- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 2 ਮਾਰਚ:ਅਚਾਨਕ ਸਿਹਤ ਐਮਰਜੈਂਸੀ ਦੀ ਲਪੇਟ ਵਿੱਚ ਅਣਗਿਣਤ ਪੰਜਾਬ ਦੇ ਪਰਿਵਾਰ ਕਦੇ ਡਾਕਟਰੀ ਬਿੱਲਾਂ ਦੇ ਡਰ ਵਿੱਚ ਰਹਿੰਦੇ ਸਨ ਜੋ ਉਨ੍ਹਾਂ ਨੂੰ ਵਿੱਤੀ ਤਬਾਹੀ ਵਿੱਚ ਧੱਕ ਦਿੰਦੇ ਸਨ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਮੁੱਖ ਮੰਤਰੀ ਸਿਹਤ ਯੋਜਨਾ ਜੋ ਕਿ 22 ਜਨਵਰੀ, 2026 ਨੂੰ ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਵਜੋਂ ਸ਼ੁਰੂ ਕੀਤੀ ਗਈ ਸੀ ਜਿਸ ਦਾ ਹੁਣ ਹਰ ਨਿਵਾਸੀ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ, ਉੱਚ-ਗੁਣਵੱਤਾ ਵਾਲੇ ਇਲਾਜ ਤੱਕ ਪਹੁੰਚ ਪ੍ਰਾਪਤ ਕਰਦਾ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਛੋਟ ਨਹੀਂ ਹੈ।ਲੁਧਿਆਣਾ ਦੇ ਬੀ.ਆਰ.ਐਸ ਨਗਰ ਦੇ ਵਸਨੀਕ ਵਰੁਣ ਸ਼ਰਮਾ (40) ਨੂੰ ਕਈ…
ਚੰਡੀਗੜ੍ਹ, 2 ਮਾਰਚ:ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ।ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ…
ਬਠਿੰਡਾ , 2 ਮਾਰਚ 2026 : ਸਮਾਜ ’ਚ ਮੰਨਿਆ ਜਾਂਦਾ ਹੈ ਕਿ ਕੁੜੀਆਂ ਹੁਣ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ’ਚ ਘੱਟ ਨਹੀਂ ਹਨ। ਬਠਿੰਡਾ ’ਚ ਇੱਕ ਔਰਤ ਨੇ ਨਾਂ ਕੇਵਲ ਇਸ ਕਥਨ ਨੂੰ ਸੱਚ ਕਰ ਦਿਖਾਇਆ ਬਲਕਿ ਇਹ ਵੀ ਦਰਸਾਇਆ ਹੈ ਕਿ ਔਰਤ ਚਾਹੇ ਤਾਂ ਅੰਬਰਾਂ ਨੂੰ ਟਾਕੀ ਲਾ ਸਕਦੀ ਹੈ। ਸ਼ਹਿਰ ’ਚ ਅਜਿਹਾ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਆਹੁਤਾ ਔਰਤ ਤੇ ਆਪਣੇ ਪਤੀ ਅਤੇ ਤਿੰਨ ਬੱਚਿਆਂ ਨੂੰ ਛੱਡਕੇ ਵੱਖ ਵੱਖ ਸੂਬਿਆਂ ’ਚ ਤਿੰਨ ਵਿਆਹ ਕਰਨ ਅਤੇ ਹਰ ਵਾਰ ਸੋਨੇ ਦੇ ਗਹਿਣੇ ’ਤੇ ਨਕਦੀ ਲੁੱਟਣ ਪਿੱਛੋਂ ਫਰਾਰ ਹੋਣ ਦੇ ਦੋਸ਼ ਲੱਗੇ ਹਨ। ਮਾਮਲਾ ਐਸਐਸਐਸਪੀ ਕੋਲ…
ਨਵੀਂ ਦਿੱਲੀ, 2 ਮਾਰਚ, 2026: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲ ਕੇ ਇਨ੍ਹਾਂ ਸਬੰਧਾਂ ਨੂੰ ਇੱਕ ਨਵੀਂ ਉਚਾਈ ‘ਤੇ ਲਿਜਾਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਦਰਅਸਲ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਲੈ ਕੇ ਇੱਕ ਬਹੁਤ ਹੀ ਸਕਾਰਾਤਮਕ ਅਤੇ ਉਤਸ਼ਾਹਜਨਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਮਜ਼ਬੂਤ ਰਿਸ਼ਤਿਆਂ ਨੇ ਨਾ ਸਿਰਫ਼ ਕਾਮਿਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ, ਸਗੋਂ ਕਾਰੋਬਾਰਾਂ ਲਈ ਵੀ ਸੁਨਹਿਰੀ ਮੌਕੇ ਪੈਦਾ ਕੀਤੇ ਹਨ। ਮਾਰਕ ਕਾਰਨੀ ਦੇ ਇਸ ਬਿਆਨ ਨੂੰ ਪਿਛਲੇ ਕੁਝ ਸਮੇਂ ਤੋਂ ਦੋਵਾਂ…
ਅੰਮ੍ਰਿਤਸਰ/ ਅਜਨਾਲਾ,1 ਮਾਰਚ- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ “ਆਪ” ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ…
ਨਵੀਂ ਦਿੱਲੀ / ਪੰਜਾਬ, 1 ਮਾਰਚ 2026:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ‘ਆਪ’ ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ…
ਨਵੀਂ ਦਿੱਲੀ, 1 ਮਾਰਚ 2026 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਸ਼ਾਲ ਰੈਲੀ ਕਰਕੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ। ਇਹ ਲੋਕ ਸੱਤਾ ਦੀ ਰਾਜਨੀਤੀ ਕਰਨ ਅਤੇ ਅਸੀਂ ਜਨਤਾ ਲਈ ਕੰਮ ਕਰਾਂਗੇ। ਅੱਜ ਤੋਂ ਇਸ ਬਦਲਾਅ ਦੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਕਹਿੰਦੇ ਰਹੇ ਕਿ ਦਿੱਲੀ ਵਾਲਿਆਂ ਦਾ ‘ਪੁੱਤਰ’ ਭ੍ਰਿਸ਼ਟ ਹੈ, ਪਰ ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਸੀ, ਹੈ ਅਤੇ ਰਹੇਗਾ। ਕਾਂਗਰਸ ਦੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਲੋਕਾਂ…
ਚੰਡੀਗੜ੍ਹ, 1 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ…
ਖੰਨਾ, ਲੁਧਿਆਣਾ 01 ਮਾਰਚ: ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲਾ-2026 ਨੇ ਆਪਣੇ ਆਖਰੀ ਪੜਾਅ ‘ਚ ਪਹੁੰਚਦਿਆਂ ਰੌਣਕਾਂ ਦਾ ਨਵਾਂ ਇਤਿਹਾਸ ਰਚ ਦਿੱਤਾ ਹੈ। ਦੋ ਮਾਰਚ ਦਿਨ ਸੋਮਵਾਰ ਨੂੰ ਮੇਲੇ ਦੇ ਸਮਾਪਨ ਸਮਾਰੋਹ ਮੌਕੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਜੋੜੀ ਮਨਮੋਹਣ ਵਾਰਿਸ ਤੇ ਕਮਲ ਹੀਰ ਆਪਣੀ ਗਾਇਕੀ ਨਾਲ ਸਮਾਗਮ ਨੂੰ ਚਾਰ ਚੰਨ ਲਗਾਉਣਗੇ। ਇਸ ਸਬੰਧੀ ਸਰਪ੍ਰਾਈਜ਼ ਦਾ ਪਰਦਾ ਚੁੱਕਣ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤੀ ਗਈ। ਨਾਲ ਹੀ ਮੰਤਰੀ ਨੇ ਲੋਕਾਂ ਨੂੰ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਸੌਂਦ ਨੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ…
ਜਲੰਧਰ, 28 ਫਰਵਰੀ : ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਲਗਾਏ ਜਾ ਰਹੇ ਮੁਫ਼ਤ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਕਰਤਾਰਪੁਰ, ਫਿਲੌਰ ਤੇ ਜੰਡਿਆਲਾ ਵਿਖੇ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 2 ਮਾਰਚ ਨੂੰ ਕਮਿਊਨਿਟੀ ਹੈਲਥ ਸੈਂਟਰ, ਕਰਤਾਰਪੁਰ, 9 ਮਾਰਚ ਨੂੰ ਐਸ.ਡੀ.ਐਸ. (ਸਿਵਲ ਹਸਪਤਾਲ) ਫਿਲੌਰ ਅਤੇ 16 ਮਾਰਚ ਨੂੰ ਪਬਲਿਕ ਹੈਲਥ ਸੈਂਟਰ ਜੰਡਿਆਲਾ ਵਿਖੇ ਸਿਹਤ ਜਾਂਚ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵਡੇਰੀ ਉਮਰ…

