Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 25 ਮਾਰਚ:ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੁੱਧਵਾਰ ਨੂੰ ਪਿੰਡ ਮਾਣਕਵਾਲ ਦੇ ਕਮਿਊਨਟੀ ਹਾਲ ਵਿਖੇ ‘ਮੇਰੀ ਯੋਗਤਾ ਮੇਰੀ ਪਹਿਚਾਣ’ ਤਹਿਤ ਉੱਚ ਯੋਗਤਾ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਦੇ ਘਰਾਂ ਅੱਗੇ ਉਨ੍ਹਾਂ ਦੇ ਨਾਮ ਸਮੇਤ ਪ੍ਰਾਪਤ ਉੱਚ ਯੋਗਤਾ ਲਿਖ ਕੇ ਨੇਮ ਪਲੇਟਾਂ ਲਗਾਉਣ ਲਈ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਗੁਰਮੀਤ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਦੇਖਿਆ ਜਾਵੇ ਤਾਂ ਪਿਛਲਿਆਂ ਵਰ੍ਹਿਆਂ ਦੌਰਾਨ ਸਾਡੀਆਂ ਬੇਟੀਆਂ…

Read More

ਲੁਧਿਆਣਾ, 25 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਕੌਂਸਲਰ ਜਗਮੀਤ ਸਿੰਘ ਨੋਨੀ ਅਤੇ ਬਲਾਕ ਪ੍ਰਧਾਨ ਵਿਪਨ ਸੇਠੀ ਵਲੋ ਵਾਰਡ ਨੰਬਰ 42 ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ ਤੋਰ ’ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸਿੱਧੂ ਦੇ ਨਾਲ ਚੇਅਰਮੈਨ…

Read More

ਨਵੀਂ ਦਿੱਲੀ: 24 ਮਾਰਚ, 2026 : ਪੱਛਮੀ ਏਸ਼ੀਆ (West Asia) ਵਿੱਚ ਤੇਜ਼ੀ ਨਾਲ ਵਿਗੜ ਰਹੇ ਹਾਲਾਤ ਅਤੇ ਵਧਦੇ ਜੰਗੀ ਤਣਾਅ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਆਪਣੀ ਸੁਰੱਖਿਆ ਰਣਨੀਤੀ ਨੂੰ ਬੇਹੱਦ ਸਖ਼ਤ ਕਰ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਉੱਚ-ਪੱਧਰੀ ਅਤੇ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਦੇਸ਼ ਦੀ ਰੱਖਿਆ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਅਹਿਮ ਬੈਠਕ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ (CDS), ਤਿੰਨਾਂ ਸੈਨਾਵਾਂ ਦੇ ਮੁਖੀ, ਰੱਖਿਆ ਸਕੱਤਰ ਅਤੇ DRDO ਦੇ ਚੇਅਰਮੈਨ ਸਮੇਤ ਰੱਖਿਆ ਵਿਭਾਗ ਦੇ ਤਮਾਮ ਚੋਟੀ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਖੇਤਰੀ ਟਕਰਾਅ ਦੇ ਵਧਣ…

Read More

ਤਰਨਤਾਰਨ/ਪੱਟੀ: 24 ਮਾਰਚ, 2026 :ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਮਚ ਗਈ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ (Police Remand) ‘ਤੇ ਭੇਜ ਦਿੱਤਾ।ਮੰਗਲਵਾਰ ਨੂੰ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸਰਕਾਰੀ ਵਕੀਲਾਂ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਲੰਬੇ ਰਿਮਾਂਡ ਦੀ ਮੰਗ ਕੀਤੀ ਸੀ।

Read More

ਲੁਧਿਆਣਾ, 24 ਮਾਰਚ – ਸੀ-ਪਾਈਟ ਕੈਂਪ ਲੁਧਿਆਣਾ ਵੱਲੋਂ ਆਗਾਮੀ ਜੂਨ ਮਹੀਨੇ ਵਿੱਚ ਹੋਣ ਵਾਲੇ ਅਗਨੀਵੀਰ (ਫੌਜ) ਦੇ ਲਿਖਤੀ ਪੇਪਰ (ਸੀ.ਈ.ਈ.) ਦੀ ਮੁਫ਼ਤ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਪੇਪਰ ਲਈ ਰਜਿਸਟਰੇਸ਼ਨ ਦੀ ਆਖਰੀ ਮਿਤੀ 01 ਅਪ੍ਰੈਲ, 2026 ਨਿਰਧਾਰਿਤ ਕੀਤੀ ਗਈ ਹੈ।ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ (ਫੌਜ) ਦਾ ਲਿਖਤੀ ਪੇਪਰ (ਸੀ.ਈ.ਈ.) ਜੂਨ ਵਿੱਚ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਉਹ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਟ੍ਰੇਨਿੰਗ ਦਾ ਲਾਭ ਲੈ ਸਕਦੇ ਹਨ।ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ…

Read More

ਲੁਧਿਆਣਾ, 24 ਮਾਰਚ:ਸੜਕ ਸੰਪਰਕ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕੀ ਪ੍ਰੋਜੈਕਟ ‘ਤੇ ਕਰੀਬ 5.31 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦੀ ਚੌੜਾਈ 10 ਤੋਂ 18 ਫੁੱਟ ਤੱਕ ਕੀਤੀ ਗਈ ਹੈ ਅਤੇ ਇਸ ਦੀ ਲੰਬਾਈ 7.54 ਕਿਲੋਮੀਟਰ ਦੇ ਹਿੱਸੇ ਨੂੰ ਕਵਰ ਕਰਦੀ ਹੈ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੀ ਗਈ…

Read More

ਖੰਨਾ, ਦੋਰਾਹਾ, ਲੁਧਿਆਣਾ, 24 ਮਾਰਚ: ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਡੀ.ਆਈ.ਜੀ. ਲੁਧਿਆਣਾ, ਰੇਂਜ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਦਰਪਣ ਆਹਲੂਵਾਲੀਆ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਖੰਨਾ ਦੀ ਰਹਿਨੁਮਾਈ ਹੇਠ ਗੈਗਸਟਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸੇਸ਼ ਮਹਿੰਮ ਚਲਾਈ ਗਈ ਹੈ, ਇਸ ਮੁਹਿੰਮ ਦੋਰਾਨ ਸ਼੍ਰੀ ਪਵਨਜੀਤ, ਪੀ.ਪੀ.ਐਸ, ਕਪਤਾਨ ਪੁਲਿਸ (ਆਈ) ਦੀ ਅਗਵਾਈ ਹੇਠ ਸ਼੍ਰੀ ਮੋਹਿਤ ਕੁਮਾਰ ਸਿੰਗਲਾ, ਪੀ.ਪੀ.ਐੱਸ, ਉਪ ਕਪਤਾਨ ਪੁਲਿਸ (ਆਈ), ਇੰਸਪੈਕਟਰ ਅਕਾਸ਼ ਦੱਤ, ਮੁੱਖ ਅਫਸਰ, ਥਾਣਾ ਦੋਰਾਹਾ, ਇੰਸਪੈਕਟਰ ਜਸ਼ਨਪ੍ਰੀਤ ਸਿੰਘ ਇੰਚਾਰਜ ਸੀ.ਆਈ.ਏ, ਖੰਨਾ, ਸਬ-ਇੰਸਪੈਕਟਰ ਸੁਖਦੀਪ ਸਿੰਘ, ਇੰਚਾਰਜ ਨਾਰਕੋਟਿਕ ਸੈੱਲ, ਖੰਨਾ ਸਮੇਤ ਪੁਲਿਸ ਪਾਰਟੀ ਨੇ ਉਕਤ ਮੁਕੱਦਮੇ ਵਿੱਚ ਕੁੱਲ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ…

Read More

ਚੰਡੀਗੜ੍ਹ, 23 ਮਾਰਚ 2026: ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਜ ਵੱਜ ਕੇ ਕਿਹਾ ਹੈ ਕੇ ਅਸੀਂ ਰਾਜਸਥਾਨ ਨੂੰ ਜਾ ਰਹੇ ਨਹਿਰੀ ਪਾਣੀ ਦੀ ਕੀਮਤ ਵਸੂਲਾਂਗੇ । ਓਹਨਾ ਕਿਹਾ ਹੈ ਕਿ ਰਾਜਸਥਾਨ 1960 ਤੱਕ ਪੰਜਾਬ ਨੂੰ ਪਾਣੀ ਦੀ ਕੀਮਤ ਦਿੰਦਾ ਰਿਹਾ ਹੈ ਪਰ 1960 ਚ ਪਾਕਿਸਤਾਨ ਨਾਲ ਹੋਏ ਸਿੰਧ ਜਲ ਸਮਝੌਤੇ ਮਗਰੋਂ ਰਾਜਸਥਾਨ ਪੈਸੇ ਦੇਣੋਂ ਹਟ ਗਿਆ ਤੇ ਪੰਜਾਬ ਮੰਗਣੋਂ ਹਟ ਗਿਆ ਪਰ ਹੁਣ ਅਸੀਂ ਪੈਸੇ ਮੰਗਾਂਗੇ। ਜੇ ਨਾ ਦਿੱਤੇ ਤਾਂ ਅਸੀਂ ਅਦਾਲਤ ਰਾਹੀਂ ਲਵਾਂਗੇ , ਮੁੱਖ ਮੰਤਰੀ ਨੇ ਕਿਹਾ ਕਿ ਬੀਤੇ 60 ਸਾਲਾਂ ਦਾ ਬਕਾਇਆ 1 ਲੱਖ 44 ਹਜ਼ਾਰ ਕਰੋੜ ਬਣਦਾ ਹੈ ਰਾਜਸਥਾਨ ਵੱਲ। ਪੰਜਾਬ ਵਿਧਾਨ…

Read More

ਜਲੰਧਰ, 23 ਮਾਰਚ : ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਬੜ੍ਹਾਵਾ ਮਿਲਣ ਜਾ ਰਿਹਾ ਹੈ, ਕਿਉਂਕਿ ਰਾਜ 40 ਸਾਲਾਂ ਬਾਅਦ ਰਾਸ਼ਟਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ (ਬੀਏਆਈ) ਨੇ 38ਵੀਂ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਪੰਜਾਬ ਨੂੰ ਸੌਂਪੀ ਹੈ।ਜਾਣਕਾਰੀ ਦਿੰਦੇ ਹੋਏ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ 9 ਤੋਂ 12 ਦਸੰਬਰ 2026 ਤੱਕ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ, ਜਲੰਧਰ ਵਿੱਚ ਕਰਵਾਈ ਜਾਵੇਗੀ। ਇਸ ਵਿੱਚ 33 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲਗਭਗ 350 ਖਿਡਾਰੀ ਹਿੱਸਾ ਲੈਣਗੇ। ਪੰਜਾਬ ਵਿੱਚ ਇਸ ਤੋਂ ਪਹਿਲਾਂ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ 1987 ਵਿੱਚ ਜਲੰਧਰ ਵਿੱਚ ਹੀ ਹੋਈ ਸੀ।ਖੰਨਾ ਨੇ…

Read More