Author: On Point Channel

“I’m a Newswriter, “I write about the trending news events happening all over the world.

ਜਲੰਧਰ, 18 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ 20 ਮਾਰਚ 2026 ਨੂੰ ਸਵੇਰੇ 9 ਵਜੇ ਤੋਂ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੀਆਂ), ਨਕੋਦਰ ਵਿਖੇ ਇੱਕ ਵਿਸ਼ੇਸ਼ ਰੋਜ਼ਗਾਰ ਮੇਲਾ ਅਤੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਕੇਵਲ ਲੜਕੀਆਂ/ਮਹਿਲਾਵਾਂ ਲਈ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਅਨਪੜ੍ਹ ਤੋਂ ਲੈ ਕੇ ਅੱਠਵੀਂ, ਦਸਵੀਂ, ਬਾਰਵੀਂ, ਗ੍ਰੈਜੂਏਟ ਵਿੱਦਿਅਕ ਯੋਗਤਾ ਰੱਖਣ ਵਾਲੀਆਂ ਲੜਕੀਆਂ/ਮਹਿਲਾਵਾਂ ਹਿੱਸਾ ਲੈ ਸਕਦੀਆਂ ਹਨ ਅਤੇ…

Read More

ਜਲੰਧਰ, 18 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਤਕ ਹਿੱਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ (River course/River bed), ਫਲੱਡ ਪਲੇਨ ਜਾਂ ਪਾਣੀ ਦੇ ਵਹਾਅ ਵਾਲੇ ਖੇਤਰ ਵਿੱਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼, ਜਿਵੇਂ ਕਿ ਸਫੇਦਾ, ਪਾਪੁਲਰ ਆਦਿ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਹੁਕਮਾਂ ਮੁਤਾਬਕ ਇਹ ਪਾਬੰਦੀ ਹਰ ਕਿਸਮ ਦੀ ਜ਼ਮੀਨ ’ਤੇ ਲਾਗੂ ਹੋਵੇਗੀ, ਭਾਵੇਂ…

Read More

*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ…

Read More

ਬਠਿੰਡਾ , 17 ਮਾਰਚ 2026 : ਬਠਿੰਡਾ ਪੱਟੀ ਦੇ ਵਿਰੋਧੀ ਸਿਆਸੀ ਲੀਡਰ ਹੁਣ ਵਿਆਹਾਂ ਅਤੇ ਭੋਗਾਂ ’ਤੇ ਜਾਣ ਜੋਗੇ ਰਹਿ ਗਏ ਹਨ। ਰਾਜਨੀਤੀ ਦੇ ਇੰਨ੍ਹਾਂ ਭਲਵਾਨਾਂ ਨੇ ਆਮ ਲੋਕਾਂ ਦੇ ਮੁੱਦਿਆ ’ਤੇ ਸਮੂਹਿਕ ਅਵਾਜ ਉਠਾਉਣ ਤੋਂ ਚੁੱਪ ਵੱਟੀ ਹੋਈ ਹੈ। ਇਸ ਲਈ ਕੋਈ ਇੱਕ ਧਿਰ ਜਿੰਮੇਵਾਰ ਨਹੀਂ ਬਲਕਿ ਵਿਰੋਧੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਆਗੂ ਲੋਕ ਮਸਲਿਆਂ ਤੋਂ ਪਿੱਠ ਕਰਨ ਦੇ ਮਾਮਲੇ ’ਚ ਇੱਕ ਮੋਰੀ ਨਿਕਲ ਗਏ ਹਨ। ਹੁਣ ਤਾਂ ਆਮ ਆਦਮੀ ਨੂੰ ਖੱਬੇ ਪੱਖੀਆਂ ਤੋਂ ਵੀ ਆਸ ਨਹੀਂ ਬਚੀ ਹੈ ਜੋ ਮਾੜਾ ਮੋਟਾ ਭਾਅ ਵਧਾਉਣ ਤੋਂ ਬਾਅਦ ਅਸਮਾਨ ਸਿਰ ’ਤੇ ਚੁੱਕ ਲੈਂਦੀਆਂ ਸਨ। ਜਦੋਂ ਰਸੋਈ ਗੈਸ ਦੀ ਕਿੱਲਤ…

Read More

ਗੁਰਦਾਸਪੁਰ, 17 ਮਾਰਚ 2026- ਪਿਛਲੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਵਿੱਚ ਬਲਾਕ ਸੰਮਤੀ ਮੈਂਬਰਾਂ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿੱਚ 19 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ, ਉਸ ਨੂੰ ਲੈ ਕੇ 5 ਮਾਰਚ ਨੂੰ ਚੇਅਰਮੈਨ ਦੀ ਚੋਣ ਹੋਣੀ ਸੀ, ਜੋ ਕਿ ਕਿਸੇ ਕਾਰਨਾਂ ਕਰਕੇ ਨਹੀਂ ਹੋ ਸਕੀ ਸੀ। ਇਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਸਮੇਤ ਹੋਰ ਵੱਖ-ਵੱਖ ਮੈਂਬਰਾਂ ਵੱਲੋਂ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਮਾਨਯੋਗ ਹਾਈਕੋਰਟ ਵੱਲੋਂ 17 ਮਾਰਚ ਨੂੰ ਡਿਪਟੀ ਕਮਿਸ਼ਨਰ ਅਤੇ ਵਕੀਲਾਂ ਦੇ ਵਫ਼ਦ ਦੀ ਹਾਜ਼ਰੀ ਵਿੱਚ ਵੀਡੀਓਗ੍ਰਾਫੀ ਰਾਹੀਂ ਨਿਰਪੱਖ ਚੋਣਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ…

Read More

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ…

Read More

ਖੰਨਾ, ਲੁਧਿਆਣਾ, 17 ਮਾਰਚ:ਆਬਜ਼ਰਵੇਸ਼ਨ ਹੋਮ ਲੁਧਿਆਣਾ ਵਿਖੇ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਵਿਹਾਰਕ ਅਤੇ ਰੁਜ਼ਗਾਰ ਯੋਗ ਹੁਨਰਾਂ ਨਾਲ ਲੈਸ ਕਰਨ ਲਈ ਆਬਜ਼ਰਵੇਸ਼ਨ ਹੋਮ ਵਿਖੇ ਇੱਕ ਹੁਨਰ ਵਿਕਾਸ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਵਿੱਚ ਇੱਕ ਪ੍ਰਮਾਣਿਤ ਕੰਪਿਊਟਰ ਕੋਰਸ (ਪੱਧਰ-1 ਅਤੇ ਪੱਧਰ-2) ਦੇ ਨਾਲ-ਨਾਲ ਖਾਣਾ ਪਕਾਉਣ ਦੀਆਂ ਕਲਾਸਾਂ ਸ਼ਾਮਲ ਹਨ, ਜਿੱਥੇ ਬੱਚੇ ਕੌਫੀ, ਟੋਸਟ, ਮੱਕੀ ਤੋਂ ਤਿਆਰ ਖਾਣ ਵਾਲੇ ਪਦਾਰਥ ਅਤੇ ਸੈਂਡਵੈਜ ਤਿਆਰ ਕਰਨਾ ਸਿੱਖ ਰਹੇ ਹਨ। ਇਹਨਾਂ ਬੱਚਿਆਂ ਨੂੰ ਬਾਗਬਾਨੀ, ਸਰਦੀਆਂ ਅਤੇ ਗਰਮੀਆਂ ਦੀਆਂ ਸਬਜ਼ੀਆਂ ਉਗਾਉਣ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਕਿੱਤਾਮੁਖੀ ਹੁਨਰਾਂ ਨੂੰ ਹੋਰ ਵਧਾਉਣ ਲਈ, ਇਲੈਕਟ੍ਰੀਕਲ ਅਤੇ ਪਲੰਬਰਿੰਗ ਕਲਾਸਾਂ ਜਲਦੀ ਹੀ…

Read More

ਲੁਧਿਆਣਾ ਸੈਂਟਰਲ ਦੇ ਚੌੜਾ ਬਾਜ਼ਾਰ ‘ਚ ਪਿੰਕ ਪਲਾਜ਼ਾ ਵਿਖੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਇੱਕ ਅਹਿਮ ਬੈਠਕ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ।ਮੀਟਿੰਗ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲੁਧਿਆਣਾ ਸੈਂਟਰਲ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ, ਜਿਨ੍ਹਾਂ ਵਿੱਚ ਖਾਸ ਤੌਰ ‘ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ,…

Read More

ਖੰਨਾ (ਲੁਧਿਆਣਾ), 17 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਹੁਣ ਜੰਗੀ ਪੱਧਰ ’ਤੇ ਤੇਜ਼ ਹੋ ਗਈ ਹੈ। ਇਸ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਪਾਇਲ ਹਲਕੇ ਦੇ ਪਿੰਡ ਰਾਣੋ ਨਾਲ ਸੰਬੰਧਿਤ ਸਾਬਕਾ ਸਰਪੰਚ ਅਤੇ ਕਥਿਤ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ਦੇ ਮੁੱਖ ਸਰਗਨਾ ਗੁਰਦੀਪ ਸਿੰਘ ਰਾਣੋ ਦੀ ਗੈਰ ਕਾਨੂੰਨੀ ਜਾਇਦਾਦ ਦੀ ਪੈਮਾਇਸ਼ ਕਰਕੇ ਅਗਲੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਗੈਰ ਕਾਨੂੰਨੀ ਜਾਇਦਾਦ ਖਿਲਾਫ ਬੁਲਡੋਜ਼ਰ ਕਾਰਵਾਈ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ…

Read More

ਜਲੰਧਰ, 17 ਮਾਰਚ : ਸਪੈਸ਼ਲ.ਡੀ.ਜੀ.ਪੀ., ਐਚ.ਆਰ.ਡੀ. ਈਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੀ.ਏ.ਪੀ. ਸਿਖ਼ਲਾਈ ਕੇਂਦਰ, ਜਲੰਧਰ ਛਾਉਣੀ ਵਿਖੇ ਅੱਜ ਬੈਚ ਨੰਬਰ 185 ਦੇ ਰਿਕਰੂਟ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ।ਇਸ ਦੌਰਾਨ ਆਰਮਡ ਕੇਡਰ ਦੇ 46 (39 ਪੁਰਸ਼ ਅਤੇ 7 ਮਹਿਲਾ), ਤਕਨੀਕੀ ਸੇਵਾਵਾਂ ਵਿਭਾਗ ਦੇ 21 (17 ਪੁਰਸ਼, 4 ਮਹਿਲਾ) ਇੰਟੈਲੀਜੈਂਸ ਵਿਭਾਗ ਦੇ 7 (4 ਪੁਰਸ਼ ਅਤੇ 3 ਮਹਿਲਾ) ਕੁੱਲ 74 ਰਿਕਰੂਟ ਸਿਪਾਹੀ ਆਪਣੀ ਮੁੱਢਲੀ ਸਿਖ਼ਲਾਈ ਹਾਸਲ ਕਰਨ ਤੋਂ ਬਾਅਦ ਪਾਸ ਆਊਟ ਹੋਏ। ਇਨ੍ਹਾਂ ਜਵਾਨਾਂ ਨੂੰ ਮੁੱਢਲੀ ਸਿਖ਼ਲਾਈ ਦੌਰਾਨ ਆਊਟਡੋਰ ਅਤੇ ਇਨਡੋਰ ਵਿਸ਼ਿਆਂ ਵਿੱਚ ਸਿਖ਼ਲਾਈ ਦਿੱਤੀ ਗਈ ਹੈ।ਕਮਾਂਡੈਂਟ ਰਿਕਰੂਟ ਟ੍ਰੇਨਿੰਗ ਜਲੰਧਰ ਮਨਦੀਪ ਸਿੰਘ ਗਿੱਲ ਇਸ ਪਾਸਿੰਗ ਆਊਟ ਪਰੇਡ ਸਮਾਗਮ ਵਿੱਚ ਬਤੌਰ ਮੁੱਖ…

Read More