Author: On Point Channel

“I’m a Newswriter, “I write about the trending news events happening all over the world.

ਧੂਰੀ/ਸੰਗਰੂਰ, 5 ਫਰਵਰੀ 2026- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੇ ਤਹਿਤ ਧੂਰੀ ਹਲਕੇ ਦੇ ਪਿੰਡ ਜੈਨਪੁਰ ਵਿੱਚ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ। ਪਿੰਡ ਵਿੱਚ ਐਲਈਡੀ ਸੋਲਰ ਸਟਰੀਟ ਲਾਈਟਾਂ ਲਗਾਏ ਜਾਣ ਸਦਕਾ ਹੁਣ ਪਿੰਡ ਜੈਨਪੁਰ ਰਾਤ ਸਮੇਂ ਰੌਸ਼ਨੀ ਨਾਲ ਜਗਮਗਾਉਂਦਾ ਹੋਇਆ ਕਿਸੇ ਸ਼ਹਿਰ ਦਾ ਭੁਲੇਖਾ ਪਾਉਣ ਲੱਗਾ ਹੈ।ਪਿੰਡ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਮਹੱਤਵਪੂਰਨ ਸਥਾਨਾਂ ’ਤੇ 26 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਪਿੰਡ ਵਿੱਚ ਨਿਗਰਾਨੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣੀ ਹੈ ਅਤੇ…

Read More

ਨਵੀਂ ਦਿੱਲੀ/ਚੰਡੀਗੜ੍ਹ, 5 ਫਰਵਰੀ 2026: ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਭਾਰਤੀ ਕਿਸਾਨਾਂ, ਖਾਸ ਕਰਕੇ ਪੰਜਾਬ ਦੇ ਡੇਅਰੀ ਉਤਪਾਦਕਾਂ ਵਿੱਚ ਪੈਦਾ ਹੋਈ ਚਿੰਤਾ ਨੂੰ ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਲੋਕ ਸਭਾ ਵਿੱਚ ਦਿੱਤੇ ਬਿਆਨ ਰਾਹੀਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।ਅਮਰੀਕੀ ਖੇਤੀ ਮੰਤਰੀ ਬਰੂਕ ਰੌਲਿੰਸ ਦੇ ਬਿਆਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਅਤੇ ਵਿਰੋਧੀ ਧਿਰਾਂ ਨੇ ਖਦਸ਼ਾ ਜਤਾਇਆ ਸੀ ਕਿ ਸਬਸਿਡੀ ਵਾਲੇ ਅਮਰੀਕੀ ਉਤਪਾਦ ਭਾਰਤੀ ਬਾਜ਼ਾਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਪੀਯੂਸ਼ ਗੋਇਲ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤੀ ਅਤੇ…

Read More

ਲੁਧਿਆਣਾ, 04 ਫਰਵਰੀ – ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਨਾਲ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਆਪਣੇ ਮੁੱਖ ਦਫ਼ਤਰ ਵਿਖੇ ਖੇਡ ਕਿੱਟਾਂ ਸਪੁਰਦ ਕਰਦਿਆਂ ਕੀਤਾ। ਉਨ੍ਹਾਂ ਖਾਸ ਤੌਰ ’ਤੇ ਲੜਕੀਆਂ ਜਿਨ੍ਹਾਂ ਵੱਖ-ਵੱਖ ਪਲੇਟਫਾਰਮਾਂ ’ਤੇ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੋਸ਼ਨ ਕੀਤਾ ਹੈ,…

Read More

ਚੰਡੀਗੜ੍ਹ, 4 ਫਰਵਰੀ 2026- ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ), ਸੀਜੀਸੀ ਲਾਂਡਰਾਂ ਵੱਲੋਂ ਏਸੀਆਈਸੀ-ਆਰਆਈਐਸਈ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ: ਇਨੋਵੇਸ਼ਨ ਇਨ ਕੰਪਿਊਟੇਸ਼ਨ, ਮੈਨੇਜਮੈਂਟ ਐਂਡ ਬਾਇਓਟੈਕਨਾਲੋਜੀ (ਆਈਸੀਏਆਈ 2026) ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ਇੰਪੈਕਟ ਸਮਿੱਟ-2026 ਤੋਂ ਪਹਿਲਾਂ ਇੱਕ ਪ੍ਰੀ ਸਮਿੱਟ ਪਹਿਲਕਦਮੀਂ ਵਜੋਂ ਆਯੋਜਿਤ ਕੀਤੀ ਗਈ।ਇਸ ਦੋ ਰੋਜ਼ਾ ਕਾਨਫਰੰਸ ਵਿੱਚ ਭਾਰਤ ਅਤੇ ਵਿਦੇਸ਼ਾਂ ਦੇ ਉੱਘੇ ਸਿੱਖਿਆ ਸ਼ਾਸਤਰੀਆਂ, ਖੋਜਕਰਤਾਵਾਂ, ਉਦਯੋਗਿਕ ਆਗੂਆਂ ਅਤੇ ਸਟਾਰਟਅੱਪ ਇਨੋਵੇਟਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਇਸ ਮੌਕੇ ਖੋਜ, ਨਵੀਨਤਾ ਅਤੇ ਅੰਤਰ ਅਨੁਸ਼ਾਸਨੀ ਸਹਿਯੋਗ ਨੂੰ ਅੱਗੇ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਪਰਿਵਰਤਨਸ਼ੀਲ ਭੂਮਿਕਾ ’ਤੇ ਵਿਚਾਰ-ਵਟਾਂਦਰਾ ਕੀਤਾ। ਉਦਘਾਟਨੀ ਸਮਾਰੋਹ ਵਿੱਚ ਪ੍ਰੋਫੈਸਰ ਡਾ.ਭੋਲਾ ਰਾਮ ਗੁਰਜਰ, ਡਾਇਰੈਕਟਰ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ…

Read More

ਬਠਿੰਡਾ, 4 ਫਰਵਰੀ 2026: ਕੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਗਰ ਨਿਗਮ ਬਠਿੰਡਾ ਦੀ ਚੋਣ ਕਰਵਾਉਣ ਤੇ ਰੋਕ ਲਾਉਣ ਨਾਲ ਪੰਜਾਬ ਸਰਕਾਰ ਨੂੰ ਇੱਕ ਤਰਾਂ ਨਾਲ ਵੱਡੀ ਰਾਹਤ ਮਿਲੀ ਹੈ। ਅਹਿਮ ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਇਹ ਗੱਲ ਸੌ ਫੀਸਦੀ ਸੱਚ ਹੈ ਕਿਉਂਕਿ ਸੂਬੇ ’ਚ ਇੰਨ੍ਹੀਂ ਦਿਨੀਂ ਜਿਸ ਤਰਾਂ ਦੇ ਸਿਆਸੀ ਹਾਲਾਤ ਚੱਲ ਰਹੇ ਹਨ ਉਨ੍ਹਾਂ ਨੂੰ ਦੇਖਦਿਆਂ ਸਰਕਾਰ ਹਾਲ ਦੀ ਘੜੀ ਚੋਣਾਂ ਤੋਂ ਪਾਸਾ ਵੱਟਣ ਦੇ ਰੌਂਅ ’ਚ ਨਜ਼ਰ ਆਉਂਦੀ ਹੈ। ਹਾਲਾਂਕਿ ਅਦਾਲਤ ਭਵਿੱਖ ’ਚ ਇੰਨ੍ਹਾਂ ਚੋਣਾਂ ’ਤੇ ਲੱਗੀ ਰੋਕ ਹਟਾ ਦਿੰਦੀ ਹੈ ਤਾਂ ਨੋਟੀਫਿਕੇਸ਼ਨ ਜਾਰੀ ਕਰਨਾ ਮਜਬੂਰੀ ਬਣ ਜਾਣਾ ਹੈ ਪਰ ਤਾਜਾ ਫੈਸਲੇ ਦੀ ਰੌਸ਼ਨੀ ’ਚ ਪੰਜਾਬ ਸਰਕਾਰ…

Read More

ਫਾਜ਼ਿਲਕਾ 04 ਫਰਵਰੀ 2026-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ, ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਪ੍ਰੇਰਨਾ ਸਦਕਾ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਸਿਖਿਆ ਦੇ ਨਾਲ—ਨਾਲ ਸਕੂਲਾਂ ਵਿਖੇ ਕਰਵਾਏ ਜਾ ਰਹੇ ਹੋਰਨਾਂ ਪ੍ਰੋਗਰਾਮਾਂ ਵਿਚ ਵੀ ਜ਼ਿਲ੍ਹਾ ਫਾਜ਼ਿਲਕਾ ਨੇ ਕੌਮੀ ਪੱਧਰ *ਤੇ ਆਪਣੀ ਛਾਪ ਛੱਡੀ ਹੈ। ਜ਼ਿਲ੍ਹਾ ਫਾਜ਼ਿਲਕਾ ਦੇ 11 ਸਕੂਲਾਂ ਨੂੰ ਕੌਮੀ ਪੱਧਰ *ਤੇ ਗ੍ਰੀਨ ਸਕੂਲ ਵਜੋਂ ਅਵਾਰਡ ਮਿਲਿਆ ਹੈ ਜ਼ੋ ਕਿ ਫਾਜ਼ਿਲਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ।ਜ਼ਿਲ੍ਹਾ ਸਿਖਿਆ…

Read More

, ਨਵੀਂ ਦਿੱਲੀ, 4 ਫਰਵਰੀ, 2026: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਤਿਹਾਸ ਰਚ ਦਿੱਤਾ ਜਦੋਂ ਉਹ ਪੱਛਮੀ ਬੰਗਾਲ ਦੇ ਹਿੱਤਾਂ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪੇਸ਼ ਹੋਣ ਵਾਲੇ ਪਹਿਲੇ ਮੌਜੂਦਾ ਮੁੱਖ ਮੰਤਰੀ ਬਣ ਗਏ। ਕਾਲਾ ਕੋਟ ਪਾ ਕੇ ਮਮਤਾ ਬੈਨਰਜੀ ਚੀਫ ਜਸਟਿਸ ਆਫ ਇੰਡੀਆ ਨੂੰ ਉਹਨਾਂ ਦੇ ਚੈਂਬਰ ਵਿਚ ਮਿਲਣ ਵਾਸਤੇ ਦੋ ਘੰਟੇ ਵਾਰੀ ਦੀ ਉਡੀਕ ਕਰਦੇ ਨਜ਼ਰ ਆਏ। ਉਹਨਾਂ ਪੱਛਮੀ ਬੰਗਾਲ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਵਾਸਤੇ ਚੀਫ ਜਸਟਿਸ ਤੋਂ 5 ਮਿੰਟ ਦਾ ਸਮਾਂ ਮੰਗਿਆ ਜਿਸਦੇ ਜਵਾਬ ਵਿਚ ਚੀਫ ਜਸਟਿਸ ਨੇ 15 ਮਿੰਟ ਦਾ ਸਮਾਂ ਦਿੱਤਾ। ਉਹਨਾਂ ਬਹੁਤ ਜ਼ੋਰਦਾਰ ਢੰਗ ਨਾਲ ਆਪਣੇ ਮਾਮਲੇ…

Read More

ਲੁਧਿਆਣਾ, 4 ਫਰਵਰੀ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੁੱਧਵਾਰ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ) ਮਿਲਰਗੰਜ, ਲੁਧਿਆਣਾ ਦਾ ਇੱਕ ਵਿਆਪਕ ਨਿਰੀਖਣ ਕੀਤਾ ਤਾਂ ਜੋ ਅਤਿ-ਆਧੁਨਿਕ ਸਹੂਲਤ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਇਸ ਨੂੰ ਪੰਜਾਬ ਸਰਕਾਰ ਦੇ ਅਧੀਨ ਸਭ ਤੋਂ ਵਧੀਆ ਬੁਨਿਆਦੀ ਢਾਂਚੇ ਵਜੋਂ ਉਜਾਗਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਸਕੂਲ ਦਾ ਜਲਦ ਉਦਘਾਟਨ ਕੀਤਾ ਜਾਵੇਗਾ।ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਪ੍ਰੋਜੈਕਟ, ਆਪਣੇ ਅੰਤਿਮ ਪੜਾਵਾਂ ਵਿੱਚ ਹੈ ਜਿਸ ਵਿੱਚ 21 ਆਧੁਨਿਕ ਕਮਰਿਆਂ ਦੇ ਅੰਦਰ 9ਵੀਂ ਤੋਂ 12ਵੀਂ ਜਮਾਤ ਦੇ 323 ਵਿਦਿਆਰਥੀਆਂ ਨੂੰ ਰੱਖਣ ਦੀ ਸਹੂਲਤ ਦਿੰਦਾ ਹੈ। ਇਸ ਅਕਾਦਮਿਕ ਖੇਤਰ ਵਿੱਚ 10 ਕਲਾਸਰੂਮ, ਇੱਕ ਸਟਾਫ ਰੂਮ, ਕਲਰਕ ਰੂਮ ਅਤੇ…

Read More

ਲੁਧਿਆਣਾ, 4 ਫਰਵਰੀਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸਦੇ ਰੈਗੂਲੇਟਰੀ ਵਿੰਗ ਨੇ ਬੁੱਧਵਾਰ ਨੂੰ ਪਿੰਡ ਮਾਣਕਵਾਲ ਅਤੇ ਮਹਿਮੂਦਪੁਰਾ ਵਿੱਚ ਤਿੰਨ ਅਣਅਧਿਕਾਰਤ ਕਲੋਨੀਆਂ ਨੂੰ ਢਾਹਿਆ।ਡਿਵੈਲਪਰਾਂ ਨੇ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ। ਇੱਕ ਵਿਸ਼ੇਸ਼ ਟੀਮ ਨੇ ਸੀਲਿੰਗ ਮੁਹਿੰਮ ਚਲਾਈ ਜੋ ਬਿਨਾਂ ਕਿਸੇ ਵਿਰੋਧ ਦੇ ਹੋਈ।ਗਲਾਡਾ ਨੇ ਡਿਵੈਲਪਰਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਵੀ ਸਿਫਾਰਸ਼ ਕੀਤੀ ਹੈ।ਇੱਕ ਬੁਲਾਰੇ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ…

Read More

ਲੁਧਿਆਣਾ, 4 ਫਰਵਰੀ:ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਲੁਧਿਆਣਾ ਦੇ ਸਮੂਹ ਸਟਾਫ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜ਼ਿਲ੍ਹਾ ਕੰਟਰੋਲਰ ਲੁਧਿਆਣਾ ਜੀ ਦੇ ਦਫਤਰ ਸਰਾਭਾ ਨਗਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ ਸ਼੍ਰੀ ਸਰਤਾਜ ਸਿੰਘ ਚੀਮਾ, ਡਿਪਟੀ ਡਾਇਰੈਕਟਰ ਪਟਿਆਲਾ ਸ਼੍ਰੀਮਤੀ ਰੇਨੂੰ ਬਾਲਾ, ਲੁਧਿਆਣਾ ਦੇ ਖੁਰਾਕ ਤੇ ਸਿਵਲ ਸਪਲਾਈ ਪੂਰਬੀ ਅਤੇ ਪੱਛਮੀ ਦਾ ਸਮੂਹ ਸਟਾਫ ਅਤੇ ਵਿਭਾਗ ਤੋਂ ਰਿਟਾਇਰ ਹੋ ਚੁੱਕੇ ਸਟਾਫ ਦੁਆਰਾ ਭਰਵੀਂ ਹਾਜ਼ਰੀ ਲਗਵਾਈ ਗਈ। ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ ਸ਼੍ਰੀ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਦਫਤਰ ਖੁਰਾਕ ਸਪਲਾਈ ਲੁਧਿਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ…

Read More