- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 12 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ…
ਜਗਰਾਉਂ : ਬੀਤੇ ਕੱਲ੍ਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਲੁਧਿਆਣਾ ਵਿਖੇ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਪੁੱਜਣ ਸਮੇਂ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪ੍ਰਧਾਨ ਅਰੁਣ ਗਿੱਲ ਵੱਲੋਂ ਨਗਰ ਕੌਂਸਲ ਜਗਰਾਉਂ ਦੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੋਂ ਜਾਣੂ ਕਰਵਾਇਆ। ਜਗਰਾਉਂ ਅੰਦਰ ਕੂੜਾ ਸੁੱਟਣ ਲਈ ਸਫਾਈ ਸੇਵਕਾਂ ਨੂੰ ਆਉਦੀ ਵੱਡੀ ਸਮੱਸਿਆ ਅਤੇ ਵਾਰਡ ਵਾਇਜ਼ ਕੂੜਾ ਸੁੱਟਣ ਲਈ ਜਗਾਂ ਦੇ ਪ੍ਰਬੰਧ ਦੀ ਵੱਡੀ ਮੰਗ ਤੋਂ ਜਾਣੂ ਕਰਵਾਇਆ। ਪਿੱਛਲੇ ਡੇਢ ਸਾਲ ਤੋਂ ਰੈਕ-ਪਿੱਕਰਾ ਦੀ ਬਣਦੀ ਤਨਖਾਹ ਦੇਣ ਲਈ ਕਾਰਵਾਈ ਕਰਨਾ। 17 ਕਰਮਚਾਰੀਆਂ ਨੂੰ ਕੰਟਰੈਕਟਰ ਤੇ…
ਲੁਧਿਆਣਾ, 12 ਜੂਨ, 2025 : ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਏਕੀਕ੍ਰਿਤ ਚੋਣ ਕੰਟਰੋਲ ਕੇਂਦਰ ਦਾ ਨਿਰੀਖਣ ਕੀਤਾ ਤਾਂ ਜੋ 19 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਹੋਣ ‘ਤੇ ਸਾਰੇ ਪੋਲਿੰਗ ਬੂਥਾਂ ‘ਤੇ ਪੋਲਿੰਗ ਅਭਿਆਸ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਸਕੇ। ਹਰੇਕ ਪੋਲਿੰਗ ਬੂਥ ਤੋਂ ਵੈੱਬਕਾਸਟਿੰਗ, ਸੀ-ਵਿਜਿਲ ‘ਤੇ ਸ਼ਿਕਾਇਤਾਂ, ਆਨਲਾਈਨ ਅਤੇ ਟੈਲੀਫੋਨ ਸ਼ਿਕਾਇਤਾਂ, ਈ.ਵੀ.ਐਮ/ਪੋਲਿੰਗ ਪਾਰਟੀਆਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਦੀ ਜੀ.ਪੀ.ਐਸ ਨਿਗਰਾਨੀ, ਹੈਲਪਲਾਈਨ 1950, ਪੁਲਿਸ ਅਤੇ ਸੀ.ਪੀ.ਐਫ ਦੁਆਰਾ ਵਿਸ਼ੇਸ਼ ਨਾਕੇ, ਐਫ.ਐਸ.ਟੀ ਅਤੇ ਐਸ.ਐਸ.ਟੀ ਦੁਆਰਾ ਨਿਰੰਤਰ ਨਿਗਰਾਨੀ ਚੋਣ ਕੰਟਰੋਲ ਕੇਂਦਰ ‘ਤੇ ਕੀਤੀ ਜਾਵੇਗੀ। ਸ਼ਿਕਾਇਤ ਜਾਂ ਕਿਸੇ ਹੋਰ ਮੁੱਦੇ ਦੀ ਸੂਰਤ ਵਿੱਚ ਤੁਰੰਤ ਜਵਾਬ ਦੇਣ…
ਜਲੰਧਰ, 12 ਜੂਨ : ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ ‘ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ…
ਜਲੰਧਰ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind kejriwal ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ।…
ਜਲੰਧਰ, 12 ਜੂਨ : ਭਗਤ ਕਬੀਰ ਜੀ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜਿਸ ਦੀ ਮੌਜੂਦਾ ਪਦਾਰਥਵਾਦੀ ਯੁੱਗ ਵਿਚ ਬੇਹੱਦ ਮਹੱਤਤਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਮੋਹਿੰਦਰ ਭਗਤ ਨੇ ਸਥਾਨਕ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗਵ ਨਗਰ ਵਿਖੇ ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ਼ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਅਤੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੇ ਹਾਲੀਆ ਬਿਆਨ ਦਾ ਖੁੱਲ੍ਹ ਕੇ ਸਵਾਗਤ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਰਾਜਨੀਤੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਕਾਲਤ ਕੀਤੀ ਹੈ। ਜਾਖੜ ਨੇ ਸੁਝਾਅ ਦਿੱਤਾ ਕਿ ਸਾਰੇ ਰਾਜਨੀਤਿਕ ਆਗੂਆਂ ਨੂੰ ਡਰੱਗ ਟੈੱਸਟ ਕਰਵਾਉਣੇ ਚਾਹੀਦੇ ਹਨ ਅਤੇ ਆਪਣੀਆਂ ਜਾਇਦਾਦਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ, ਜਿਸ ਦੀ ਸ਼ੁਰੂਆਤ ਪਾਰਟੀ ਪ੍ਰਧਾਨਾਂ ਤੋਂ ਹੋਣੀ ਚਾਹੀਦੀ ਹੈ।ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਬੋਲਦਿਆਂ, ਅਮਨ ਅਰੋੜਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ, “ਆਮ ਆਦਮੀ ਪਾਰਟੀ ਦੀ ਸਥਾਪਨਾ ਅਰਵਿੰਦ ਕੇਜਰੀਵਾਲ ਦੁਆਰਾ ਰਾਜਨੀਤੀ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਲਿਆਉਣ ਦੇ ਦ੍ਰਿਸ਼ਟੀਕੋਣ…
ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ…
Chandigarh News in Punjabi : ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਸਿਖਲਾਈ ਦਾ ਮੁੱਖ ਉਦੇਸ਼ ਪੋਲਿੰਗ ਕਰਮਚਾਰੀਆਂ ਨੂੰ ਕਾਨੂੰਨ, ਨਿਯਮਾਂ ਅਤੇ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਉਦੇਸ਼ ਲਈ ਸਿਖਲਾਈ ਦੇ ਦੋ ਪੜਾਅ ਛੋਟੇ ਸਮੂਹਾਂ ਵਿੱਚ ਕਰਵਾਏ ਜਾਂਦੇ ਹਨ ਤਾਂ ਜੋ ਗੱਲਬਾਤ ਰਾਹੀਂ ਅਤੇ ਸ਼ੱਕ ਦੂਰ ਕਰਨ ਲਈ ਢੁਕਵਾਂ ਮੌਕਾ ਮਿਲ ਸਕੇ। ਸਿਖਲਾਈ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈਵੀਐਮ ਦੀ ਵਰਤੋਂ ਬਾਰੇ ਉਨ੍ਹਾਂ ਦੀ ਭੂਮਿਕਾ/ਕਰਤੱਵਾਂ ਨਾਲ ਸਬੰਧਤ ਸਿਖਲਾਈ ਦਿੱਤੀ ਜਾਂਦੀ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ…
ਚੰਡੀਗੜ੍ਹ, 11 ਜੂਨ 2025- UPSC ਯਾਨੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਪ੍ਰੀਲਿਮਜ਼ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਪ੍ਰੀਖਿਆ 25 ਮਈ ਨੂੰ ਹੋਈ ਸੀ। ਉਮੀਦਵਾਰ upsc.gov.in ‘ਤੇ ਜਾ ਕੇ ਨਤੀਜਾ ਦੇਖ ਸਕਦੇ ਹਨ।ਪ੍ਰੀਖਿਆ ਵਿੱਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਹੁਣ 22 ਅਗਸਤ ਨੂੰ ਮੇਨ ਪ੍ਰੀਖਿਆ ਦੇਣੀ ਪਵੇਗੀ। 979 ਅਸਾਮੀਆਂ ਲਈ 10 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ।ਇਸ ਤਰ੍ਹਾਂ ਨਤੀਜਾ ਦੇਖੋ…UPSC ਦੀ ਅਧਿਕਾਰਤ ਵੈੱਬਸਾਈਟ upsc.gov.in ‘ਤੇ ਜਾਓ।ਹੋਮ ਪੇਜ ‘ਤੇ ‘ਵਟਸ ਨਿਊ’ ‘ਤੇ ਕਲਿੱਕ ਕਰੋ।ਸਿਵਲ ਸੇਵਾਵਾਂ ਪ੍ਰੀਲਿਮਜ਼ ਨਤੀਜਾ 2025 PDF ‘ਤੇ ਕਲਿੱਕ ਕਰੋ।ਤੁਸੀਂ ਮੇਨ ਲਈ ਚੁਣੇ ਗਏ ਉਮੀਦਵਾਰਾਂ ਦੇ ਰੋਲ ਨੰਬਰਾਂ ਦੀ ਸੂਚੀ ਵੇਖੋਗੇ।

