- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 25 ਫਰਵਰੀ:ਹਰ ਘਰ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਬੁੱਧਵਾਰ ਨੂੰ ਨਿਊ ਮੋਤੀ ਨਗਰ ਵਿੱਚ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 4.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਨਿਊ ਮੋਤੀ ਨਗਰ ਦੇ ਵਿਸ਼ਵਕਰਮਾ ਪਾਰਕ ਵਿੱਚ ਪਾਣੀ ਵਾਲੀ ਟੈਂਕੀ ਸਥਾਪਤ ਕੀਤੀ ਜਾ ਰਹੀ ਹੈ। ਕੌਂਸਲਰ ਅਮਰਜੀਤ ਸਿੰਘ ਦੇ ਨਾਲ, ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਾਣੀ ਵਾਲੀ ਟੈਂਕੀ ਲਗਭਗ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਦੋਂ ਕਿ ਸੰਬੰਧਿਤ ਜਲ ਸਪਲਾਈ ਪਾਈਪਲਾਈਨ ਲਗਭਗ…
ਖੰਨਾ / ਲੁਧਿਆਣਾ 25 ਫਰਵਰੀ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਖੰਨਾ ਦੇ ਦੁਸਹਿਰਾ ਗਰਾਊਂਡ ਵਿਖੇ 21 ਫਰਵਰੀ ਤੋਂ 2 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲਾ 2026 ਦੇ ਪੰਜਵੇਂ ਦਿਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀਸੀ ਦੀ ਮੌਜੂਦਗੀ ਨਾਲ ਮੇਲੇ ਦੀ ਰੌਣਕ ਹੋਰ ਵੀ ਵੱਧ ਗਈ ਅਤੇ ਲੋਕਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਨੇ ਮੇਲੇ ਦਾ ਪੂਰੀ ਤਰ੍ਹਾਂ ਆਨੰਦ ਮਾਣਦੇ ਹੋਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ, ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸਿੱਧਾ ਫੀਡਬੈਕ ਵੀ ਲਿਆ। ਮੇਲੇ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ…
ਲੁਧਿਆਣਾ, 25 ਫਰਵਰੀ:ਨਹਿਰੀ ਜਲ ਸਪਲਾਈ ਪ੍ਰੋਜੈਕਟ ਦੇ ਤਹਿਤ ਅੱਗੇ ਵਧਦੇ ਹੋਏ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਮਾਡਲ ਟਾਊਨ ਇਲਾਕੇ (ਵਾਰਡ ਨੰਬਰ 51) ਵਿੱਚ ਪਾਣੀ ਸਪਲਾਈ ਪਾਈਪਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਦੇ ਤਹਿਤ, ਲਗਭਗ 1.20 ਕਰੋੜ ਰੁਪਏ ਦੀ ਲਾਗਤ ਨਾਲ 1 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਲਾਕਾ ਕੌਂਸਲਰ ਕੋਮਲਪ੍ਰੀਤ ਮੋਂਟੀ ਸਚਦੇਵਾ ਦੇ ਨਾਲ, ਵਿਧਾਇਕ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਇੱਕ ਪਾਣੀ ਵਾਲੀ ਟੈਂਕੀ(ਓ.ਐਚ.ਐਸ.ਆਰ) ਮੌਜੂਦ ਹੈ ਅਤੇ ਇਸ ਪ੍ਰੋਜੈਕਟ ਦੇ ਤਹਿਤ, ਓ.ਐਚ.ਐਸ.ਆਰ ਨਾਲ ਸੰਬੰਧਿਤ ਪਾਈਪਲਾਈਨ ਵਿਛਾਈ ਜਾ ਰਹੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
ਲੁਧਿਆਣਾ 25 ਫਰਵਰੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ਤਾ ਅਤੇ ਸੰਚਾਰੂ ਢੰਗ ਨਾਲ ਚਲਾਉਣ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਬਚਤ ਭਵਨ ਵਿਖੇ ਚੇਅਰਮੈਨ ਅਧੀਨ ਸੇਵਾਵਾ ਕਮੇਟੀ ਵਿਧਾਨ ਸਭਾ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਸਿੱਖਿਆ ਵਿਭਾਗ ਦੇ ਸੈਕਟਰੀ ਅਤੇ ਹੋਰ ਵਿਭਾਗ ਨਾਲ ਸੰਬੰਧਿਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਏਡੀਸੀ, ਜਿਲਾ ਸਿੱਖਿਆ ਅਫਸਰ ਅਤੇ ਵੱਖ ਵੱਖ ਸਕੂਲਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਡੀਸੀ ਦੀ ਮੌਜੂਦਗੀ ਵਿੱਚ ਹਦਾਇਤਾਂ ਜਾਰੀ ਕਰਦਿਆਂ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਨੇ ਆਖਿਆ ਕਿ ਮਾਪਿਆਂ ਨੂੰ ਹਰ ਸਾਲ ਫੀਸਾਂ ਦੇ ਵਾਧੇ…
ਖੰਨਾ / ਲੁਧਿਆਣਾ 25 ਫਰਵਰੀ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡੀ.ਆਈ.ਜੀ ਲੁਧਿਆਣਾ ਰੇਂਜ ਸਤਿੰਦਰ ਸਿੰਘ ਵੱਲੋਂ ਥਾਣਾ ਦੋਰਾਹਾ ਵਿਖੇ ਇੱਕ ਗੈਰ-ਰਸਮੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਹੋਰ ਜ਼ਿਲ੍ਹਾ ਪੱਧਰੀ ਅਧਿਕਾਰੀ ਵੀ ਮੌਜੂਦ ਰਹੇ। ਨਿਰੀਖਣ ਦੌਰਾਨ ਡੀ.ਆਈ.ਜੀ ਸਤਿੰਦਰ ਸਿੰਘ ਨੇ ਥਾਣੇ ਦੇ ਪੁਲਿਸ ਰਿਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ। ਉਨ੍ਹਾਂ ਨੇ ਥਾਣੇ ਦੀ ਕਾਰਗੁਜ਼ਾਰੀ, ਕੇਸਾਂ ਦੀ ਜਾਂਚ ਦੀ ਪ੍ਰਗਤੀ, ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਨਾਲ ਪੁਲਿਸ ਦੇ ਵਿਹਾਰ ਬਾਰੇ ਜਾਣਕਾਰੀ ਹਾਸਲ…
ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ…
ਖੰਨਾ, ਲੁਧਿਆਣਾ 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤੇ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਮਿਹਨਤ ਸਦਕਾ ਖੰਨਾ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੱਗਿਆ ‘ਪੰਜਾਬ ਸਖੀ ਸ਼ਕਤੀ ਮੇਲਾ-2026’, ਜਿਸਨੂੰ “ਖੰਨਾ ਕਾਰਨੀਵਾਲ” ਵੀ ਕਿਹਾ ਜਾ ਰਿਹਾ ਹੈ, ਸਿਰਫ ਇੱਕ ਸੱਭਿਆਚਾਰਕ ਸਮਾਗਮ ਨਹੀਂ, ਸਗੋਂ ਪ੍ਰਸ਼ਾਸਨਕ ਦੂਰਅੰਦੇਸ਼ੀ, ਸੁਚੱਜੇ ਪ੍ਰਬੰਧ ਅਤੇ ਲੋਕ ਭਾਗੀਦਾਰੀ ਦਾ ਉਦਾਹਰਨ ਬਣ ਕੇ ਸਾਹਮਣੇ ਆਇਆ ਹੈ। ਪਿਛਲੇ ਚਾਰ ਦਿਨਾਂ ਤੋਂ ਦੁਸਹਿਰਾ ਗਰਾਊਂਡ ਵਿੱਚ ਚੱਲ ਰਿਹਾ ਇਹ ਮੇਲਾ ਬੇਹੱਦ ਸੁਖਾਵੇਂ ਅਤੇ ਸੁਰੱਖਿਅਤ ਮਾਹੌਲ ਵਿੱਚ ਸਫਲਤਾਪੂਰਵਕ ਅੱਗੇ ਵੱਧ ਰਿਹਾ ਹੈ। ਇਸ ਇਤਿਹਾਸਕ ਮੇਲੇ ਦੀ ਸਫਲਤਾ ਦੇ…
ਖੰਨਾ, ਲੁਧਿਆਣਾ 25 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿੱਚ 21 ਫਰਵਰੀ ਤੋਂ 2 ਮਾਰਚ ਤੱਕ ਲਗਾਇਆ ਜਾ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ ਇਲਾਕੇ ਦੀਆਂ ਰੌਣਕਾਂ ਨੂੰ ਸਿਖਰਾਂ ‘ਤੇ ਲੈ ਗਿਆ ਹੈ। ਇਸ ਮੇਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੇਲੇ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਮੇਲੇ ਦੀ ਚੌਥੀ ਸਟਾਰ ਨਾਈਟ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਲਾਭ ਹੀਰਾ ਨੇ ਹਜ਼ਾਰਾਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੂਰਾ ਮੈਦਾਨ ਤਾੜੀਆਂ ਅਤੇ ਭੰਗੜੇ ਨਾਲ ਗੂੰਜ ਉਠਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ…
ਜਲੰਧਰ, 24 ਫਰਵਰੀ: ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ।ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ…
ਚੰਡੀਗੜ੍ਹ, 24 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਗਿਆ।ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ…

