- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਜਲੰਧਰ, 13 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।
ਲੁਧਿਆਣਾ, 13 ਜਨਵਰੀ – ਮੇਜਰ ਵੇਦਾਂਤ ਗਹਿਲੋਤ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇਨਫੈਂਟਰੀ ਬਟਾਲੀਅਨ (ਟੈਰੀਟੋਰੀਅਲ ਆਰਮੀ) ਸਿੱਖ ਲਾਈਟ ਇਨਫੈਂਟਰੀ ਵਿਖੇ ਆਯੋਜਿਤ ਟੈਰੀਟੋਰੀਅਲ ਆਰਮੀ ਭਰਤੀ ਲਈ ਸਰੀਰਕ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ 18 ਜਨਵਰੀ, 2026 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ। ਮੇਜਰ ਵੇਦਾਂਤ ਗਹਿਲੋਤ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿੱਚ ਸਿਰਫ਼ ਯੋਗ ਉਮੀਦਵਾਰ ਹੀ ਦਾਖਲ ਹੋ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਨੂੰ ਆਪਣਾ ਐਡਮਿਟ ਕਾਰਡ, ਵੈਧ ਫੋਟੋ ਆਈਡੀ ਕਲਿੱਪ ਬੋਰਡ, ਕਾਲਾ ਬਾਲ ਪੈੱਨ ਲਿਆਉਣਾ ਲਾਜ਼ਮੀ ਹੈ ਅਤੇ ਸਵੇਰੇ 06 ਵਜੇ ਤੋਂ ਪਹਿਲਾਂ ਸਥਾਨ ‘ਤੇ ਰਿਪੋਰਟ ਕਰਨੀ ਯਕੀਨੀ ਬਣਾਈ…
ਖੰਨਾ, ਲੁਧਿਆਣਾ, 13 ਜਨਵਰੀ: ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਸੋਮਵਾਰ ਦੀ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ‘ਤੇ ਪ੍ਰਿੰਸਟਨ ਮਾਲ ਖੰਨਾ ਕੋਲ ਲਗਾਏ ਗਏ ਹਾਈ-ਟੈਕ ਨਾਕੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਨਾਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਸਤਰਕਤਾ ਨਾਲ ਡਿਊਟੀ ਨਿਭਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ…
ਜਲੰਧਰ, 12 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਲੋਂ ਅੱਜ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਜਾਂਚ ਕੀਤੀ ਗਈ। ਬੀ.ਐਮ.ਸੀ. ਚੌਕ ਸਥਿਤ ਪ੍ਰਦੂਸ਼ਣ ਚੈਕ ਸੈਂਟਰ ਦਾ ਨਿਰੀਖਣ ਕਰਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਇਹ ਵਿਸ਼ੇਸ਼ ਜਾਂਚ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਅਤੇ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਹਰੇਕ ਲਈ ਸੁਰੱਖਿਅਤ ਸਫ਼ਰ…
ਜਲੰਧਰ, 12 ਜਨਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰ ‘ਤੇ 101 ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੜਕੀਆਂ ਨੂੰ ਪੂਰਾ ਸਨਮਾਨ ਅਤੇ ਬਰਾਬਰੀ ਦਾ ਦਰਜਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਅੱਗੇ ਵਧ ਕੇ ਵੱਡੇ ਮੁਕਾਮ ਹਾਸਲ ਕਰ ਰਹੀਆਂ ਹਨ ਅਤੇ ਕਿਸੇ ਵੀ ਖੇਤਰ ਵਿੱਚ ਪੁਰਸ਼ਾਂ ਤੋਂ ਘੱਟ ਨਹੀਂ ਹਨ। ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਮਾਪਿਆਂ ਨੂੰ ਧੀਆਂ ਦੀ ਚੰਗੀ ਪਰਵਰਿਸ਼ ਕਰਨ ਅਤੇ ਉਨ੍ਹਾਂ ਪ੍ਰਤੀ ਉਸਾਰੂ ਸੋਚ ਰੱਖਣ ਦੀ ਅਪੀਲ ਕੀਤੀ।…
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਦੇ ਨਾਟਕ ਰਾਹੀਂ, ਕਦੇ ਸੀਐਮ ਟੀਮ ਦੀਆਂ ਰੈਲੀਆਂ ਰਾਹੀਂ, ਕਦੇ ‘ਪੰਜਾਬੀ ਜਾਗੋ, ਨਸ਼ਾ ਛੱਡੋ’, ‘ਯੋਗਾ ਕਰੋ, ਸਿਹਤਮੰਦ ਰਹੋ’ ਆਦਿ ਨਾਅਰਿਆਂ ਰਾਹੀਂ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ‘ਸੀਐਮ ਦੀ ਯੋਗਸ਼ਾਲਾ’ ਵਿੱਚ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾ ਰਹੀ ਹੈ, ਜਿਸ ਕਾਰਨ ਸਮਾਜ ਦੇ ਲੋਕਾਂ ਨੂੰ ਚੰਗੀ ਸਿਹਤ ਮਿਲ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਜੀਵਨ ਦੀ ਕੁਸ਼ਲਤਾ ਵਿੱਚ ਵੀ ਵਾਧਾ ਹੋ ਰਿਹਾ…
ਚੰਡੀਗੜ੍ਹ, 12 ਜਨਵਰੀ:ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ…
ਮੋਹਾਲੀ 12 ਜਨਵਰੀ 2026: ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕਰਦਿਆਂ ਸਰਕਾਰ ਦੇ ਦੋ ਪ੍ਰਮੁੱਖ (ਫਲੈਗਸ਼ਿਪ) ਪ੍ਰੋਗਰਾਮਾਂ—’ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ‘ਨਸ਼ੇ ਵਿਰੁੱਧ ਯੁੱਧ’ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਲਾਂਚਿੰਗ ਦੀ ਤਰੀਕ ਵਿੱਚ ਬਦਲਾਅ ਸਿਹਤ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਹ ਸਕੀਮ 15 ਜਨਵਰੀ ਨੂੰ ਲਾਂਚ ਕੀਤੀ ਜਾਣੀ ਸੀ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਏ ਜਾਣ ਕਾਰਨ ਹੁਣ ਇਹ ਯੋਜਨਾ 22 ਜਨਵਰੀ ਨੂੰ ਲਾਂਚ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਵਜੋਂ ਕੱਲ੍ਹ ਤੋਂ ਮੋਹਾਲੀ ਜ਼ਿਲ੍ਹੇ ਦੀਆਂ 8 ਥਾਵਾਂ ‘ਤੇ ਪਾਇਲਟ ਪ੍ਰੋਜੈਕਟ…
ਸ੍ਰੀ ਅੰਮ੍ਰਿਤਸਰ, 12 ਜਨਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਤੇ ਵਿਭਾਗੀ ਕਾਰਵਾਈ ਕੀਤੀ ਗਈ ਸੀ। ਹੁਣ ਹੋਏ ਤਾਜ਼ਾ ਆਦੇਸ਼ ਅਨੁਸਾਰ…
ਜਲੰਧਰ, 12 ਜਨਵਰੀਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ…

