Author: On Point Channel

“I’m a Newswriter, “I write about the trending news events happening all over the world.

ਨਵਾਂਸ਼ਹਿਰ/ਚੰਡੀਗੜ੍ਹ, 16 ਮਈ 2025 – ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਸੂਬਾ ਪੱਧਰੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਹਿੱਸਾ ਹੈ ਜਿਸਦਾ ਉਦੇਸ਼ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਇੱਥੇ ਆਉਣ ਤੋਂ ਪਹਿਲਾਂ ਮੈਂ ਸੋਚਿਆ ਸੀ ਕਿ ਲੋਕ ਕਹਿਣਗੇ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ, ਨਸ਼ਿਆਂ…

Read More

ਲਖਨਪਾਲ (ਜਲੰਧਰ), 16 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ…

Read More

ਚੰਡੀਗੜ੍ਹ, 16 ਮਈ 2025 – ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ…

Read More

ਲੰਗੜੋਆ (ਐਸ.ਬੀ.ਐਸ. ਨਗਰ), 16 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਵਿਆਪਕ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ੇ ਦਾ ਖ਼ਾਤਮਾ ਕਰਨਾ ਹੈ। ਇਸ ਸਮਾਗਮ ਦੌਰਾਨ, ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਲੋਕਾਂ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਲੜਾਈ ਵਿੱਚ ਸਰਗਰਮ ਯੋਧੇ ਬਣਨ ਲਈ ਉਤਸ਼ਾਹਿਤ ਕੀਤਾ। ਮੁੱਖ ਮੰਤਰੀ ਮਾਨ ਨੇ ਆਪਣੇ ਆਪ…

Read More

ਚੰਡੀਗੜ੍ਹ, 16 ਮਈ 2025 – ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ…

Read More

ਲਖਨਪਾਲ (ਜਲੰਧਰ), 16 ਮਈ 2025 – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ…

Read More

ਚੰਡੀਗੜ੍ਹ, 15 ਮਈ 2025 – ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ…

Read More

ਚੰਡੀਗੜ੍ਹ, 15 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ…

Read More

ਜਲਾਲਾਬਾਦ, 15 ਮਈ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਲਈ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਘਰਾਂ ਦੇ ਨੇੜੇ ਫਸਲ ਵੇਚਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਨਾਲ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ…

Read More

ਚੰਡੀਗੜ੍ਹ, 15 ਮਈ 2025: ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵਿਧੀ ਵਿਭਾਗ (ਨਿਆਂਇਕ-1 ਸ਼ਾਖਾ) ਵਲੋਂ 15 ਮਈ 2025 ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਿਕ ਮੈਮੋ (ਮੈਮੋ ਨੰਬਰ HOME-JD-10ESTB/3/2023-4JUD1/586) ਰਾਹੀਂ ਸੂਚਿਤ ਕੀਤਾ ਗਿਆ। ਇਹ ਫ਼ੈਸਲਾ 30 ਮਾਰਚ 2025 ਦੀ ਸੂਚਨਾ ਦੇ ਤਹਿਤ ਲਿਆ ਗਿਆ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਦੀਆਂ ਸ਼ਰਤਾਂ ਅਤੇ ਨਿਯਮਾਂ ਦਾ ਜ਼ਿਕਰ ਹੈ। ਸਰਕਾਰ ਦਾ ਇਹ ਕਦਮ ਐਡਵੋਕੇਟ ਜਨਰਲ ਦੇ ਅਹੁਦੇ ਦੀ ਮਹੱਤਾ ਨੂੰ ਦਰਸਾਉਂਦਾ ਹੈ ਅਤੇ ਰਾਜ ਵਿਚ ਕਾਨੂੰਨੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਏਗਾ। ਐਡਵੋਕੇਟ ਜਨਰਲ ਨੂੰ ਕੈਬਨਿਟ ਮੰਤਰੀ ਦਾ ਦਰਜਾ…

Read More