Author: On Point Channel

“I’m a Newswriter, “I write about the trending news events happening all over the world.

ਜਲੰਧਰ, 25 ਜਨਵਰੀ : ਸ਼ਹਿਰ ਭਰ ਵਿੱਚ ਸੜਕਾਂ ਦੀ ਵਾਰ-ਵਾਰ ਅਤੇ ਗੈਰ-ਯੋਜਨਾਬੱਧ ਖੁਦਾਈ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਰਕਾਰੀ ਵਿਭਾਗਾਂ, ਨਗਰ ਨਿਗਮ/ਕੌਂਸਲਾਂ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਖੁਦਾਈ ਕੰਮਾਂ ਨੂੰ ਸੁਚਾਰੂ ਬਣਾਉਣ ਅਤੇ ਜਨਤਾ ਨੂੰ ਅਸੁਵਿਧਾ ਤੋਂ ਬਚਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।ਇੱਕ ਅਧਿਕਾਰਤ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਵੱਖ-ਵੱਖ ਏਜੰਸੀਆਂ ਮੌਜੂਦਾ ਬੁਨਿਆਦੀ ਢਾਂਚੇ ਦੀ ਸਹੀ ਯੋਜਨਾਬੰਦੀ ਜਾਂ ਤਸਦੀਕ ਕੀਤੇ ਬਿਨਾਂ ਜ਼ਮੀਨਦੋਜ਼ ਪਾਈਪਲਾਈਨਾਂ, ਕੇਬਲਾਂ ਅਤੇ ਹੋਰ ਸਹੂਲਤਾਂ ਵਿਛਾਉਣ ਲਈ ਵਾਰ-ਵਾਰ ਸੜਕਾਂ ਪੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਾਰਨ ਨਵੀਆਂ ਬਣੀਆਂ ਸੜਕਾਂ ਨੂੰ ਨੁਕਸਾਨ, ਆਵਾਜਾਈ ਵਿੱਚ…

Read More

ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਇਲਾਕੇ ਵਿੱਚ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਅਤੇ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 26-01-2026 ਨੂੰ ਲਾਗੂ ਰਹੇਗਾ।

Read More

ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 26.01.2026 ਤੋਂ 25.03.2026 ਤੱਕ ਲਾਗੂ ਰਹੇਗਾ।

Read More

ਜਲੰਧਰ, 25 ਜਨਵਰੀ : ਲੋਕਤੰਤਰ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਕਸਦ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਇਕ ਚੰਗੀ ਸਰਕਾਰ ਦੇ…

Read More

ਚੰਡੀਗੜ੍ਹ, 25 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ…

Read More

ਖੰਨਾ, ਲੁਧਿਆਣਾ, 25 ਜਨਵਰੀ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਏ.ਐਸ.ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪ੍ਰਿੰਸੀਪਲ ਸੁਖਦੇਵ ਸਿੰਘ ਰਾਣਾ ਦੀ ਧਾਰਮਿਕ ਅਤੇ ਇਤਿਹਾਸਕ ਜਾਣਕਾਰੀ ਨਾਲ ਭਰਪੂਰ ਤੀਜੀ ਕਿਤਾਬ “ਸੋ ਥਾਨ ਸੁਹਾਵਾ” ਰਿਲੀਜ਼ ਕੀਤੀ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਜੋ ਗਿਆਨ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ…

Read More

ਲੁਧਿਆਣਾ, 25 ਜਨਵਰੀ – ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਜਿਸਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਕਰੀਬ 3100 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਸਹਿਬਾਣਾ ਵਿਖੇ ਖੇਡ ਮੈਦਾਨ ਦੀ ਉਸਾਰੀ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟਤ ਤਹਿਤ ਕਰੀਬ 36.35 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਮੁੰਡੀਆਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ…

Read More

ਖੰਨਾ, ਲੁਧਿਆਣਾ, 25 ਜਨਵਰੀ: ਅੱਜ ਖੰਨਾ ਸ਼ਹਿਰ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ, ਖੁਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਮਨਾਇਆ ਗਿਆ। 23 ਜਨਵਰੀ ਨੂੰ ਪੰਜਾਬ ਵਿੱਚ ਹੋਈ ਭਾਰੀ ਵਰਖਾ ਕਾਰਨ ਉਸ ਦਿਨ ਪਤੰਗਬਾਜ਼ੀ ਨਹੀਂ ਹੋ ਸਕੀ ਸੀ, ਜਿਸ ਤੋਂ ਬਾਅਦ ਅੱਜ ਲੋਕਾਂ ਵਿੱਚ ਦੋਗੁਣਾ ਜੋਸ਼ ਵੇਖਣ ਨੂੰ ਮਿਲਿਆ। ਸ਼ਹਿਰ ਦੇ ਹਰ ਇਲਾਕੇ ਵਿੱਚ ਰੰਗ-ਬਰੰਗੀਆਂ ਪਤੰਗਾਂ ਅਸਮਾਨ ਵਿੱਚ ਉੱਡਦੀਆਂ ਨਜ਼ਰ ਆਈਆਂ ਅਤੇ ਛੱਤਾਂ ਉੱਤੇ ਪਰਿਵਾਰਾਂ ਵੱਲੋਂ ਬਸੰਤ ਦੇ ਗੀਤਾਂ ਨਾਲ ਤਿਉਹਾਰ ਮਨਾਇਆ ਗਿਆ। ਇਸ ਖੁਸ਼ਗਵਾਰ ਮੌਕੇ ਨੂੰ ਸੁਰੱਖਿਅਤ ਬਣਾਉਣ ਲਈ ਖੰਨਾ ਪੁਲਿਸ ਵੱਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ। ਖ਼ਾਸ ਕਰਕੇ ਖ਼ਤਰਨਾਕ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਪੁਲਿਸ ਨੇ…

Read More

ਲੁਧਿਆਣਾ, 25 ਜਨਵਰੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲੁਧਿਆਣਵੀਆਂ ਵਾਸਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ 16ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ…

Read More

ਚੰਡੀਗੜ੍ਹ 24 ਜਨਵਰੀ, 2026:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ…

Read More