- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 19 ਫਰਵਰੀ:ਖੰਨਾ ਵਿੱਚ ਪੰਜਾਬ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਰਾਮਗੜੀਆ ਭਵਨ ਖੰਨਾ ਵਿਖੇ ਔਰਤਾਂ ਲਈ ਵਿਸ਼ਾਲ ਰੁਜ਼ਗਾਰ ਅਤੇ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸਫਲਤਾਪੂਰਵਕ ਚੱਲਿਆ। ਇਸ ਮਹੱਤਵਪੂਰਨ ਕੈਂਪ ਵਿੱਚ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦਾ ਸਪਸ਼ਟ ਸੰਦੇਸ਼ ਦਿੱਤਾ।ਇਹ ਕੈਂਪ ਡਿਪਟੀ ਕਮਿਸ਼ਨਰ ਲੁਧਿਆਣਾ…
ਲੁਧਿਆਣਾ, 19 ਫਰਵਰੀ: ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਵੀਰਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁੱਲਾਂਕਣ ਕੀਤਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ), ਲੁਧਿਆਣਾ (ਦਿਹਾਤੀ) ਦੇ ਅਧਿਕਾਰੀਆਂ ਨਾਲ ਐਸ.ਸੀ ਵਰਗ ਨਾਲ ਸਬੰਧਤ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਐਟਰੋਸਿਟੀਜ਼ ਦੇ ਮਾਮਲਿਆਂ ਦੀ ਸੰਪੂਰਨ ਰਿਪੋਰਟ ਤੇ ਨਿਰੀਖਣ ਕੀਤਾ। ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ,…
ਪਾਇਲ/ਲੁਧਿਆਣਾ, 19 ਫਰਵਰੀ – ਵਿਧਾਨ ਸਭਾ ਹਲਕਾ ਪਾਇਲ ਅਧੀਨ ਦੋਰਾਹਾ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਗਿਣਤੀ ਲੋਕ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ…
ਲੁਧਿਆਣਾ, 19 ਫਰਵਰੀ – ਬੁਨਿਆਦੀ ਸਹੂਲਤਾਂ ਹਲਕਾ ਉੱਤਰੀ ਦੇ ਵਸਨੀਕਾਂ ਦਾ ਸੰਵਿਧਾਨਕ ਹੱਕ ਹੈ, ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਸਰਕਾਰ ਦਾ ਕੋਈ ਅਹਿਸਾਨ ਨਹੀਂ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਚੌਧਰੀ ਮਦਨ ਲਾਲ ਬੱਗਾ ਨੇ ‘ਵਿਧਾਇਕ ਆਪ ਦੇ ਦੁਆਰ’ ਅਭਿਆਨ ਤਹਿਤ ਵਾਰਡ ਨੰਬਰ 93 ’ਚ ਬੀਤੇ ਕੱਲ੍ਹ ਸਥਾਨਕ ਵਸਨੀਕਾਂ ਦੇ ਰੂ-ਬ-ਰੂ ਹੁੰਦਿਆਂ ਕੀਤਾ।ਲੋਕ ਮਿਲਣੀ ਦੌਰਾਨ ਸਥਾਨਕ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਬੱਗਾ ਨੇ ਸੜਕ ਦਾ ਉਦਘਾਟਨ ਕਰਕੇ ਤੁਰੰਤ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਵਿਧਾਇਕ ਬੱਗਾ ਨੇ…
ਲੁਧਿਆਣਾ, 18 ਫਰਵਰੀ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣਾ ਮੁਹਿੰਮ-2026’ ਤਹਿਤ ਨਿਸ਼ਕਾਮ ਬਿਰਧ ਆਸ਼ਰਮ, ਪਿੰਡ ਬੀਹਲਾ ਵਿਖੇ ਅੱਜ ਕੈਂਪ ਦੌਰਾਨ ਬਜ਼ੁਰਗਾਂ ਨੇ ਭਰਪੂਰ ਲਾਭ ਲਿਆ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਟਿਵਾਣਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਖਾਸ ਕਰਕੇ ਬਜੁਰਗਾਂ ਦੀ ਸਿਹਤ ਜਾਂਚ, ਮਾਨਸਿਕ ਕਾਊਂਸਲਿੰਗ, ਕਾਨੂੰਨੀ ਅਧਿਕਾਰ/ਸੀਨੀਅਰ ਸਿਟੀਜਨ ਐਕਟ ਦੀ ਜਾਣਕਾਰੀ, ਬੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਮੌਕੇ ’ਤੇ ਹੀ ਆਨਲਾਈਨ ਭਰੇ ਗਏ, ਬੈਂਕ ਧੋਖਾਧੜੀ ਤੋਂ ਬਚਣ, ਯੋਗਾ ਤੇ ਮੈਡੀਟੇਸ਼ਨ ਦੇ ਲਾਭ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਪੁਰਾਤਨ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਵੱਲ ਅੱਗੇ ਵੱਧਦਿਆਂ…
ਚੰਡੀਗੜ੍ਹ 18 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ…
ਜਲੰਧਰ, 18 ਫਰਵਰੀ : ਜਨਹਿੱਤ ਅਤੇ ਲੋਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਹਿਰ ਵਿੱਚ ਬਣੇ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਅਤੇ ਡਿਜ਼ਾਈਨ ਸਬੰਧੀ ਤੱਥਾਂ ਦੀ ਵਿਸਥਾਰਪੂਰਵਕ ਪੜਤਾਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਫਲਾਈਓਵਰ ਦੀ ਬਣਤਰ ਅਤੇ ਡਿਜ਼ਾਈਨ ਵਿੱਚ ਕੁਝ ਊਣਤਾਈਆਂ ਕਰਕੇ ਆਵਾਜਾਈ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀ ਅਸੁਵਿਧਾ ਅਤੇ ਪ੍ਰੇਸ਼ਾਨੀ ਦਾ ਮਾਮਲਾ ਧਿਆਨ ਵਿੱਚ ਆਉਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਤਕਨੀਕੀ ਜਾਂਚ ਲਈ ਮੁੱਖ ਮੰਤਰੀ ਖੇਤਰੀ ਅਫ਼ਸਰ, ਜਲੰਧਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਐਸ.ਈ. ਨਗਰ ਨਿਗਮ,…
ਲੁਧਿਆਣਾ, 18 ਫਰਵਰੀ:ਜ਼ਿਲ੍ਹੇ ਭਰ ਦੇ ਪ੍ਰਾਈਵੇਟ, ਗੈਰ-ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਬਾਰੇ ਮਾਪਿਆਂ, ਵਿਦਿਆਰਥੀਆਂ ਅਤੇ ਸਮਾਜਿਕ ਸੰਗਠਨਾਂ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਹਿਮਾਂਸ਼ੂ ਜੈਨ ਨੇ ਬੁੱਧਵਾਰ ਨੂੰ ਇੱਕ ਉੱਚ-ਪੱਧਰੀ ਨਿਰੀਖਣ ਕਮੇਟੀ ਦਾ ਗਠਨ ਕੀਤਾ ਜਿਸ ਨੂੰ ਸਕੂਲਾਂ ਦਾ ਨਿਯਮਤ ਅਤੇ ਸੰਪੂਰਨ ਆਡਿਟ ਕਰਨ ਦਾ ਕੰਮ ਸੌਂਪਿਆ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਦੀ ਪ੍ਰਧਾਨਗੀ ਵਾਲੀ ਇਸ ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸੀ.ਐੱਮ.ਐੱਫ.ਓ ਅਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀ.ਸੀ.ਐੱਫ.ਏ) ਸ਼ਾਮਲ ਹਨ। ਇਹ ਕਮੇਟੀ ਸਿੱਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਰਿਪੋਰਟ ਕਰੇਗੀ।ਇਸ ਸਬੰਧੀ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਲਾਜ਼ਮੀ ਦਿਸ਼ਾ-ਨਿਰਦੇਸ਼ਾਂ ਦੀ ਤੁਰੰਤ…
ਖੇਮਕਰਨ, 18 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ।ਅੱਜ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਸੂਬੇ…
ਚੰਡੀਗੜ੍ਹ, 18 ਫਰਵਰੀ:ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ…

