- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਮੁਹਾਲੀ, 22 ਅਗਸਤ, 2025: ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ।ਉਹ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਸਨ ਜਿਥੇ ਸਵੇਰੇ 4 ਵਜੇ ਉਹਨਾਂ ਆਖ਼ਰੀ ਸਾਹ ਲਏ। ਉਹਨਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੋਂਗੀ ਮੁਹਾਲੀ ਵਿਚ ਹੋਵੇਗਾ।ਉਹਨਾਂ ਦੇ ਸਦੀਵੀਂ ਵਿਛੋੜੇ ਦੀ ਖ਼ਬਰ ਨਾਲ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਲੰਧਰ, 21 ਅਗਸਤ: ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਵੇਂ ਫ਼ੈਸਲੇ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੱਖਾਂ ਗਰੀਬ ਪਰਿਵਾਰਾਂ ਦੇ ਮੂੰਹੋਂ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਸਰਕਾਰ ਨੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਂ ਸੂਚੀ ਵਿੱਚੋਂ ਹਟਾਉਣ ਦਾ ਤੁਗਲਕੀ ਫ਼ਰਮਾਨ ਜਾਰੀ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਗਰੀਬਾਂ ਦੇ ਹਿੱਤਾਂ ਦੀ ਥਾਂ ਸਿਰਫ਼ ਰਾਜਨੀਤਿਕ ਬਦਲੇ ਦੀ ਨੀਤੀ ‘ਤੇ ਚੱਲ ਰਹੀ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਗਰੀਬਾਂ ਵਾਸਤੇ ਘਾਤਕ ਹੈ, ਸਗੋਂ ਸਮਾਜਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਵੀ ਖਿਲਾਫ਼ ਹੈ। ਜਿਨ੍ਹਾਂ ਪਰਿਵਾਰਾਂ ਦਾ…
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ…
ਹੁਸ਼ਿਆਰਪੁਰ, 21 ਅਗਸਤ 2025 – ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਇਸ ਵਾਰ ਹੁਸ਼ਿਆਰਪੁਰ ਤੋਂ ਹੋਵੇਗੀ। ਇਸ ਸਬੰਧੀ ਰਾਜ ਪੱਧਰੀ ਉਦਘਾਟਨੀ ਸਮਾਰੋਹ 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਰਾਜ ਪੱਧਰੀ ਖੇਡ ਮੁਕਾਬਲੇ ਵੀ ਸ਼ੁਰੂ ਹੋਣਗੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਅਤੇ ਯਾਦਗਾਰੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ…
ਲੁਧਿਆਣਾ, 21 ਅਗਸਤ:ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਨਵੀਂ ਉਦਯੋਗਿਕ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਨੀਤੀ ਜੋ ਇਸ ਸਮੇਂ ਖਰੜਾ ਤਿਆਰ ਕਰਨ ਦੇ ਪੜਾਅ ਵਿੱਚ ਹੈ, ਭਾਰਤ ਵਿੱਚ ਸਭ ਤੋਂ ਵੱਧ ਪ੍ਰਤੀਯੋਗੀ ਹੋਣ ਲਈ ਤਿਆਰ ਕੀਤੀ ਗਈ ਹੈ।ਅਰੋੜਾ ਨੇ ਕਿਹਾ, “ਉਦਯੋਗਿਕ ਪਾਰਕ ਨੀਤੀ ਮਨੋਨੀਤ ਉਦਯੋਗਿਕ ਪਾਰਕਾਂ ਦੇ ਅੰਦਰ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਵਿਆਪਕ ਸਹੂਲਤਾਂ ਦੀ ਪੇਸ਼ਕਸ਼ ਕਰਕੇ ਉਦਯੋਗਿਕ…
ਲੁਧਿਆਣਾ, 21 ਅਗਸਤ (000) – ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 28 ਅਗਸਤ ਨੂੰ ਕੀਤੀ ਜਾਣੀ ਹੈ।ਐਸ.ਡੀ.ਐਮ. ਭੁੱਲਰ ਨੇ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 28 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ…
ਲੁਧਿਆਣਾ, 21 ਅਗਸਤ (000) – ‘ਜੀਵਨਜੋਤ ਪ੍ਰੋਜੈਕਟ- ਸੇਵ ਦ ਚਾਇਲਡਹੁੱਡ’ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਵਰਧਮਾਨ ਚੌਂਕ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ, ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵਰਧਮਾਨ ਚੌਂਕ, ਲੁਧਿਆਣਾ ਵਿਖੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ। ਉਨ੍ਹਾਂ ਵੱਖ-ਵੱਖ ਥਾਵਾਂ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸੜਕਾਂ ਕੰਢੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਤੋਂ ਰੋਕਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।ਇਸ ਤੋਂ ਇਲਾਵਾ ਜ਼ਿਲ੍ਹਾ ਟਾਸਕ…
ਲੁਧਿਆਣਾ, 21 ਅਗਸਤ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਆੜ੍ਹਤੀਆਂ ਨਾਲ ਇੱਕ ਮੀਟਿੰਗ ਦੌਰਾਨ ਕਿਸਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਸਿਰਫ਼ 17 ਪ੍ਰਤੀਸ਼ਤ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਦਾ ਸੱਦਾ ਦਿੱਤਾ। ਇਸ ਨਿਰਦੇਸ਼ ਦਾ ਉਦੇਸ਼ ਸੀਜ਼ਨ ਦੌਰਾਨ ਸੰਚਾਲਨ ਚੁਣੌਤੀਆਂ ਨੂੰ ਰੋਕਣਾ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਿਰਫ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੀ ਸੂਰਤ ਵਿੱਚ…
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰਬਾਣੀ ਦੇ ਸਿਧਾਂਤਾਂ ‘ਤੇ ਚਲਦਿਆਂ ਖੰਨਾ ਨੂੰ ਸਾਫ਼ ਤੇ ਹਰਾ-ਭਰਾ ਬਣਾਉਣ ਦਾ ਕੀਤਾ ਐਲਾਨ
ਖੰਨਾ, ਲੁਧਿਆਣਾ, 21 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਖੰਨਾ ਸ਼ਹਿਰ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਔਰਤਾਂ ਅਤੇ ਮਰਦਾਂ ਲਈ ਵੱਖਰਾ-ਵੱਖਰਾ ਦੂਜਾ ਬਾਥਰੂਮ/ਪਖਾਨਾ ਬਨਾਉਣ ਦਾ ਨੀਂਹ ਪੱਥਰ ਰੱਖਿਆ ਅਤੇ ਸਮਾਗਮ ਨੂੰ ਸੰਬੋਧਨ ਕੀਤਾ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਚੌਕਾਂ ਵਿੱਚ ਬਣ ਰਹੇ ਇਹ ਬਾਥਰੂਮ/ਪਖਾਨੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹਨਾਂ ਬਾਥਰੂਮਾਂ/ਪਖਾਨਿਆਂ ਦੀ ਉਸਾਰੀ…
ਚੰਡੀਗੜ੍ਹ ਅਗਸਤ 21, 2025 – ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਜਾ ਰਹੇ ਲੋਕ-ਹਿਤੈਸ਼ੀ ਕੈਂਪਾਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਕੀਤੀ ਕਾਰਵਾਈ ਨੇ ਭਾਜਪਾ ਚ ਜੋਸ਼ ਭਰ ਦਿੱਤਾ ਹੈ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਲੋਂ ਦਸੀ ਜਾਣਕਾਰੀ ਅਨੁਸਾਰ ਅੱਜ ਕੁੱਲ 28 ਥਾਵਾਂ ਤੇ ਭਾਜਪਾ ਵਰਕਰ ਤੇ ਨੇਤਾ ਗ੍ਰਿਫਤਾਰ ਕੀਤੇ ਗਏ ਅਤੇ ਅੱਠ ਥਾਵਾਂ ਤੇ ਪੁਲਿਸ ਕੈਂਪ ਦਾ ਸਾਮਾਨ ਲੈਪਟਾਪ, ਆਦਿ ਉਠਾ ਕੇ ਲੈ ਗਈ। ਪੰਜਾਬ ਪੁਲਿਸ ਵੱਲੋਂ ਪਟਿਆਲਾ ਤੋਂ ਪਰਨੀਤ ਕੌਰ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਫਾਜ਼ਿਲਕਾ ਤੋਂ ਸਾਬਕਾ ਮੰਤਰੀ ਸੁਰਜੀਤ ਜਯਾਨੀ, ਜਲੰਧਰ ਤੋਂ ਕੇ ਡੀ ਭੰਡਾਰੀ ਤੇ ਸੁਸ਼ੀਲ ਰਿੰਕੂ, ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਨੀ…

