- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ 21 ਫਰਵਰੀ:ਖੰਨਾ ਦੇ ਦੁਸਿਹਰਾ ਗਰਾਊਂਡ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਆਗਾਜ਼ ਸ਼ਨੀਵਾਰ ਨੂੰ ਧੂਮ ਧੜੱਕੇ ਨਾਲ ਹੋਇਆ।02 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ ‘ਚ ਪੁੱਜਣ ‘ਤੇ ਮਹਿਮਾਨਾਂ ਦਾ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ…
ਲੁਧਿਆਣਾ, 21 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵਾਰਡ ਨੰਬਰ 26 ਅਧੀਨ ਰਾਜੀਵ ਗਾਂਧੀ ਕਲੋਨੀ ਵਿਖੇ ਕਰੀਬ 9.15 ਲੱਖ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਸਥਾਨਕ ਰਾਜੀਵ ਗਾਂਧੀ ਕਲੋਨੀ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹਨਾਂ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾਂ ਅੰਦਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ…
ਲੁਧਿਆਣਾ, 20 ਫਰਵਰੀ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਨਗਣਨਾ (ਰਾਸ਼ਟਰੀ ਜਨਗਣਨਾ 2027 ਦਾ ਪਹਿਲਾ ਪੜਾਅ) ਅਧੀਨ ਆਉਣ ਵਾਲੇ ਘਰਾਂ ਦੀ ਸੂਚੀ ਅਤੇ ਰਿਹਾਇਸ਼ ਪੜਾਅ ਲਈ ਸਮਾਂ-ਸਾਰਣੀ ਨੂੰ ਸੂਚਿਤ ਕਰਨ ਦੇ ਨਾਲ, ਸਥਾਨਕ ਅਧਿਕਾਰੀ ਹੁਣ ਰਿਹਾਇਸ਼ ਗਣਨਾ ਦੌਰਾਨ ਵਸਨੀਕਾਂ ਤੋਂ ਪੁੱਛੇ ਜਾਣ ਵਾਲੇ 33 ਸਵਾਲਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾ ਰਹੇ ਹਨ। ਸਵਾਲਾਂ ਦੀ ਸੂਚੀ ਕੇਂਦਰੀ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਹੈ ਅਤੇ ਰਿਹਾਇਸ਼ ਗਣਨਾ (ਜਨਗਣਨਾ ਦਾ ਪਹਿਲਾ ਪੜਾਅ) ਮਈ ਦੇ ਮੱਧ ਵਿੱਚ ਰਾਜ ਵਿੱਚ ਸ਼ੁਰੂ ਹੋਵੇਗੀ। ਪ੍ਰਸ਼ਨਾਂ ਵਿੱਚ ਇਮਾਰਤ ਨੰਬਰ (ਨਗਰ ਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਜਨਗਣਨਾ ਘਰ ਨੰਬਰ, ਜਨਗਣਨਾ ਘਰ ਦੇ ਫਰਸ਼ ਦੀ ਪ੍ਰਮੁੱਖ ਸਮੱਗਰੀ, ਜਨਗਣਨਾ ਘਰ ਦੀ…
ਜਲੰਧਰ, 21 ਫਰਵਰੀ : ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 23 ਫਰਵਰੀ ਨੂੰ ਐਸ.ਡੀ.ਐਚ.ਨਕੋਦਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵਡੇਰੀ ਉਮਰ ਵਿੱਚ ਹੋਣ ਵਾਲੀਆਂ ਸਮੱਸਿਆਵਾਂ, ਜਿਵੇਂ ਅੱਖਾਂ ਦਾ ਮੋਤੀਆ, ਜੋੜਾਂ ਦੇ ਦਰਦ ਤੇ ਹੋਰ ਸਰੀਰਿਕ ਬਿਮਾਰੀਆਂ ਦੀ ਜਾਂਚ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ 2 ਮਾਰਚ ਨੂੰ ਸੀ.ਐਚ.ਸੀ. ਕਰਤਾਰਪੁਰ, 9 ਮਾਰਚ ਨੂੰ ਐਸ.ਡੀ.ਐਚ.…
ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ।ਮੁਲਾਜ਼ਮਾਂ ਨੇ ਹੜਤਾਲ ਦੌਰਾਨ ਦਰਜ ਪੁਲਿਸ ਕੇਸ ਵਾਲੀ ਮਾਨਵਸ਼ਕਤੀ, ਜੇਲ੍ਹ ਵਿੱਚ ਬੰਦ ਮੈਨਪਾਵਰ ਤੇ ਕਰਮਚਾਰੀਆਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਨ ਵਰਗੇ ਮਾਮਲੇ ਵਿਚਾਰੇ। ਯੂਨੀਅਨ ਨੇ ਮੰਗ ਰੱਖੀ ਕਿ ਜਦੋਂ ਇਹ ਮਾਨਵਸ਼ਕਤੀ ਜੇਲ੍ਹ ਤੋਂ ਰਿਹਾਅ ਹੋ ਜਾਵੇ, ਤਾਂ ਉਸ ਨੂੰ ਮੁੜ ਡਿਊਟੀ ’ਤੇ…
ਲੁਧਿਆਣਾ, 20 ਫਰਵਰੀ – ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ 23 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ (ਲੁਧਿਆਣਾ) ਅਤੇ ਗਿੱਲ (ਮੋਗਾ) ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਡੇਅਰੀ…
ਲੁਧਿਆਣਾ, 20 ਫਰਵਰੀ:ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਹਲਕੇ ਦੇ ਵੱਖ-ਵੱਖ ਇਲਾਕਿਆਂ ਲਈ ਲਗਭਗ 3.10 ਕਰੋੜ ਰੁਪਏ ਦੇ ਵੱਡੇ ਸੜਕ ਨਿਰਮਾਣ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਵੱਡੀ ਗਿਣਤੀ ਵਿੱਚ ਵਸਨੀਕਾਂ ਅਤੇ ਵਲੰਟੀਅਰਾਂ ਦੇ ਨਾਲ, ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਤੋਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਪੁਰਾਣੀ ਜੀ.ਟੀ ਰੋਡ (ਜਗਰਾਉਂ ਪੁਲ ਤੋਂ ਢੋਲੇਵਾਲ ਚੌਕ ਤੱਕ) ਦੇ ਦੋਵੇਂ ਪਾਸੇ ਸਰਵਿਸ ਲੇਨਾਂ ਦੀ ਉਸਾਰੀ ਵੀ ਕੀਤੀ ਜਾਵੇਗੀ।ਇਸ ਤੋਂ ਇਲਾਵਾ, ਇਸ ਪ੍ਰੋਜੈਕਟ ਵਿੱਚ ਨਿਰੰਕਾਰੀ ਮੁਹੱਲਾ ਅਤੇ ਹਲਕੇ ਦੇ ਹੋਰ ਇਲਾਕਿਆਂ ਵਿੱਚ ਗਲੀਆਂ ਦੀ ਉਸਾਰੀ ਵੀ…
ਲੁਧਿਆਣਾ, 20 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਅਧੀਨ ਚੰਦਰਲੋਕ ਕਲੋਨੀ ਅਤੇ ਇੰਦਰਾ ਕਲੋਨੀ ਵਿਖੇ ਕਰੀਬ 65 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 7 ਹੀ ਨਹੀਂ ਸਗੋਂ ਹਲਕੇ ਦੇ ਸਾਰੇ ਵਾਰਡਾਂ ਅੰਦਰ ਕਰੀਬ 80 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਥੋੜੇ ਬਹੁਤ ਕੰਮ ਰਹਿੰਦੇ ਹਨ ਉਹਨਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ…
ਲੁਧਿਆਣਾ, 20 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਹਰੇਕ ਪੰਜਾਬੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ) ਤਹਿਤ ਸਿਹਤ ਕਾਰਡ ਪ੍ਰਦਾਨ ਕਰਨ ਦੇ ਰਾਹ ‘ਤੇ ਹੈ। ਇਸ ਮਹੱਤਵਾਕਾਂਖੀ ਮੁਹਿੰਮ ਦਾ ਉਦੇਸ਼ ਪੰਜਾਬ ਦੀ ਪੂਰੀ ਆਬਾਦੀ ਨੂੰ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਦੀ ਵਿਸਤ੍ਰਿਤ ਸਮੀਖਿਆ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਵਿਧਾਇਕ ਮਦਨ ਲਾਲ ਬੱਗਾ ਅਤੇ…
ਲੁਧਿਆਣਾ, 20 ਫਰਵਰੀ – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਖ਼ਜੂਰ ਚੌਂਕ ਵਿਖੇ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਬਹੁਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ…

