- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 16 ਜਨਵਰੀ: ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਅਤੇ ਐਮ.ਪੀ ਲੈਂਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸ਼ੁੱਕਰਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਦਿਸ਼ਾ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਪੂਨਮਪ੍ਰੀਤ ਕੌਰ, ਉਪ…
ਲੁਧਿਆਣਾ, 16 ਜਨਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 1 ਅਧੀਨ ਭੌਰਾ ਸਮਸ਼ਾਨਘਾਟ ਲਈ ਨਵੀਂ ਮੌਰਚਰੀ ਵੈਨ ਦੀਆਂ ਚਾਬੀਆਂ ਸਪੁਰਦ ਕੀਤੀਆਂ। ਵਿਧਾਇਕ ਬੱਗਾ ਨੇ ਦੱਸਿਆ ਕਿ ਭੌਰਾ ਸ਼ਮਸ਼ਾਨਘਾਟ ਕਮੇਟੀ ਕੋਲ ਕੋਈ ਵੀ ਮੌਰਚਰੀ ਵੈਨ ਨਹੀਂ ਸੀ ਅਤੇ ਮ੍ਰਿਤਕ ਦੇਹਾਂ ਦੀਆਂ ਅੰਤਿਮ ਰਸਮਾਂ ਲਈ ਵਾਹਨ ਦਾ ਦੂਸਰੇ ਸ਼ਮਸ਼ਾਨਘਾਟਾਂ ਤੋਂ ਪ੍ਰਬੰਧ ਕਰਵਾਉਣਾ ਪੈਂਦਾ ਸੀ। ਵਿਧਾਇਕ ਬੱਗਾ ਨੇ ਦੱਸਿਆ ਮੌਰਚਰੀ ਵੈਨ ਲਈ ਘੰਟਿਆਂ ਬੱਧੀ ਲੋਕਾਂ ਨੂੰ ਇੰਤਜ਼ਾਰ ਕਰਨਾ ਪੈਂਦਾ ਸੀ ਜਿਸ ਕਾਰਨ ਸਸਕਾਰ ਮੌਕੇ ਦੂਰ-ਦੁਰਾਡੇ ਤੋਂ ਆਏ ਰਿਸ਼ਤੇਦਾਰਾਂ ਲਈ ਬੜੀ ਮੁਸ਼ਕਿਲ ਪੇਸ਼ ਆਉਂਦੀ ਸੀ। ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ…
ਲੁਧਿਆਣਾ : 16 ਜਨਵਰੀ 2026 : ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ ਗੰਨੇ ਦੀ ਫ਼ਸਲ ਜਾਇਜ਼ਾ ਲੈਂਦਿਆਂ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਕਾਰਨ ,ਗੰਨਾ ਕੱਟਣ ਵਾਲੀ ਮਸ਼ੀਨ ਦੀ ਮੰਗ ਵਧ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਤਕਰੀਬਨ 30 ਮਸ਼ੀਨਾਂ ਗੰਨੇ ਦੀ ਕਟਾਈ ਕਰ ਰਹੀਆਂ ਹਨ ।…
ਲੁਧਿਆਣਾ, 15 ਜਨਵਰੀ – ਨਸ਼ਿਆਂ ਦੇ ਵੱਧ ਰਹੇ ਖ਼ਤਰੇ ਨੂੰ ਲੈ ਕੇ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਅਤੇ 43 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਨਾਗਰਿਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਜਿਸ ਦਾ ਸਭ ਤੋਂ ਵੱਧ ਅਸਰ ਨੌਜਵਾਨ ਪੀੜ੍ਹੀ ‘ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ…
ਲੁਧਿਆਣਾ, 15 ਜਨਵਰੀ (000) – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਥਾਨਕ ਦਫ਼ਤਰ ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਭਲਕੇ 16 ਜਨਵਰੀ ਨੂੰਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਕੈਂਪ ਵਿੱਚ ਸੋਨਾਲਿਕਾ ਇੰਟਰਨੈਸਨਲ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਲੁਧਿਆਣਾ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹਰ ਟਰੇਡ ਦੇ ਆਈ.ਟੀ.ਆਈ. ਪਾਸ ਵਿਦਿਆਰਥੀ ਭਾਗ ਲੈ ਸਕਦੇ…
ਲੁਧਿਆਣਾ, 15 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ। ਇਸ ਉਪਰਾਲੇ ਦਾ ਮਕਸਦ ਲਿੰਗ ਸਮਾਨਤਾ ਦਾ ਸੰਦੇਸ਼ ਦੇਣਾ ਅਤੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵਿਹੜੇ ਵਿੱਚ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਬਾਲ ਕੇ ਮਨਾਇਆ ਗਿਆ, ਜੋ ਲੋਹੜੀ ਤਿਉਹਾਰ ਦੀ ਗਰਮਜੋਸ਼ੀ…
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ ‘ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ…
ਜਲੰਧਰ, 14 ਜਨਵਰੀ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾਪ੍ਰਸ਼ਾਸਨ ਦੀ ਅਗਵਾਈ ਹੇਠ ਮਹੀਨਾ ਫਰਵਰੀ 2026 ਤੋਂ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਬੈਂਕ ਪੀ.ਓ. (ਪ੍ਰੋਬੇਸ਼ਨਰੀ ਅਫ਼ਸਰ)/ ਐਸ.ਐਸ.ਸੀ. ਇਨਕਮ ਟੈਕਸ ਤੇ ਐਕਸਾਈਜ਼ ਇੰਸਪੈਕਟਰ ਦੀਆਂ ਅਸਾਮੀਆਂ ਦੇ ਸਨਮੁੱਖ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਲੜਕੀਆਂ ਲਈ ਬਿਲਕੁਲ ਮੁਫ਼ਤ ਹੋਵੇਗੀ ਅਤੇ ਲੜਕਿਆਂ ਪਾਸੋਂ ਵੀ ਬਹੁਤ ਘੱਟ ਫੀਸ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈੱਸਟ ਦੇ ਅਧਾਰ ‘ਤੇ…
ਲੁਧਿਆਣਾ 14 ਜਨਵਰੀ ਮਹਾਨਗਰ ਦੇ ਨਾਮੀ ਪੱਤਰਕਾਰ ਪੰਕਜ ਸ਼ਾਰਦਾ ਦੀ ਪੰਜਾਬ ਵਿੱਚ ਬ੍ਰਾਹਮਣ ਅਤੇ ਸਨਾਤਨੀ ਸਮਾਜ ਵਿੱਚ ਚੰਗੀ ਪਕੜ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਨੂੰ ਪੰਜਾਬ ਭਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਦੇਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਚੇਅਰਮੈਨ ਪੰਕਜ ਸ਼ਾਰਦਾ ਵੱਲੋਂ ਬੁੱਧਵਾਰ ਨੂੰ ਆਪਣੇ ਸਾਥੀਆਂ ਸਮੇਤ ਮੋਹਾਲੀ ਦੇ ਸੈਕਟਰ 68 ਵਨ ਭਵਨ ਮੋਹਾਲੀ ਵਿਖੇ ਸਰਕਾਰ ਵੱਲੋਂ ਦਿੱਤੇ ਗਏ ਦਫਤਰ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪੰਕਜ ਸ਼ਾਰਦਾ ਨੇ ਦੱਸਿਆ ਕਿ ਉਹ ਹਫਤੇ ਦੇ ਦੋ ਦਿਨ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਮਾਜ ਦੇ ਲੋਕਾਂ ਨੂੰ…
ਸਾਹਨੇਵਾਲ/ਲੁਧਿਆਣਾ, 14 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਜਮਾਲਪੁਰ, ਕੁਲੀਏਵਾਲ, ਜੋਤੀ ਕਲੋਨੀ, ਬੈਂਕ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਜਸਪਾਲ ਸਿੰਘ ਗਰੇਵਾਲ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ, ਵਾਰਡ ਨੰਬਰ 22 ਵਿੱਚ ਪੈਂਦੇ ਇਲਾਕਿਆਂ ਦੀਆਂ ਗਲੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ‘ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ…

