਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਵਿੱਚ ਦਰਿਆ ‘ਤੇ ਬਣਿਆ ਨਵਾਂ ਪੁਲ ਵੀ ਸ਼ਾਮਲ ਹੈ। ਹੜ੍ਹ ਕਾਰਨ ਹੋਇਆ ਨੁਕਸਾਨ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ 20 ਤੋਂ 25 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕਈ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ…
ਜਲੰਧਰ, 26 ਅਗਸਤ: ਮਹਿਲਾ ਸਸ਼ਕਤੀਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਨਿਵੇਕਲੀ ਪਹਿਲਕਦਮੀ ਤਹਿਤ 30 ਸਿਖਿਆਰਥਣਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੱਚਾ-ਬੱਚਾ ਕੇਅਰ ਗਿਵਰ ਦੀ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਕੋਰਸ ਦੀ ਸਮਾਪਤੀ ’ਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਅਪਰਨਾ ਐਮ ਬੀ (ਆਈ.ਏ.ਐਸ.), ਸ਼੍ਰੀਮਤੀ ਸਮੀਧਾ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 3 ਮਹੀਨਿਆਂ ਦੇ ਕੋਰਸ ਦੌਰਾਨ ਸਿਖਿਆਰਥਣਾਂ ਨੂੰ ਨਵਜਨਮੇ ਬੱਚਿਆਂ ਦੀ ਸਿਹਤ, ਪੋਸ਼ਣ, ਸੁਰੱਖਿਆ ਅਤੇ ਮਾਂ ਦੀ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮਹਿਲਾਵਾਂ…
ਲੁਧਿਆਣਾ, 26 ਅਗਸਤ (000) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਵਿੱਚ ਵੱਖ-ਵੱਖ ਟਰੇਡਾਂ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਾਖਲਾ ਲੈਣ ਦੀ ਆਖਰੀ ਮਿਤੀ 30 ਅਗਸਤ, 2025 ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਡਾਇਰੈਕਟਰ ਵੱਲੋਂ ਦਸਵੀਂ, ਬਾਰ੍ਹਵੀਂ ਪਾਸ ਕਰ ਚੁੱਕੇ ਪ੍ਰਾਰਥੀਆਂ ਨੂੰ ਕਿਹਾ ਕਿ ਆਪਣੇ ਹੁਨਰ ਵਿਕਾਸ ਅਤੇ ਭਵਿੱਖ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਯੋਗ ਹੋਣ ਲਈ, ਇਹ ਇੱਕ ਸੁਨਹਿਰੀ ਮੌਕਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 30-08-2025 ਤੋਂ…
ਅਸ਼ੋਕ ਵਰਮਾ ਚੰਡੀਗੜ੍ਹ, 25 ਅਗਸਤ 2025: ‘ਘਰ ਵਿੱਚ ਆਟਾ ਨਹੀਂ ਤੇ ਚਾਹ ਲਈ ਗੁੜ ਨਹੀਂ ਬਚਿਆ ਹੈ। ਹੁਣ ਦੱਸੋ ਜਿੰਦਗੀ ਦਾ ਤੋਰਾ ਕਿਵੇਂ ਤੋਰਾਂਗੇ। ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ ਆਏ ਸੈਂਕੜੇ ਪ੍ਰੀਵਾਰਾਂ ਦਾ ਇਹ ਦਰਦ ਹੈ ਜੋ ਸਾਹਮਣੇ ਆਇਆ ਹੈ। ਹੜ੍ਹ ਪੀੜਤਾਂ ਦੀ ਦੁਖਦਾਈ ਵਿਥਿਆ ਸੁਣਕੇ ਹਰ ਕੋਈ ਝੰਜੋੜਿਆ ਜਾਂਦਾ ਹੈ। ਇੰਨ੍ਹਾਂ ਪ੍ਰੀਵਾਰਾਂ ਦੀਆਂ ਅੱਖਾਂ ’ਚ ਹੰਝੂ ਤੇ ਚਿਹਰਿਆਂ ਤੇ ਭਵਿੱਖ ਦੀ ਚਿੰਤਾ ਹੈ। ਮਾਮਲੇ ਦਾ ਇੱਕ ਪਹਿਲੂ ਇਹ ਵੀ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਬਲਕਿ ਲੰਘੇ ਛੇ ਵਰ੍ਹਿਆਂ ਦੌਰਾਨ ਪੰਜਾਬ ’ਚ ਇਹ ਤੀਸਰੀ ਵਾਰੀ ਹੈ ਜਦੋਂ ਪਾਣੀ ਦੀਆਂ ਬੇਲਗਾਮ ਹੋਈਆਂ ਛੱਲਾਂ ਨੇ ਪੰਜਾਬੀਆਂ ਦਾ ਅਰਥਚਾਰਾ ਬੁਰੀ…
ਜਲੰਧਰ, 24 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਪਾਂਸਰਸ਼ਿਪ ਸਕੀਮ’ ਬਹੁਤ ਹੀ ਸਲਾਉਣਯੋਗ ਕਦਮ ਹੈ। ਇਸ ਯੋਜਨਾ ਤਹਿਤ ਹੁਣ ਤੱਕ 5,475 ਬੱਚਿਆਂ ਨੂੰ ਆਰਥਿਕ ਮਦਦ ਮਿਲ ਚੁੱਕੀ ਹੈ। ਇਸ ਯੋਜਨਾ ਅਧੀਨ ਹਰ ਲਾਭਪਾਤਰੀ ਬੱਚੇ ਨੂੰ ₹4,000/- ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਦੇ ਯਤਨ ਕਰ ਸਕਣ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਲੋੜਵੰਦ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣਾ ਹੈ।ਉਹਨਾਂ ਕਿਹਾ…
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ।ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਮਨਾਏ ਗਏ ਵਣ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ…
ਲੁਧਿਆਣਾ 25 ਅਗਸਤ:ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ…

