Author: On Point Channel

“I’m a Newswriter, “I write about the trending news events happening all over the world.

ਖੰਨਾ, ਲੁਧਿਆਣਾ, 15 ਫਰਵਰੀ: ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੈਗਸਟਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਵਿਸ਼ੇਸ਼ ਚੱਲ ਰਹੀ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਇੱਕ ਸਫਲਤਾ ਹਾਸਲ ਕਰਦਿਆਂ, ਖੰਨਾ ਪੁਲਿਸ ਨੇ ਇੱਕ ਹੈਰੋਇਨ ਦੀ ਸਪਲਾਈ ਚੇਨ ਦਾ ਪਰਦਾਫਾਸ਼ ਕਰਕੇ ਨਸ਼ੀਲੇ ਪਦਾਰਥਾਂ ਦੀ ਖਪਤ ਅਤੇ ਤਸਕਰੀ ਵਿੱਚ ਸ਼ਾਮਲ ਪਿਓ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਪਾਲ ਸਿੰਘ ਉਰਫ਼ ਜੋਗੀ, ਪਿੰਡ ਦੈਹਿੜੂ, ਥਾਣਾ ਸਦਰ ਖੰਨਾ, ਮਿਤੀ 16.01.2026 ਨੂੰ ਥਾਣਾ ਸਦਰ ਖੰਨਾ ਵਿਖੇ ਦਰਜ ਮੁਕੱਦਮਾ ਨੰਬਰ 11/26 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸਦੀ ਪਛਾਣ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਨ ਰਣਦੀਪ ਸਿੰਘ ਅਤੇ ਅਸ਼ਵੀਰ ਵਾਸੀ ਪਿੰਡ ਦੈਹਿੜੂ, ਜਿਨ੍ਹਾਂ ਨੂੰ…

Read More

[05:47, 15/02/2026] Jaggi Sidhu: ਲੁਧਿਆਣਾ, 15 ਫਰਵਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੁਧਿਆਣਾ ਵਿੱਚ ਵੱਡਾ ਜਨ ਸਮਰਥਨ ਮਿਲਿਆ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਣ ਦੇ ਉਦੇਸ਼ ਨਾਲ 5 ਕਿਲੋਮੀਟਰ ਦੀ ਪਹਿਲੀ ਪ੍ਰਮੋਸ਼ਨਲ ਮੈਰਾਥਨ ਕਰਵਾਈ ਗਈ। ਇਹ ਮੈਰਾਥਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਸਪੋਰਟਸ ਗਰਾਊਂਡ ਤੋਂ ਸ਼ੁਰੂ ਹੋਈ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸਰੋੜੀ ਨੇ ਦੱਸਿਆ…

Read More

ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ…

Read More

ਖੰਨਾ, ਸਮਰਾਲਾ, (ਲੁਧਿਆਣਾ), 14 ਫਰਵਰੀ: ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੰਦਿਰਾਂ ਵਿੱਚ ਮੱਥਾ ਟੇਕਣ ਪਹੁੰਚ ਰਹੇ ਹਨ, ਜਿਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਸੁਰੱਖਿਆ ਦੇ ਨਾਲ-ਨਾਲ ਟਰੈਫਿਕ ਪ੍ਰਬੰਧਾਂ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲਣ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਦੋ ਪ੍ਰਾਚੀਨ ਅਤੇ…

Read More

ਲੁਧਿਆਣਾ, 14 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਗਲੀਆਂ ਵਿੱਚ ਲਟਕਦੀਆਂ ਤਾਰਾਂ ਦੀਆਂ ਉਲਝਣਾਂ ਤੋਂ ਲੋਕਾਂ ਨੂੰ ਰਾਹਤ ਪ੍ਰਧਾਨ ਕਰਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਪਕਾਰ ਨਗਰ ਤੋਂ ਕੀਤਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਸੀ.ਪੀ.ਸੀ.ਐਲ.) ਵੱਲੋਂ ਲੁਧਿਆਣਾ ਪੱਛਮੀ ਸਰਕਲ ਅਧੀਨ ਪੈਂਦੇ ਸਿਵਲ ਲਾਈਨ ਹਲਕੇ ‘ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੰਮ ਲਈ 98 ਲੱਖ, 26 ਹਜ਼ਾਰ 416 ਰੁਪਏ ਦੀ ਅਨੁਮਾਨਤ ਰਾਸ਼ੀ ਖਰਚਣ ਦਾ ਪ੍ਰਬੰਧ ਕੀਤਾ ਗਿਆ ਹੈ। ਉਪਕਾਰ ਨਗਰ ਇਲਾਕੇ ਵਿੱਚੋਂ ਖਿੱਲਰੀਆਂ ਅਤੇ ਲਟਕਦੀਆਂ ਤਾਰਾਂ ਨੂੰ ਤਰਤੀਬਵਾਰ ਹਟਾਉਣ ਸਬੰਧੀ ਜਾਣਕਾਰੀ…

Read More

ਖੰਨਾ, ਲੁਧਿਆਣਾ, 14 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਦਿਨਾਂ ਦੌਰਾਨ ਇੱਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀ ਤਹਿਤ ਖੰਨਾ ਸ਼ਹਿਰ ਦੇ ਸਭ ਤੋਂ ਵੱਡੇ ਨਸ਼ਾ ਤਸਕਰੀ ਦੇ ਹੋਟ ਸਪੋਟ ਮੀਟ ਮਾਰਕੀਟ ਇਲਾਕੇ ਨੂੰ ਗੋਦ ਲਿਆ ਗਿਆ ਸੀ ਤਾਂ ਜੋ ਇੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜ ਕੇ ਪੂਰੀ ਤਰ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ…

Read More

ਚੰਡੀਗੜ੍ਹ, 13 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ…

Read More

ਬਠਿੰਡਾ, 13 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਪਿੰਡ ਢੇਲਵਾਂ ਵਿਖੇ ਸ੍ਰੀ ਆਖੰਡਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ ਕੀਤਾ। ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਖੇਡਾਂ ਆਦਿ ਵੱਲ ਵਿਸ਼ੇਸ਼ ਧਿਆਨ…

Read More

ਚੰਡੀਗੜ੍ਹ, 13 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ। ਇਨ੍ਹਾਂ ਮੁਜ਼ਾਹਰਿਆਂ ਵਿੱਚ ‘ਆਪ’ ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ…

Read More

ਚੰਡੀਗੜ੍ਹ, 13 ਫਰਵਰੀ 2026ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ…

Read More