- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਪਟਿਆਲਾ, 18 ਮਈ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਪਟਿਆਲਾ ਨੂੰ ਹੜ੍ਹਾਂ ਦੀ ਕਰੋਪੀ ਦਾ ਸ਼ਿਕਾਰ ਦੱਸ ਕੇ ਨੱਥ ਚੂੜਾ ਚੜਾ ਕੇ ਰਾਜਨੀਤੀ ਕਰਨ ਵਾਲਿਆਂ ਨੇ ਕਦੇ ਵੀ ਪਟਿਆਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਵਿਗਿਆਨਿਕ ਢੰਗ ਨਹੀਂ ਅਪਣਾਇਆ, ਸਗੋਂ ਲੋਕਾਂ ਨੂੰ ਗੁਮਰਾਹ ਹੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਟਿਆਲਾ ਲਈ ਕਰੋਪੀ ਮੰਨੀ ਜਾਂਦੀ ਵੱਡੀ ਤੇ ਛੋਟੀ ਨਦੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਬਣਾ ਦੇਵੇਗੀ, ਇਸ ਲਈ ਪੂਰਾ ਪ੍ਰੋਜੈਕਟ ਬਣਾਇਆ ਗਿਆ ਹੈ। ਉਹ ਅੱਜ ਵੱਡੀ ਤੇ ਛੋਟੀ ਨਦੀ ਦੇ ਪ੍ਰੋਜੈਕਟ…
ਬਠਿੰਡਾ, 18 ਮਈ 2025: ਕਥਿਤ ਸਿਆਸੀ ਸ਼ਹਿ ’ਤੇ ਬਠਿੰਡਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਅਧੀਨ ਆਉਂਦੇ ਪਿੰਡ ਤੁੰਗਵਾਲੀ ਦੀ ਬੱਕਰਾ ਮੰਡੀ ਬੰਦ ਕਰਵਾਉਣ ਨਾਲ ਇਕੱਲੇ ਪੰਜਾਬ ਦੇ ਹਜ਼ਾਰਾਂ ਦੀ ਤਾਦਾਦ ’ਚ ਬੱਕਰੀ ਪਾਲਕਾਂ ਦੀ ਰੋਜੀ ਰੋਟੀ ਦਾ ਸੰਕਟ ਬਣ ਗਿਆ ਹੈ। ਲੰਘੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਨੇ ਤੁੰਗਵਾਲੀ ਦੀ ਬੱਕਰਾ ਮੰਡੀ ਬੰਦ ਕਰਵਾ ਦਿੱਤੀ ਹੈ। ਇਲਾਕੇ ਵਿੱਚ ਚੁੰਝ ਚਰਚਾ ਹੈ ਕਿ ਹਾਕਮ ਧਿਰ ਦੇ ਇੱਕ ਪ੍ਰਭਾਵਸ਼ਾਲੀ ਆਗੂ ਦੇ ਕਥਿਤ ਇਸ਼ਾਰੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਚਰਚਾਵਾਂ ਮੁਤਾਬਕ ਲੋਕ ਬੱਕਰਾ ਮੰਡੀ ਬੰਦ ਕਰਨ ਨੂੰ ਰਾਮਾ ਰਿਫਾਇਨਰੀ ਤੋਂ ਬਾਅਦ ਭੁੱਚੋ ਮੰਡੀ ਹਲਕੇ ਵਿੱਚ ਕਥਿਤ…
ਡੇਰਾਬੱਸੀ/ਐਸ ਏ ਐਸ ਨਗਰ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ/ਨਕਲੀ ਸ਼ਰਾਬ ਦੇ ਖ਼ਤਰੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਰੋਪੜ ਰੇਂਜ ਦੇ ਡੀ ਆਈ ਜੀ ਸ. ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ, ਜ਼ਿਲ੍ਹੇ ਚ ਵੱਖ-ਵੱਖ ਥਾਵਾਂ ‘ਤੇ ਅੰਤਰ-ਰਾਜੀ ਸਰਹੱਦਾਂ ‘ਤੇ ਵਿਸ਼ੇਸ਼ ਚੈੱਕਪੋਸਟਾਂ/ਨਾਕਾਬੰਦੀਆਂ ਲਾ ਕੇ ‘ਆਪ੍ਰੇਸ਼ਨ ਸੀਲ’ ਤਹਿਤ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਹ ਜਾਣਕਾਰੀ ਐਤਵਾਰ ਨੂੰ ਐਸ ਐਸ ਪੀ ਐਸ ਏ ਐਸ ਨਗਰ ਸ. ਹਰਮਨਦੀਪ ਸਿੰਘ ਹਾਂਸ ਨੇ ਦਿੰਦਿਆਂ ਦੱਸਿਆ…
ਚੰਡੀਗੜ੍ਹ/ਅੰਮ੍ਰਿਤਸਰ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ…
ਚੰਡੀਗੜ੍ਹ, 18 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ…
ਲੁਧਿਆਣਾ, 18 ਮਈ, 2025: ਮਨੋਰੋਗ ਮਾਹਿਰਾਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਐਤਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿਖੇ “ਸਾਂਝੀ ਰਾਹ” ਸਿਰਲੇਖ ਵਾਲਾ ਇੱਕ ਸਮਾਗਮ ਕਰਵਾਇਆ। ਇਹ ਸਮਾਗਮ ਸੂਬਾ ਸਰਕਾਰ ਦੀ ਅਗਵਾਈ ਹੇਠ ਚੱਲ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦਾ ਹਿੱਸਾ ਸੀ ਅਤੇ ਇਸਨੇ ਪੰਜਾਬ ਭਰ ਦੇ ਸਰਕਾਰੀ ਅਧਿਕਾਰੀਆਂ ਅਤੇ ਮਨੋਵਿਗਿਆਨੀਆਂ ਵਿਚਕਾਰ ਇੱਕ ਸਹਿਯੋਗੀ ਮੀਟਿੰਗ ਦਾ ਕੰਮ ਕੀਤਾ। ਇਸ ਸਮਾਗਮ ਵਿੱਚ ਮੌਜੂਦ ਪਤਵੰਤਿਆਂ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ; ਰਾਜ ਸਭਾ ਮੈਂਬਰ ਸੰਸਦ ਸੰਜੀਵ ਅਰੋੜਾ; ਪੰਜਾਬ ਦੇ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ; ਡਾ. ਬਸੰਤ ਗਰਗ, ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ; ਡਾ. ਹਿਤੇਂਦਰ…
ਚੰਡੀਗੜ੍ਹ, 17 ਮਈ 2025 – ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ…
ਮੋਹਾਲੀ/ਚੰਡੀਗੜ੍ਹ, 17 ਮਈ 2025 – ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਐਲਾਨ ਕਰਦਿਆਂ ਕਿਹਾ ਕਿ ਦੇਸ਼ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਤੁਰਕੀ ਅਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਆਪਣੇ ਸਾਰੇ ਸਮਝੌਤਿਆਂ (ਐਮਓਯੂ) ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।ਚੰਡੀਗੜ੍ਹ ਯੂਨੀਵਰਸਿਟੀ ਵਲੋਂ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਦੇ ਹੋਇਆ ਇਹ ਫੈਸਲਾ ਲਿਆ ਗਿਆ ਹੈ।ਇਸ ਫੈਸਲੇ ਵਿੱਚ ਵਿਦਿਆਰਥੀ ਅਤੇ ਫੈਕਲਟੀ ਐਕਸਚੇਂਜ ਪ੍ਰੋਗਰਾਮਾਂ, ਸਾਂਝੇ ਖੋਜ ਪ੍ਰੋਜੈਕਟਾਂ, ਦੋਹਰੀ ਡਿਗਰੀ ਪ੍ਰੋਗਰਾਮ ਅਤੇ ਦੋਵਾਂ ਦੇਸ਼ਾਂ ਦੀਆਂ ਸੰਸਥਾਵਾਂ ਨਾਲ ਹਰ ਤਰ੍ਹਾਂ ਦੇ ਅਕਾਦਮਿਕ ਸਹਿਯੋਗ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨਾ ਸ਼ਾਮਲ ਹੈ।ਯੂਨੀਵਰਸਿਟੀ ਦਾ…
ਚੰਡੀਗੜ੍ਹ/ਅੰਮ੍ਰਿਤਸਰ, 17 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼…
ਚੰਡੀਗੜ੍ਹ, 17 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 77 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,746 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ…

