- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ: ਸੰਨ ਫਾਊਂਡੇਸ਼ਨ ਨੇ ਆਪਣੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰ (MSDC), ਲੁਧਿਆਣਾ ਵਿੱਚ ਫਾਊਂਡਰਜ਼ ਡੇ ਮਨਾਇਆ। ਇਸ ਮੌਕੇ ‘ਤੇ 1999 ਤੋਂ ਅੱਜ ਤੱਕ ਦੀ ਯਾਤਰਾ ਨੂੰ ਯਾਦ ਕਰਦਿਆਂ ਸਕਿਲਿੰਗ, ਸਸ਼ਕਤੀਕਰਨ ਅਤੇ ਮਨੁੱਖਤਾ-ਕੇਂਦਰਿਤ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਈ ਗਈ।ਸਮਾਗਮ ਵਿੱਚ ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈਆਂ। ਉਨ੍ਹਾਂ ਦੇ ਨਾਲ ਸ਼੍ਰੀ ਗੁਰਦੇਵ ਸਿੰਘ, ਏਸੀਪੀ ਲੁਧਿਆਣਾ ਅਤੇ ਹੋਰ ਮਾਣਯੋਗ ਮਹਿਮਾਨ ਵੀ ਹਾਜ਼ਰ ਰਹੇ। ਲਗਭਗ 500 ਟ੍ਰੇਨੀਜ਼ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਲਾਈਵ ਡੈਮੋਨਸਟ੍ਰੇਸ਼ਨ, ਨਵੀਂ ਸੋਚ ਵਾਲੇ ਮਾਡਲਾਂ ਅਤੇ ਤਕਨੀਕੀ ਪ੍ਰਦਰਸ਼ਨਾਂ ਰਾਹੀਂ ਆਪਣੇ ਵਿਹਾਰਕ ਅਤੇ ਉਦਯੋਗ-ਸੰਬੰਧਿਤ ਹੁਨਰਾਂ ਦੀ ਪੇਸ਼ਕਸ਼ ਕੀਤੀ।ਸੰਨ ਫਾਊਂਡੇਸ਼ਨ , ਹੇਠ ਡਾ. ਵਿਕਰਮਜੀਤ ਸਿੰਘ ਸਾਹਨੇ, ਪਦਮ ਸ਼੍ਰੀ ਅਤੇ ਸੰਸਦ…
ਲੁਧਿਆਣਾ, 20 ਫਰਵਰੀ – ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਹਾੜੇ ਨੂੰ ਸਮਰਪਿਤ, ਸਰਕਾਰੀ ਐਸ.ਸੀ.ਡੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਵਿਦਿਆਰਥੀਆਂ ਅਤੇ ਸਾਹਿਤ-ਪ੍ਰੇਮੀਆਂ ਵਿੱਚ ਭਾਸ਼ਾਈ ਚੇਤਨਾ ਦਾ ਪਸਾਰ ਕਰਨਾ ਸੀ।ਜ਼ਿਲਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਨੇਕ ਤਰ੍ਹਾਂ ਦੇ…
ਲੁਧਿਆਣਾ, 20 ਫਰਵਰੀ:ਨਿਯਮਤ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਬੁਨਿਆਦੀ ਢਾਂਚਾ ਅਤੇ ਬਿਹਤਰ ਰਹਿਣ-ਸਹਿਣ ਦੀਆਂ ਸਥਿਤੀਆਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ, ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਪਿੰਡ ਦਾਦ ਦੀ ਗ੍ਰੀਨ ਐਵੇਨਿਊ ਕਲੋਨੀ ਵਿੱਚ ਸੜਕ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਕਰੀਬ 17.76 ਲੱਖ ਰੁਪਏ ਦੀ ਅਨੁਮਾਨਤ ਲਾਗਤ ਵਾਲਾ ਇਹ ਪ੍ਰੋਜੈਕਟ ਅਗਲੇ ਤਿੰਨ ਮਹੀਨਿਆਂ ਵਿੱਚ ਪੂਰਾ ਹੋਣ ਦਾ ਟੀਚਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਥਾਨਕ ਨਿਵਾਸੀਆਂ ਲਈ ਸੰਪਰਕ ਅਤੇ ਸਹੂਲਤ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਾ ਹੈ।ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ ਪੰਜਾਬ ਸਰਕਾਰ ਦੀ ਨੀਤੀ ਦੇ ਤਹਿਤ, ਨਿਰਧਾਰਤ ਨਿਯਮਾਂ ਅਨੁਸਾਰ ਯੋਗ ਪਲਾਟਾਂ ਅਤੇ…
ਲੁਧਿਆਣਾ, 20 ਫਰਵਰੀ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਆਪਕ ਨਿਰੀਖਣ ਕਰਕੇ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ।ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾ ਸ਼ਹਿਰ ਦੇ ਵਿਧਾਇਕ ਡਾ. ਨੱਛਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ…
ਜਲੰਧਰ, 19 ਫਰਵਰੀਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ…
ਜਲੰਧਰ, 19 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਅਤੇ ਮਰੀਜ਼ਾਂ ਲਈ ਸ਼ਾਂਤਮਈ ਮਾਹੌਲ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਨੇੜੇ ਡੀ.ਜੇ. ਨਾ ਵਜਾਉਣ ਦੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀ.ਜੇ. ਵਜਾਉਣ ‘ਤੇ ਜਿੱਥੇ ਸਮਾਨ ਜ਼ਬਤ ਕੀਤਾ ਜਾਵੇਗਾ, ਉੱਥੇ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲਾਊਡ ਸਪੀਕਰਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਖਾਸ ਕਰਕੇ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਅਸੁਵਿਧਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ…
ਜਲੰਧਰ, 19 ਫਰਵਰੀ : ਸ਼ਹਿਰ ਵਿੱਚ ਬਾਲ ਭਿੱਖਿਆ ਦੀ ਸਮੱਸਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਾਲ ਭਿੱਖਿਆ ਨੂੰ ਰੋਕਣ ਅਤੇ ਇਸ ਵਿੱਚ ਸ਼ਾਮਲ ਬੱਚਿਆਂ ਦੇ ਮੁੜ ਵਸੇਬੇ ਲਈ ਸੰਵੇਦਨਸ਼ੀਲ ਅਤੇ ਠੋਸ ਯਤਨ ਕਰਨ ’ਤੇ ਜ਼ੋਰ ਦਿੱਤਾ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਾਜੈਕਟ ਜੀਵਨਜੋਤ 2.0 ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਸਿਰਫ਼ ਕਾਨੂੰਨੀ ਮਸਲਾ ਨਹੀਂ ਹੈ, ਸਗੋਂ ਸਮਾਜਿਕ ਤੇ ਮਨੁੱਖੀ ਪੱਖ ਤੋਂ ਵੀ ਗੰਭੀਰ ਚੁਣੌਤੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮੱਸਿਆ ਦੇ ਹੱਲ ਲਈ ਬਾਲ ਭਿੱਖਿਆ ਵਿੱਚ ਸ਼ਾਮਲ ਵਿਅਕਤੀਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਬਾਲ ਭਿੱਖਿਆ…
ਜਲੰਧਰ, 19 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਏਡੀਜੀਪੀ ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਲਗਭਗ 9000 ਵਰਗ ਫੁੱਟ ਦੇ ਕਵਰਡ ਖੇਤਰ ਵਿੱਚ ਫੈਲੀ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ, ਰੇਂਜ ਦੀ ਕਾਰਜ- ਕੁਸ਼ਲਤਾ ਨੂੰ…
ਲੁਧਿਆਣਾ, 19 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੀ ਕਾਇਆਕਲਪ ਤਹਿਤ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਹਲਕੇ ਦੀ ਨੁਹਾਰ ਬਦਲੀ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਕੈਂਪਾ ਕੋਲਾ ਰੋਡ, ਪਿੰਡ ਢੰਡਾਰੀ ਕਲਾਂ ਤੋਂ ਹਰ ਵੱਖ-ਵੱਖ ਸੜਕਾਂ ਦਾ ਨਿਰਮਾਣ ਅਰਸੇ ਤੋਂ ਲੰਬਿਤ ਪਿਆ ਸੀ, ਜਿਸਦੀ ਹੁਣ ਸ਼ੁਰੂਆਤ ਕਰਵਾਈ ਗਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸੜਕ ਨਾ ਬਣਨ ਕਰਕੇ ਉਨ੍ਹਾਂ ਨੂੰ ਆਵਾਜਾਈ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਰਸਾਤ ਦੇ ਦਿਨਾਂ ਵਿੱਚ ਹਾਲਤ ਹੋਰ ਵੀ…
ਲੁਧਿਆਣਾ, 19 ਫਰਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ…

