- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 28 ਫਰਵਰੀ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ’ਤੇ 8 ਮਾਰਚ 2026 ਨੂੰ ‘ਦੌੜ ਜਲੰਧਰ’ ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਅਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ। ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ…
ਜਲੰਧਰ, 28 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਹਿਰੀ ਜਨਤਕ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਚੁੱਕਦੇ ਹੋਏ ਨੰਗਲ ਸ਼ਾਮਾ ਵਿਖੇ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਡਾਗ ਸ਼ੈਲਟਰ ਬਣਨ ਜਾ ਰਿਹਾ ਹੈ। ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਅਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡਾਗ ਸ਼ੈਲਟਰ ਦਾ ਕੰਮ 31 ਮਾਰਚ 2026 ਤੋਂ ਪਹਿਲਾਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਗ ਸ਼ੈਲਟਰ ਦੀ ਸਥਾਪਨਾ ਨਾਲ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਘਟਾਉਣ…
ਲੁਧਿਆਣਾ, 28 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਿਸ਼ੇਸ਼ ਮੁਹਿੰਮ ਚਲਾਕੇ ਬਾਪੂ ਮਾਰਕੀਟ ਸਥਿਤ ਆਪਣੇ ਦਫ਼ਤਰ ਵਿੱਚ ਲਾਭਪਾਤਰੀਆਂ ਦੇ ਫਾਰਮ ਭਰਵਾਏ। ਵਿਧਾਇਕ ਛੀਨਾ ਨੇ ਕਿਹਾ ਇਸ ਪਹਿਲ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ।ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਦੌਰਾਨ ਇਲਾਕੇ ਵਿੱਚ ਕੈਂਪ ਲਗਾ ਕੇ ਯੋਗ ਵਿਅਕਤੀਆਂ ਨੂੰ ਯੋਜਨਾ ਬਾਰੇ…
ਸੁਨੀਲ ਨਗਰ ’ਚ ਨਵੀਂ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਨਾਲ ਸੈਂਕੜੇ ਪਰਿਵਾਰਾਂ ਨੂੰ ਮਿਲੇਗਾ ਸ਼ੁੱਧ ਪਾਣੀ – ਵਿਧਾਇਕ ਬੱਗਾ
ਲੁਧਿਆਣਾ, 28 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਸਥਿਤ ਸੁਨੀਲ ਨਗਰ ਵਿੱਖੇ ਨਵੀਂ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਿਵਤ ਪੂਜਨ ਕਰਕੇ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਪਾਈਪ ਲਾਈਨ ਵਿਛਾਉਣ ਦੇ ਕੰਮ ’ਤੇ ਲਗਭਗ 49.86 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਨਗਰ ਨਿਗਮ ਮੇਅਰ ਇੰਦਰਜੀਤ ਕੌਰ ਵੀ ਮੌਜੂਦ ਸਨ। ਹਰ ਘਰ ਸੁੱਧ ਜਲ ਅਭਿਆਨ ਤਹਿਤ ਸੁਨੀਲ ਨਗਰ ਵਿੱਚ ਵਿਛਾਈ ਜਾ ਰਹੀ ਵਾਟਰ ਸਪਲਾਈ ਲਾਈਨ ਦੇ ਸ਼ੁਰੂ ਕੀਤੇ ਗਏ ਕੰਮ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਪੁਰਾਣੀ ਵਾਟਰ ਸਪਲਾਈ ਲਾਈਨ ਰਾਹੀਂ ਸਪਲਾਈ ਹੋ ਰਹੇ…
ਖੰਨਾ, ਲੁਧਿਆਣਾ 28 ਫਰਵਰੀ : ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਪੀ (ਪੀ.ਬੀ.ਆਈ) ਪਰਸ਼ੋਤਮ ਸਿੰਘ ਬੱਲ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਯਾਦਗਾਰ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਭਾਵੁਕ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ ਨੇ ਹਾਜ਼ਰੀ ਭਰੀ ਅਤੇ ਸੇਵਾਮੁਕਤੀ ਮੌਕੇ ਅਧਿਕਾਰੀ ਨੂੰ ਸਨਮਾਨਤ ਕਰਦੇ ਹੋਏ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਖ਼ਾਸ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਐਸ.ਪੀ ਪਰਸ਼ੋਤਮ ਸਿੰਘ ਬੱਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਸ.ਪੀ ਪਰਸ਼ੋਤਮ ਸਿੰਘ…
ਖੰਨਾ, ਲੁਧਿਆਣਾ 28 ਫਰਵਰੀ: ਖੰਨਾ ਦੇ ਦੁਸਹਿਰਾ ਗਰਾਉਂਡ ਵਿੱਚ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲਾ 2026 ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਅਗਵਾਈ ਹੇਠ ਲੱਗੇ ਇਸ ਮੇਲੇ ਨੇ ਲੋਕਾਂ ਨੂੰ ਆਪਣੀਆਂ ਜੜਾਂ ਨਾਲ ਜੋੜਨ ਦਾ ਅਨੋਖਾ ਮੌਕਾ ਦਿੱਤਾ। ਹਰ ਰਾਤ ਪੰਜਾਬੀ ਸੰਗੀਤ ਦੇ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਨਾਲ ਦਰਸ਼ਕਾਂ ਦੇ ਦਿਲ ਜਿੱਤ ਰਹੇ ਹਨ ਅਤੇ ਮੇਲੇ ਦਾ ਮਾਹੌਲ ਰੌਣਕਾਂ ਨਾਲ ਭਰਿਆ ਹੋਇਆ ਹੈ। ਸ਼ੁੱਕਰਵਾਰ ਦੀ ਰਾਤ ਨੂੰ ਮੰਚ ‘ਤੇ ਪ੍ਰਸਿੱਧ ਪੰਜਾਬੀ…
ਲੁਧਿਆਣਾ, 27 ਫਰਵਰੀ:ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹੇ ਦੀਆਂ 12 ਪੰਚਾਇਤੀ ਸੰਮਤੀਆਂ ਦੇ 260 ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ।ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਜੀਵਨ ਸਿੰਘ ਸੰਗੋਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ 12 ਪੰਚਾਇਤੀ ਸੰਮਤੀਆਂ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਪ੍ਰਸ਼ਾਸਨ ਵੱਲੋਂ ਸਹੁੰ ਚੁਕਾਉਣ ਤੋਂ ਬਾਅਦ ਪੇਂਡੂ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ, ਜਨਤਕ ਇੱਛਾਵਾਂ ਨੂੰ ਪੂਰਾ ਕਰਨ ਅਤੇ ਵਸਨੀਕਾਂ ਨੂੰ ਲਾਭ ਪਹੁੰਚਾਉਣ ਲਈ ਤੁਰੰਤ ਕੰਮ…
ਲੁਧਿਆਣਾ, 27 ਫਰਵਰੀ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪਰਿਵਾਰਾਂ ਦੇ ਦਾਖਲੇ ਨੂੰ ਤੇਜ਼ ਕਰਨ ਲਈ ਇੱਕ ਸਰਗਰਮ ਕਦਮ ਚੁੱਕਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ, ਦਫਤਰ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਅਤੇ ਤਹਿਸੀਲਾਂ ਵਿੱਚ ਸਮਰਪਿਤ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਹਨ ਤਾਂ ਜੋ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਵੀ ਸਹਿਜ, ਮੁਸ਼ਕਲ ਰਹਿਤ ਅਤੇ ਵਸਨੀਕਾਂ ਲਈ ਪਹੁੰਚਯੋਗ ਬਣਾਇਆ ਜਾ ਸਕੇ।ਇਸ ਕਦਮ ਦਾ ਉਦੇਸ਼ ਨਾਮਾਂਕਣ ਨੂੰ ਤੇਜ਼ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਯੋਗ ਪਰਿਵਾਰ ਬਿਨਾਂ ਕਿਸੇ ਦੇਰੀ ਦੇ ਇਸ ਯੂਨੀਵਰਸਲ ਸਿਹਤ ਬੀਮਾ ਯੋਜਨਾ ਦਾ ਲਾਭ ਉਠਾ ਸਕਣ। ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ…
ਲੁਧਿਆਣਾ, 27 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 66 ਦੀ ਬੈਂਕ ਕਲੋਨੀ ਅਤੇ ਓਮ ਪਾਰਕ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ।ਵਿਧਾਇਕ ਬੱਗਾ ਨੇ ਦੱਸਿਆ ਕਿ ਆਰ.ਐਮ.ਸੀ. ਤਕਨੀਕ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ’ਤੇ ਕਰੀਬ 52.76 ਲੱਖ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਲਈ ਸੜਕਾਂ, ਸੀਵਰੇਜ ਅਤੇ ਵਾਟਰ ਸਪਲਾਈ ਸਮੇਤ ਬੁਨਿਆਦੀ ਸਹੂਲਤਾਂ ਲਈ 65 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫੰਡ ਨਾਲ ਸ਼ੁਰੂ ਹੋਏ ਸਾਰੇ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰ…
ਲੁਧਿਆਣਾ, 27 ਫ਼ਰਵਰੀ 2026:17ਵਾਂ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਅੱਜ ਪੰਜਾਬ ਕ੍ਰਿਸ਼ੀ ਯੂਨੀਵਰਸਿਟੀ (PAU), ਲੁਧਿਆਣਾ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ। ਇਹ ਸੱਤ ਦਿਨਾਂ ਦਾ ਰਾਸ਼ਟਰੀ ਏਕਤਾ ਪ੍ਰੋਗਰਾਮ ਮਾਈ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਗ੍ਰਹਿ ਮੰਤਰਾਲਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਸਮਾਪਨ ਸਮਾਰੋਹ ਵਿੱਚ ਸੁਸ਼੍ਰੀ ਪ੍ਰਗਤੀ ਵਰਮਾ, ਆਈਏਐਸ (ਅੰਡਰ ਟ੍ਰੇਨਿੰਗ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀ ਜਸਦੇਵ ਸਿੰਘ ਸੇਖੋਂ, ਅਸਿਸਟੈਂਟ ਕਮਿਸ਼ਨਰ ਗੈਸਟ ਆਫ ਆਨਰ ਰਹੇ।ਇਸ ਮੌਕੇ ਸੁਸ਼੍ਰੀ ਰਸ਼ਮੀਤ ਕੌਰ, ਡਿਪਟੀ ਡਾਇਰੈਕਟਰ, ਮਾਈ ਭਾਰਤ, ਲੁਧਿਆਣਾ ਵੱਲੋਂ ਸੱਤ ਦਿਨਾਂ ਦੀਆਂ ਗਤੀਵਿਧੀਆਂ ਦਾ ਸੰਖੇਪ ਵੇਰਵਾ ਪੇਸ਼ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ 200 ਆਦਿਵਾਸੀ ਯੁਵਾ ਅਤੇ 20 ਐਸਕਾਰਟਸ ਨੇ ਭਾਗ ਲਿਆ। ਸਮਾਰੋਹ…

