- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਅੰਮ੍ਰਿਤਸਰ, 17 ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ…
ਔਕਲੈਂਡ 16 ਜੁਲਾਈ 2025-ਸਿਹਤ ਮੰਤਰੀ ਸਾਇਮਨ ਬ੍ਰਾਊਨ ਨੇ ਨਿਊਜ਼ੀਲੈਂਡ ਦੀ ਮੈਡੀਕਲ ਕੌਂਸਲ ਵੱਲੋਂ ਕੀਤੀ ਗਈ ਇਸ ਘੋਸ਼ਣਾ ਦਾ ਸਵਾਗਤ ਕੀਤਾ ਹੈ, ਜਿਸ ਤਹਿਤ ਚਿਲੀ, ਲਕਸਮਬਰਗ ਅਤੇ ਕ੍ਰੋਏਸ਼ੀਆ ਦੇ ਡਾਕਟਰਾਂ ਨੂੰ ਤੁਲਨਾਤਮਕ ਸਿਹਤ ਪ੍ਰਣਾਲੀ ਮਾਰਗ ((Comparable Health System pathway) ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਨਿਊਜ਼ੀਲੈਂਡ ਦੇ ਮੁੱਢਲੇ ਸਿਹਤ ਕਰਮਚਾਰੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਸ੍ਰੀ ਬ੍ਰਾਊਨ ਨੇ ਕਿਹਾ, “ਇਹ ਇੱਕ ਵਿਹਾਰਕ ਕਦਮ ਹੈ ਜੋ ਸਾਨੂੰ ਦੇਸ਼ ਭਰ ਦੇ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਵਧੇਰੇ ਡਾਕਟਰਾਂ ਨੂੰ ਤੇਜ਼ੀ ਨਾਲ ਪਹੁੰਚਾਉਣ ਵਿੱਚ ਮਦਦ ਕਰੇਗਾ।” ਨਿਊਜ਼ੀਲੈਂਡ ਹੁਨਰਮੰਦ ਮੈਡੀਕਲ ਪੇਸ਼ੇਵਰਾਂ ਨੂੰ ਸਿਖਲਾਈ ਦੇਣ, ਆਕਰਸ਼ਿਤ ਕਰਨ ਅਤੇ ਬਰਕਰਾਰ ਰੱਖਣ ਲਈ…
ਗੁਰਦਾਸਪੁਰ, 16 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਇਹ ਉਪਰਾਲੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਗੇ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ `ਤੇ ਵਿਸ਼ੇਸ਼…
ਬਠਿੰਡਾ, 16 ਜੁਲਾਈ 2025 :ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਬਠਿੰਡਾ ਵਿੱਚ 11 ਮਾਰੂ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਣ ਮੁਹਿੰਮ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ। ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੇ ਵੀ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਣ ਦਾ 100 ਪ੍ਰਤੀਸ਼ਤ ਟੀਚਾ…
ਬਠਿੰਡਾ, 16 ਜੁਲਾਈ 2025 :ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਵੱਲੋਂ ਵਿਸ਼ਵ ਆਬਾਦੀ ਦਿਵਸ ਪੰਦਰਵਾੜਾ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਆਲ ਇੰਡੀਆ ਰੇਡੀਓ ਜਲੰਧਰ ਤੇ ਪਰਿਵਾਰ ਨਿਯੋਜਨ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਮਿਤੀ 11 ਜੁਲਾਈ 2025 ਨੂੰ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿੱਚ 27 ਜੂਨ ਤੋਂ 24 ਜੁਲਾਈ ਤੱਕ ‘ ਸਮੂਹਿਕ ਤੌਰ ਤੇ ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ (ਦੰਪਤੀ ਸੰਪਰਕ) ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਯੋਗ ਜ਼ੋੜਿਆਂ…
ਅਮਰਗੜ੍ਹ 16 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ “ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025” ਨੂੰ ਸਰਬਸੰਮਤੀ ਨਾਲ ਸਿਲੈੱਕਟ ਕਮੇਟੀ ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਹੈ, ਤਾਂ ਜੋ ਇਸ ਸੰਵੇਦਨਸ਼ੀਲ ਬਿੱਲ ਉੱਤੇ ਹੋਰ ਵਿਚਾਰ-ਵਟਾਂਦਰਾ ਹੋ ਸਕੇ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਹੈ। ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ…
ਅੰਮ੍ਰਿਤਸਰ 16 ਜੁਲਾਈ 2025 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ 14 ਜੁਲਾਈ ਤੋਂ ਲਗਾਤਾਰ ਈਮੇਲਾਂ ਆ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਜੇ ਤੀਕ ਇਹ…
ਜਲੰਧਰ, 16 ਜੁਲਾਈ : ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸਿਖ਼ਲਾਈ ਦੇਣ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਰਵਾਏ ਗਏ ਇਸ ਸੈਸ਼ਨ ਦੌਰਾਨ ਬੀ.ਐਲ.ਓਜ਼ ਨੂੰ ਉਨ੍ਹਾਂ ਦੇ ਕੰਮ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-036 ਜਲੰਧਰ ਉੱਤਰੀ-ਕਮ-ਵਧੀਕ ਮੁੱਖ ਪ੍ਰਸ਼ਾਸਕ, ਜੇ.ਡੀ.ਏ. ਜਲੰਧਰ ਦਰਬਾਰਾ ਸਿੰਘ ਰੰਧਾਵਾ ਨੇ ਕਿਹਾ ਕਿ ਬੀ.ਐਲ.ਓਜ਼ ਨੂੰ ਦਿੱਤੀ ਗਈ ਇਹ ਟ੍ਰੇਨਿੰਗ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ। ਚੋਣ ਕਮਿਸ਼ਨ ਵੱਲੋਂ ਟ੍ਰੇਨਿੰਗ ਉਪਰੰਤ ਪ੍ਰਸ਼ਨ…
ਜਲੰਧਰ, 16 ਜੁਲਾਈ : ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 114 ਸਾਲਾ ਸ. ਫੌਜਾ ਸਿੰਘ ਵਾਸੀ ਪੱਤੀ ਊਧੋਪੁਰ ਬਿਆਸ ਪਿੰਡ, ਜੋ ਕਿ ਅੰਤਰਰਾਸ਼ਟਰੀ ਦੌੜਾਕ ਸਨ, 14.07.2025 ਨੂੰ ਬਾਅਦ ਦੁਪਹਿਰ ਕਰੀਬ 3:15 ਵਜੇ ਘਰੋਂ ਸੈਰ ਕਰਨ ਲਈ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਜੀ.ਟੀ. ਰੋਡ ਬਿਆਸ ਪਿੰਡ ਵਿਖੇ ਅਣਪਛਾਤਾ ਵਾਹਨ ਚਾਲਕ ਗੱਡੀ ਲਾਪ੍ਰਵਾਹੀ…
ਜਲੰਧਰ, 16 ਜੁਲਾਈ : ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਅਪਾਇੰਟਮੈਂਟ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ,…

