- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿੱਚ ਸ਼ੁੱਕਰਵਾਰ, 13 ਫ਼ਰਵਰੀ ਨੂੰ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ ਕੀਰਤਨ ਕਰਵਾਇਆ ਅਤੇ ਅਰਦਾਸ ਕੀਤੀ ਗਈ। ਇਸ ਧਾਰਮਿਕ ਅਤੇ ਗੌਰਵਮਈ ਮੌਕੇ ‘ਤੇ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਸਮੇਤ ਸਥਾਨਕ ਸਿੱਖ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਇਹ ਜਾਣਕਾਰੀ ਦਿੰਦਿਆਂ ਡਾ. ਤਰੁਣਜੀਤ ਸਿੰਘ ਬੁਤਾਲੀਆ, ਜਿਨ੍ਹਾਂ ਨੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ, ਨੇ ਦੱਸਿਆ ਕਿ ਸਥਾਨਕ ਰਾਗੀ ਜਥੇ ਵਿੱਚ ਸ਼ਾਮਲ ਹਰਵਿੰਦਰ ਸਿੰਘ, ਅਕਸ਼ੈਦੀਪ ਸਿੰਘ ਅਤੇ ਦਲੀਪ ਸਿੰਘ ਵੱਲੋਂ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ।ਉਨ੍ਹਾਂ…
ਲੁਧਿਆਣਾ, 13 ਫਰਵਰੀ – ਖੁਰਾਕ ਅਤੇ ਸਪਲਾਈ ਵਿਭਾਗ ਲੁਧਿਆਣਾ ਦੇ ਸਮੂਹ ਸਟਾਫ ਵੱਲੋਂ ਜਿਲ੍ਹੇ ਦੇ ਮੁਲਾਜਮਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਹਿੱਤ ਪਹਿਲਾ ਸਪੋਰਟਸ-ਡੇਅ/ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਦਾ ਉਦਘਾਟਨ ਡੀ.ਐਫ.ਐਸ.ਸੀ. ਲੁਧਿਆਣਾ ਸਰਤਾਜ ਸਿੰਘ ਚੀਮਾ ਵੱਲੋਂ ਕੀਤਾ ਗਿਆ। ਟੂਰਨਾਮੈਂਟ ਵਿੱਚ ਪ੍ਰਮੁੱਖ ਤੌਰ ‘ਤੇ ਬੈਡਮਿੰਟਨ ‘ਚ ਸਿੰਗਲ/ਡਬਲ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਅੰਤ ਵਿੱਚ ਜਿਲ੍ਹਾ ਕੰਟਰੋਲਰ ਲੁਧਿਆਣਾ ਵੱਲੋਂ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਉਹਨਾਂ ਵੱਲੋਂ ਸਮੂਹ ਸਟਾਫ ਖੁਰਾਕ ਅਤੇ ਸਪਲਾਈ ਵਿਭਾਗ ਲੁਧਿਆਣਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਇਹ ਵੀ ਐਲਾਨ ਕੀਤਾ ਕਿ ਅਜਿਹੇ ਟੂਰਨਾਮੈਂਟ…
ਜਲੰਧਰ, 13 ਫਰਵਰੀ : ਡਿਪਟੀ ਡਾਇਰੈਕਟਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਵਿਭਾਗ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਗਨੀਵੀਰ ਭਰਤੀ ਰੈਲੀ-2026 ਸਬੰਧੀ ਉਮੀਦਵਾਰਾਂ ਲਈ ਲਿਖ਼ਤੀ ਪੇਪਰ ਅਤੇ ਫਿਜ਼ੀਕਲ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਸਿਖ਼ਲਾਈ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਵੱਲੋਂ ਇਸ ਭਰਤੀ ਲਈ 9-2-2026 ਤੋਂ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ 2-3-2026 ਤੱਕ ਜਾਰੀ ਰਹੇਗੀ। ਸੀ-ਪਾਈਟ ਕੈਂਪ ਦੇ ਇੰਚਾਰਜ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ 16 ਫਰਵਰੀ 2026 ਤੋਂ ਸ਼ੁਰੂ ਹੋ…
ਜਲੰਧਰ, 13 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ 16 ਫਰਵਰੀ ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਿਹਤ ਤੇ ਜਾਗਰੂਕਤਾ ਕੈਂਪ ਨਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ ਤੋਂ ਇਲਾਵਾ ਆਰਥੋ, ਅੱਖਾਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ। ਬਜ਼ੁਰਗਾਂ ਨਾਲ ਸਿਹਤ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਕੈਂਪ ਦੌਰਾਨ ਬਜ਼ੁਰਗਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਅਤੇ ਬੈਂਕਾਂ ਵੱਲੋਂ…
ਖੰਨਾ/ਲੁਧਿਆਣਾ 13 ਫਰਵਰੀ: ਪੰਜਾਬ ਅੰਦਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹਲਕਾ ਪਾਇਲ ਤੋਂ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਪਿੰਡ ਰਾਮਪੁਰ ਤੋਂ ਇਸ ਯਾਤਰਾ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਬਜ਼ੁਰਗ, ਔਰਤਾਂ ਅਤੇ ਹੋਰ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਵਿੱਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਹ ਜੱਥਾ ਤਿੰਨ ਦਿਨਾਂ ਦੀ ਯਾਤਰਾ ਲਈ ਰਵਾਨਾ ਹੋਇਆ ਹੈ। ਸ਼੍ਰੀ ਦਰਬਾਰ ਸਾਹਿਬ…
ਖੰਨਾ , ਲੁਧਿਆਣਾ 13 ਫਰਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਅੱਜ ਦੇਸ਼ ਭਰ ਵਿੱਚ ਇਕ ਮਿਸਾਲ ਬਣ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ, ਮਜ਼ਬੂਤ ਨੀਤੀਆਂ ਅਤੇ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ। ਹੁਣ ਹਾਲਾਤ ਇਹ ਹਨ ਕਿ ਸਿਰਫ ਪੰਜਾਬ ਵਾਸੀ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੱਸਦੇ ਐਨ.ਆਰ.ਆਈ ਵੀ ਖੁੱਲ੍ਹ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਾਰੀਫ ਕਰ ਰਹੇ ਹਨ ਅਤੇ ਆਪਣੇ ਪਿੰਡਾਂ ਦੇ ਸਕੂਲਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਿੱਖਿਆ…
ਲੁਧਿਆਣਾ, 12 ਫਰਵਰੀ (000) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ, “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲ ਬੱਸਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਬਿਜਲੀ, ਕੇਬਲ, ਟੈਲੀਫੋਨ ਆਦਿ ਦੀਆਂ ਲਟਕਦੀਆਂ ਤਾਰਾਂ ਨੂੰ ਦਰੁਸਤ ਕਰਨ ਦੇ ਵੀ ਦਿੱਤੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲ ਬੱਸ ਅਪਰੇਟਰਾਂ ਵੱਲੋਂ “ਪੰਜਾਬ ਸੇਫ ਸਕੂਲ ਵਾਹਨ ਪਾਲਿਸੀ” ਅਧੀਨ…
ਲੁਧਿਆਣਾ, 12 ਫਰਵਰੀ: ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਉਨ੍ਹਾਂ ਅਲਾਟੀਆਂ ਦੇ ਸਬੰਧ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪੀ.ਏ.ਪੀ.ਆਰ ਐਕਟ) ਦੇ ਉਪਬੰਧਾਂ ਤਹਿਤ ਡਿਫਾਲਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ ਜੋ ਕਾਫ਼ੀ ਸਮੇਂ ਤੋਂ ਆਪਣੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ/ਮਕਾਨਾਂ ਦੇ ਬਕਾਇਆ ਰਕਮ ਜਮ੍ਹਾ ਕਰਨ ਵਿੱਚ ਅਸਫਲ ਰਹੇ ਹਨ। ਗਲਾਡਾ ਦੇ ਬੁਲਾਰੇ ਨੇ ਦੱਸਿਆ ਕਿ ਪੀ.ਏ.ਪੀ.ਆਰ ਐਕਟ ਦੀ ਧਾਰਾ 45 ਤਹਿਤ ਅਜਿਹੇ ਡਿਫਾਲਟਰਾਂ ਨੂੰ ਉਨ੍ਹਾਂ ਦੇ ਬਕਾਇਆ ਰਕਮ ਦਾ ਭੁਗਤਾਨ ਕਰਨ ਲਈ ਵਾਰ-ਵਾਰ ਨੋਟਿਸ ਅਤੇ ਕਈ ਮੌਕੇ ਦਿੱਤੇ ਗਏ ਸਨ।ਹਾਲਾਂਕਿ ਕਾਨੂੰਨੀ ਪ੍ਰਕਿਰਿਆ ਅਤੇ ਢੁਕਵੇਂ ਮੌਕੇ ਦੇ ਬਾਵਜੂਦ ਉਨ੍ਹਾਂ ਦੁਆਰਾ ਕੋਈ ਪਾਲਣਾ ਨਹੀਂ ਕੀਤੀ ਗਈ। ਸਿੱਟੇ ਵਜੋਂ ਲੋੜੀਂਦੀਆਂ…
ਖੰਨਾ, ਲੁਧਿਆਣਾ 12 ਫਰਵਰੀ: ਪੰਜਾਬ ਪੁਲਿਸ ਵੱਲੋਂ ਜਾਰੀ ਆਪ੍ਰੇਸ਼ਨ ਪ੍ਰਹਾਰ-2 ਦੌਰਾਨ ਮਿਲੇ ਅਹਿਮ ਇਨਪੁੱਟ ਮਗਰੋਂ ਖੰਨਾ ਪੁਲਿਸ ਨੇ ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਧੰਦੇ ਖ਼ਿਲਾਫ਼ ਵੱਡੀ ਤੇ ਸਖ਼ਤ ਕਾਰਵਾਈ ਕਰਦਿਆਂ 10 ਗੈਰਕਾਨੂੰਨੀ ਇਮੀਗ੍ਰੇਸ਼ਨ ਸੈਂਟਰਾਂ ‘ਤੇ ਇਕਸਾਰ ਛਾਪੇਮਾਰੀ ਕੀਤੀ। ਇਹ ਪੂਰੀ ਕਾਰਵਾਈ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਸਪੱਸ਼ਟ ਹੁਕਮਾਂ ਅਤੇ ਮਜ਼ਬੂਤ ਅਗਵਾਈ ਹੇਠ ਅੰਜਾਮ ਦਿੱਤੀ ਗਈ। ਇਸ ਵੱਡੀ ਕਾਰਵਾਈ ਨਾਲ ਗੈਰਕਾਨੂੰਨੀ ਤਰੀਕਿਆਂ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹਾਂ ਵਿੱਚ ਹੜਕੰਪ ਮਚ ਗਿਆ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 10 ਪੁਲਿਸ ਟੀਮਾਂ ਦਾ ਗਠਨ ਕਰਕੇ ਖੰਨਾ ਦੇ ਪ੍ਰਸਿੱਧ ਐਜੂਕੇਸ਼ਨ ਹੱਬ ਜੀ.ਟੀ.ਬੀ ਮਾਰਕੀਟ ਵਿੱਚ ਇਕਸਾਰ ਕਈ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇ ਮਾਰੇ…
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ
ਲੁਧਿਆਣਾ, 12 ਫਰਵਰੀ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਸਮੁੱਚੀ ਭਲਾਈ ਦੀ ਰਾਖੀ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਜਿਸ ਵਿੱਚ ਈਸਾਈ, ਮੁਸਲਮਾਨ, ਬੋਧੀ, ਜੈਨ, ਪਾਰਸੀ ਅਤੇ ਹੋਰ ਸ਼ਾਮਲ ਹਨ। ਇੱਕ ਸ਼ਿਕਾਇਤ ਨਿਵਾਰਨ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਿੱਥੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੇ ਸਿੱਧੇ ਤੌਰ ‘ਤੇ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਪੇਸ਼ ਕੀਤੀਆਂ। ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਘੱਟ ਗਿਣਤੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ‘ਤੇ ਸੁਣੇ ਜਾਣ ਨੂੰ ਯਕੀਨੀ ਬਣਾਉਣ ਲਈ ਹਰ ਸਮੇਂ…

