Author: On Point Channel

“I’m a Newswriter, “I write about the trending news events happening all over the world.

ਖੰਨਾ, ਲੁਧਿਆਣਾ, 21 ਜਨਵਰੀ: ਬਸੰਤ ਪੰਚਮੀ ਦੇ ਤਿਉਹਾਰ ਨੂੰ ਸੁਰੱਖਿਅਤ, ਸ਼ਾਂਤੀਪੂਰਕ ਅਤੇ ਖੁਸ਼ਹਾਲ ਬਣਾਉਣ ਲਈ ਖੰਨਾ ਪੁਲਸ ਵੱਲੋਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਲੋਕ-ਹਿਤੈਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਚਾਈਨਾ ਡੋਰ ਵਰਗੇ ਖ਼ਤਰਨਾਕ ਅਤੇ ਗੈਰ-ਕਾਨੂੰਨੀ ਧਾਗੇ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਇਹ ਡੋਰ ਸਿਰਫ਼ ਇਨਸਾਨੀ ਜਾਨ ਲਈ ਹੀ ਨਹੀਂ, ਸਗੋਂ ਬੇਜ਼ੁਬਾਨ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਦੀ ਇਸ ਦੂਰਅੰਦੇਸ਼ੀ ਸੋਚ ਅਤੇ ਸਖ਼ਤ ਕਾਰਵਾਈ ਦੀ ਚਾਰੇ ਪਾਸੇ ਭਰਪੂਰ ਸ਼ਲਾਘਾ ਹੋ ਰਹੀ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਚਾਈਨਾ ਡੋਰ ‘ਤੇ ਪੰਜਾਬ ਸਰਕਾਰ ਵੱਲੋਂ ਪੂਰੀ…

Read More

ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ…

Read More

ਜਲੰਧਰ, 20 ਜਨਵਰੀ : ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਗੈਰ ਮੂਲ ਅਲਾਟੀਆਂ ਦੀ ਬਕਾਇਆ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਸੁਸਾਇਟੀਆਂ ਦੇ ਗੈਰ ਮੂਲ ਅਲਾਟੀਆਂ ਲਈ ਸਮਾਂਬੱਧ ਰਿਆਇਤੀ ਸਟੈਂਪ ਡਿਊਟੀ ਦਾ ਐਲਾਨ ਕੀਤਾ ਗਿਆ ਹੈ। ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲੰਧਰ ਗੁਰਵਿੰਦਰਜੀਤ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ 12 ਜਨਵਰੀ 2026 ਤੋਂ ਸੀਮਤ ਸਮੇਂ ਲਈ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਗੈਰ ਮੂਲ ਅਲਾਟੀਆਂ/ਟਰਾਂਸਫਰੀਆਂ ਲਈ ਰਿਆਇਤੀ ਸਟੈਂਪ ਡਿਊਟੀ ਦਰਾਂ ਨੋਟੀਫਾਈ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਇਹ ਰਿਆਇਤ ਕੰਸੀਡਰੇਸ਼ਨ ਰਾਸ਼ੀ ਜਾਂ ਕਲੈਕਟਰ…

Read More

ਜਲੰਧਰ, 20 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

Read More

ਜਲੰਧਰ, 20 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਜਨਵਰੀ, 2026 ਨੂੰ ਪਿੰਡ ਸੋਹਲ ਜਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਪੁੱਤਰ ਲਾਲ ਸਿੰਘ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਘਟਨਾ ਦੇ ਸਬੰਧ ਵਿੱਚ ਭਾਰਤੀ ਨਿਆਂ ਸੰਘਤਾ (ਬੀ.ਐਨ.ਐਸ.) ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25/27-54-59 ਤਹਿਤ ਥਾਣਾ ਸ਼ਾਹਕੋਟ ਵਿਖੇ ਐਫ.ਆਈ.ਆਰ. ਨੰਬਰ 14 ਮਿਤੀ 13-01-2026 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ । ਇਹ ਕਾਰਵਾਈ ਡੀ.ਐਸ.ਪੀ. ਸੁਖਪਾਲ ਸਿੰਘ ਸਬ ਡਵੀਜ਼ਨ ਸ਼ਾਹਕੋਟ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ…

Read More

ਲੁਧਿਆਣਾ, 20 ਜਨਵਰੀ: ਜ਼ਿਲ੍ਹਾ ਸੈਨਿਕ ਬੋਰਡ, ਲੁਧਿਆਣਾ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਲੁਧਿਆਣਾ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਲੁਧਿਆਣਾ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਲੁਧਿਆਣਾ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣਨ…

Read More

ਲੁਧਿਆਣਾ, 20 ਜਨਵਰੀ : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਖੇਡ ਮੈਦਾਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਨੂੰ ਮਾਣਮੱਤੇ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀ.ਏ.ਯੂ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ…

Read More

ਲੁਧਿਆਣਾ, 20 ਜਨਵਰੀ – ਦੁਬਈ ਇੰਟਰਨੈਸ਼ਨਲ ਬਿਜਨਸ (ਡੀ.ਆਈ.ਬੀ.) ਵੱਲੋਂ ਕਰਵਾਏ ਗਏ ‘ਸਰਕਾਰ-ਏ-ਖਾਲਸਾ ਐਵਾਰਡਜ਼ 2026’ ਸਮਾਰੋਹ ਯਾਦਗਾਰੀ ਪੈੜਾਂ ਪਾਉਂਦੇ ਹੋਏ ਸਫਲਤਾਪੂਰਵਕ ਸੰਪੰਨ ਹੋਇਆ। ਬੀਤੀ ਦੇਰ ਰਾਤ ਚੱਲੇ ਸਮਾਗਮ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਪੀਕਰ ਸੰਧਵਾਂ ਵੱਲੋਂ ਆਪਣੋ ਸੰਬੋਧਨ ਦੌਰਾਨ ਕਿਹਾ ਕਿ ਇਸ ਸਮਾਗਮ ਵਿੱਚ ਵਿਸ਼ਵ ਭਰ ਦੀਆਂ ਪ੍ਰਮੁੱਖ ਪੰਜਾਬੀ ਸ਼ਖਸੀਅਤਾਂ, ਅਧਿਆਤਮਿਕ ਰਹਿਬਰਾਂ ਅਤੇ ਸਿਆਸੀ ਆਗੂਆਂ ਨੇ ਸ਼ਿਰਕਤ ਕਰਕੇ ਪੰਜਾਬੀ ਵਿਰਸੇ ਅਤੇ ਮਾਨਵਤਾ ਦੀ ਸੇਵਾ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ। ਇਸ ਮੌਕੇ ਰਾਜ ਸਭਾ ਐਮ.ਪੀ. ਸੰਤ ਬਲਬੀਰ ਸਿੰਘ ਸੀਚੇਵਾਲ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਪੂਨਮਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਨਗਰ ਨਿਗਮ…

Read More

ਅਜਨਾਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਭੇਟ ਕੀਤਾ। ਅੱਜ, 19 ਜਨਵਰੀ, 2026 ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ।ਇਸ ਮੌਕੇ ਮੁੱਖ ਮੰਤਰੀ ਨੇ ਇਲਾਕੇ ਵਿੱਚ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉੱਚ ਸਿੱਖਿਆ ਸੰਸਥਾ ਦੀ ਮੰਗ ਕਰ ਰਹੇ ਸਨ, ਅਤੇ ਇਹ ਹੁਣ ਪੂਰਾ ਹੋ ਰਿਹਾ ਹੈ। ਇਸ ਕਾਲਜ ਦੇ ਨਿਰਮਾਣ ਨਾਲ ਅਜਨਾਲਾ ਅਤੇ ਆਲੇ ਦੁਆਲੇ ਦੇ…

Read More

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੁਲਦੀਪ ਸੈਂਗਰ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਵਿਚ ਉਸ ਨੇ ਪੀੜਤ ਦੇ ਪਿਤਾ ਦੀ ਮੌਤ ਦੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਉਨਾਓ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ਵਿੱਚ ਕੁਲਦੀਪ ਸੈਂਗਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਹਿਰਾਸਤ ਵਿੱਚ ਮੌਤ ਦੇ ਮਾਮਲੇ ਵਿੱਚ ਸਾਬਕਾ ਭਾਜਪਾ ਵਿਧਾਇਕ ਨੂੰ ਦਿੱਤੀ ਗਈ 10 ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਾਹਤ ਦੇਣ ਦਾ ਕੋਈ ਆਧਾਰ…

Read More