Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 27 ਫਰਵਰੀ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਬੂਥ ਨੰਬਰ 40, ਗਿਆਸਪੁਰਾ ਤੋਂ ਸ਼ਰਧਾਲੂਆਂ ਲਈ 8ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਸੀਨੀਅਰ ਨਾਗਰਿਕਾਂ ਅਤੇ ਸ਼ਰਧਾਲੂਆਂ ਲਈ ਇੱਕ ਸ਼ਲਾਘਾਯੋਗ ਪਹਿਲ ਹੈ ਜਿਸ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲੜੀ ਤਹਿਤ ਲਗਾਤਾਰ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਛੀਨਾ ਨੇ ਸਾਰੇ ਯਾਤਰੀਆਂ ਦੀ ਸੁਖਮਈ, ਸੁਰੱਖਿਅਤ ਅਤੇ…

Read More

ਲੁਧਿਆਣਾ, 27 ਫਰਵਰੀ – ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਨਾਨਕ ਨਗਰ ਵਿਖੇ ਕਰੀਬ 1.41 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਅਤੇ ਇਲਾਕੇ ਦੇ ਵਸਨੀਕਾਂ ਵੱਲੋਂ ਅਕਸਰ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ। ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 60.81 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਵਿਛਾਈਆਂ ਜਾ…

Read More

ਲੁਧਿਆਣਾ, 27 ਫਰਵਰੀ – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ ।ਚੈਕਿੰਗ ਦੌਰਾਨ ਉਨ੍ਹਾਂ ਬੋਰਸਟਲ ਜੇਲ੍ਹ ਦੇ ਲੰਗਰ…

Read More

ਖੰਨਾ, ਲੁਧਿਆਣਾ 26 ਫਰਵਰੀ: ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿੱਚ ਚੱਲ ਰਹੇ “ਪੰਜਾਬ ਸਖੀ ਸ਼ਕਤੀ ਮੇਲੇ” ਦੇ ਛੇਵੇਂ ਦਿਨ ਮੇਲੇ ਦੀਆਂ ਰੌਣਕਾਂ ਹੋਰ ਵਧ ਗਈਆਂ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮੇਲੇ ਦਾ ਆਨੰਦ ਲੈਣ ਲਈ ਪਹੁੰਚੇ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਪ੍ਰਸਿੱਧ ਕਾਮੇਡੀਅਨ ਬਾਲ ਮੁਕੰਦ ਸਰਮਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਉਹਨਾਂ ਦੇ ਨਾਲ ਪੰਜਾਬੀ ਲੋਕ ਗਾਇਕ ਸੁਖਵਿੰਦਰ ਸਿੰਘ ਸੁੱਖੀ ਵੀ ਮੇਲੇ ਵਿੱਚ ਸ਼ਾਮਲ ਹੋਏ। ਦੋਵੇਂ ਨਾਮਵਰ ਹਸਤੀਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਮੇਲੇ ਵਿੱਚ ਆਈਆਂ। ਮੀਡੀਆ…

Read More

ਲੁਧਿਆਣਾ, 26 ਫਰਵਰੀ: ਸਾਰੇ ਨਿਵਾਸੀਆਂ ਲਈ ਜਨਤਕ ਸਿਹਤ ਅਤੇ ਵਿੱਤੀ ਸੁਰੱਖਿਆ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਨਾਮਾਂਕਣ ਨੂੰ ਤੇਜ਼ ਕੀਤਾ ਹੈ। ਇਹ ਇੱਕ ਮਹੱਤਵਪੂਰਨ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਹਰ ਪੰਜਾਬੀ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। 22 ਜਨਵਰੀ ਨੂੰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਭਾਰਤ ਵਿੱਚ ਇੱਕ ਇਤਿਹਾਸਕ ਪਹਿਲ ਹੈ ਜੋ ਬਿਨਾਂ ਕਿਸੇ ਆਮਦਨ ਸੀਮਾ ਦੇ ਵਿਆਪਕ ਕਵਰੇਜ ਦੀ ਪੇਸ਼ਕਸ਼ ਕਰਦੀ ਹੈ। ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਪੰਜਾਬੀ ਪਰਿਵਾਰ ਡਾਕਟਰੀ ਐਮਰਜੈਂਸੀ ਦੌਰਾਨ ਜੇਬ ਤੋਂ…

Read More

ਖੰਨਾ, ਲੁਧਿਆਣਾ 26 ਫਰਵਰੀ: ਖੰਨਾ ਵਿੱਚ ਲੱਗੇ ਸਖੀ ਸ਼ਕਤੀ ਮੇਲਾ 2026 ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵਿਆਪਕ ਅਤੇ ਮਜ਼ਬੂਤ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਪਹੁੰਚ ਰਹੇ ਦਰਸ਼ਕਾਂ ਦੀ ਸੁਰੱਖਿਆ, ਟਰੈਫਿਕ ਵਿਵਸਥਾ ਅਤੇ ਕਾਨੂੰਨ-ਵਿਵਸਥਾ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਮੇਲੇ ਦੇ ਅੰਦਰ ਹੀ ਇਕ ਅਸਥਾਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੋਂ ਪੂਰੇ ਮੇਲਾ ਖੇਤਰ ਅਤੇ ਆਲੇ ਦੁਆਲੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਸੁਰੱਖਿਆ ਯੋਜਨਾ ਅਧੀਨ ਮੇਲੇ ਦੀ ਥਾਂ ਅਤੇ ਨੇੜਲੇ ਇਲਾਕਿਆਂ ਵਿੱਚ ਕੁੱਲ 93 ਸੀ.ਸੀ.ਟੀ.ਵੀ ਕੈਮਰੇ ਲਗਾਏ…

Read More

ਪਾਇਲ, ਖੰਨਾ, ਲੁਧਿਆਣਾ 26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਤੇ ਲੋਕ-ਹਿਤੈਸ਼ੀ ਸੋਚ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਾਇਲ ਹਲਕੇ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਬੇਗੋਵਾਲ, ਬਿਲਾਸਪੁਰ, ਕਟਾਹਰੀ, ਘਲੋਟੀ, ਘੁਡਾਣੀ ਕਲਾਂ, ਮਕਸੂਦੜਾ, ਧਮੋਟ ਖੁਰਦ ਸਮੇਤ ਕਰੀਬ 10 ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਆਗਾਜ਼ ਕੀਤਾ ਗਿਆ, ਜਿਸ ਨਾਲ ਹਲਕੇ ਦੇ ਪੇਂਡੂ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ…

Read More

ਖੰਨਾ, ਲੁਧਿਆਣਾ 26 ਫਰਵਰੀ: ਖੰਨਾ ਦੇ ਦੁਸਹਿਰਾ ਗਰਾਉਂਡ ਵਿੱਚ ਲੱਗਿਆ ਪੰਜਾਬ ਸਖੀ ਸ਼ਕਤੀ ਮੇਲਾ 2026 ਦਿਨੋਂ-ਦਿਨ ਨਵੇਂ ਰਿਕਾਰਡ ਬਣਾ ਰਿਹਾ ਹੈ। ਇਹ ਮੇਲਾ ਸਿਰਫ਼ ਮਨੋਰੰਜਨ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਧਰਤੀ ਦੀ ਸੱਭਿਆਚਾਰਕ ਵਿਰਾਸਤ, ਲੋਕ ਕਲਾ, ਲੋਕ ਰਿਵਾਜਾਂ ਅਤੇ ਔਰਤਾਂ ਦੀ ਸਸ਼ਕਤੀਕਰਨ ਦੀ ਸੋਚ ਨੂੰ ਅੱਗੇ ਵਧਾਉਣ ਵਾਲਾ ਇਕ ਵੱਡਾ ਉਪਰਾਲਾ ਹੈ। ਮੇਲੇ ਦੀ ਸਫਲਤਾ ਇਸ ਗੱਲ ਤੋਂ ਸਾਫ਼ ਝਲਕਦੀ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਰਿਵਾਰਾਂ ਸਮੇਤ ਇੱਥੇ ਪਹੁੰਚ ਰਹੇ ਹਨ ਅਤੇ ਇਸ ਰੰਗ-ਬਰੰਗੇ ਮੇਲੇ ਦਾ ਖੂਬ ਆਨੰਦ ਮਾਣ ਰਹੇ ਹਨ। ਮੇਲੇ ਦੇ ਖਾਸ ਮੌਕੇ ‘ਤੇ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ…

Read More

ਲੁਧਿਆਣਾ, 26 ਫਰਵਰੀ – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 89 ਵਿਖੇ ਨਵੀਆਂ ਆਰ.ਐਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਅਸ਼ਵਨੀ ਸਹੋਤਾ, ਰਾਜੂ ਘਈ, ਪ੍ਰਦੀਪ ਨਾਗਰ ਤੋਂ ਇਲਾਵਾ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਿਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਦਮੋਹਰੀਆ ਪੁੱਲ ਤੋਂ ਜਾਣ ਵਾਲੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ’ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸੂਬੇ…

Read More

ਲੁਧਿਆਣਾ, 26 ਫਰਵਰੀ – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ-93 ਅਧੀਨ ਕੇਸਰੀ ਐਨਕਲੇਵ ਵਿੱਖੇ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ। ਉਦਘਾਟਨ ਸਮਾਰੋਹ ਮੌਕੇ ਵਾਰਡ ਇੰਚਾਰਜ ਦਸਮੇਸ਼ ਸਿੰਘ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਕਿਹਾ ਕਿ ਇਲਾਕੇ ਵਿੱਚ ਨਵੀਂ ਸੀਵਰੇਜ ਲਾਈਨ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੀਵਰੇਜ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ ਅਤੇ ਇਸ ਦਾ ਸੈਂਕੜੇ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਪੁਰਾਣੀਆਂ ਸੀਵਰੇਜ ਲਾਈਨਾਂ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਬਾਰੇ ਚਰਚਾ ਕਰਦਿਆਂ ਕਿਹਾ ਕਿ ਸੀਵਰੇਜ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਧੁਨਿਕ ਤਕਨੀਕ ਮਸ਼ੀਨਰੀ…

Read More