Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 23 ਜਨਵਰੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੱਚਤ ਭਵਨ ਲੁਧਿਆਣਾ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਹਨਾਂ ਖੇਡਾਂ ਵਿੱਚ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਵੀ ਹੋਣਗੀਆਂ। ਇਹਨਾਂ ਖੇਡਾਂ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ,…

Read More

ਜਲੰਧਰ, 22 ਜਨਵਰੀ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਕਪੂਰਥਲਾ ਚੌਕ ਅਤੇ ਚਿਕਚਿਕ ਚੌਕ ਵਿਖੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ ਤਹਿਤ ਇਹ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਇਕ ਨਾਬਾਲਗ ਲੜਕੀ ਨੂੰ ਛੁਡਾਉਣ ਉਪਰੰਤ ਉਸਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ…

Read More

ਚੰਡੀਗੜ੍ਹ, 22 ਜਨਵਰੀ 2026: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨਾਲ ਸਬੰਧਤ ਕਥਿਤ ‘ਫਰਜ਼ੀ ਵੀਡੀਓ’ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਵਿਧਾਨ ਸਭਾ ਵੱਲੋਂ ਜਾਰੀ ਨੋਟਿਸ ਦਾ ਰਸਮੀ ਜਵਾਬ ਭੇਜ ਦਿੱਤਾ ਹੈ। ਪੰਜਾਬ ਪੁਲਿਸ ਨੇ ਆਪਣੇ ਜਵਾਬ ਵਿੱਚ ਵੀਡੀਓ ਦੀ ਸੱਚਾਈ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਲੈ ਕੇ ਕਈ ਅਹਿਮ ਖੁਲਾਸੇ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਦਿੱਤੇ ਗਏ ਜਵਾਬ ਦੇ ਮੁੱਖ ਅੰਸ਼ ਹੇਠ ਲਿਖੇ ਅਨੁਸਾਰ ਹਨ: ਫੋਰੈਂਸਿਕ ਰਿਪੋਰਟ ਅਤੇ ਵੀਡੀਓ ਦੀ ਸੱਚਾਈ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਹੈ ਅਤੇ ਫੋਰੈਂਸਿਕ ਰਿਪੋਰਟ (Forensic Report) ਇਹ ਸਾਬਤ ਕਰਦੀ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ…

Read More

ਬਠਿੰਡਾ, 22 ਜਨਵਰੀ 2026: ਪੰਜਾਬੀ ਗਾਇਕੀ ਦੇ ਅੰਬਰ ਦਾ ਧਰੂ ਤਾਰਾ ਲੋਕ ਗਾਇਕ ਸ਼ਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਅਜੋਕੀ ਪੀੜ੍ਹੀ ’ਚ ਉਸ ਦੇ ਕਰੇਜ ’ਚ ਰਤਾ ਵੀ ਫਰਕ ਨਹੀਂ ਪਿਆ ਹੈ। ਇਸ ਪੱਤਰਕਾਰ ਵੱਲੋਂ ਲਏ ਜਾਇਜੇ ਦੌਰਾਨ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦਾ ਰੰਗ ਐਤਕੀ ਪਤੰਗਬਾਜੀ ਤੇ ਗੂੜ੍ਹਾ ਹੋਇਆ ਹੈ। ਮਾਲ ਰੋਡ ਦੇ ਇੱਕ ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੇ ਪੰਤਗ ਕਾਫੀ ਖਰੀਦੇ ਸਨ ਜੋ ਬੁੱਧਵਾਰ ਤੱਕ ਵਿਕ ਗਏ ਸਨ ਜਦੋਂਕਿ ਅਜੇ ਬਸੰਤ ਪੰਚਮੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨਾਂ ਬੱਬੂ ਮਾਨ ਅਤੇ ਕਰਨ ਔਜਲਾ…

Read More

ਜਲੰਧਰ, 22 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਜੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰਪੁਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ…

Read More

ਜਲੰਧਰ, 22 ਜਨਵਰੀ : ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਬਾਈਕ ਰੈਲੀ ਕੱਢੀ ਗਈ, ਜਿਸ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਰਿਟਾਇਰਡ ਐਸ.ਐਸ.ਪੀ. ਐਮ.ਐਸ. ਭੁੱਲਰ ਜੁਆਇੰਟ ਡਾਇਰੈਕਟਰ ਲੀਡ ਏਜੰਸੀ ਆਨ ਰੋਡ ਸੇਫਟੀ, ਏ.ਡੀ.ਸੀ.ਪੀ. ਹਰਮਿੰਦਰ ਸਿੰਘ ਗਿੱਲ, ਸੀ.ਐਮ.ਐਫ.ਓ. ਨਵਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਚੁਨਮੁਨ ਮਾਲ ਤੋਂ ਏ.ਪੀ.ਜੇ. ਸਕੂਲ, ਬੀ.ਐਸ.ਐਫ. ਚੌਕ ਹੁੰਦੇ ਹੋਏ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਹ ਰੈਲੀ ਮਹਿਲਾਵਾਂ ਦੇ ਰਾਈਡਰਜ਼ ਗਰੁੱਪ ‘ਪੰਜਾਬ…

Read More

ਜਲੰਧਰ, 22 ਜਨਵਰੀ : ਠੰਡ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਭਾਰਗਵ ਕੈਂਪ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ…

Read More

ਜਲੰਧਰ, 22 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ…

Read More

ਲੁਧਿਆਣਾ, 22 ਜਨਵਰੀ (000) – ਐਨ ਸੀ ਸੀ, ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਨੇ ਛੇ ਪ੍ਰਮੁੱਖ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਵੋਟਰ ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ। ਇਸ ਵਿੱਚ ਕੇ.ਸੀ.ਡਬਲਿਊ, ਜੀ.ਸੀ.ਜੀ., ਜੀ.ਐਨ.ਕੇ.ਸੀ.ਡਬਲਿਊ, ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਸੈਕਰਡ ਹਾਰਟ ਸੀਨੀਅਰ ਸੈਕੰਡਰੀ, ਬੀ.ਆਰ.ਐਸ. ਨਗਰ ਅਤੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੰਸਥਾਵਾਂ ਸ਼ਾਮਲ ਸਨ।ਸਭ ਸੰਸਥਾਵਾਂ ਦੇ ਕੈਡਟਾਂ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਅਤੇ ਵੋਟਰ ਜਾਗਰੂਕਤਾ ਸੈਮੀਨਾਰ ਵਿੱਚ ਭਾਗ ਲਿਆ, ਜਿਨ੍ਹਾਂ ਰਾਹੀਂ ਵੋਟ ਦੇ ਮਹੱਤਵ, ਲੋਕਤੰਤਰਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ ਗਿਆ। ਇਹ ਗਤੀਵਿਧੀਆਂ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਬਾਰੇ ਜਾਗਰੂਕ ਕਰਨ…

Read More

ਖੰਨਾ, (ਲੁਧਿਆਣਾ), 22 ਜਨਵਰੀ :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਇਤਿਹਾਸਿਕ ਫੈਸਲੇ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਤੇ ਮੁਫਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ…

Read More