- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: On Point Channel
“I’m a Newswriter, “I write about the trending news events happening all over the world.
ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਪਰੇਡ ਕਮਾਂਡਰ ਅਸ਼ੋਕ ਮੀਨਾ ਆਈ.ਪੀ.ਐਸ.ਦੀ ਅਗਵਾਈ ਵਿੱਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸ਼ਾਨਦਾਰ ਮਾਰਚ ਪਾਸਟ ਦੌਰਾਨ ਇੰਡੋ ਤਿਬਤੀਅਨ ਬਾਰਡਰ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਇੰਸਪੈਕਟਰ ਪੰਜਾਬ ਸਿੰਘ, ਪੰਜਾਬ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏ.ਐਸ.ਆਈ. ਸੰਤੋਸ਼ ਕੁਮਾਰ, ਪੰਜਾਬ ਪੁਲਿਸ (ਮਹਿਲਾ ਵਿੰਗ) ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਐਸ.ਆਈ. ਸੰਦੀਪ ਕੌਰ, ਪੰਜਾਬ ਹੋਮਗਾਰਡਜ਼…
ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਹੋਏ, ਦੌਰਾਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਪੇਸ਼ ਕੀਤੀ ‘ਮੇਰੀ ਆਨ ਪੰਜਾਬੀ, ਮੇਰੀ ਸ਼ਾਨ ਪੰਜਾਬੀ” ਵੰਨਗੀ ਨੇ ਪਹਿਲਾ ਅਤੇ ਐਸ.ਡੀ.ਫੁੱਲਰਵਾਨ ਸਕੂਲ ਦੇ ‘ਗਿੱਧੇ’ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਐਚ.ਐਮ.ਵੀ. ਕਾਲਜ ਦੇ ਵਿਦਿਆਰਥੀਆਂ ਵੱਲੋਂ…
ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 165 ਸ਼ਖਸੀਅਤਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ। ਅੱਜ ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ, ਏ.ਐਸ.ਆਈ. ਤਰਲੋਚਨ ਸਿੰਘ, ਕਾਂਸਟੇਬਲ ਕੁਲਵਿੰਦਰ ਸਿੰਘ ਤੇ ਹਰਜਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ ਤੇ ਪ੍ਰਿਥਵੀ ਰਾਜ ਸਿੰਘ, ਕਾਂਸਟੇਬਲ ਸੰਦੀਪ ਕੌਰ, ਹੈੱਡ ਕਾਂਸਟੇਬਲ ਰਾਕੇਸ਼ ਮੋਹਨ, ਸੀਨੀਅਰ ਕਾਂਸਟੇਬਲ ਰਾਜਵੀਰ ਸਿੰਘ, ਏ.ਐਸ.ਆਈ. ਰੋਬਿਨ ਮਸੀਹ, ਹੈੱਡ ਕਾਂਸਟੇਬਲ ਰਣਜੀਤ , ਸੀਨੀਅਰ ਕਾਂਸਟੇਬਲ…
ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ 27 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਆਪਣੀ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਜਲੰਧਰ, 26 ਜਨਵਰੀ: 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਜਿਥੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ…
ਜਲੰਧਰ, 25 ਜਨਵਰੀ : ਸ਼ਹਿਰ ਭਰ ਵਿੱਚ ਸੜਕਾਂ ਦੀ ਵਾਰ-ਵਾਰ ਅਤੇ ਗੈਰ-ਯੋਜਨਾਬੱਧ ਖੁਦਾਈ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਰਕਾਰੀ ਵਿਭਾਗਾਂ, ਨਗਰ ਨਿਗਮ/ਕੌਂਸਲਾਂ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਖੁਦਾਈ ਕੰਮਾਂ ਨੂੰ ਸੁਚਾਰੂ ਬਣਾਉਣ ਅਤੇ ਜਨਤਾ ਨੂੰ ਅਸੁਵਿਧਾ ਤੋਂ ਬਚਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।ਇੱਕ ਅਧਿਕਾਰਤ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਵੱਖ-ਵੱਖ ਏਜੰਸੀਆਂ ਮੌਜੂਦਾ ਬੁਨਿਆਦੀ ਢਾਂਚੇ ਦੀ ਸਹੀ ਯੋਜਨਾਬੰਦੀ ਜਾਂ ਤਸਦੀਕ ਕੀਤੇ ਬਿਨਾਂ ਜ਼ਮੀਨਦੋਜ਼ ਪਾਈਪਲਾਈਨਾਂ, ਕੇਬਲਾਂ ਅਤੇ ਹੋਰ ਸਹੂਲਤਾਂ ਵਿਛਾਉਣ ਲਈ ਵਾਰ-ਵਾਰ ਸੜਕਾਂ ਪੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਾਰਨ ਨਵੀਆਂ ਬਣੀਆਂ ਸੜਕਾਂ ਨੂੰ ਨੁਕਸਾਨ, ਆਵਾਜਾਈ ਵਿੱਚ…
ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਇਲਾਕੇ ਵਿੱਚ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਅਤੇ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 26-01-2026 ਨੂੰ ਲਾਗੂ ਰਹੇਗਾ।
ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 26.01.2026 ਤੋਂ 25.03.2026 ਤੱਕ ਲਾਗੂ ਰਹੇਗਾ।
ਜਲੰਧਰ, 25 ਜਨਵਰੀ : ਲੋਕਤੰਤਰ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਇਕ ਚੰਗੀ ਸਰਕਾਰ ਦੇ…
ਚੰਡੀਗੜ੍ਹ, 25 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ…

