Author: On Point Channel

“I’m a Newswriter, “I write about the trending news events happening all over the world.

ਬਠਿੰਡਾ , 24 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 28 ਫਰਵਰੀ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਭਾਈ ਰੂਪਾ ’ਚ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਨਾਉਣ ਲਈ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਆਪਣੀ ਸਮੁੱਚੀ ਤਾਕਤ ਝੋਕ ਦਿੱਤੀ ਹੈ। ਹਾਲ ਹੀ ਵਿੱਚ ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੌਰਾਨ ਪਾਰਟੀ ਦਾ ਝੰਡਾ ਬੁਲੰਦ ਕਰਨ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋਏ ਆਪਣੇ ਨੂੰੰਹ ਪੁੱਤ ਦੀ ਗੈਰਮੌਜੂਦਗੀ ’ਚ ਇਹ ਪਹਿਲਾ ਵੱਡਾ ਸਿਆਸੀ ਪ੍ਰੋਗਰਾਮ ਹੈ ਜੋ ਦੱਸੇਗਾ ਕਿ ਮਲੂਕਾ ਦੀ ਹਲਕੇ ’ਤੇ ਕਿੰਨੀਂ ਪਕੜ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਰੈਲੀ ਕਾਫੀ ਹੱਦ ਤੱਕ ਇਹ…

Read More

24 ਫਰਵਰੀ, 2026-ਪੱਛਮੀ ਬੰਗਾਲ ਵਿੱਚ ਮੰਗਲਵਾਰ ਦੁਪਹਿਰ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ ਜਦੋਂ ਸੂਬੇ ਦੀਆਂ ਛੇ ਪ੍ਰਮੁੱਖ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ। ਇਨ੍ਹਾਂ ਧਮਕੀਆਂ ਤੋਂ ਬਾਅਦ ਕੋਲਕਾਤਾ ਦੀ ਸਿਟੀ ਸਿਵਲ ਅਤੇ ਸੈਸ਼ਨ ਕੋਰਟ, ਬੈਂਕਸ਼ਾਲ ਕੋਰਟ, ਹੁਗਲੀ ਦੀ ਚਿਨਸੁਰਾਹ ਅਦਾਲਤ, ਪੱਛਮੀ ਬਰਧਵਾਨ ਦੀਆਂ ਆਸਨਸੋਲ ਤੇ ਦੁਰਗਾਪੁਰ ਅਦਾਲਤਾਂ ਅਤੇ ਮੁਰਸ਼ੀਦਾਬਾਦ ਦੀ ਬਰਹਮਪੁਰ ਅਦਾਲਤ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਇਸ ਅਚਾਨਕ ਪੈਦਾ ਹੋਈ ਸਥਿਤੀ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਅਤੇ ਪੁਲਿਸ ਨੇ ਸਨਿਫਰ ਕੁੱਤਿਆਂ ਤੇ ਬੰਬ ਨਿਰੋਧਕ ਦਸਤਿਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਵਿੱਢ ਦਿੱਤੀ। ਹਾਲਾਂਕਿ, ਦੁਪਹਿਰ 2 ਵਜੇ ਤੱਕ ਚੱਲੀ ਬਾਰੀਕੀ…

Read More

ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ ਹਨ ਜੋ ਕਦੇ ਬਿਨਾਂ ਕਿਸੇ ਡਰ ਦੇ ਚੱਲਦੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨਸ਼ਿਆਂ ਵਿਰੁੱਧ ਸਖ਼ਤੀ ਅਤੇ ਜਨਤਕ ਭਾਗੀਦਾਰੀ ਨੂੰ ਮਜ਼ਬੂਤ ਕਰ ਰਿਹਾ ਹੈ, ਉੱਥੇ ਹੀ ਨਾਇਬ ਸਿੰਘ ਸੈਣੀ ਦੀ ਸਰਕਾਰ ਹੇਠ ਹਰਿਆਣਾ ਵਿੱਚ ਵੱਧ ਰਹੀ ਇਸ ਅਲਾਮਤ ਬਾਰੇ ਗੰਭੀਰ ਸਵਾਲ ਉੱਠ ਰਹੇ ਹਨ। ਇਹ ਯਾਦ ਕਰਦਿਆਂ ਕਿ 2007-2017 ਦੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੂਰੇ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਹੋਇਆ…

Read More

ਲੁਧਿਆਣਾ, 24 ਫਰਵਰੀ:ਮਾਪਿਆਂ, ਵਿਦਿਆਰਥੀਆਂ ਅਤੇ ਸਮਾਜਿਕ ਸੰਗਠਨਾਂ ਦੀਆਂ ਵੱਧ ਰਹੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ (ਡੀ.ਐਮ) ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਲੁਧਿਆਣਾ ਦੇ ਨਿੱਜੀ ਗੈਰ ਸਹਾਇਤਾ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਾਲਣਾ ਦੀ ਸਖ਼ਤੀ ਨਾਲ ਨਿਗਰਾਨੀ ਅਤੇ ਲਾਗੂ ਕਰਨ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ ਅਤੇ ਸੀ.ਐਮ.ਐਫ.ਓ ਸ਼ਾਮਲ ਹਨ। ਇਸ ਕਮੇਟੀ ਨੂੰ ਸਕੂਲ ਦੇ ਅਹਾਤੇ, ਸੰਚਾਲਨ, ਵਿੱਤ ਅਤੇ ਨਿਯਮਾਂ ਦੀ ਪਾਲਣਾ ਦੀ ਨਿਯਮਤ, ਵਿਸਤ੍ਰਿਤ ਨਿਰੀਖਣ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਹ ਕਮੇਟੀ ਆਪਣੇ ਨਤੀਜੇ ਸਿੱਧੇ ਉਨ੍ਹਾਂ ਦੇ ਦਫ਼ਤਰ ਨੂੰ ਸੌਂਪੇਗੀ…

Read More

ਖੰਨਾ, ਲੁਧਿਆਣਾ 24 ਫਰਵਰੀ: ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਅੱਜ ਦੋਰਾਹਾ ਥਾਣੇ ਅਤੇ ਦੋਰਾਹਾ ਪੁਲਿਸ ਚੌਂਕੀ ਦਾ ਅਚਾਨਕ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਥਾਣੇ ਵਿੱਚ ਮੌਜੂਦ ਪੁਲਿਸ ਸਟਾਫ ਦੀ ਹਾਜ਼ਰੀ, ਡਿਊਟੀ ਰਜਿਸਟਰ, ਮਾਲਖਾਨਾ, ਰਿਕਾਰਡ ਅਤੇ ਸ਼ਿਕਾਇਤ ਰਜਿਸਟਰ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਸਟਾਫ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਹਰ ਸਥਿਤੀ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਰਹਿਣਾ ਬਹੁਤ ਜ਼ਰੂਰੀ ਹੈ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਹਰ ਪੱਧਰ ’ਤੇ ਚੌਕਸੀ ਬਰਕਰਾਰ ਰੱਖਣੀ ਲਾਜ਼ਮੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ…

Read More

ਖੰਨਾ, ਲੁਧਿਆਣਾ 24 ਫਰਵਰੀ:ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਜੰਗ ਨੂੰ ਮਜ਼ਬੂਤੀ ਦੇਣ ਲਈ ਖੰਨਾ ਵਿੱਚ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ‘ਦਿਹਾਤੀ ਦੌਰਾ ਯੋਜਨਾ’ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਸਾਬਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪਿੰਡ ਕੌੜੀ ਵਿੱਚ ਹੋਈ ਸੱਥ ਨੇ ਸਾਬਤ ਕਰ ਦਿੱਤਾ ਕਿ ਜੇ ਪੁਲਿਸ, ਪੰਚਾਇਤ ਅਤੇ ਸਮਾਜ ਇਕੱਠੇ ਹੋ ਜਾਣ, ਤਾਂ ਨਸ਼ਿਆਂ ਵਰਗੀ ਘਾਤਕ ਬੁਰਾਈ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕਦਾ ਹੈ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਕਾਰਜਸ਼ੈਲੀ ਅਤੇ ਮੈਦਾਨੀ ਪੱਧਰ ’ਤੇ ਸਿੱਧੀ ਹਾਜ਼ਰੀ ਨੇ ਪੁਲਿਸ ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ…

Read More

ਲੁਧਿਆਣਾ, 24 ਫਰਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਣੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਇਹ ਫੈਸਲਾ ਲਿਆ ਗਿਆ ਹੈ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਗੈਰ ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ…

Read More

ਖੰਨਾ, ਲੁਧਿਆਣਾ, 24 ਫਰਵਰੀ:ਖੰਨਾ ਦੇ ਦੁਸਹਿਰਾ ਗਰਾਊਂਡ ਵਿੱਚ ਲੱਗੇ ‘ਪੰਜਾਬ ਸਖੀ ਸ਼ਕਤੀ ਮੇਲੇ-2026’ ਨੇ ਇਸ ਵਾਰ ਸੂਬੇ ਦੇ ਸੱਭਿਆਚਾਰਕ ਜੀਵਨ ਨੂੰ ਨਵੀਂ ਊਰਜਾ ਪ੍ਰਦਾਨ ਕੀਤੀ ਹੈ। ਮੇਲੇ ਦੀ ਤੀਜੀ ਨਾਈਟ ਸਟਾਰ ਦੌਰਾਨ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੱਭਿਆਚਾਰ ਦੀ ਸੰਭਾਲ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਮੰਤਰੀ ਸੌਂਦ ਨੇ ਕਿਹਾ ਕਿ ਸੱਭਿਆਚਾਰਕ ਮੇਲੇ ਪੁਰਾਣੀਆਂ ਪਰੰਪਰਾਵਾਂ ਨੂੰ ਆਧੁਨਿਕ ਜੀਵਨ ਨਾਲ ਜੋੜਨ ਦਾ ਸਭ ਤੋਂ ਵੱਡਾ ਸਾਧਨ ਹਨ। ਇਹ ਮੇਲੇ ਨਾ ਸਿਰਫ ਲੋਕਾਂ ਨੂੰ…

Read More

ਲੁਧਿਆਣਾ, 23 ਫਰਵਰੀ: ਖਰੀਦਦਾਰਾਂ ਵੱਲੋਂ ਅਜਿਹੀਆਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਬਿਨਾਂ ਲਾਇਸੈਂਸ ਵਾਲੀਆਂ ਕਲੋਨੀਆਂ ਵਿੱਚ ਪਲਾਟ ਖਰੀਦੇ ਹਨ ਅਤੇ ਰਜਿਸਟ੍ਰੇਸ਼ਨ, ਮੁੱਢਲੀਆਂ ਸੈਨੀਟੇਸ਼ਨ ਸੇਵਾਵਾਂ, ਇਮਾਰਤਾਂ ਦੇ ਪਲਾਨਾਂ ਦੀ ਪ੍ਰਵਾਨਗੀ ਆਦਿ ਸਮੇਤ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲਾਡਾ ਨੇ ਡਿਫਾਲਟਰ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ “ਖਰੀਦਦਾਰ ਬਣੋ ਜਾਗਰੂਕਤਾ ਮੁਹਿੰਮ” ਸ਼ੁਰੂ ਕੀਤੀ ਹੈ। ਗਲਾਡਾ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਮੁਹਿੰਮ ਮੋਡ ਰਾਹੀਂ ਡਿਫਾਲਟਰ ਕਾਲੋਨਾਈਜ਼ਰਾਂ ਤੋਂ ਲਗਭਗ 52 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਹਾਲਾਂਕਿ, ਕੁਝ ਕਾਲੋਨਾਈਜ਼ਰਾਂ ਨੇ ਨਿਰਧਾਰਤ ਸਮੇਂ ਦੇ ਅੰਦਰ ਭੁਗਤਾਨਯੋਗ ਸਰਕਾਰੀ ਬਕਾਇਆ/ਫੀਸ ਜਮ੍ਹਾ ਕਰਨ ਵਿੱਚ ਅਸਫਲ ਰਹੇ ਅਤੇ ਹੁਣ ਗਲਾਡਾ ਨੇ ਪਾਪਰਾ ਐਕਟ ਦੇ…

Read More

ਲੁਧਿਆਣਾ, 23 ਫਰਵਰੀ: ਖਾਸ ਕਰਕੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸੋਮਵਾਰ ਨੂੰ ਗੁਰੂ ਨਾਨਕ ਪੁਰਾ (ਵਾਰਡ ਨੰਬਰ 91) ਵਿੱਚ ‘ਕ੍ਰਿਕਟ ਜੋਏ ਬਾਕਸ’ ਸਥਾਪਤ ਕਰਨ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਖੇਡ ਸਹੂਲਤ ਲਗਭਗ 20.49 ਲੱਖ ਰੁਪਏ ਦੀ ਲਾਗਤ ਨਾਲ ਹਨੂੰਮਾਨ ਪਾਰਕ (ਨੇੜੇ ਕੁੰਦਨਪੁਰੀ ਸਰਕਾਰੀ ਸਕੂਲ, ਗੁਰੂ ਨਾਨਕ ਪੁਰਾ) ਵਿੱਚ ਸਥਾਪਿਤ ਕੀਤੀ ਜਾ ਰਹੀ ਹੈ। ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਬੱਗਾ ਦੇ ਨਾਲ ਕੌਂਸਲਰ ਤੇਜਿੰਦਰ ਕੌਰ ਰਾਜਾ, ਤੇਜਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਬੌਬੀ ਸ਼ਰਮਾ, ਅਨਿਲ ਸ਼ਰਮਾ ਸਮੇਤ ਹੋਰ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ…

Read More