- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।ਸਥਾਨਕ ਰੈੱਡ ਕਰਾਸ ਭਵਨ ਤੋਂ 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਯਾਤਰਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ…
ਲੁਧਿਆਣਾ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਇਕ-ਵਲੰਟੀਅਰ ਮਿਲਣੀ ਦੋਰਾਨ ਵਾਰਡ-92 ਅੰਤੇ ਵਾਰਡ 68 ਦੇ ਡਿਵੈਲਮੈਂਟ ਯੋਧਿਆਂ ਦੀ ਟੀਮ ਨਾਲ ਐਤਵਾਰ ਨੂੰ ਬ੍ਰੇਕਫਾਸਟ ਦੇ ਟੇਬਲ ਤੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਥਾਨਕ ਸਲੇਮ ਟਾਬਰੀ ਸਥਿਤ ਵਿਧਾਇਕ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਵਾਰਡ ਕੌਂਸਲਰ ਬਿੱਟੂ ਭਾਰਦਵਾਜ ਅੱਚੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ ਦੀ ਅਗਵਾਈ ਹੇਠ ਵਾਰਡ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ 100 ਤੋਂ ਵੱਧ ਪਤਵੰਤੇ ਹਾਜ਼ਰ ਸਨ। ਵਿਧਾਇਕ ਬੱਗਾ ਨੇ ਆਪਣੇ ਵਿਧਾਇਕ ਦੇ ਤੋਰ ਤੇ ਅਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦੋਹਾਂ ਵਾਰਡਾਂ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਫੀਡਬੈਕ ਲਿਆ। ਵਿਧਾਇਕ ਬੱਗਾ ਨੇ ਪਿਛਲੀਆਂ ਸਰਕਾਰਾਂ ਦੀ…
ਵਿਧਾਇਕ ਸਿੱਧੂ, ਕੌਂਸਲਰ ਸੋਮਾ ਤੇ ਸੱਗੂ ਵੱਲੋਂ ਕੈਬਨਿਟ ਮੰਤਰੀ ਅਰੋੜਾ “ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ” ਨਾਲ ਸਨਮਾਨਿਤ
ਲੁਧਿਆਣਾ, 23 ਮਾਰਚ – ਬੀਤੇ ਦਿਨੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲਗਭਗ 1.74 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਵਿਖਾਈ ਗਈ ਜਿਹਨਾਂ ਵਿਚ ਚਿਲਡਰਨ ਡੇਅ ਬਹੁ ਮੰਤਵੀ ਖੇਡ ਪਾਰਕ, ਸਿਵਰ ਲਾਈਨਾਂ ਦੇ ਜਾਲ ਵਿਛਾਉਣ ਅਤੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਨਾਮ ‘ਤੇ ਲਾਇਬ੍ਰੇਰੀ ਸਥਾਪਿਤ ਕਰਨਾ ਸ਼ਾਮਲ ਹਨ, ਦੇ ਨੀਹ ਪੱਥਰ ਰੱਖੇ ਗਏ। ਇਸੇ ਸੰਦਰਭ ਵਿਚ ਅੱਜ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਕੌਂਸਲਰ ਪਰਮਿੰਦਰ ਸੋਮਾ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਵੱਲੋਂ ਮੰਤਰੀ ਅਰੋੜਾ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਚਰਨਜੀਤ…
ਲੁਧਿਆਣਾ, 23 ਮਾਰਚ – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ…
ਲੁਧਿਆਣਾ, 23 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਭਾਈ ਮੰਨਾ ਸਿੰਘ ਨਗਰ ਵਿਖੇ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਦੇ ਨਾਲ ਚੇਅਰਮੈਨ ਚਾਵਲਾ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਮੌਕੇ ’ਤੇ ਨਿਪਟਾਰਾ ਵੀ ਕੀਤਾ। ਵਿਧਾਇਕ ਬੱਗਾ ਅਤੇ ਚੇਅਰਮੈਨ ਚਾਵਲਾ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ…
ਜਲੰਧਰ, 22 ਮਾਰਚ : ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 49,680 ਮਿਲੀਲੀਟਰ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।ਸਹਾਇਕ ਕਮਿਸ਼ਨਰ (ਐਕਸਾਈਜ਼), ਜਲੰਧਰ ਵੈਸਟ ਰੇਂਜ ਨਵਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ. (ਐਕਸਾਈਜ਼) ਐਸ.ਕੇ. ਗਰਗ ਵੱਲੋਂ ਜਾਰੀ ਹਦਾਇਤਾਂ ‘ਤੇ ਇੱਕ ਵਿਸ਼ੇਸ਼ ਟੀਮ, ਜਿਸ ਵਿੱਚ ਜਸਪ੍ਰੀਤ ਸਿੰਘ, ਐਕਸਾਈਜ਼ ਅਫ਼ਸਰ, ਵੈਸਟ-ਬੀ ਅਤੇ ਮਨਜੀਤ ਸਿੰਘ ਢੀਂਡਸਾ, ਐਕਸਾਈਜ਼ ਇੰਸਪੈਕਟਰ, ਐਕਸਾਈਜ਼ ਸਰਕਲ ਬਸਤੀਆਂ ਸ਼ਾਮਲ ਸਨ, ਵੱਲੋਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ‘ਤੇ ਰਾਜ ਨਗਰ, ਬਸਤੀ ਬਾਵਾ ਖੇਲ, ਕਪੂਰਥਲਾ ਰੋਡ ਸਥਿਤ ‘ਜੂਸ ਕਾਰਨਰ’ ਦੇ ਪਿਛਲੇ ਪਾਸੇ ਇੱਕ ਦੁਕਾਨ ਦੇ ਬੇਸਮੈਂਟ ਵਿੱਚ ਛਾਪੇਮਾਰੀ ਕੀਤੀ।ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ 176 ਨਿੱਪ (Nips) ਅਤੇ…
ਪਾਇਲ, ਖੰਨਾ, ਲੁਧਿਆਣਾ, 22 ਮਾਰਚ:ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਾਇਲ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 56.06 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ।ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਇਲ ਦੇ ਵਾਰਡ ਨੰਬਰ 10 ਵਿੱਚ ਕਰੀਬ 27.33 ਲੱਖ ਰੁਪਏ ਦੀ ਲਾਗਤ ਨਾਲ ਮਨੋਹਰ ਕਰਿਆਨਾ ਸਟੋਰ ਪੰਜਪੀਰ ਵਾਲੀ ਗਲੀ ਤੇ ਇੰਟਰਲਾਕ ਟਾਈਲਾਂ ਲਗਾਉਣ, ਪਾਇਲ ਦੇ ਵਾਰਡ ਨੰਬਰ 2 ਵਿੱਚ ਕਰੀਬ 15.83 ਲੱਖ ਰੁਪਏ ਦੀ ਲਾਗਤ ਨਾਲ ਬਾਜੀਗਰ ਬਸਤੀ ਦੀ ਧਰਮਸ਼ਾਲਾ ਦੀ ਰੇਨੋਵੇਸ਼ਨ ਕਰਨ ਅਤੇ ਪਾਇਲ ਦੇ ਵਾਰਡ ਨੰਬਰ 9 ਵਿੱਚ ਕਰੀਬ 12.90…
ਲੁਧਿਆਣਾ, 22 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 35 ਦੇ ਮਹਾਸਿੰਘ ਨਗਰ ਵਿੱਚ ਲੰਬੇ ਸਮੇਂ ਤੋਂ ਲੰਬਿਤ ਪਈ ਸੜਕ ਨਿਰਮਾਣ ਦੀ ਮੰਗ ਨੂੰ ਪੂਰਾ ਕਰਦਿਆਂ ਪ੍ਰੋਜੈਕਟ ਦੀ ਸ਼ੁਰੁਆਤ ਕਰਵਾਈ।ਲਗਭਗ 43 ਲੱਖ ਰੁਪਏ ਦੀ ਲਾਗਤ ਵਾਲੇ ਇਸ ਵਿਕਾਸ ਕਾਰਜ ਅਧੀਨ ਇਲਾਕੇ ਦੀਆਂ ਸੜਕਾਂ ਨੂੰ ਆਰ ਐਮ ਸੀ ਨਾਲ ਮਜ਼ਬੂਤ ਅਤੇ ਆਧੁਨਿਕ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੀ ਤਸਵੀਰ ਬਦਲ ਜਾਵੇਗੀ।ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਖਰਾਬ ਸੜਕਾਂ ਕਾਰਨ ਉਹਨਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਤ ਬਹੁਤ ਹੀ ਗੰਭੀਰ ਹੋ ਜਾਂਦੀ ਸੀ…
ਖੰਨਾ, ਲੁਧਿਆਣਾ, 22 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਮੈਂਬਰ ਧਰਮਿੰਦਰ ਸਿੰਘ ਰੂਪਰਾਏ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਨ ਬਾਜ਼ਾਰ ਖੰਨਾ ਵਿਖੇ ਬੀਤੇ ਕੱਲ੍ਹ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਹੱਲ ਕਰਵਾਈਆਂ ਗਈਆਂ ਅਤੇ ਰਹਿੰਦੀਆਂ ਮੁਸ਼ਕਿਲਾਂ ਸਬੰਧੀ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਵਿਕਾਸ ਅਗਰਵਾਲ ਵੀ ਮੌਜੂਦ ਸਨ।ਪੰਜਾਬ…
ਖੰਨਾ, ਲੁਧਿਆਣਾ, 21 ਮਾਰਚ:ਖੰਨਾ ਪੁਲਿਸ ਪ੍ਰਸ਼ਾਸਨ ਵੱਲੋਂ ਏ.ਐਸ.ਕਾਲਜ ਵੂਮੈਨ ਖੰਨਾ ਵਿਖੇ ਦੂਜਾ “ਜ਼ਿਲਾ ਪੱਧਰੀ ਸਮਾਧਾਨ ਕੈਂਪ” ਲਗਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਖੁਦ ਕੀਤੀ ਗਈ। ਇਸ ਕੈਂਪ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਐਸ.ਐਸ.ਪੀ ਖੰਨਾ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਮਾਂਬੱਧ ਜਾਂਚ ਕਰਕੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਦੂਰਦਰਸ਼ੀ ਸੋਚ, ਸਖ਼ਤ ਨਿਗਰਾਨੀ ਅਤੇ ਮਨੁੱਖੀ ਪਹੁੰਚ ਨੇ ਲੋਕਾਂ…

