- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 17 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਅਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਮਹਿਲਾਵਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ। ਸਰਵ ਸੁੱਖ ਸੇਵਾ ਮਿਸ਼ਨ ਵਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿੱਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ…
ਲੁਧਿਆਣਾ, 17 ਜਨਵਰੀ – ਜ਼ਿਲ੍ਹੇ ਲਈ ਇੱਕ ਮਾਣਮੱਤੀ ਅਤੇ ਪ੍ਰੇਰਨਾਦਾਇਕ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਨਵੇਂ ਸਥਾਪਿਤ ਵੇਟਲਿਫਟਿੰਗ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ। ਇਹ ਉਦਘਾਟਨ ਜ਼ਿਲ੍ਹਾ ਪ੍ਰਸ਼ਾਸਨ ਦੀ ਖੇਡਾਂ, ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਐਥਲੀਟਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਕੇਂਦਰ ਨੂੰ ਇੱਕ ਸਮਰਪਿਤ ਜਗ੍ਹਾ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ ਜਿੱਥੇ ਚਾਹਵਾਨ ਵੇਟਲਿਫਟਰਾਂ ਨੂੰ ਇੱਕ ਸੁਰੱਖਿਅਤ, ਢਾਂਚਾਗਤ ਅਤੇ ਪ੍ਰੇਰਣਾਦਾਇਕ ਵਾਤਾਵਰਣ ਵਿੱਚ ਸਿਖਲਾਈ ਦਿੱਤੀ ਜਾ ਸਕਦੀ ਹੈ। ਇਸਦਾ ਉਦੇਸ਼ ਸਹੀ ਮਾਰਗਦਰਸ਼ਨ, ਅਨੁਸ਼ਾਸਨ ਅਤੇ ਇਕਸਾਰ ਸਿਖਲਾਈ ਦੁਆਰਾ ਨੌਜਵਾਨ ਪ੍ਰਤਿਭਾ ਦਾ ਸਮਰਥਨ ਕਰਨਾ ਹੈ, ਜਿਸ ਨਾਲ…
ਜਲੰਧਰ, 17 ਜਨਵਰੀ : ਸਰਦੀ ਦੇ ਇਸ ਸਿਖਰਲੇ ਮੌਸਮ ਦੌਰਾਨ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਇੱਕ ਨੇਕ ਕਦਮ ਚੁੱਕਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਜਲੰਧਰ ਵੱਲੋਂ ਅੱਜ ਗਾਂਧੀ ਵਨੀਤਾ ਆਸ਼ਰਮ ਦੇ ਅਹਾਤੇ ਵਿੱਚ ਸਥਿਤ ਚਿਲਡਰਨ ਹੋਮ ਅਤੇ ਚਿਲਡਰਨ ਹੋਮ ਫਾਰ ਗਰਲਜ਼ ਵਿਖੇ ਵਸਤੂਆਂ ਵੰਡਣ ਲਈ ਇਕ ਵਿਸ਼ੇਸ਼ ਮੁਹਿੰਮ ਦਾ ਆਯੋਜਨ ਕੀਤਾ ਗਿਆ।ਸ੍ਰੀ ਨਿਰਭਉ ਸਿੰਘ ਗਿੱਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੀ ਯੋਗ ਰਹਿਨੁਮਾਈ ਹੇਠ ਇਸ ਮੁਹਿੰਮ ਦੀ ਅਗਵਾਈ ਸ੍ਰੀ ਰਾਹੁਲ ਕੁਮਾਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਆਸ਼ਰਮ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ…
ਜਲੰਧਰ, 16 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਦਫ਼ਤਰ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਥਿੰਦ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 76 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਥਾਨਕ ਰੈਡ ਕਰਾਸ ਭਵਨ ਵਿਖੇ ਲਗਾਏ ਗਏ ਕੈਂਪ ਬਾਰੇ ਦੱਸਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ…
ਪਾਇਲ, ਖੰਨਾ, ਲੁਧਿਆਣਾ, 16 ਜਨਵਰੀ: ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਦੋਰਾਹਾ ਵਿੱਚ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੀ ਅਗਵਾਈ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ। ਰੈਲੀ ਵਿੱਚ ਵੱਡੀ ਸੰਖਿਆ ਵਿੱਚ ਲੋਕਾਂ, ਨੌਜਵਾਨਾਂ ਅਤੇ ਔਰਤਾਂ ਨੇ ਹਿੱਸਾ ਲਿਆ, ਜੋ ਇਸ ਗੱਲ ਦਾ ਪ੍ਰਤੀਕ ਸੀ ਕਿ ਸਾਰਾ ਸਮਾਜ ਨਸ਼ਿਆਂ ਵਿਰੁੱਧ ਇੱਕਜੁੱਟ ਹੈ। ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਵਿੱਚ ਨਸ਼ਾ ਮੁਕਤ ਵਾਤਾਵਰਨ ਬਣਾਉਣਾ ਸੀ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਸਮਾਜ ਵਿੱਚ ਨਸ਼ਿਆਂ ਦੀ ਸੁਰੰਗ ਰੋਕਣ…
ਲੁਧਿਆਣਾ, 16 ਜਨਵਰੀ – ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕਰਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 51 ਵਿਖ਼ੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਿਲਾਫ ਵਿੱਡੀ ਮੁਹਿੰਮ ਨੂੰ ਅੱਗੇ ਤੋਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕਾ ਆਤਮ ਨਗਰ ਵਿੱਚ ਰੋਜ਼ ਕਿਸੇ ਨਾ ਕਿਸੇ ਇਲਾਕੇ ਵਿੱਚ ਨਸ਼ਿਆਂ ਦੇ ਖਿਲਾਫ ਭਰਮੀ ਰੈਲੀ ਕੱਢੀ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 51 ਵਿਖੇ ਤਿਰਕੋਣਾ ਪਾਰਕ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ…
ਖੰਨਾ, ਲੁਧਿਆਣਾ 16 ਜਨਵਰੀ: ਖੰਨਾ ਪੁਲਿਸ ਜ਼ਿਲ੍ਹੇ ਵਿੱਚ ਅਦਾਲਤੀ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕੇਸਾਂ ਦੀ ਸਮੇਂ-ਸਿਰ ਪੈਰਵੀ ਯਕੀਨੀ ਬਣਾਉਣ ਲਈ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਐਸ.ਪੀ (ਡੀ) ਪਵਨਜੀਤ ਚੌਧਰੀ, ਡੀ.ਐਸ.ਪੀ (ਡੀ) ਮੋਹਿਤ ਸਿੰਗਲਾ, ਪੈਰਵੀ ਸੈੱਲ ਦੇ ਇੰਚਾਰਜ, ਸਾਰੇ ਸਹਾਇਕ ਐਮਐਚਸੀ ਅਤੇ ਨਾਇਬ ਅਦਾਲਤਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸੰਮਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਮੇਂ-ਸਿਰ ਅਤੇ ਨਿਯਮਾਂ ਅਨੁਸਾਰ ਪੂਰਾ ਕਰਨ ‘ਤੇ ਖ਼ਾਸ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਮਨਾਂ ਦੀ ਡਿਲਿਵਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਅਦਾਲਤੀ ਕਾਰਵਾਈ ਨੂੰ ਪ੍ਰਭਾਵਿਤ ਕਰਦੀ ਹੈ,…
ਲੁਧਿਆਣਾ, 16 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਖੇਡ ਮੈਦਾਨ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀ.ਏ.ਯੂ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ…
ਲੁਧਿਆਣਾ, 16 ਜਨਵਰੀ: ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅੱਜ ਇੱਕ ਉਦਯੋਗਿਕ ਸੁਰੱਖਿਆ ਸਮੀਖਿਆ ਮੀਟਿੰਗ ਦਾ ਆਯੋਜਨ ਹੋਇਆ ਜਿਸਦਾ ਉਦੇਸ਼ ਉਦਯੋਗਿਕ ਸੁਰੱਖਿਆ ਤਿਆਰੀ ਨੂੰ ਮਜ਼ਬੂਤ ਕਰਨਾ, ਉਦਯੋਗਿਕ ਹਾਦਸਿਆਂ ਨੂੰ ਰੋਕਣਾ ਅਤੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਉਦਯੋਗਿਕ ਇਕਾਈਆਂ ਵਿਚਕਾਰ ਤਾਲਮੇਲ ਨਾਲ ਐਮਰਜੈਂਸੀ ਪ੍ਰਤੀਕਿਰਿਆ ਵਿਧੀਆਂ ਨੂੰ ਵਧਾਉਣਾ ਸ਼ਾਮਲ ਸੀ।ਮੀਟਿੰਗ ਦੌਰਾਨ, ਹੇਠ ਲਿਖੇ ਮੁੱਖ ਫੈਸਲੇ ਅਤੇ ਨਿਰਦੇਸ਼ ਦਿੱਤੇ ਗਏ: ਉਦਯੋਗਿਕ ਸੁਰੱਖਿਆ ਲਈ ਵਿਆਪਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼) ਤਿਆਰ ਕਰਨ ਲਈ ਇੱਕ ਜ਼ਿਲ੍ਹਾ ਉਦਯੋਗਿਕ ਸੁਰੱਖਿਆ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਵਿੱਚ ਨੇੜਲੀਆਂ ਸਿਹਤ ਸਹੂਲਤਾਂ ਦੀ ਮੈਪਿੰਗ, ਫਾਇਰ ਬ੍ਰਿਗੇਡ ਸੇਵਾਵਾਂ ਦੀ ਉਪਲਬਧਤਾ, ਉਦਯੋਗਾਂ ਦੁਆਰਾ ਛੱਡੀਆਂ ਜਾਣ…
ਲੁਧਿਆਣਾ, 16 ਮਾਰਚ – ਵਸਨੀਕਾਂ ਨੂੰ ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਅਧੀਨ ਅਰਬਨ ਅਸਟੇਟ, ਫੇਸ-2 ਵਿੱਚ ਪੈਂਦੇ ਪਾਰਕ ਦੇ ਨਵੀਨੀਕਰਣ ਤੇ ਸੁੰਦਰੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਅਨੀਤਾ ਨਨਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਕਿਉਂਕਿ ਲੰਮੇ ਸਮੇਂ ਤੋਂ ਕਿਸੇ ਨੇ ਇਸ ਪਾਰਕ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਨਵੀਨੀਕਰਣ ਪ੍ਰੋਜੈਕਟ…

