- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਪਾਇਲ, ਲੁਧਿਆਣਾ, 22 ਮਈ :ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਦੋਰਾਹਾ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਇਲ ਦੇ ਉਪ ਮੰਡਲ ਮੈਜਿਸਟਰੇਟ ਸ੍ਰੀ ਪ੍ਰਦੀਪ ਸਿੰਘ ਬੈਂਸ ਅਤੇ ਪ੍ਰਧਾਨ ਨਗਰ ਕੌਂਸਲ ਦੋਰਾਹਾ ਸੁਦਰਸ਼ਨ ਕੁਮਾਰ ਪੱਪੂ ਵੀ ਸ਼ਾਮਲ ਸਨ। ਮੀਟਿੰਗ ਵਿਚ ਸਭ ਤੋਂ ਪਹਿਲਾਂ ਵਿਧਾਇਕ ਗਿਆਸਪੁਰਾ ਨੇ ਮਨਰੇਗਾ ਵਿਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਤੁਰੰਤ ਦੂਰ ਕਰਨ ਦੇ ਅਦੇਸ਼ ਦਿੰਦਿਆਂ ਕਿਹਾ ਕਿ ਮਨਰੇਗਾ ਅਧੀਨ ਪਿੰਡਾਂ ‘ਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਕੰਮ ਕਰਨ ਦਾ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ ਅਤੇ ਵਿਕਾਸ ਦੇ ਨਿਰਵਿਘਨ ਕੰਮ ਕੀਤੇ ਜਾਣ…
ਚੰਡੀਗੜ੍ਹ, 22 ਮਈ 2025 – ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ…
ਚੰਡੀਗੜ੍ਹ, 22 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ…
ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 22 ਮਈ 2025 – ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ…
ਧੂਰੀ (ਸੰਗਰੂਰ), 22 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ…
ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ।…
ਜਲੰਧਰ, 21 ਮਈ : ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਇਸ ਦੇ ਬਦਲਵੇਂ ਟਿਕਾਊ ਸਾਧਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ‘ਕੋਂਬੈਟ ਪਲਾਸਟਿਕ ਪਲਿਊਸ਼ਨ’ ਵਿਸ਼ੇ ਤਹਿਤ ਲੜੀਵਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ-1 ਵੱਲੋਂ ਐਕਸੀਅਨ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਮੈ/ਸ ਓਮ ਪਲਪ ਪ੍ਰੋਡਿਊਸਿਜ਼ (ਬਾਇਓਡੀਗ੍ਰੇਡੇਬਲ ਟੇਬਲਵੇਅਰ ਮੈਨੂਫੈਕਚਰਿੰਗ ਯੂਨਿਟ) ਦੇ ਸਹਿਯੋਗ ਨਾਲ ਬੱਸ ਸਟੈਂਡ ਜਲੰਧਰ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਐਸ.ਡੀ.ਓ. ਮਨਪ੍ਰੀਤ ਸਿੰਘ ਜੌੜਾ ਅਤੇ ਮਨਵਿੰਦਰ ਸਿੰਘ ਹੁੰਦਲ ਵੱਲੋਂ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਯਾਤਰੀਆਂ ਸਮੇਤ ਆਮ ਲੋਕਾਂ ਨੂੰ ਇਕ ਵਾਰ…
ਜਲੰਧਰ, 21 ਮਈ : ਲਗਭਗ 10-12 ਸਾਲਾਂ ਤੋਂ ਲੰਬਿਤ ਬਰਲਟਨ ਪਾਰਕ ਪ੍ਰਾਜੈਕਟ ਦੇ ਦੁਬਾਰਾ ਸ਼ੁਰੂ ਹੋਣ ਦੀ ਖ਼ਬਰ ਨਾਲ ਪੂਰੇ ਜਲੰਧਰ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਬਹੁਉਦੇਸ਼ੀ ਪ੍ਰਾਜੈਕਟ ਦੇ ਮੁੜ ਸ਼ੁਰੂ ਹੋਣ ‘ਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੈਂਕੜੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਪੂਰੇ ਕੀਤੇ ਹਨ। ਉਨ੍ਹਾਂ ਦੇ ਪ੍ਰਗਤੀਸ਼ੀਲ ਉਪਰਾਲਿਆਂ ਨੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਤਵਾਦ ਅਤੇ ਨਸ਼ਿਆਂ ਦੇ…
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ…
ਜਲੰਧਰ, 21 ਮਈ : ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜੁਆਇੰਟ ਡਾਇਰੈਕਟਰ ਮਨਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ, ਜਿਨ੍ਹਾਂ ਨੇ ਸ਼੍ਰੀ ਥਾਪਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਵਿਆਪਕ ਪੱਧਰ ’ਤੇ ਜਨਤਾ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੇ ਅਣਥੱਕ ਯਤਨ ਜਾਰੀ ਰੱਖਣਗੇ। 2011 ਬੈਚ ਦੇ ਅਧਿਕਾਰੀ, ਸ਼੍ਰੀ ਥਾਪਰ ਨੂੰ ਲੋਕ ਸੰਪਰਕ ਵਿਭਾਗ ਵਿੱਚ ਦਹਾਕੇ ਤੋਂ ਵੱਧ ਦਾ ਤਜ਼ੁਰਬਾ ਹੈ। ਉਹ ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ…

